Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਫੈਂਸ ਅਦਾਰਿਆਂ ਨੇੜੇ ਨਜ਼ਾਇਜ਼ ਉਸਾਰੀਆਂ ਨਹੀਂ ਹੋਣ ਦਿੱਤੀਆਂ ਜਾਣਗੀਆਂ : ਗੁਰਪ੍ਰੀਤ ਕੌਰ ਸਪਰਾ

ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਡਿਫੈਂਸ ਅਦਾਰਿਆਂ ਦੀ ਸੁਰੱਖਿਆ ਨੂੰ ਲੈਕੇ ਡਿਫੈਂਸ, ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 07 Apr 2017

Last updated on: Apr 07, 2017, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜਿਲ੍ਹੇ ਚ ਪੈਂਦੇ ਡਿਫੈਂਸ ਅਦਾਰਿਆਂ ਨੇੜੇ ਨਜ਼ਾਇਜ਼ ਉਸਾਰੀਆਂ ਨਹੀਂ ਹੋਣ ਦਿੱਤੀਆਂ ਜਾਣਗੀਆਂ ਅਤੇ ਨਜ਼ਾਇਜ਼ ਉਸਾਰੀ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਉਂਦੀ ਜਾਵੇਗੀ । ਇਨਾਂਹ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜਿਲ੍ਹੇ 'ਚ ਪੈਂਦੇ ਡਿਫੈਂਸ ਅਦਾਰਿਆਂ ਦੀ ਸੁਰੱਖਿਆ ਦੇ ਮੱਦੇ ਨਜ਼ਰ ਡਿਫੈਂਸ, ਸਿਵਲ ਅਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀਆਂ  ਦੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜਿਲ੍ਹੇ ਚ ਪੈਂਦੇ ਡਿਫੈਂਸ ਅਦਾਰਿਆਂ ਦੀ ਸੁਰੱਖਿਆ ਲਈ ਡਿਫੈਂਸ ਅਦਾਰਿਆਂ ਦੇ ਮੁੱਖੀਆਂ ਨੂੰ ਪੁਲਿਸ ਤੇ ਸਿਵਲ ਪ੍ਰਸ਼ਾਸਨ ਨਾਲ ਆਪਸੀ ਤਾਲਮੇਲ ਬਣਾਈ ਰੱਖਣ ਲਈ ਲੋੜ ਤੇ ਜ਼ੋਰ ਦਿੱਤਾ। ਇਸ ਮੌਕੇ ਡਿਫੈਂਸ ਅਤੇ ਏਅਰ ਪੋਰਟ ਦੇ ਅਧਿਕਾਰੀਆਂ ਵੱਲੋਂ ਜਗਤਪੁਰਾ ਵਿਖੇ ਨਜ਼ਾਇਜ਼ ਮੀਟ ਦੀਆਂ ਦੁਕਾਨਾਂ ਕਾਰਨ ਅਸਮਾਨ ਵਿਚ ਉੱਡਣ ਵਾਲੇ ਵੱਡੇ ਪੰਛੀ ਜੋ ਕੇ ਹਵਾਈ ਉਡਾਣਾ ਵਿਚ ਵਿਘਨ ਪਾਉਣ ਦਾ ਕਾਰਨ ਬਣਦੇ ਹਨ ਨਜ਼ਾਇਜ਼ ਮੀਟ ਦੀਆਂ ਦੁਕਾਨਾਂ ਨੂੰ ਬੰਦ ਕਰਵਾਉਣ ਲਈ ਆਖਿਆ। ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਮੌਕੇ ਤੇ ਹੀ ਐਸ.ਡੀ.ਐਮ ਮੋਹਾਲੀ ਅਤੇ ਸਹਾਇਕ ਕਮਿਸ਼ਨਰ ਜਨਰਲ ਨੂੰ ਨਜ਼ਾਇਜ਼ ਮੀਟ ਦੀਆਂ ਦੁਕਾਨਾਂ ਬੰਦ ਕਰਾਉਣ ਅਤੇ ਨਜ਼ਾਇਜ਼ ਡੇਅਰੀਆਂ ਨੂੰ ਵੀ ਹਟਾਉਣ ਲਈ ਢੁੱਕਵੀਂ ਕਾਰਵਾਈ ਕਰਨ ਦੇ ਅਦੇਸ਼ ਦਿੱਤੇ । 

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੋਹਾਲੀ ਏਅਰ ਪੋਰਟ ਨੇੜੇ ਅਵਾਰਾ ਕੁੱਤਿਆਂ ਨੂੰ ਵੀ ਨੱਥ ਪਾਉਣ ਅਤੇ ਨੀਲ ਗਊਆਂ ਦੀ ਸਮੱਸਿਆ ਤੇ ਕਾਬੂ ਪਾਉਣ ਲਈ ਢੁੱਕਵੀਂ ਕਾਰਵਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ । ਉਨਾਂਹ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਡਿਫੈਂਸ ਅਦਾਰਿਆਂ ਨੇੜੇ ਹੋਣ ਵਾਲੀਆਂ ਨਜ਼ਾਇਜ਼ ਉਸਾਰੀਆਂ ਤੇ ਸਖ਼ਤ ਨਿਗ੍ਹਾ ਰੱਖਣ ਦੀਆਂ ਹਦਾਇਤਾਂ ਵੀ ਦਿੱਤੀਆਂ ਤਾਂ ਜੋ ਤੁਰੰਤ ਕਾਰਵਾਈ ਨੂੰ ਅਮਲ ਵਿਚ ਲਿਆਂਉਂਦਾ ਜਾ ਸਕੇ।ਉਨਾਂਹ ਇਸ ਮੌਕੇ ਕਾਰਜਸਾਧਕ ਅਫਸਰ ਜ਼ੀਰਕਪੁਰ ਨੂੰ ਭਬਾਤ ਨੇੜੇ ਏਅਰ ਫੋਰਸ ਸਟੇਸ਼ਨ ਦੀਆਂ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਤੁਰੰਤ ਕਾਰਵਾਈ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ।ਡਿਪਟੀ ਕਮਿਸ਼ਨਰ  ਨੇ ਇਸ ਮੌਕੇ ਡਿਫੈਂਸ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਇਨ੍ਹਾਂ ਸੰਵੇਦਨਸੀਲ ਥਾਵਾਂ ਤੇ ਖਾਸ ਨਿੱਗ੍ਹਾ ਰੱਖਣ ਦੇ ਨਾਲ-ਨਾਲ ਅਚਨਚੇਤੀ ਚੈਕਿੰਗ ਅਤੇ ਸਾਂਝੀ ਪੈਟਰੋਲਿੰਗ ਕਰਨ ਲਈ ਵੀ ਆਖਿਆ। ਉਨਾਂਹ ਦੱਸਿਆ ਕਿ ਡਿਫੈਂਸ ਅਦਾਰਿਆਂ ਦੀ ਸੁਰੱਖਿਆ ਲਈ ਜਲਦੀ ਹੀ ਇਕ ਉੱਚ ਪੱਧਰੀ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਜਿਲ੍ਹੇ ਚ ਪੈਂਦੇ ਡਿਫੈਂਸ ਅਦਾਰਿਆਂ ਦੀ ਸੁਰੱਖਿਆ ਨੂੰ ਹਰ ਪੱਖੋਂ ਯਕੀਨੀ ਬਣਾਇਆ ਜਾ ਸਕੇ। ਮੀਟਿੰਗ ਵਿਚ ਡਿਪਟੀ ਪ੍ਰਬੰਧਕ ਅਫਸਰ ਏਅਰ ਫੋਰਸ ਸਟੇਸ਼ਨ ਚੰਡੀਗੜ੍ਹ ਡੀ.ਐਸ.ਸੈਣੀ, ਐਸ.ਪੀ. ਅਖਿਲ ਚੌਧਰੀ ਆਈ.ਪੀ.ਐਸ, ਮੁੱਖ ਸੁਰੱਖਿਆ ਅਫਸਰ ਅੰਤਰ ਰਾਸ਼ਟਰੀ ਏਅਰਪੋਰਟ  ਸ੍ਰੀ ਹਰੀਪਾਲ ਸਿੰਘ, ਐਸ.ਡੀ.ਐਮ ਸ੍ਰੀਮਤੀ ਅਨੂਪ੍ਰੀਤਾ ਜੌਹਲ , ਸਹਾਇਕ ਕਮਿਸ਼ਨਰ ਜਨਰਲ ਸ. ਜਸਬੀਰ ਸਿੰਘ, ਸੁਰੱਖਿਆ ਅਫਸਰ ਏਅਰ ਫੋਰਸ ਸਟੇਸ਼ਨ ਮੁੱਲਾਂਪੁਰ ਫਲਾਈਟ ਲੈਫਟੀਨੈਂਟ ਮਾਇੰਕ ਸ਼ਰਮਾ, ਐਸ.ਡੀ.ਓ ਗਮਾਡਾ ਸ. ਸੁਰਿੰਦਰ ਸਿੰਘ, ਨਾਇਬ ਤਹਿਸੀਲਦਾਰ ਹਰਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ। 

 

Tags: DC Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD