Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਕਿਸਾਨਾਂ ਦੀ ਆਰਥਿਕਤਾ ਦੀ ਮਜਬੂਤੀ ਲਈ ਖੇਤੀਬਾੜੀ 'ਚ ਨਵੀਆਂ ਤਬਦੀਲੀਆਂ ਲਿਆਉਣ ਦੀ ਲੋੜ : ਅਜੇ ਵੀਰ ਜਾਖੜ

ਅਜੇ ਵੀਰ ਜਾਖੜ ਨੇ ਪੰਜਾਬ ਫਾਰਮਰਜ਼ ਕਮਿਸ਼ਨ ਦੇ ਚੇਅਰਮੈਨ ਵਜੋਂ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ

ਅਜੇ ਵੀਰ ਜਾਖੜ
ਅਜੇ ਵੀਰ ਜਾਖੜ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 10 Apr 2017

Last updated on: Apr 10, 2017, 00:00 IST

ਪੰਜਾਬ ਖੇਤੀਬਾੜ੍ਹੀ ਪ੍ਰਧਾਨ ਸੂਬਾ ਹੈ ਅਤੇ ਪੰਜਾਬ ਦੇ ਕਿਸਾਨਾਂ ਨੇ ਹੱਡਭੰਨਵੀ ਕਮਾਈ ਕਰਕੇ ਅਤੇ ਰਾਜ ਵਿੱਚ ਹਰਾ ਇਨਕਲਾਬ ਲਿਆ ਕਿ ਦੇਸ਼ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਇਆ ਜਿਸ ਕਾਰਨ ਪੰਜਾਬ ਦੇ ਕਿਸਾਨਾਂ ਲਈ ਨਵੀਆਂ ਚੂਣੌਤੀਆਂ ਵੀ ਪੈਦਾ ਹੋਈਆਂ। ਪ੍ਰੰਤੂ ਹੁਣ ਕਿਸਾਨਾਂ ਦੀ ਆਰਥਿਕਤਾ ਦੀ ਮਜਬੂਤੀ ਲਈ ਖੇਤੀਬਾੜੀ ਵਿੱਚ ਨਵੀਆਂ ਤਬਦੀਲੀਆਂ ਲਿਆਉਣ ਦੀ ਲੋੜ ਹੈ ਅਤੇ ਕਿਸਾਨਾਂ ਨੁੰ ਰਿਵਾਇਤੀ ਫਸਲਾਂ ਦੇ ਚੱਕਰ ਵਿੱਚੋਂ ਕੱਢਣਾ ਪਵੇਗਾ ਅਤੇ ਕਿਸਾਨਾਂ ਨੁੰ ਫਸਲੀ ਵਿਭੰਨਤਾ ਦੇ ਨਾਲ ਨਾਲ ਸਹਾਇਕ ਧੰਦਿਆਂ ਵੱਲ ਵੀ ਕੇਂਦਰਿਤ ਹੋਣਾ ਪਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਪੰਜਾਬ ਸਟੇਟ ਫਾਰਮਰਜ਼ ਕਮਿਸਨ ਦੇ ਨਵਨਿਯੂਕਤ ਚੇਅਰਮੈਨ ਸ੍ਰੀ ਅਜੇ ਵੀਰ ਜਾਖੜ ਨੇ ਮੁਹਾਲੀ ਸਥਿਤ (ਪੰਜਾਬ ਮੰਡੀ ਬੋਰਡ) ਦੇ ਦਫਤਰ ਵਿਖੇ ਪੰਜਾਬ ਸਟੇਟ ਫਾਰਮਰਜ਼ ਕਮਿਸ਼ਨ ਦੇ ਦਫਤਰ ਵਿਖੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਵਧੀਕ ਮੁੱਖ ਸਕੱਤਰ (ਵਿਕਾਸ) ਸ੍ਰੀ ਸਤੀਸ਼ ਚੰਦਰਾ ਆਈ.ਏ.ਐਸ. ਅਤੇ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਅਮਿਤ ਢਾਕਾ, ਗੁਰਨਾਮ ਚੰਦ ਸੈਣੀ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।ਸ੍ਰੀ ਜਾਖੜ ਨੇ ਇਸ ਮੌਕੇ  ਕਿਹਾ ਕਿ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਮਿਸ਼ਨ ਪੰਜਾਬ ਸਰਕਾਰ ਨੂੰ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਆਪਣੇ ਉਸਾਰੂ ਸੂਝਾਅ ਦੇਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਦਹਾਲੀ ਵਿੱਚੋਂ ਕੱਢਣ ਲਈ ਵਿਆਪਕ ਨੀਤੀ ਦੀ ਲੋੜ ਹੈ ਅਤੇ ਕਿਸਾਨਾਂ ਨੂੰ ਉਨ੍ਰਾਂ ਦੀਆਂ ਜਿਨਸਾਂ ਦੇ ਸਹੀ ਭਾਅ ਮਿਲਣੇ ਚਾਹੀਦੇ ਹਨ। ਕਮਿਸ਼ਨ ਰਾਜ ਵਿੱਚ ਨੀਯਤ ਅਤੇ ਨੀਤੀ ਨਾਲ ਕੰਮ ਕਰੇਗਾ ਅਤੇ  ਕਿਸ਼ਾਨਾਂ ਨੁੰ ਲਾਹੇਵੰਦ ਖੇਤੀ ਲਈ ਪ੍ਰੇਰਿਤ ਕਰੇਗਾ ਅਤੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਹਮੇਸ਼ਾ ਯਤਨਸ਼ੀਲ ਰਹੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸ਼ਾਨਾਂ ਦੀ ਆਰਥਿਕਤਾ ਨੂੰ ਮਜਬੂਤ ਕਰਨ ਲਈ ਆਪਣਾ ਪੂਰਾ ਪੂਰਾ ਸਹਿਯੋਗ ਦੇਵੇਗੀ।

 

Tags: MIX PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD