Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਵਿਰਸੇ ਦੀ ਸੰਭਾਲ ਲਈ ਪਿੰਡ ਪੱਧਰ 'ਤੇ ਗੱਤਕਾ ਮੁਕਾਬਲੇ ਕਰਵਾਏ ਜਾਣ : ਹਰਜੀਤ ਸਿੰਘ ਗਰੇਵਾਲ

ਵਿਸਾਖੀ ਮੌਕੇ ਹੋਏ ਗੱਤਕਾ ਮੁਕਾਬਲਿਆਂ 'ਚ ਗੱਤਕੇਬਾਜਾਂ ਨੇ ਜੰਗਜੂ ਕਲਾ ਦੇ ਜੌਹਰ ਦਿਖਾਏ

Web Admin

Web Admin

5 Dariya News

ਤਲਵੰਡੀ ਸਾਬੋ , 13 Apr 2017

Last updated on: Apr 13, 2017, 00:00 IST

ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਵੱਲੋਂ ਆਰੰਭੀ ਵਿਰਸਾ ਸੰਭਾਲ ਗੱਤਕਾ ਲੜੀ ਤਹਿਤ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਅੱਜ ਇੱਥੇ ਤਲਵੰਡੀ ਸਾਬੋ ਵਿਖੇ 15ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਖਾਲਸਾਈ ਜਾਹੋ-ਜਲਾਲ ਨਾਲ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆਂ ਇਸਮਾ ਦੇ ਸੀਨੀਅਰ ਸਕੱਤਰ ਉਦੇ ਸਿੰਘ ਨੇ ਦੱਸਿਆ ਕਿ ਜਿਲਾ ਗੱਤਕਾ ਐਸੋਸੀਏਸ਼ਨ ਬਠਿੰਡਾ ਦੇ ਸਹਿਯੋਗ ਨਾਲ ਕਰਵਾਏ ਇਸ ਵਿਰਾਸਤੀ ਟੂਰਨਾਮੈਂਟ ਵਿਚ 10 ਟੀਮਾਂ ਨੇ ਭਾਗ ਲਿਆ ਅਤੇ ਟੂਰਨਾਮੈਂਟ ਦਾ ਉਦਘਾਟਨ ਅਕੈਡਮੀ ਦੇ ਚੇਅਰਮੈਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਕੀਤਾ।ਇਨਾਂ ਮੁਕਾਬਲਿਆਂ ਦੌਰਾਨ ਗੱਤਕਾ ਟੀਮਾਂ ਦੇ ਤਿਆਰ-ਬਰ-ਤਿਆਰ ਸਿੰਘਾਂ ਨੇ ਜੁਝਾਰੂ ਖਾਲਸਈ ਜੈਕਾਰਿਆਂ ਦੌਰਾਨ ਖੜਕਦੀਆਂ ਸ਼ਮਸ਼ੀਰਾਂ, ਖੰਡਿਆਂ-ਨੇਜਿਆਂ ਦੇ ਮਾਰੂ ਵਾਰਾਂ, ਡਾਂਗਾਂ-ਸੋਟੀਆਂ ਦੀ ਗਹਿਗੱਚ ਲੜਾਈ ਅਤੇ ਦੰਦ ਜੋੜ ਦੇਣ ਵਾਲੇ ਦਲੇਰਾਨਾਂ ਜੰਗਜੂ ਕਰਤਵਾਂ ਦੇ ਜ਼ੌਹਰ ਦਿਖਾਕੇ ਦਰਸ਼ਕਾਂ ਅੱਗੇ ਅਮੀਰ ਯੁੱਧ ਵਿਰਾਸਤੀ ਕਲਾ ਦਾ ਪ੍ਰਦਰਸ਼ਨ ਕਰਦਿਆਂ ਆਪਣੀ ਗੱਤਕੇਬਾਜ਼ੀ ਦਾ ਲੋਹਾ ਮੰਨਵਾਇਆ। ਗੱਤਕਈਆਂ ਨੇ ਜ਼ੰਗ ਦੌਰਾਨ ਤੀਰਾਂ ਦੀ ਵਾਛੜ ਰੋਕਣ ਲਈ ਵਰਤੇ ਜਾਂਦੇ 'ਚੱਕਰਾਂ' ਦੀ ਬਹੁ-ਮੰਤਵੀ ਵਰਤੋਂ ਨੂੰ ਬਾਖੂਬੀ ਪੇਸ਼ ਕੀਤਾ।

ਇਸ ਮੌਕੇ ਬੋਲਦਿਆਂ ਅਕੈਡਮੀ ਦੇ ਚੇਅਰਮੈਨ ਸ. ਗਰੇਵਾਲ ਨੇ ਸਮੂਹ ਪੰਚਾਇਤਾਂ, ਪਿੰਡਾਂ ਦੀਆਂ ਗੁਰਦਵਾਰਾ ਕਮੇਟੀਆਂ, ਸਮਾਜਿਕ, ਧਾਰਮਿਕ ਅਤੇ ਖੇਡ ਸੰਸਥਾਵਾਂ ਨੂੰ ਗੱਤਕਾ ਖਿਡਾਰੀਆਂ ਦੀ ਸਹਾਇਤਾ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਨਵੀਂ ਪੀੜੀ ਨੂੰ ਆਪਣੀ ਬੋਲੀ, ਵਿਰਾਸਤ ਅਤੇ ਸੱਭਿਆਚਾਰ ਨਾਲ ਜੋੜਣ, ਸਵੈ-ਰੱਖਿਆ ਦੇ ਗੁਣ ਪੈਦਾ ਕਰਨ, ਮਾੜੀਆਂ ਕੁਰਿਹਤਾਂ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਗੱਤਕੇ ਵਰਗੀ ਸਸਤੀ ਅਤੇ ਪੁਸ਼ਤੈਨੀ ਖੇਡ ਨੂੰ ਪਿੰਡਾਂ ਵਿੱਚ ਪ੍ਰਫੁੱਲਤ ਕਰਕੇ ਘਰ-ਘਰ ਦੀ ਖੇਡ ਬਣਾਉਣ ਦੀ ਲੋੜ ਹੈ।ਉਨਾਂ ਸਮੂਹ ਪੰਜਾਬ ਵਾਸੀਆਂ ਅਤੇ ਖੇਡ ਕਲੱਬਾਂ ਨੂੰ ਸੱਦਾ ਦਿੱਤਾ ਕਿ ਨੌਜਵਾਨਾਂ ਨੂੰ ਸਮਾਜਿਕ ਕੁਰੀਤੀਆਂ, ਪਤਿਤਪੁਣੇ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਸਿੱਖ ਵਿਰਸੇ ਦੀ ਸੰਭਾਲ ਖਾਤਰ ਪਿੰਡ ਪੱਧਰ 'ਤੇ ਗੱਤਕੇਬਾਜ਼ੀ ਦੇ ਵਿਰਾਸਤੀ ਮੁਕਾਬਲੇ ਕਰਵਾਏ ਜਾਣ ਤਾਂ ਜੋ ਨੌਜਵਾਨਾਂ ਖਾਸ ਕਰਕੇ ਲੜਕੀਆਂ ਨੂੰ ਇਹ ਸਵੈ-ਰੱਖਿਆ ਦੀ ਮਾਣਮੱਤੀ ਖੇਡ ਅਪਨਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ। ਗੱਤਕਾ ਪ੍ਰੋਮੋਟਰ ਸ. ਗਰੇਵਾਲ ਨੇ ਕਿਹਾ ਕਿ ਦੇਸ਼ ਦੀ ਮਾਣਮੱਤੀ ਖੇਡ ਗੱਤਕਾ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਹੋਰਨਾਂ ਖੇਡਾਂ ਵਾਂਗ ਮਾਨਤਾ ਦਿਵਾਈ ਜਾਵੇਗੀ ਤਾਂ ਜੋ ਗੱਤਕਾ ਖਿਡਾਰੀ ਵੀ ਦੂਜੇ ਖਿਡਾਰੀਆਂ ਵਾਂਗ ਆਪਣਾ ਬਣਦਾ ਹੱਕ ਅਤੇ ਮਾਣ-ਸਨਮਾਨ ਹਾਸਲ ਕਰ ਸਕਣ। ਉਨਾਂ ਦੱਸਿਆ ਕਿ ਵਿਸ਼ਵ ਵਿੱਚ ਗੱਤਕੇ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਉਚੇਚੇ ਯਤਨ ਜਾਰੀ ਹਨ ਅਤੇ ਇਨਾਂ ਯਤਨਾਂ ਤਹਿਤ ਗੱਤਕਾ ਅਖਾੜਿਆਂ ਦੀ ਕੌਮਾਂਤਰੀ ਪੱਧਰ ਦੀ ਡਾਇਰੈਕਟਰੀ ਜਲਦ ਪ੍ਰਕਾਸ਼ਿਤ ਕੀਤੀ ਜਾਵੇਗੀ।

ਇਸ ਮੌਕੇ ਗੱਤਕੇ ਦੇ ਸ਼ਸਤਰ ਪ੍ਰਦਰਸ਼ਨੀ ਮੁਕਾਬਲਿਆਂ ਵਿਚ ਲੜਕਿਆਂ ਵਿਚੋਂ ਬਾਬਾ ਜਗਤ ਸਿੰਘ ਸਪੋਰਟਸ ਐਸੋਸੀਏਸ਼ਨ ਗੁਰੂ ਹਰਸਹਾਇ ਪਹਿਲੇ ਜਦਕਿ ਮੀਰੀ-ਪੀਰੀ ਗੱਤਕਾ ਅਕੈਡਮੀ ਗਿੱਲ ਕਲਾਂ ਦੂਜੇ ਸਥਾਨ ਅਤੇ ਬਾਬਾ ਜੁਝਾਰ ਸਿੰਘ ਗੱਤਕਾ ਅਕੈਡਮੀ ਅਕਲੀਆ ਕਲਾਂ ਤੀਜੇ ਸਥਾਨ 'ਤੇ ਰਹੇ।ਲੜਕਿਆਂ ਦੇ ਸੋਟੀ-ਫੱਰੀ ਗੱਤਕਾ ਮੁਕਾਬਲੇ ਵਿੱਚ ਬਾਬਾ ਜਗਤ ਸਿੰਘ ਸਪੋਰਟਸ ਐਸੋਸੀਏਸ਼ਨ ਗੁਰੂ ਹਰਸਹਾਇ ਪਹਿਲੇ, ਮੀਰੀ-ਪੀਰੀ ਗੱਤਕਾ ਅਕੈਡਮੀ ਗਿੱਲ ਕਲਾਂ ਦੂਜੇ ਜਦਕਿ ਟੀ.ਪੀ.ਡੀ. ਮਾਲਵਾ ਕਾਲਜ ਦੀ ਟੀਮ ਤੀਜੇ ਸਥਾਨ 'ਤੇ ਰਹੀ। ਇਸੇ ਤਰਾਂ ਲੜਕੀਆਂ ਦੇ ਸੋਟੀ-ਫੱਰੀ ਮੁਕਾਬਲੇ ਵਿਚੋਂ ਮੀਰੀ-ਪੀਰੀ ਗੱਤਕਾ ਅਕੈਡਮੀ ਗਿੱਲ ਕਲਾਂ ਪਹਿਲੇ ਅਤੇ ਬਾਬਾ ਜੁਝਾਰ ਸਿੰਘ ਗੱਤਕਾ ਅਕੈਡਮੀ ਅਕਲੀਆ ਕਲਾਂ ਦੀਆਂ ਗੱਤਕਈ ਬੀਬੀਆਂ ਦੂਜੇ ਸਥਾਨ 'ਤੇ ਰਹੀਆਂ। ਇਸ ਮੌਕੇ ਜਿਲਾ ਗੱਤਕਾ ਐਸੋਸੀਏਸ਼ਨ ਬਠਿੰਡਾ ਦੇ ਚੇਅਰਮੈਨ ਪਰਮਿੰਦਰ ਸਿੰਘ ਸਿੱਧੂ, ਪ੍ਰਧਾਨ ਹਰਜੀਤ ਸਿੰਘ ਗਿੱਲ ਕਲਾਂ, ਸੀਨੀਅਰ ਮੀਤ ਪ੍ਰਧਾਨ ਜਗਸੀਰ ਸਿੰਘ, ਮੀਤ ਪ੍ਰਧਾਨ ਜੀਵਨ ਸਿੰਘ ਗਿੱਲ ਕਲਾਂ ਤੇ ਪ੍ਰੇਮ ਸਿੰਘ ਅਕਲੀਆ, ਜਨਰਲ ਸਕੱਤਰ ਅੰਗਰੇਜ਼ ਸਿੰਘ ਰਾਜਗੜ ਕੁੱਬੇ, ਸਕੱਤਰ ਜਗਸੀਰ ਸਿੰਘ ਬੁੱਗਰ, ਵਿੱਤ ਸਕੱਤਰ ਕੀਮਤਪਾਲ ਸਿੰਘ, ਸੰਯੁਕਤ ਸਕੱਤਰ ਬਾਬਾ ਸੁਰਜੀਤ ਸਿੰਘ ਤੇ ਅਜੈਬ ਸਿੰਘ ਕੋਟੜਾ, ਪ੍ਰੈਸ ਸਕੱਤਰ ਜਸਕਰਨ ਸਿੰਘ, ਇਸਮਾ ਦੇ ਜਿਲ•ਾ ਫਿਰੋਜ਼ਪੁਰ ਦੇ ਕੋਆਰਡੀਨੇਟਰ ਤਲਵਿੰਦਰ ਸਿੰਘ ਤੋਂ ਇਲਾਵਾ ਰੈਫ਼ਰੀ ਕੌਂਸਲ ਵਿੱਚ ਬਖਸ਼ੀਸ਼ ਸਿੰਘ, ਨਵਨੀਤਪਾਲ ਸਿੰਘ ਅਤੇ ਪਰਮਦੀਪ ਸਿੰਘ ਵੀ ਹਾਜਰ ਸਨ।ਪ੍ਰਧਾਨ ਹਰਜੀਤ ਸਿੰਘ ਗਿੱਲ ਕਲਾਂ ਨੇ ਦੱਸਿਆ ਕਿ ਇਸ ਮੌਕੇ ਵੱਖ ਵੱਖ ਖੇਤਰਾਂ ਵਿੱਚ ਵਿਲੱਖਣ ਯੋਗਦਾਨ ਪਾਉਣ ਵਾਲੀਆਂ ਸ਼ਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

 

Tags: GATKA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD