Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਡਾ. ਕਾਵੂਰ ਦੇ ਜਨਮ ਦਿਵਸ ਮੌਕੇ ਨਵੀਂ ਤਰਕਸ਼ੀਲ ਟੀਮ ਦੀ ਚੋਣ, ਟ੍ਰਾਈਸਿਟੀ ਵਿੱਚ ਹੋਵੇਗਾ ਗਿਆਨ-ਵਿਗਿਆਨ ਦਾ ਪ੍ਰਚਾਰ

ਭੂਤਾਂ-ਪ੍ਰੇਤਾਂ ਦੇ ਨਾਂ 'ਤੇ ਲੁੱਟੇ ਜਾਣ ਤੋਂ ਬਚਾਉਣ ਲਈ ਮਸ਼ਵਰਾ ਕੇਂਦਰ ਸਥਾਪਿਤ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 10 Apr 2017

Last updated on: Apr 10, 2017, 00:00 IST

ਲੋਕਾਂ 'ਚ ਗਿਆਨ-ਵਿਗਿਆਨ ਦਾ ਪ੍ਰਚਾਰ ਕਰ ਰਹੀ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਮੋਹਾਲੀ ਦਾ ਆਮ ਇਜਲਾਸ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਬਲੌਂਗੀ ਵਿਖੇ ਭਾਰਤ 'ਚ ਤਰਕਸ਼ੀਲ ਲਹਿਰ ਦੇ ਬਾਨੀ ਡਾ. ਇਬਰਾਹਿਮ ਟੀ. ਕਾਵੂਰ ਦੇ ਜਨਮ ਦਿਵਸ ਮੌਕੇ ਹੋਇਆ। ਇਸ ਮੌਕੇ ਅਗਲੇ ਦੋ ਸਾਲਾਂ ਲਈ ਟ੍ਰਾਸਿਟੀ 'ਚ ਵਿਗਿਆਨਿਕ ਸੋਚ ਦੇ ਪ੍ਰਚਾਰ-ਪ੍ਰਸਾਰ ਹਿੱਤ ਨਵੀਂ ਟੀਮ ਚੁਣੀ ਗਈ। ਨਵੀਂ ਚੁਣੀ ਟੀਮ ਵਿੱਚ ਲੈਕਚਰਾਰ ਸੁਰਜੀਤ ਸਿੰਘ ਨੂੰ ਜਥੇਬੰਦਕ ਮੁਖੀ, ਮਾਸਟਰ ਜਰਨੈਲ ਕ੍ਰਾਂਤੀ ਨੂੰ ਵਿੱਤ ਮੁਖੀ, ਚਰਨਜੀਤ ਕੌਰ ਨੂੰ ਮੀਡੀਆ ਇੰਚਾਰਜ, ਲੇਖਕ ਤੇ ਆਲੋਚਕ ਗੋਰਾ ਹੁਸ਼ਿਆਰਪੁਰੀ ਨੂੰ ਸੱਭਿਆਚਾਰਿਕ ਵਿਭਾਗ ਮੁਖੀ ਅਤੇ ਅਰਵਿੰਦਰ ਕੌਰ ਨੂੰ ਮਾਨਸਿਕ ਸਿਹਤ ਮਸ਼ਵਰਾ ਕੇਂਦਰ ਦਾ ਮੁਖੀ ਲਗਾਇਆ ਗਿਆ। ਇਹ ਕਾਰਵਾਈ ਜ਼ੋਨ ਮੁਖੀ ਪ੍ਰਿੰਸੀਪਲ ਗੁਰਮੀਤ ਖਰੜ ਦੀ ਦੇਖ ਰੇਖ ਅਧੀਨ ਹੋਈ ਜੋ ਸੂਬਾ ਕਮੇਟੀ ਵੱਲੋਂ ਵਿਸ਼ੇਸ਼ ਤੌਰ 'ਤੇ ਅਬਜ਼ਰਬਰ ਨਿਯੁਕਤ ਕੀਤੇ ਗਏ ਸਨ। 

ਇਸ ਮੌਕੇ ਗੱਲਬਾਤ ਦੌਰਾਨ ਨਵੇਂ ਚੁਣੇ ਗਏ ਜਥੇਬੰਦਕ ਮੁਖੀ ਲੈਕਚਰਾਰ ਸੁਰਜੀਤ ਸਿੰਘ ਤੇ ਵਿੱਤ ਮੁਖੀ ਮਾਸਟਰ ਜਰਨੈਲ ਕ੍ਰਾਂਤੀ ਨੇ ਦੱਸਿਆ ਕਿ ਭਾਰਤ ਵਿੱਚ ਤਰਕਸ਼ੀਲ ਲਹਿਰ ਦਾ ਮੁੱਢ ਡਾ. ਇਬਰਾਹਿਮ ਟੀ ਕਾਵੂਰ ਨੇ ਬੰਨ੍ਹਿਆ ਸੀ ਜੋ ਬਨਸਪਤੀ ਵਿਗਿਆਨ ਦੇ ਪ੍ਰੋਫੈਸਰ ਸਨ। ਉਹਨਾਂ ਦੇ ਜਨਮ ਦਿਵਸ (10 ਅਪ੍ਰੈਲ, 1898) ਮੌਕੇ ਇਕਾਈ ਮੋਹਾਲੀ ਵੱਲੋਂ ਨਵੀਂ ਟੀਮ ਚੁਣੀ ਗਈ ਹੈ ਜੋ ਅਗਲੇ ਦੋ ਸਾਲਾਂ ਦੌਰਾਨ ਲੋਕਾਂ ਦਾ ਸੋਚਣ ਢੰਗ ਬਣਾਉਣ ਲਈ ਕਾਰਜ ਕਰੇਗੀ। ਉਹਨਾਂ ਕਿਹਾ ਕਿ ਆਉਣ ਵਾਲੇ ਦੋ-ਸਾਲਾਂ ਦੇ ਕੰਮ ਲਈ ਵਿਉਂਤਬੰਦੀ ਕੀਤੀ ਗਈ, ਜਿਸ ਵਿਚ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਸੋਚ ਨੂੰ ਵਿਗਿਆਨਕ ਬਣਾਉਣ ਹਿੱਤ ਵੱਧ ਜ਼ੋਰ ਦਿਤਾ ਜਾਵੇਗਾ। ਇਸ ਤੋਂ ਬਿਨਾਂ ਪਿੰਡਾਂ ਵਿਚ ਇਸ ਸੋਚ ਨੂੰ ਪ੍ਰਫੁੱਲਤ ਕਰਨ ਲਈ ਅਤੇ ਆਮ ਲੋਕਾਂ ਨੂੰ ਵਹਿਮਾਂ ਭਰਮਾਂ 'ਚੋਂ ਕੱਢਣ ਲਈ ਸੁਸਾਇਟੀ ਵਲੋਂ ਤਿਆਰ ਕੀਤੀ ਫ਼ਿਲਮਾਂ ਵਿਖਾਈਆਂ ਜਾਣਗੀਆਂ।ਤਰਕਸ਼ੀਲ ਸੁਸਾਇਟੀ ਦੇ ਦੋ-ਮਾਸਕ ਮੈਗਜ਼ੀਨ 'ਤਰਕਸ਼ੀਲ' ਨੂੰ ਵੱਧ ਤੋ ਵੱਧ ਲੋਕਾਂ ਦੇ ਹੱਥਾਂ ਤਕ ਪਹੁੰਚਾਉਣ ਲਈ ਮੁਹਿੰਮ ਵੀ ਵਿੱਢੀ ਜਾਵੇਗੀ। ਉਹਨਾਂ ਦਾਅਵਾ ਕੀਤਾ ਕਿ ਸੁਸਾਇਟੀ ਵਲੋਂ ਛਾਪੇ ਤਰਕਸ਼ੀਲ ਸਾਹਿਤ ਨੂੰ ਵੀ ਵੱਖ-ਵੱਖ ਥਾਵਾਂ 'ਤੇ ਪ੍ਰਦਰਸ਼ਨੀਆਂ ਲਾ ਕੇ ਲੋਕਾਂ ਦੇ ਪੜ੍ਹਨ ਹਿੱਤ ਰੱਖਿਆ ਜਾਵੇਗਾ। ਲੋਕਾਂ ਨੂੰ ਭੂਤਾਂ-ਪ੍ਰੇਤਾਂ ਦੇ ਨਾਂ 'ਤੇ ਲੁੱਟੇ ਜਾਣ ਤੋਂ ਬਚਾਉਣ ਲਈ ਲਾਇਬ੍ਰੇਰੀ ਦੀ ਪਹਿਲੀ ਮੰਜ਼ਿਲ 'ਤੇ ਮਾਨਸਿਕ ਸਿਹਤ ਮਸ਼ਵਰਾ ਕੇਂਦਰ ਦੀ ਵੀ ਸਥਾਪਨਾ ਕੀਤੀ ਗਈ ਹੈ।  

 

Tags: TARAKSHEEL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD