Monday, 13 May 2024

 

 

ਖ਼ਾਸ ਖਬਰਾਂ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ

 

ਜਾਅਲਸਾਜ਼ ਵਿਦੇਸ਼ੀ ਲਾੜਿਆਂ ਤੋਂ ਧੀਆਂ ਦੇ ਬਚਾਅ ਹਿੱਤ ਕੌਮੀ ਸੈਮੀਨਾਰ

ਨਵਾਂ ਕਾਨੂੰਨ ਬਨਾਉਣ ਲਈ ਕੇਂਦਰ 'ਤੇ ਦਬਾਅ ਪਾਉਣ ਵਾਸਤੇ 8 ਸੂਬਾਈ ਮਹਿਲਾ ਕਮਿਸ਼ਨ ਇਕਮੱਤ

Web Admin

Web Admin

5 Dariya News

ਚੰਡੀਗੜ੍ਹ , 20 Apr 2017

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂਂ ਕੌਮੀ ਮਹਿਲਾ ਕਮਿਸ਼ਨ ਦੇ ਸਹਿਯੋਗ ਨਾਲ ਅੱੱਜ ਐਨ.ਆਰ.ਆਈ. ਵਿਆਹਾਂ ਦੇ ਮੁੱਦੇ ਉਤੇ ਇਕ ਕੌਮੀ ਸੈਮੀਨਾਰ ਮਹਾਤਮਾ ਗਾਂਧੀ ਰਾਜ ਪ੍ਰਸ਼ਾਸਨਿਕ ਸੰਸਥਾ (ਮੈਗਸੀਪਾ) ਸੈਕਟਰ -26 ਵਿਖੇ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਦੇਸ਼ ਦੇ ਅੱਠ ਸੂਬਿਆਂ ਦੇ ਮਹਿਲਾ ਕਮਿਸ਼ਨਾਂ ਵੱਲੋਂ  ਜਾਅਲਸਾਜ਼ ਵਿਦੇਸ਼ੀ ਲਾੜਿਆਂ, ਜੋ ਵਿਆਹ ਦੇ ਨਾਮ 'ਤੇ ਮੌਜ ਮਸਤੀ ਕਰਨ ਆਉਂਦੇ ਹਨ, ਤੋਂ ਆਪਣੀਆਂ ਧੀਆਂ ਨੂੰ ਬਚਾਉਣ ਲਈ ਘਰੇਲ਼ੂ ਅੱਤਿਆਚਾਰ ਰੋਕੂ ਕਾਨੂੰਨ ਵਰਗਾ ਨਵਾਂ ਕਾਨੂੰਨ ਬਨਾਉਣ ਲਈ ਇਕਮੱਤ ਹੋ ਗਏ। ਇਸ ਸੈਮੀਨਾਰ ਵਿੱਚ ਮੁੱਖ ਮਹਿਮਾਨ ਵੱਜੋਂ ਕੌਮੀ ਮਹਿਲਾ ਕਮਿਸ਼ਨ ਦੀ ਮੈਂਬਰ ਸ੍ਰੀਮਤੀ ਰੇਖਾ ਸ਼ਰਮਾ ਸ਼ਾਮਲ ਹੋਏ ਜਦਕਿ ਡਾ. ਤਰੀਪੂਰਨਾ ਵੈਂਕਟਰਤਨਮ ਚੈਅਰਮੈਨ ਮਹਿਲਾ ਕਮਿਸ਼ਨ ਤੇਲੰਗਾਨਾ, ਸ੍ਰੀਮਤੀ ਲੀਲਾ ਬੇਨ ਅਨਕੋਲੀਆ ਚੈਅਰਮੈਨ ਮਹਿਲਾ ਕਮਿਸ਼ਨ ਗੁਜਰਾਤ, ਡਾ. ਲੋਪਾਮੁਦਰਾ ਬਕਸ਼ੀਪਾਤਰਾ ਚੈਅਰਮੈਨ ਮਹਿਲਾ ਕਮਿਸ਼ਨ ਉਡੀਸ਼ਾ, ਮਿਸ ਜੇਨਬ ਚੰਦੇਲ ਚੈਅਰਮੈਨ ਮਹਿਲਾ ਕਮਿਸ਼ਨ ਹਿਮਾਚਲ ਪ੍ਰਦੇਸ਼, ਮਿਸ ਕਮਲੇਸ਼ ਪੰੰਚਾਲ ਚੈਅਰਮੈਨ ਮਹਿਲਾ ਕਮਿਸ਼ਨ ਹਰਿਆਣਾ, ਸ੍ਰੀਮਤੀ ਵਿਜੇਆ ਰਾਹਤਕਰ ਚੈਅਰਮੈਨ ਮਹਿਲਾ ਕਮਿਸ਼ਨ ਮਹਾਰਾਸ਼ਟਰ, ਸ੍ਰੀਮਤੀ ਸਰੋਜਨੀ ਕੈਨਤੂਰਾ ਚੈਅਰਮੈਨ ਮਹਿਲਾ ਕਮਿਸ਼ਨ ਉਤਰਾਖੰਡ, ਸ੍ਰੀਮਤੀ ਵਿਨੇ ਪਟੇਲ ਮੈਂਬਰ ਸਕੱਤਰ ਮਹਿਲਾ ਕਮਿਸ਼ਨ ਗੁਜਰਾਤ, ਅਤੇ ਮੈਡਮ ਮਨਜੂਸ਼ਾ ਮੈਂਬਰ ਸਕੱਤਰ ਮਹਿਲਾ ਕਮਿਸ਼ਨ ਮਹਾਰਾਸ਼ਟਰ ਵੀ ਵਿਸ਼ੇਸ਼ ਤੌਰ 'ਤੇ ਇਸ ਸੈਮੀਨਾਰ ਵਿੱਚ ਸ਼ਾਮਲ ਹੋਏ।

ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਮਾਪੇ ਆਪਣੀ ਚਾਵਾਂ ਅਤੇ ਮਲਾਰਾਂ ਨਾਲ ਪਾਲੀ ਹੋਈ ਲੜਕੀ ਦਾ ਵਿਆਹ ਕਰਨ ਵੇਲੇ ਆਪਣੀ ਹੈਸੀਅਤ ਤੋਂ ਵੱਧ ਕੇ ਖਰਚ ਕਰਦੇ ਹਨ ਤਾਂ ਜੋ ਉਨ੍ਹਾਂ ਦੀ ਧੀ ਸੁਖੀ ਵਸੇ ਪ੍ਰੰਤੂ ਵਿਦੇਸ਼ੀ ਲਾੜੇ ਦੇ ਪੂਰੇ ਪਿਛੋਕੜ ਦੀ ਜਾਂਚ ਕਰਨ ਵਿੱਚ ਢਿੱਲ ਕਰ ਜਾਂਦੇ ਹਨ ਜਿਸ ਕਾਰਨ ਵਿਆਹੀ ਲੜਕੀਆਂ ਦਾ ਜੀਵਨ ਦੁਸ਼ਵਾਰ ਹੋ ਜਾਂਦਾ ਹੈ।ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੌਮੀ ਮਹਿਲਾ ਕਮਿਸ਼ਨ ਦੀ ਮੈਂਬਰ ਰੇਖਾ ਸ਼ਰਮਾ ਨੇ ਕਿਹਾ ਕਿ ਕੌਮੀ ਮਹਿਲਾ ਕਮਿਸ਼ਨ ਵੱਲੋਂ ਵਿਦੇਸ਼ੀ ਲਾੜਿਆਂ ਦੇ ਹੱਥੋਂ ਲੁੱਟ ਦਾ ਸ਼ਿਕਾਰ ਹੋਈਆਂ ਧੀਆਂ ਨੂੰ ਇਨਸਾਫ ਦਿਵਾਉਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਅਤੇ ਸਾਨੂੰ ਵੀ ਧੀਆਂ ਨੂੰ ਪਰਾਈਆਂ ਸਮਝਣ ਦੀ ਬਜਾਏ ਉਨ੍ਹਾਂ ਨੂੰ ਪੈਰਾਂ ਸਿਰ ਖੜ੍ਹੇ ਕਰਨ ਤੇ ਜ਼ੋਰ ਦੇਣਾ ਚਾਹੀਂਦਾ ਹੈ।ਸੈਮੀਨਾਰ ਨੂੰ ਸੰਬੋਧਨ ਕਰਦਿਆਂ ਪੰਜਾਬ ਰਾਜ ਐਨ.ਆਰ.ਆਈ ਕਮਿਸ਼ਨ ਦੇ ਚੈਅਰਮੈਨ ਜਸਟਿਸ ਆਰ.ਕੇ. ਗਰਗ (ਸੇਵਾਮੁਕਤ) ਨੇ ਕਿਹਾ ਅਜਿਹੇ ਵਿਦੇਸ਼ੀ ਲਾੜੇ ਕਿਸੇ ਹੋਰ ਦੇ ਖਰਚ ਤੇ ਛੁੱਟੀ ਮਨਾਉਣ ਆਉਦੇ ਹਨ ਅਤੇ ਇਕ ਕੁੜੀਆਂ ਅਤੇ ਉਸ ਦੇ ਪਰਿਵਾਰ ਦੀ ਜ਼ਿੰਦਗੀ ਬਰਬਾਦ ਕਰ ਦਿੰਦੇ ਹਨ।

ਇਸ ਮੋਕੇ ਬੋਲਦਿਆਂ ਸ੍ਰੀ ਈਸ਼ਵਰ ਸਿੰਘ ਆਈ.ਪੀ.ਐਸ. ਆਈ.ਜੀ. ਐਨ.ਆਰ.ਆਈ. ਅਤੇ ਮਹਿਲਾ ਵਿੰਗ ਨੇ ਕਿਹਾ ਕਿ ਕਿਸੇ ਵੀ ਲੜਕੀ ਦਾ ਜਦੋਂ ਵਿਦੇਸ਼ ਵਿੱਚ ਵਿਆਹ ਤੈਆ ਹੁੰਦਾ ਹੈ ਤਾ ਉਸ ਲੜਕੇ ਦੇ ਪਾਸਪੋਰਟ ਦੀ ਫੋਟੋ ਕਾਪੀ ਜਰੂਰ ਲੈ ਲੈਣੀ ਚਾਹੀਂਦੀ ਹੈ ਕਿਉਕਿ ਪਾਸਪੋਰਟ ਤੋਂ ਉਸ ਸਬੰਧੀ ਹਰ ਤਰ੍ਹਾਂ ਦੀ ਜਾਣਕਾਰੀ ਹਾਂਸਲ ਕੀਤੀ ਜਾ ਸਕਦੀ ਹੈ ਅਤੇ ਵਿਆਹ ਤੋਂ ਬਾਅਦ ਵੀ ਲਾੜੇ ਦੇ ਕਹੇ ਤੇ ਕਿਸੇ ਗਲਤ ਦਸਤਵੇਜ ਤੇ ਸਾਈਨ ਨਹੀਂ ਕਰਨੇ ਚਾਹੀਂਦੇ ਕਿਉਕਿ ਇਸ ਨਾਲ ਕਈ ਵਾਰ ਬੇਕਸੂਰ ਲੜਕੀਆਂ ਨੂੰ ਹੀ ਕਸੂਰਵਾਰ ਬਣਾ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ ਸੀਨੀਅਰ ਪੱਤਰਕਾਰ ਹਮੀਰ ਸਿੰਘ ਅਤੇ ਐਡਵੋਕੇਟ ਦਲਜੀਤ ਕੌਰ ਵੱਲੋਂ ਆਪਣੇ ਵਿਚਾਰ ਰੱਖੇ ਗਏ।ਇਸ ਮੌਕੇ ਹੋਰਨਾ ਤੋਂ ਇਲਾਵਾ ਸਤਵੀਰ ਕੌਰ ਮਨਹੇੜਾ ਉਪ ਚੈਅਰਮੈਨ ਪੰਜਾਬ ਰਾਜ ਮਹਿਲਾ ਕਮਿਸ਼ਨ, ਵੀਰਪਾਲ ਕੋਰ ਤਰਮਾਲਾ, ਕਿਰਨਪ੍ਰੀਤ ਕੌਰ ਧਾਮੀ, ਦਰਸ਼ਨ ਕੌਰ ਅਤੇ ਪੂਨਮ ਅਰੋੜਾ ਮੈਂਬਰ ਪੰਜਾਬ ਰਾਜ ਮਹਿਲਾ ਕਮਿਸਨ ਵੀ ਹਾਜਰ ਸਨ।    

 

Tags: PARAMJIT KAUR LANDRAN

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD