Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੈਪਟਨ ਅਮਰਿੰਦਰ ਵਲੋਂ ਕਨੈਡਾ ਦੇ ਰੱਖਿਆ ਮੰਤਰੀ ਨੂੰ ‘ਖਾਲਿਸਤਾਨੀ’ ਕਹਿਣਾ ਬੇਹੱਦ ਨਿੰਦਣਯੋਗ-ਆਪ

ਨਿੱਜੀ ਬਦਲਾਖੋਰੀ ਹੈ ਕੈਪਟਨ ਵਲੋਂ ਹਰਜੀਤ ਸਿੰਘ ਸੱਜਣ ਨਾਲ ਮੁਲਾਕਾਤ ਨਾ ਕਰਨ ਦਾ ਐਲਾਨ -ਸੁਖਪਾਲ ਸਿੰਘ ਖਹਿਰਾ

Web Admin

Web Admin

5 Dariya News

ਚੰਡੀਗੜ , 13 Apr 2017

Last updated on: Apr 13, 2017, 00:00 IST

ਕਨੈਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ‘ਖਾਲਿਸਤਾਨੀ’ ਕਹਿ ਜਾਣ ਦੀ ਆਮ ਆਦਮੀ ਪਾਰਟੀ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਐਮ.ਐਲ.ਏ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਹਰਜੀਤ ਸਿੰਘ ਸੱਜਣ ਨਾਲ ਮੁਲਾਕਾਤ ਨਾ ਕਰਨ ਦੇ ਫੈਸਲੇ ਪਿੱਛੇ ਕੈਪਟਨ ਅਮਰਿੰਦਰ ਸਿੰਘ ਦੀ ਨਿੱਜੀ ਬਦਲਾਖੋਰੀ ਹੈ।ਵੀਰਵਾਰ ਨੂੰ ਆਪ ਵਲੋਂ ਜਾਰੀ ਪ੍ਰੈਸ ਬਿਆਨ ਵਿਚ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਕੈਨੇਡੀਅਨ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਪ੍ਰਤੀ ਕੀਤੀ ਗਈ ਟਿਪੱਣੀ ਮੰਦਭਾਗੀ ਹੈ। ਕੈਪਟਨ ਅਮਰਿੰਦਰ ਸਿੰਘ ਅਜਿਹਾ ਕਹਿ ਕੇ ਸਿਰਫ ਕੈਨੇਡੀਅਨ ਰੱਖਿਆ ਮੰਤਰੀ ਦੀ ਹੀ ਬੇਇਜੱਤੀ ਨਹੀਂ ਕੀਤੀ ਬਲਕਿ ਉਨਾਂ ਸਮੁੱਚੇ ਪੰਜਾਬੀਆਂ ਅਤੇ ਸਿੱਖ ਭਾਈਚਾਰੇ ਦਾ ਅਪਮਾਨ ਕੀਤਾ ਹੈ। ਜਿੰਨਾਂ ਨੇ ਵਿਦੇਸ਼ੀ ਧਰਤੀ ਉਪਰ ਵਪਾਰ, ਕਾਰੋਬਾਰ ਦੇ ਨਾਲ-ਨਾਲ ਸਾਮਾਜਿਕ ਅਤੇ ਰਾਜਨੀਤਿਕ ਪੱਧਰ ਉਪਰ ਗੌਰਵਸ਼ਾਲੀ ਝੰਡੇ ਗੱਡੇ ਹਨ।

ਉਨਾਂ ਕਿਹਾ ਕਿ ਕੈਨੇਡਾ ਸਮੇਤ ਵੱਖ ਵੱਖ ਮੁਲਕਾਂ ਵਿਚ ਵੋਟਾਂ ਰਾਹੀਂ ਐਮ.ਐਲ.ਏ ਅਤੇ ਐਮ.ਪੀ ਬਣਕੇ ਪੰਜਾਬੀਆਂ ਨੇ ਪੰਜਾਬ ਅਤੇ ਭਾਰਤ ਦਾ ਸਿਰ ਉਚਾ ਕੀਤਾ ਹੈ, ਪਰੰਤੂ ਨਿੱਜੀ ਬਦਲਾਖੋਰੀ ਅਤੇ ਸੌੜੇ ਸਿਆਸੀ ਹਿੱਤਾਂ ਕਾਰਨ ਕੈਪਟਨ ਅਮਰਿੰਦਰ ਸਿੰਘ ਵਲੋਂ ਜਿਹੜੇ ਸ਼ਬਦ ਕੈਨੇਡਾ ਦੇ ਰੱਖਿਆ ਮੰਤਰੀ ਬਾਰੇ ਬੋਲੇ ਗਏ ਹਨ, ਉਨਾਂ ਪਿੱਛੇ ਕੈਪਟਨ ਅਮਰਿੰਦਰ ਸਿੰਘ ਦੀ ਐਨਆਰਆਈਜ ਪ੍ਰਤੀ ਬਦਲੇ ਦੀ ਭਾਵਨਾ ਸਾਫ ਨਜ਼ਰ ਆ ਰਹੀ ਹੈ, ਕਿਉਕਿ ਪੰਜਾਬ ਦੀਆਂ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇ ਕੈਨੇਡਾ ਦੌਰੇ ਦੌਰਾਨ ਉਥੋਂ ਦੇ ਐਨਆਰਆਈਜ਼ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੂੰਹ ਨਹੀਂ ਲਾਇਆ ਸੀ।ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਸਮਝਣਾ ਚਾਹੀਦਾ ਹੈ ਕਿ ਹਰਜੀਤ ਸਿੰਘ ਸਜੱਣ ਕੈਨੇਡਾ ਦੀ ਜਨਤਾ ਵਲੋਂ ਚੁਣਿਆ ਹੋਇਆ ਸਿਰਫ ਐਮ.ਪੀ ਹੀ ਨਹੀਂ ਹੈ ਬਲਕਿ ਕੈਨੇਡਾ ਸਰਕਾਰ ਦੀ ਨੁਮਾਇੰਦਗੀ ਵੀ ਕਰ ਰਿਹਾ ਹੈ। ਜਿਸਤੇ ਸਮੁੱਚੇ ਪੰਜਾਬੀਆਂ ਅਤੇ ਸਿੱਖਾਂ ਨੂੰ ਮਾਣ ਹੈ। ਕੈਪਟਨ ਅਮਰਿੰਦਰ ਸਿੰਘ ਨੂੰ ਵੀ ਖੁੱਲੇ ਦਿਲ ਨਾਲ ਹਰਜੀਤ ਸਿੰਘ ਸਜੱਣ ਦਾ ਸਵਾਗਤ ਕਰਨਾ ਚਾਹੀਦਾ ਹੈ।ਖਹਿਰਾ ਨੇ ਮੰਗ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਸ਼ਬਦ ਵਾਪਿਸ ਲੈਣੇ ਚਾਹੀਦੇ ਹਨ। ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਹਰਜੀਤ ਸਿੰਘ ਸਜੱਣ ਦਾ ਗਰਮਜੋਸ਼ੀ ਨਾਲ ਸਵਾਗਤ ਕਰੇਗੀ। 

 

Tags: Sukhpal Singh Khaira

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD