Thursday, 16 May 2024

 

 

ਖ਼ਾਸ ਖਬਰਾਂ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ

 

ਪ੍ਰਭਾਵਿਤ ਕਿਸਾਨਾਂ ਨੂੰ ਤਬਾਹ ਹੋਈਆਂ ਫਸਲਾਂ ਦਾ ੨੦ ਹਜ਼ਾਰ ਰੁਪਈਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ - ਹਰਵਿੰਦਰ ਸਿੰਘ ਫੂਲਕਾ

Web Admin

Web Admin

5 Dariya News

ਚੰਡੀਗੜ੍ਹ , 06 Apr 2017

ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਅਤੇ ਦਾਖਾ ਹਲਕਾ ਦੇ ਐਮ. ਐਲਂ. ਏ, ਸ. ਹਰਵਿੰਦਰ ਸਿੰਘ ਫੂਲਕਾ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਕੱਲ ਗੜ੍ਹਿਆਂ ਦੀ ਬੇਮੌਸਮੀ ਮਾਰ ਪੈਣ ਕਰਕੇ ਜਿਨ੍ਹਾਂ ਕਿਸਾਨਾਂ ਦੀਆਂ ਫਸਲਾਂ ਬੁਰੀ ਤਰ੍ਹਾਂ ਤਬਾਹ ਹੋ ਗਈਆਂ ਹਨ, ਸਰਕਾਰ ਉਹਨਾਂ ਨੂੰ ਜਲਦੀ ਤੋਂ ਜਲਦੀ ਉਚਿਤ ਮੁਆਵਜ਼ਾ ਦੇਵੇ ।ਬੇ ਮੌਸਮੀ ਹਾਲਾਤਾਂ ਕਾਰਣ, ਪੰਜਾਬ ਵਿੱਚ, ਖ਼ਾਸ ਕਰਕੇ ਸੰਗਰੂਰ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ, ਵੱਡੇ ਪੱਧਰ ਤੇ ਤਬਾਹ ਹੋਈਆਂ ਫਸਲਾਂ ਦਾ ਸਖ਼ਤ ਨੋਟਿਸ ਲੈਂਦਿਆਂ ਹੋਇਆਂ, ਸ. ਫੂਲਕਾ ਨੇ ਪੰਜਾਬ ਸਰਕਾਰ ਨੂੰ ਮੰਗ ਕੀਤੀ ਕਿ ਪ੍ਰਭਾਵਿਤ ਇਲਾਕਿਆਂ ਦੀਆਂ ਤਬਾਹ ਹੋਈਆਂ ਫਸਲਾਂ ਦੀ ਵਿਸ਼ੇਸ਼ ਗਿਰਦਾਵਰੀ ਕਰਵਾਈ ਜਾਵੇ ਅਤੇ ਇਸਦਾ ਸਹੀ ਮੁਲਂਾਕਣ ਕੀਤਾ ਜਾਵੇ ।

ਸਰਦਾਰ ਫੂਲਕਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਨੀਤੀ ਉਹੋ ਜਿਹੀ ਹੀ ਹੋਣੀ ਚਾਹੀਦੀ ਹੈ ਜੋ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਓਥੋਂ ਦੇ ਕਿਸਾਨਾਂ ਦੀਆਂ ਫਸਲਾਂ ਤਬਾਹ ਹੋਣ ਤੇ, ੨੦ ਹਜ਼ਾਰ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਲਈ ਅਪਣਾਈ ਸੀ ।ਪਿਛਲੇ ਸਮੇਂ ਦਾ ਹਵਾਲਾ ਦਿੰਦੇ ਹੋਏ ਸਰਦਾਰ ਫੂਲਕਾ ਨੇ ਕਿਹਾ ਕਿ ਜਦ ਅਕਾਲੀ ਸਰਕਾਰ ਦੀ ਹਕੂਮਤ ਦੌਰਾਨ, ਨਰਮਾ ਬੀਜਣ ਵਾਲੇ ਇਲਾਕਿਆਂ ਵਿੱਚ ਚਿੱਟੀ ਮੱਖੀ ਦੀ ਮਾਰ ਅਤੇ ਘਟੀਆ ਕਿਸਮ ਦੀਆਂ ਕੀਟ ਨਾਸ਼ਕ ਦਵਾਈਆਂ ਕਾਰਣ, ਵੱਡੇ ਪੱਧਰ ਤੇ ਨੁਕਸਾਨ ਹੋਇਆ ਸੀ, ਤਾਂ ਬਹੁਤ ਸਾਰੇ ਕਿਸਾਨਾਂ ਨੇ ਸਰਕਾਰ ਦੀ ਬੇਰੁਖੀ ਤੋਂ ਤੰਗ ਆ ਕੇ ਖ਼ੁਦਕੁਸ਼ੀਆਂ ਕਰ ਲਈਆਂ ਸਨ ।ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਕਿ ਅਜਿਹੇ ਹਾਲਾਤ ਦੁਬਾਰਾ ਪੈਦਾ ਹੋਣ, ਸਰਕਾਰ ਨੂੰ ਤੁਰੰਤ ਢੁੱਕਵੇਂ ਕਦਮ ਚੁੱਕਣੇ ਚਾਹੀਦੇ ਹਨ।

 

Tags: H.S. Phoolka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD