Thursday, 16 May 2024

 

 

ਖ਼ਾਸ ਖਬਰਾਂ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ

 

ਕਾਂਗਰਸੀਆਂ ਦੇ ਸਿਰ ਚੜਿਆ ਸੱਤਾ ਦਾ ਨਸ਼ਾ : ਆਪ

ਗਿੱਦੜਬਾਹਾ ਵਿੱਚ ਪੱਤਰਕਾਰ ਉੱਤੇ ਹਮਲੇ ਲਈ ਜਿੰਮੇਦਾਰ ਕਾਂਗਰਸੀ ਆਗੂਆਂ ਉੱਤੇ ਹੋ ਸਖਤ ਕਾਰਵਾਈ : ਗੁਰਪ੍ਰੀਤ ਸਿੰਘ ਵੜੈਚ

Web Admin

Web Admin

5 Dariya News

ਚੰਡੀਗੜ , 16 Apr 2017

ਆਮ ਆਦਮੀ ਪਾਰਟੀ  (ਆਪ)  ਨੇ ਗਿੱਦੜਬਾਹਾ ਵਿੱਚ ਕਾਂਗਰਸੀ ਆਗੂਆਂ ਵਲੋਂ ਪੱਤਰਕਾਰ ਸ਼ਿਵਰਾਜ ਰਾਜੂ ਦੀ ਮਾਰ-ਕੁੱਟ ਕਰਣ ਅਤੇ ਉਸਦੇ ਮੂੰਹ ਵਿੱਚ ਜਬਰਦਸਤੀ ਸ਼ਰਾਬ ਅਤੇ ਪੇਸ਼ਾਬ ਪਾਉਣ ਦੀ ਘਟਨਾ ਦੀ ਜੋਰਦਾਰ ਨਿੰਦਾ ਕੀਤੀ ਹੈ। ‘ਆਪ’ ਨੇ ਕਿਹਾ ਕਿ ਕਾਂਗਰਸੀ ਆਗੂਆਂ ਵਲੋਂ ਇੱਕ ਤੋਂ ਬਾਅਦ ਇੱਕ ਕੀਤੀ ਜਾ ਰਹੀ ਨੀਚ ਹਰਕਤਾਂ ਤੋਂ ਸਾਫ਼ ਹੈ ਕਿ ਸੱਤਾ ਦਾ ਨਸ਼ਾ ਕਾਂਗਰਸੀ ਆਗੂਆਂ ਦੇ ਸਿਰ ਨੂੰ ਚੜ ਗਿਆ ਹੈ । ਐਤਵਾਰ ਨੂੰ ‘ਆਪ’ ਵਲੋਂ ਜਾਰੀ ਪ੍ਰੈਸ ਬਿਆਨ ਵਿੱਚ ਪਾਰਟੀ ਦੇ ਪੰਜਾਬ ਦੇ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਗਿੱਦੜਬਾਹਾ ਵਿਖੇ ਹੋਈ ਘਟਨਾ ਨੂੰ ਪ੍ਰੈਸ ਦੀ ਆਜ਼ਾਦੀ ਉੱਤੇ ਹਮਲਾ ਅਤੇ ਅਣਮਨੁੱਖੀ ਹਰਕੱਤ ਦੱਸਿਆ।  ਉਨਾਂ ਨੇ ਕਿਹਾ ਕਿ ਹਮਲੇ ਵਿੱਚ ਸ਼ਾਮਿਲ ਸਾਰੇ ਦੋਸ਼ੀਆਂ ਨੂੰ ਤੁਰੰਤ ਗਿ੍ਰਫਤਾਰ ਕਰਕੇ ਉਨਾਂ ਉੱਤੇ ਸਖਤ ਕਾਰਵਾਈ ਹੋ ਤਾਂਕਿ ਭਵਿੱਖ ਵਿੱਚ ਸੱਤੇ ਦੇ ਨਸ਼ੇ ਵਿੱਚ ਕੋਈ ਸਿਰਫਿਰਾ ਇਸ ਤਰਾਂ ਦੀ ਹਰਕੱਤ ਨੂੰ ਦੋਹਰਾਉਣ ਦੀ ਹਿੰਮਤ ਨਾ ਕਰ ਸਕੇ । ਵੜੈਚ ਨੇ ਕਿਹਾ,  ‘ਦਸ ਸਾਲ ਸੱਤਾ ਦੇ ਬਾਹਰ ਰਹਿਕੇ ਕਾਂਗਰਸੀਆਂ ਦਾ ਹਾਜਮਾ ਖ਼ਰਾਬ ਹੋ ਗਿਆ ਹੈ, ਹੁਣ ਉਨਾਂ ਨੂੰ ਸੱਤਾ ਦੀ ਤਾਕਤ ਪਚ ਨਹੀਂ ਰਹੀ।’ ਉਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਬੇਕਾਬੂ ਹੁੰਦੇ ਜਾ ਰਹੇ ਆਗੂਆਂ ਨੂੰ ਸੰਜਮ ਵਿੱਚ ਰੱਖਣ ਦੀ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਲੋਕਤੰਤਰ ਵਿੱਚ ਜਨਤਾ ਦੀ ਤਾਕਤ ਨੂੰ ਭੁਲਣ ਦੀ ਗਲਤੀ ਨਾ ਕਰਨ ਨਹੀਂ ਤਾਂ ਕਾਂਗਰਸ ਸਰਕਾਰ ਦਾ ਅੰਤ ਵੀ ਅਕਾਲੀ- ਭਾਜਪਾ ਗੰਠਜੋੜ ਵਰਗਾ ਹੋਵੇਗਾ । 

ਵੜੈਚ ਨੇ ਕਿਹਾ ਕਿ ਇੱਕ ਮਹੀਨੇ ਦੇ ਅੰਦਰ ਇੱਕ ਤੋਂ ਬਾਅਦ ਇੱਕ ਕਾਂਗਰਸੀ ਆਗੂਆਂ ਵਲੋਂ ਨੀਚ ਹਰਕੱਤਾਂ ਕੀਤੀਆਂ ਜਾ ਰਹੀਆਂ ਹਨ। ਵੀਆਈਪੀ ਰੋਗ ਤੋਂ ਪੀੜਿਤ ਕੇਬਿਨੇਟ ਮੰਤਰੀ  ਸਾਧੂ ਸਿੰਘ  ਧਰਮਸੋਤ ਇੱਕ ਔਰਤ ਅਧਿਆਪਕਾ ਦੀ ਬੇਇੱਜ਼ਤੀ ਅਤੇ ਸੱਤਾ ਦੀ ਤਾਕਤ ਦੀ ਸਰੇਆਮ ਧਮਕੀਆਂ ਦੇ ਰਿਹੇ ਹਨ। ਖਡੂਰ ਸਾਹਿਬ ਤੋਂ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਆਪਣੇ ਚਹੇਤੇਆਂ ਨੂੰ ‘ਖੁਸ਼’ ਰੱਖਣ ਲਈ ਪੁਲਿਸ ਅਧਿਕਾਰੀਆਂ ਨੂੰ ਮੰਚ ਤੋਂ ਧਮਕੀਆਂ ਦੇ ਰਿਹਾ ਹੈ। ਉੜਮੁੜ ਤੋਂ ਕਾਂਗਰਸੀ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਇੱਕ ਪੱਤਰਕਾਰ ਨਾਲ ਗਾਲੀ-ਗਲੌਜ ਕੀਤੀ ਹੈ ਅਤੇ ਗਿੱਦੜਬਾਹਾ ਵਿੱਚ ਤਾਂ ਕਾਂਗਰਸੀ ਆਗੂਆਂ ਨੇ ਹੱਦ ਹੀ ਪਾਰ ਕਰ ਦਿੱਤੀ, ਜਿਸ ਵਿੱਚ ਸਥਾਨਕ ਵਿਧਾਇਕ ਰਾਜਾ ਵੜਿੰਗ ਦਾ ਨਾਮ ਆ ਰਿਹਾ ਹੈ। ਵੜੈਚ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ  ਸੱਚ ਵਿੱਚ ਚੰਗਾ ਪ੍ਰਸ਼ਾਸਨ ਦੇਣ ਦੀ ਸੋਚ ਰੱਖਦੇ ਹਨ ਤਾਂ ਅਜਿਹੀਆਂ ਨੀਚ ਹਰਕਤਾਂ ਲਈ ਜਿੰਮੇਦਾਰ ਕੇਬਿਨੇਟ ਮੰਤਰੀ  ਧਰਮਸੋਤ, ਸਾਰੇ ਵਿਧਾਇਕਾਂ ਅਤੇ ਕਾਂਗਰਸੀ ਆਗੂਆਂ ਉੱਤੇ ਬਿਨਾਂ ਪੱਖਪਾਤ ਕੀਤੇ ਬਣਦੀ ਕਾਰਵਾਈ ਕਰਨ ।    

   

 

 

Tags: Gurpreet Singh Ghuggi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD