ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਅੱਜ ਵਿਸਾਖੀ ਦੇ ਸ਼ੁਭ ਦਿਹਾੜੇ ਮੌਕੇ ਹਲਕੇ ਅੰਦਰ ਵੱਖ ਵੱਖ ਥਾਵਾਂ 'ਤੇ ਆਯੋਜਿਤ ਧਾਰਮਿਕ ਸਮਾਗਮ ਦੌਰਾਨ ਸ਼ਿਰਕਤ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕ ਕੇ ਅਕਾਲ ਪੁਰਖ ਵਾਹਿਗੁਰੂ ਅੱਗੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਦੱਸਿਆ ਕਿ ਵਿਧਾਇਕ ਸ. ਸਿੱਧੂ ਨੇ ਅੱਜ ਪਿੰਡ ਗੁਡਾਣਾ, ਮੌਲੀ ਬੈਦਵਾਣ, ਬੈਰੋਂਪੁਰ, ਰਾਏਪੁਰ ਖੁਰਦ, ਬਹਿਲੋਲਪੁਰ, ਗੁਰਦੁਆਰਾ ਸੈਕਟਰ ਸਤਾਹਟ, ਛੇਆਹਟ, ਫੇਜ਼ ਪੰਜ ਅਤੇ ਗਰੀਨ ਇਨਕਲੇਵ ਵਿਖੇ ਆਯੋਜਿਤ ਧਾਰਮਿਕ ਸਮਾਗਮ ਦੌਰਾਨ ਆਪਣੀ ਹਾਜ਼ਰੀ ਲਗਵਾਈ ਅਤੇ ਹਲਕਾ ਨਿਵਾਸੀਆਂ ਨੂੰ ਇਸ ਪਵਿੱਤਰ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ। ਇਸ ਦੌਰਾਨ ਵਿਧਾਇਕ ਸ. ਸਿੱਧੂ ਨੇ ਪਿੰਡ ਗੁਡਾਣਾ ਵਿਖੇ ਗੁਰਦੁਆਰਾ ਸਾਹਿਬ ਦੀ ਇਮਾਰਤ ਵਾਸਤੇ ਇੱਕੀ ਹਜ਼ਾਰ ਰੁਪਏ ਦੀ ਮਾਲੀ ਮਦਦ ਵੀ ਦੇਣ ਦਾ ਐਲਾਨ ਕੀਤਾ।ਵੱਖ ਵੱਖ ਥਾਵਾਂ 'ਤੇ ਆਯੋਜਿਤ ਸਮਾਗਮ ਦੌਰਾਨ ਬੋਲਦਿਆਂ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਵਿਸਾਖੀ ਵਾਲੇ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਉਤੇ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ ਅਤੇ ਲੋਕਾਂ ਨੂੰ ਜ਼ੁਲਮਾਂ ਵਿਰੁੱਧ ਲਾਮਵੰਦ ਕੀਤਾ ਸੀ। ਖਾਲਸਾ ਪੰਥ ਦੀ ਸਥਾਪਨਾ ਦੇ ਪਿੱਛੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਮੁੱਖ ਮਕਸਦ ਲੋਕਾਂ ਨੂੰ ਤਤਕਾਲੀ ਮੁਗਲ ਸ਼ਾਸਕਾਂ ਦੇ ਜ਼ੁਲਮਾਂ ਤੋਂ ਮੁਕਤ ਕਰਕੇ ਉਨ੍ਹਾਂ ਦੇ ਧਾਰਮਿਕ, ਨੈਤਿਕ ਅਤੇ ਵਿਵਹਾਰਿਕ ਜੀਵਨ ਨੂੰ ਉੱਚਾ ਬਣਾਉਣਾ ਸੀ।
ਉਨ੍ਹਾਂ ਕਿਹਾ ਕਿ ਇਸ ਸਮੇਂ ਕਿਸਾਨਾਂ ਦੀ ਕਣਕ ਦੀ ਫਸਲ ਵੀ ਪੱਕ ਕੇ ਤਿਆਰ ਹੋ ਜਾਂਦੀ ਹੈ ਅਤੇ ਕਿਸਾਨਾਂ ਅੰਦਰ ਖੁਸ਼ੀ ਦਾ ਮਾਹੌਲ ਹੁੰਦਾ ਹੈ। ਇਸ ਮੌਕੇ ਵੱਖ ਵੱਖ ਪਿੰਡ ਅੰਦਰ ਵਿਸਾਖੀ ਦੇ ਦਿਹਾੜੇ ਦੀ ਖੁਸ਼ੀ ਵਿਚ ਲੰਗਰ ਵੀ ਲਗਾਏ ਗਏ। ਇਸ ਮੌਕੇ ਵੱਖ ਵੱਖ ਥਾਵਾਂ ਉਤੇ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਚੰਨਣ ਸਿੰਘ ਪ੍ਰਧਾਨ ਗੁਰਦੁਆਰਾ ਨਾਨਕ ਦਰਬਾਰ, ਭੁਪਿੰਦਰ ਸਿੰਘ ਸਿੱਧੂ ਜਨਰਲ ਸਕੱਤਰ, ਗੁਰਮੇਲ ਸਿੰਘ, ਹਰਨੇਕ ਸਿੰਘ ਪ੍ਰਧਾਨ ਗੁਡਾਣਾ, ਸੋਮਨਾਥ ਸਾਬਕਾ ਸਰਪੰਚ, ਸੁਦੇਸ਼ ਕੁਮਾਰ ਗੋਗਾ ਭਾਗੋਮਾਜਰਾ, ਜਸਵੰਤ ਸਿੰਘ ਬਾਵਾ, ਗੁਰਜਿੰਦਰ ਸਿੰਘ ਸਰਪੰਚ ਬੈਰੋਂਪੁਰ, ਜਸਵੰਤ ਸਿੰਘ ਬਿੱਟੂ, ਭਗਤ ਸਿੰਘ ਨਾਮਧਾਰੀ ਮੌਲੀ ਬੈਦਵਾਣ, ਰਜਿੰਦਰ ਸਿੰਘ ਰਾਜਾ ਨੰਬਰਦਾਰ ਮੌਲੀ, ਕੁਲਬੀਰ ਸਿੰਘ ਸਰਪੰਚ ਗੁਡਾਣਾ, ਹਰਬੰਸ ਸਿੰਘ ਗਡਾਣਾ, ਮਲਕੀਅਤ ਸਿੰਘ ਖਾਲਸਾ, ਗੁਰਚਰਨ ਸਿੰਘ ਭੰਵਰਾ, ਚੌ. ਹਰੀਪਾਲ ਚੋਲਟਾ ਕਲਾਂ, ਸੱਤਪਾਲ ਸਿੰਘ ਆਦਿ ਵੀ ਹਾਜ਼ਰ ਸਨ।ਇਸੇ ਦੌਰਾਨ ਨਜ਼ਦੀਕੀ ਪਿੰਡ ਸੇਖਨ ਮਾਜਰਾ ਵਿਖੇ ਗੁਰਦੁਆਰਾ ਗੁਰੂ ਗਿਆਨ ਪ੍ਰਕਾਸ਼ ਸਾਹਿਬ ਦੀ ਨਵੀਂ ਬਣੀ ਇਮਾਰਤ ਦੇ ਉਦਘਾਟਨੀ ਸਮਾਗਮ ਮੌਕੇ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਦੌਰਾਨ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਵੀ ਵਿਸ਼ੇਸ਼ ਤੌਰ 'ਤੇ ਆਪਣੀ ਹਾਜ਼ਰੀ ਲਗਵਾਈ। ਗੁਰਦੁਆਰਾ ਸਾਹਿਬ ਦੀ ਨਵੀਂ ਬਣੀ ਇਸ ਇਮਾਰਤ ਦਾ ਉਦਘਾਟਨ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਦੁਆਰਾ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੁਆਰਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੂੰ ਤੀਜੀ ਵਾਰ ਵਿਧਾਇਕ ਬਣਨ ਉਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਛੱਜਾ ਸਿੰਘ ਸਰਪੰਚ ਕੁਰੜੀ, ਪਾਲੀ ਸੇਖਨ ਮਾਜਰਾ, ਪ੍ਰੀਤਮ ਸਿੰਘ, ਬਲਜੀਤ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਬਚਿੱਤਰ ਸਿੰਘ, ਸ਼ਮਸ਼ੇਰ ਸਿੰਘ ਸਰਪੰਚ ਆਦਿ ਵੀ ਹਾਜਰ ਸਨ।