Tuesday, 14 May 2024

 

 

ਖ਼ਾਸ ਖਬਰਾਂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ

 

ਸਿਆਲਬਾ ਵਿਖੇ ਰਿਹਾਇਸ਼ੀ ਇਲਾਕੇ ਅਤੇ ਧਾਰਮਿਕ ਸਥਾਨਾਂ ਨੇੜੇ ਖੁੱਲੇ ਠੇਕੇ ਦਾ ਲੋਕਾਂ ਕੀਤਾ ਵਿਰੋਧ

ਇੱਕਤਰ ਲੋਕਾਂ ਨੇ ਕੀਤੀ ਨਾਅਰੇਬਾਜ਼ੀ, ਮੌਕੇ ਤੇ ਪਹੁੰਚੀ ਪੁਲਿਸ

Web Admin

Web Admin

5 Dariya News (ਜਸਪ੍ਰੀਤ ਜੱਸੀ)

ਮਾਜਰੀ , 05 Apr 2017

ਨੇੜਲੇ ਪਿੰਡ ਸਿਆਲਬਾ ਵਿਖੇ ਰਿਹਾਇਸ਼ੀ ਇਲਾਕੇ ਅਤੇ ਮੇਨ ਮਾਰਕੀਟ ਵਿਚ ਕਰ ਖੁੱਲੇ ਠੇਕੇ ਦਾ ਵਿਰੋਧ ਕਰਦਿਆਂ ਦੇਰ ਸ਼ਾਮ ਪਿੰਡ ਵਾਸੀਆਂ ਨੇ ਤੁਰੰਤ ਠੇਕਾ ਬੰਦ ਕਰਨ ਅਤੇ ਕਿਸੇ ਬਦਲਵੀਂ ਥਾਂ ਲਿਜਾਉਣ ਦੀ ਮੰਗ ਕਰਦਿਆਂ ਪ੍ਰਸ਼ਾਸਨ ਖਿਲਾਫ ਜਮਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਇਕੱਤਰ ਲੋਕਾਂ ਨੇ ਕਿਹਾ ਕਿ ਉਕਤ ਠੇਕਾ ਰਿਹਾਇਸ਼ੀ ਇਲਾਕੇ ਦੇ ਵਿਚਕਾਰ ਅਤੇ ਨਾਲ ਹੀ ਇਸ ਨੇੜੇ ਦੋ ਧਾਰਮਿਕ ਅਸਥਾਨ ਹਨ ਜਿਨ੍ਹਾਂ ਵਿੱਚ ਇੱਕ ਸੀਤਲਾ ਮਾਤਾ ਦਾ ਮੰਦਿਰ ਤੇ ਦੂਸਰਾ ਵਾਲਮੀਕ ਮੰਦਿਰ ਆਉਂਦਾ ਹੈ ਤੇ ਨਾਲ ਹੀ ਇੱਕ ਆਂਗਣਵਾੜੀ ਸੈਂਟਰ ਹੋਣ ਕਾਰਨ ਲੋਕਾਂ ਵਿਚ ਭਾਰੀ ਰੋਸ਼ ਫੇਲ ਗਿਆ ਤੇ ਕੁਝ ਹੀ ਮਿੰਟਾਂ ਵਿਚ ਸੈਂਕੜੇ ਦੀ ਗਿਣਤੀ ਵਿਚ ਔਰਤਾਂ ਸਮੇਤ ਪਿੰਡ ਵਾਸੀ ਪਹੁੰਚ ਗਏ ਜਿਨ੍ਹਾਂ ਨੇ ਪ੍ਰਸ਼ਾਸਨ ਅਤੇ ਠੇਕੇਦਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਉਕਤ ਠੇਕਾ ਉਕਤ ਥਾਂ ਤੋਂ ਤੁਰੰਤ ਹਟਾਉਣ ਦੀ ਮੰਗ ਕਰਦਿਆਂ ਸੜਕ ਤੇ ਜਾਮ ਲਗਾ ਦਿੱਤਾ। ਇਕੱਤਰ ਲੋਕਾਂ ਨੇ ਕਿਹਾ ਕਿ ਜਿਥੇ ਇਹ ਠੇਕਾ ਰਿਹਾਇਸ਼ੀ ਇਲਾਕੇ ਵਿਚ ਹੋਣ ਕਾਰਨ ਔਰਤਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਉਥੇ ਨਾਲ ਹੀ ਧਾਰਮਿਕ ਸਥਾਨ ਨੇੜੇ ਹੋਣ ਕਾਰਨ ਉਨ੍ਹਾਂ ਦੀਆਂ ਧਾਰਮਕ ਭਾਵਨਾਵਾਂ ਨਾਲ ਖਿਲਵਾੜ ਹੋਵੇਗਾ। ਇਸ ਦੌਰਾਨ ਪੁਲਿਸ ਨੂੰ ਸੂਚਨਾ ਦਿੱਤੀ ਗਈ, ਮੌਕੇ ਤੇ ਸਬ ਇੰਸਪੈਕਟਰ ਸਿਮਰਨਜੀਤ ਸਿੰਘ ਥਾਣਾ ਮੁਖੀ ਬਲਾਕ ਮਾਜਰੀ ਦੀ ਅਗਵਾਈ ਵਿਚ ਪਹੁੰਚੀ ਪੁਲਿਸ ਨੇ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ ਕੀਤੀ ਪਰ ਲੋਕ ਆਪਣੀ ਜਿੱਦ ਤੇ ਅੜੇ ਰਹੇ ਖਬਰ ਲਿਖੇ ਜਾਣ ਤੱਕ ਲੋਕਾਂ ਦੇ ਵਿਦਰੋਹ ਨੂੰ ਵੇਖਦਿਆਂ ਥਾਣਾ ਮੁਖੀ ਨੂੰ ਮਜਬੂਰਨ ਸ਼ਰਾਬ ਦੇ ਠੇਕੇਦਾਰਾਂ ਦਾ ਸਮਾਨ ਵਾਪਸ ਉਠਵਾਉਣਾ ਪਿਆ। ਇਸ ਦੌਰਾਨ ਥਾਣਾ ਮੁਖੀ ਠੇਕੇਦਾਰਾਂ ਦਾ ਪੱਖ ਪੂਰਦੇ ਨਜ਼ਰ ਆਏ ਤੇ ਮੌਕੇ ਤੋਂ ਕੁਝ ਪੇਟੀਆਂ ਹੀ ਸ਼ਰਾਬ ਦੀਆਂ ਚੁਕੀਆਂ ਗਈਆਂ ਤੇ ਸ਼ਖਤ ਕਾਰਵਾਈ ਤੋਂ ਥਾਣਾ ਮੁਖੀ ਝਿਜਕਦੇ ਵਿਖਾਈ ਦਿੱਤੇ। ਇਸ ਮੌਕੇ ਕਾਂਤਾ ਦੇਵੀ ਪ੍ਰਧਾਨ ਮਹਿਲਾ ਮੰਡਲ, ਰਾਜ ਦੁਲਾਰੀ ਸਾਬਕਾ ਸਰਪੰਚ ਫ਼ਤਿਹਪੁਰ, ਨਿਰਮਲਾ ਦੇਵੀ, ਗੁਰਮੇਲ ਕੌਰ, ਸੁਰਿੰਦਰ ਕੌਰ, ਕਮਲਾ ਦੇਵੀ, ਬਾਬਲਾ ਦੇਵੀ, ਕਮਲੇਸ਼ ਰਾਣੀ, ਦਿਵਿਆ ਵਤੀ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ। 

 

Tags: CRIME NEWS PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD