Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜਿਲ੍ਹੇ 'ਚ ਗੈਰਕਾਨੂੰਨੀ ਮਾਇੰਨਿੰਗ ਨੂੰ ਰੋਕਣ ਲਈ ਅਚਨਚੇਤੀ ਚੈਕਿੰਗ ਯਕੀਨੀ ਬਣਾਇਆ ਜਾਵੇ : ਗੁਰਪ੍ਰੀਤ ਕੌਰ ਸਪਰਾ

ਮਨਜੂਰਸੁਦਾ ਖੱਡਾਂ ਚਲਾਉਣ ਵਾਲੇ ਠੇਕੇਦਾਰਾਂ ਨੂੰ ਜਾਣ ਬੁੱਝ ਕੇ ਪਰੇਸ਼ਾਨ ਨਾ ਕੀਤਾ ਜਾਵੇ , ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਡਿਸਟ੍ਰਿਕਟ ਮਿਨਰਲ ਫਾਊਡੇਸ਼ਨ ਦੀ ਹੋਈ ਮੀਟਿੰਗ

ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਡਿਸਟ੍ਰਿਕਟ ਮਿਨਰਲ ਫਾਊਡੇਸ਼ਨ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।
ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਡਿਸਟ੍ਰਿਕਟ ਮਿਨਰਲ ਫਾਊਡੇਸ਼ਨ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 19 Apr 2017

Last updated on: Apr 19, 2017, 00:00 IST

ਜਿਲ੍ਹੇ 'ਚ ਗੈਰ ਕਾਨੂੰਨੀ ਮਾਇੰਨਿੰਗ ਨੂੰ ਰੋਕਣ ਲਈ ਵਿਸੇਸ਼ ਕਦਮ ਪੁੱਟੇ ਜਾਣ ਅਤੇ ਇਸਨੂੰ ਰੋਕਣ ਲਈ ਅਚਨਚੇਤੀ ਚੈਕਿੰਗ ਨੂੰ ਯਕੀਨੀ ਬਣਾਇਆ ਜਾਵੇ। ਲੋਕਾਂ ਨੂੰ ਰੇਤਾ ਬਜ਼ਰੀ ਮਿਲਣ ਨੂੰ ਯਕੀਨੀ ਬਣਾਉਣ ਲਈ ਮੰਨਜੂਰਸੁਦਾ ਖੱਡਾਂ ਚਲਾਉਣ ਵਾਲੇ ਠੇਕੇਦਾਰਾਂ ਨੂੰ ਜਾਣ ਬੁੱਝ ਕੇ ਪਰੇਸ਼ਾਨ ਨਾ ਕੀਤਾ ਜਾਵੇ ਅਤੇ ਜਿਲ੍ਹੇ 'ਚ ਜਿਹੜੀਆਂ ਮੰਨਜੂਰਸੁਦਾ ਖੱਡਾਂ ਹਨ। ਉਨ੍ਹਾਂ ਦੇ ਚਲਣ ਨੂੰ ਯਕੀਨੀ ਬਣਾਇਆ ਜਾਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਜਿਹੜੇ ਕਿ ਡਿਸਟ੍ਰਿਕਟ ਮਿਨਰਲ ਫਾਊਡੇਸ਼ਨ ਦੇ ਚੇਅਰਪਰਸ਼ਨ ਵੀ ਹਨ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ 'ਚ ਰੇਤ/ਗ੍ਰੇਵਲ ਦੀਆਂ ਸਰਕਾਰ ਵੱਲੋਂ ਮੰਨਜੂਰਸੁਦਾ ਅੱਠ ਖਾਣਾ ਚਲਦੀਆਂ ਹਨ। ਜਿਨ੍ਹਾਂ ਦੀ ਨਿਸ਼ਾਨਦੇਹੀ ਮਾਲ ਵਿਭਾਗ ਵੱਲੋਂ ਕੀਤੀ ਜਾ ਚੁੱਕੀ ਹੈ ਅਤੇ ਜਲਦੀ ਹੀ 9 ਖਾਣਾ ਦੀ ਬੋਲੀ ਜਲਦੀ ਹੀ ਡਾਇਰੈਕਟਰ ਊਦਯੋਗ ਤੇ ਕਮਰਸ ਵਿਭਾਗ ਵੱਲੋਂ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਜਿਲ੍ਹੇ 'ਚ 112 ਕਰੈਸ਼ਰ/ਸਕਰੀਨਿੰਗ ਪਲਾਂਟ ਰਜਿਸਟਰਡ ਹਨ ਅਤੇ 22 ਸਟੋਨ ਕਰੈਸ਼ਰ/ਸਕਰੀਨਿੰਗ ਪਲਾਂਟ ਸੀਲ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਅਤੇ ਸਮੂਹ ਐਸ.ਡੀ.ਐਮ. ਨੂੰ ਆਖਿਆ ਕਿ ਰੇਤਾ ਬਜ਼ਰੀ ਲੋਕਾਂ ਨੂੰ ਅਸਾਨੀ ਨਾਲ ਮਿਲ ਸਕੇ ਲਈ ਪੰਜਾਹ ਤੋਂ ਵੱਧ ਹੋਰ ਨਿਕਾਸੀ ਵਾਲੀਆਂ ਥਾਵਾਂ ਦੀ ਸਨਾਖਤ ਕਰਨ ਤਾਂ ਜੋ ਉਨ੍ਹਾਂ ਖਾਣਾ ਦੀ ਵੀ ਆਕਸ਼ਨ ਕੀਤੀ ਜਾ ਸਕੇ ਅਤੇ ਜਿਲ੍ਹੇ ਵਿੱਚ ਰੇਤੇ ਦੀ ਉਪਲੱਬਤਾ ਹੋ ਸਕੇ। 

ਸ੍ਰੀਮਤੀ ਸਪਰਾ ਨੇ ਇਸ ਮੌਕੇ ਮਾਇਨਿੰਗ, ਪ੍ਰਦੂਸਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਨਾਲ ਮਿਲ ਕੇ ਸਾਂਝੇ ਤੌਰ ਤੇ ਖੱਡਾਂ ਦੀ ਚੈਕਿੰਗ ਕਰਨ ਅਤੇ ਨਜਾਇਜ ਮਾਈਨਿੰਗ ਨੂੰ ਰੋਕਣ ਲਈ ਢੁੱਕਵੀ ਕਾਰਵਾਈ ਕਰਨ। ਉਨ੍ਹਾਂ ਬੀ.ਐਲ.ਈ.ਓ. ਨੂੰ ਮਾਈਨਿੰਗ ਸਬੰਧੀ ਆਪਣੀ ਰੋਜਾਨਾ ਰਿਪੋਰਟ ਸਬੰਧਤ ਐਸ.ਡੀ.ਐਮਜ. ਨੂੰ ਦੇਣ ਦੀਆਂ ਹਦਾਇਤਾਂ ਵੀ ਦਿੱਤੀਆਂ।  ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ-ਕਮ-ਨੋਡਲ ਅਫਸਰ ਸ੍ਰੀ ਚਰਨਦੇਵ ਸਿੰਘ ਮਾਨ ਨੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਸਮੇਂ-ਸਮੇਂ ਤੇ ਖੱਡਾਂ ਦੀ ਚੈਕਿੰਗ ਕਰਨ ਦੀ ਲੋੜ ਤੇ ਜੋਰ ਦਿੱਤਾ।ਇਸ ਮੌਕੇ ਜਨਰਲ ਮੈਨੇਜਰ-ਕਮ-ਮਾਈਨਿੰਗ ਅਫਸਰ ਸ੍ਰੀ ਚਮਨ ਲਾਲ ਨੇ ਦੱਸਿਆ ਕਿ ਜਿਲ੍ਹੇ ਵਿੱਚ ਅੱਠ ਗੈਰ ਕਾਨੁੰਨੀ ਨਿਕਾਸੀ ਵਾਲੇ ਵਾਹਨਾਂ ਨੂੰ ਜਬਤ ਕੀਤਾ ਗਿਆ ਹੈ ਅਤੇ ਗੈਰ ਕਾਨੂੰਨੀ ਨਿਕਾਸੀ ਵਿਰੁੱਧ 6 ਐਫ.ਆਈ. ਆਰ. ਦਰਜ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ  ਗੈਰ ਕਾਨੂੰਨੀ ਨਿਕਾਸੀਕਾਰਾਂ ਵਿਰੁੱਧ 49 ਨੋਟਿਸ ਜਾਰੀ ਕੀਤੇ ਗਏ ਅਤੇ ਗੈਰ ਕਾਨੂੰਨੀ ਨਿਕਾਸੀਕਾਰਾਂ ਤੋਂ 6 ਲੱਖ 68 ਹਜਾਰ 556 ਰੁਪਏ ਦਾ ਜੁਰਮਾਨਾ ਵਸੂਲ ਕੀਤ ਗਿਆ ਅਤੇ ਇਸ ਤੋਂ ਇਲਾਵਾ ਗੈਰ ਕਾਨੂੰਨੀ ਨਿਕਾਸੀ ਵਿਰੁੱਧ ਨੋਡਲ ਅਫਸਰ ਮਾਈਨਿੰਗ ਹੈਲਪ ਲਾਇਨ ਤੋਂ ਪ੍ਰਾਪਤ ਹੋਈਆਂ ਕੁੱਲ 10 ਸ਼ਿਕਾਇਤਾਂ ਦਾ ਨਿਪਟਾਰਾ ਵੀ ਕੀਤਾ ਗਿਆ। ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਜਸਬੀਰ ਸਿੰਘ, ਐਸ.ਡੀ.ਐਮ. ਡੇਰਾਬਸੀ ਰੁੱਹੀ ਦੁੱਗ, ਐਸ.ਡੀ.ਐਮ. ਖਰੜ ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਐਸ.ਡੀ.ਐਮ. ਮੁਹਾਲੀ ਸ੍ਰੀਮਤੀ ਅਨੁਪ੍ਰੀਤਾ ਜੌਹਲ ਅਤੇ ਹੋਰਨਾਂ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ। 

 

Tags: DC Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD