Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਬਲਬੀਰ ਸਿੰਘ ਸਿੱਧੂ ਨੇ ਵਿਸਾਖੀ ਦੇ ਸ਼ੁਭ ਦਿਹਾੜੇ ਮੌਕੇ ਵੱਖ ਵੱਖ ਥਾਵਾਂ 'ਤੇ ਆਯੋਜਿਤ ਧਾਰਮਿਕ ਸਮਾਗਮ ਦੌਰਾਨ ਸ਼ਿਰਕਤ ਕੀਤੀ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 13 Apr 2017

Last updated on: Apr 13, 2017, 00:00 IST

ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਅੱਜ ਵਿਸਾਖੀ ਦੇ ਸ਼ੁਭ ਦਿਹਾੜੇ ਮੌਕੇ ਹਲਕੇ ਅੰਦਰ ਵੱਖ ਵੱਖ ਥਾਵਾਂ 'ਤੇ ਆਯੋਜਿਤ ਧਾਰਮਿਕ ਸਮਾਗਮ ਦੌਰਾਨ ਸ਼ਿਰਕਤ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕ ਕੇ ਅਕਾਲ ਪੁਰਖ ਵਾਹਿਗੁਰੂ ਅੱਗੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਦੱਸਿਆ ਕਿ ਵਿਧਾਇਕ ਸ. ਸਿੱਧੂ ਨੇ ਅੱਜ ਪਿੰਡ ਗੁਡਾਣਾ, ਮੌਲੀ ਬੈਦਵਾਣ, ਬੈਰੋਂਪੁਰ, ਰਾਏਪੁਰ ਖੁਰਦ, ਬਹਿਲੋਲਪੁਰ, ਗੁਰਦੁਆਰਾ ਸੈਕਟਰ ਸਤਾਹਟ, ਛੇਆਹਟ, ਫੇਜ਼ ਪੰਜ ਅਤੇ ਗਰੀਨ ਇਨਕਲੇਵ ਵਿਖੇ ਆਯੋਜਿਤ ਧਾਰਮਿਕ ਸਮਾਗਮ ਦੌਰਾਨ ਆਪਣੀ ਹਾਜ਼ਰੀ ਲਗਵਾਈ ਅਤੇ ਹਲਕਾ ਨਿਵਾਸੀਆਂ ਨੂੰ ਇਸ ਪਵਿੱਤਰ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ। ਇਸ ਦੌਰਾਨ ਵਿਧਾਇਕ ਸ. ਸਿੱਧੂ ਨੇ ਪਿੰਡ ਗੁਡਾਣਾ ਵਿਖੇ ਗੁਰਦੁਆਰਾ ਸਾਹਿਬ ਦੀ ਇਮਾਰਤ ਵਾਸਤੇ ਇੱਕੀ ਹਜ਼ਾਰ ਰੁਪਏ ਦੀ ਮਾਲੀ ਮਦਦ ਵੀ ਦੇਣ ਦਾ ਐਲਾਨ ਕੀਤਾ।ਵੱਖ ਵੱਖ ਥਾਵਾਂ 'ਤੇ ਆਯੋਜਿਤ ਸਮਾਗਮ ਦੌਰਾਨ ਬੋਲਦਿਆਂ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਵਿਸਾਖੀ ਵਾਲੇ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਉਤੇ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ ਅਤੇ ਲੋਕਾਂ ਨੂੰ ਜ਼ੁਲਮਾਂ ਵਿਰੁੱਧ ਲਾਮਵੰਦ ਕੀਤਾ ਸੀ। ਖਾਲਸਾ ਪੰਥ ਦੀ ਸਥਾਪਨਾ ਦੇ ਪਿੱਛੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਮੁੱਖ ਮਕਸਦ ਲੋਕਾਂ ਨੂੰ ਤਤਕਾਲੀ ਮੁਗਲ ਸ਼ਾਸਕਾਂ ਦੇ ਜ਼ੁਲਮਾਂ ਤੋਂ ਮੁਕਤ ਕਰਕੇ ਉਨ੍ਹਾਂ ਦੇ ਧਾਰਮਿਕ, ਨੈਤਿਕ ਅਤੇ ਵਿਵਹਾਰਿਕ ਜੀਵਨ ਨੂੰ ਉੱਚਾ ਬਣਾਉਣਾ ਸੀ। 

ਉਨ੍ਹਾਂ ਕਿਹਾ ਕਿ ਇਸ ਸਮੇਂ ਕਿਸਾਨਾਂ ਦੀ ਕਣਕ ਦੀ ਫਸਲ ਵੀ ਪੱਕ ਕੇ ਤਿਆਰ ਹੋ ਜਾਂਦੀ ਹੈ ਅਤੇ ਕਿਸਾਨਾਂ ਅੰਦਰ ਖੁਸ਼ੀ ਦਾ ਮਾਹੌਲ ਹੁੰਦਾ ਹੈ। ਇਸ ਮੌਕੇ ਵੱਖ ਵੱਖ ਪਿੰਡ ਅੰਦਰ ਵਿਸਾਖੀ ਦੇ ਦਿਹਾੜੇ ਦੀ ਖੁਸ਼ੀ ਵਿਚ ਲੰਗਰ ਵੀ ਲਗਾਏ ਗਏ। ਇਸ ਮੌਕੇ ਵੱਖ ਵੱਖ ਥਾਵਾਂ ਉਤੇ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਚੰਨਣ ਸਿੰਘ ਪ੍ਰਧਾਨ ਗੁਰਦੁਆਰਾ ਨਾਨਕ ਦਰਬਾਰ, ਭੁਪਿੰਦਰ ਸਿੰਘ ਸਿੱਧੂ ਜਨਰਲ ਸਕੱਤਰ, ਗੁਰਮੇਲ ਸਿੰਘ, ਹਰਨੇਕ ਸਿੰਘ ਪ੍ਰਧਾਨ ਗੁਡਾਣਾ, ਸੋਮਨਾਥ ਸਾਬਕਾ ਸਰਪੰਚ, ਸੁਦੇਸ਼ ਕੁਮਾਰ ਗੋਗਾ ਭਾਗੋਮਾਜਰਾ, ਜਸਵੰਤ ਸਿੰਘ ਬਾਵਾ, ਗੁਰਜਿੰਦਰ ਸਿੰਘ ਸਰਪੰਚ ਬੈਰੋਂਪੁਰ, ਜਸਵੰਤ ਸਿੰਘ ਬਿੱਟੂ, ਭਗਤ ਸਿੰਘ ਨਾਮਧਾਰੀ ਮੌਲੀ ਬੈਦਵਾਣ, ਰਜਿੰਦਰ ਸਿੰਘ ਰਾਜਾ ਨੰਬਰਦਾਰ ਮੌਲੀ,  ਕੁਲਬੀਰ ਸਿੰਘ ਸਰਪੰਚ ਗੁਡਾਣਾ, ਹਰਬੰਸ ਸਿੰਘ ਗਡਾਣਾ, ਮਲਕੀਅਤ ਸਿੰਘ ਖਾਲਸਾ, ਗੁਰਚਰਨ ਸਿੰਘ ਭੰਵਰਾ, ਚੌ. ਹਰੀਪਾਲ ਚੋਲਟਾ ਕਲਾਂ, ਸੱਤਪਾਲ ਸਿੰਘ ਆਦਿ ਵੀ ਹਾਜ਼ਰ ਸਨ।ਇਸੇ ਦੌਰਾਨ ਨਜ਼ਦੀਕੀ ਪਿੰਡ ਸੇਖਨ ਮਾਜਰਾ ਵਿਖੇ ਗੁਰਦੁਆਰਾ ਗੁਰੂ ਗਿਆਨ ਪ੍ਰਕਾਸ਼ ਸਾਹਿਬ ਦੀ ਨਵੀਂ ਬਣੀ ਇਮਾਰਤ ਦੇ ਉਦਘਾਟਨੀ ਸਮਾਗਮ ਮੌਕੇ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਦੌਰਾਨ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਵੀ ਵਿਸ਼ੇਸ਼ ਤੌਰ 'ਤੇ ਆਪਣੀ ਹਾਜ਼ਰੀ ਲਗਵਾਈ। ਗੁਰਦੁਆਰਾ ਸਾਹਿਬ ਦੀ ਨਵੀਂ ਬਣੀ ਇਸ ਇਮਾਰਤ ਦਾ ਉਦਘਾਟਨ ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਦੁਆਰਾ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੁਆਰਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੂੰ ਤੀਜੀ ਵਾਰ ਵਿਧਾਇਕ ਬਣਨ ਉਤੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਛੱਜਾ ਸਿੰਘ ਸਰਪੰਚ ਕੁਰੜੀ, ਪਾਲੀ ਸੇਖਨ ਮਾਜਰਾ, ਪ੍ਰੀਤਮ ਸਿੰਘ, ਬਲਜੀਤ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਬਚਿੱਤਰ ਸਿੰਘ, ਸ਼ਮਸ਼ੇਰ ਸਿੰਘ ਸਰਪੰਚ ਆਦਿ ਵੀ ਹਾਜਰ ਸਨ। 

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD