Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਵਿਸਾਖੀ ਨੂੰ ਦਿੱਤੀ ਅਮਰੀਕਾ ਦੀ ਕਾਂਗਰਸ ਦੇ ਇਜਲਾਸ ਵਿਚ ਸਿੱਖਾਂ ਦੇ ਤਿਉਹਾਰ ਵਜੋਂ ਮਾਨਤਾ

ਕਾਂਗਰਸ ਦੇ ਇਜਲਾਸ ਵਿਚ ਸਪੀਕਰ ਦੀ ਹਾਜ਼ਰੀ ਵਿਚ ਪੜਿਆ ਵਿਸਾਖੀ ਨੂੰ ਮਾਨਤਾ ਦੇਣ ਦਾ ਮਤਾ

Web Admin

Web Admin

5 Dariya News

ਵਾਸ਼ਿੰਗਟਨ ਡੀਸੀ , 06 Apr 2017

ਵਿਸ਼ਵ ਵਿਚ ਰਹਿੰਦੀ ਸਾਰੀ ਸਿੱਖ ਕੌਮ ਲਈ ਇਹ ਵੱਡੀ ਅਤੇ ਖ਼ੁਸ਼ੀ ਦੀ ਖ਼ਬਰ ਹੈ ਕਿ ਅਮਰੀਕਾ ਦੇ ਸਮੁੱਚੇ ਕਾਂਗਰਸ ਮੈਨਾ ਦੇ ਇਜਲਾਸ ਵਿਚ ਅੱਜ ਸਿੱਖਾਂ ਦੇ ਤਿਉਹਾਰ ਵਿਸਾਖੀ ਨੂੰ ਮਾਨਤਾ ਦੇਣ ਦਾ ਮਤਾ ਪਾ ਦਿੱਤਾ ਗਿਆ ਹੈ। ਇਹ ਮਤਾ ਵਾਸ਼ਿੰਗਟਨ ਡੀਸੀ ਦੀ ਕੈਪੀਟਲ ਹਿੱਲ ਵਿਚ ਪਾਇਆ ਗਿਆ ਜਿੱਥੇ ਕਿ ਅਮਰੀਕਾ ਸਰਕਾਰ ਦੇ ਮਤੇ ਪੈਂਦੇ ਹਨ ਤੇ ਕਾਨੂੰਨ ਬਣਦੇ ਹਨ। ਇਹ ਮਤਾ ਪੈਣ ਨਾਲ ਅਮਰੀਕਾ ਵਿਚ ਵਿਸਾਖੀ ਨੂੰ 'ਨੈਸ਼ਨਲ ਸਿੱਖ ਡੇਅ' ਵਜੋਂ ਨਿਰਧਾਰਿਤ ਕਰਨ ਦਾ ਵੀ ਰਾਹ ਖੁਲ ਗਿਆ ਹੈ।ਅੱਜ ਵਾਸ਼ਿੰਗਟਨ ਡੀਸੀ ਦੀ ਕੈਪੀਟਲ ਹਿੱਲ ਵਿਚ ਅਮਰੀਕਾ ਦੇ ਸਾਰੇ ਕਾਂਗਰਸ ਮੈਨ ਸਪੀਕਰ ਪੌਲ ਰਾਇਨ ਪ੍ਰਧਾਨਗੀ ਵਿਚ ਹੋਈ 115ਵੀਂ ਕਾਂਗਰਸ ਦੇ ਪਹਿਲੇ ਇਜਲਾਸ ਵਿਚ ਇਕੱਤਰ ਸਨ, ਜਿਸ ਵਿਚ ਵਿਸਾਖੀ ਨੂੰ ਸਿੱਖਾਂ ਦੇ ਤਿਉਹਾਰ ਵਜੋਂ ਮਾਨਤਾ ਦੇਣ ਲਈ ਮਤਾ ਨੰਬਰ 189 ਕਾਂਗਰਸ ਮੈਨ ਪੈਟਰਿਕ ਰੋਮੀ ਨੇ ਪੜਿਆ। ਇਸ ਮਤੇ ਵਿਚ ਵਿਸ਼ੇਸ਼ ਕਰਕੇ 100 ਤੋਂ ਵੱਧ ਗੁਰਦੁਆਰਾ ਸਾਹਿਬ ਅਤੇ ਸਿੱਖ ਜਥੇਬੰਦੀਆਂ ਵੱਲੋਂ ਬਣਾਈ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਤੇ ਕਾਂਗਰਸ ਮੈਨਾ ਵੱਲੋਂ ਬਣਾਈ ਸਿੱਖ ਕਾਕਸ ਦਾ ਵਿਸ਼ੇਸ਼ ਜ਼ਿਕਰ ਕੀਤਾ ਗਿਆ ਕਿ ਇਨ੍ਹਾਂ ਸੰਸਥਾਵਾਂ ਨੇ ਵਿਸਾਖੀ ਦੀ  ਧਾਰਮਿਕ, ਸਭਿਆਚਾਰਕ ਤੇ ਇਤਿਹਾਸਕ ਮਹੱਤਤਾ ਬਾਰੇ ਅਮਰੀਕਾ ਦੀ ਕਾਂਗਰਸ ਨੂੰ ਸਬੂਤਾਂ ਸਮੇਤ ਦਸਿਆ, ਜਿਸ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਨੇ ਖ਼ਾਲਸਾ ਪੰਥ ਸਾਜਿਆ ਸੀ। 

ਇਸ ਮਤੇ ਵਿਚ ਸਭ ਨੂੰ ਵਿਸਾਖੀ ਦਾ ਤਿਉਹਾਰ ਮਨਾਉਣ ਲਈ ਕਿਹਾ ਗਿਆ। ਇਸ ਤੋਂ ਬਾਅਦ ਕਾਂਗਰਸ ਮੈਨ ਨੇ ਇਹ ਵੀ ਕਿਹਾ ਕਿ ਵਿਸਾਖੀ ਨੂੰ ਅਮਰੀਕਾ ਵਿਚ 'ਨੈਸ਼ਨਲ ਸਿੱਖ ਡੇਅ' ਨਿਰਧਾਰਿਤ ਕਰਾਉਣ ਲਈ ਜੋ 8 ਅਪਰੈਲ ਨੂੰ ਨੈਸ਼ਨਲ ਸਿੱਖ ਡੇਅ ਪਰੇਡ ਹੋ ਰਹੀ ਹੈ ਉਸ ਵਿਚ ਸਾਰੇ ਹੀ ਵੱਧ ਚੜ ਕੇ ਹਿੱਸਾ ਲੈਣ। ਇਸ ਦੀ ਖ਼ੁਸ਼ੀ ਸਾਂਝੀ ਕਰਦਿਆਂ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਤੇ ਕੋਆਰਡੀਨੇਟਰ ਸ. ਹਿੰਮਤ ਸਿੰਘ ਨੇ ਕਿਹਾ ਕਿ ਸਾਰੀ ਸਿੱਖ ਕੌਮ ਲਈ ਅੱਜ ਦਾ ਦਿਹਾੜਾ ਖ਼ੁਸ਼ੀਆਂ ਭਰਿਆ ਹੈ ਕਿਉਂਕਿ ਅੱਜ ਅਮਰੀਕਾ ਦੀ ਕਾਂਗਰਸ ਦੇ ਇਜਲਾਸ ਵਿਚ ਮਤਾ ਪੈਣ ਨਾਲ ਇਹ ਹੁਣ ਅਮਰੀਕਾ ਵਿਚ ਵਿਸਾਖੀ ਨੂੰ ਸਿੱਖਾਂ ਦੇ ਤਿਉਹਾਰ ਵਜੋਂ ਮਾਨਤਾ ਮਿਲ ਗਈ ਹੈ। ਉਨ੍ਹਾਂ ਕਿਹਾ ਕਿ ਸਾਡੀ ਮਦਦ ਅਮਰੀਕਾ ਦੀਆਂ ਗੁਰਦੁਆਰਾ ਕਮੇਟੀਆਂ, ਸਿੱਖ ਜਥੇਬੰਦੀਆਂ ਨੇ ਕੀਤੀ ਹੈ, ਸਾਰੇ ਹੀ ਇਸ ਖ਼ੁਸ਼ੀ ਦੇ ਸਾਂਝੀਦਾਰ ਹਨ। ਹੁਣ 8 ਅਪਰੈਲ ਨੂੰ ਵਾਸ਼ਿੰਗਟਨ ਡੀਸੀ ਵਿਚ ਹੀ 'ਨੈਸ਼ਨਲ ਸਿੱਖ ਡੇ ਪਰੇਡ' ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿਚ ਬਹੁਤ ਵੱਡੀ ਗਿਣਤੀ ਵਿਚ ਸਿੱਖ ਇਕੱਠੇ ਹੋਣਗੇ। 

 

Tags: MIX PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD