Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਪੰਜਾਬ ਸਰਕਾਰ ਬਿਜਲੀ ਉਤੇ ਸਫੇਦ ਪੱਤਰ ਜਾਰੀ ਕਰੇ- ਸੁਖਪਾਲ ਸਿੰਘ ਖਹਿਰਾ

ਪਾਕਿਸਤਾਨ ਬਿਜਲੀ ਭੇਜਣ ਤੋਂ ਪਹਿਲਾਂ ਕਿਸਾਨਾਂ ਨੂੰ 24 ਘੰਟੇ ਬਿਜਲੀ ਮੁਹੱਇਆ ਕਰਵਾਵੇ ਸਰਕਾਰ

Web Admin

Web Admin

5 Dariya News

ਚੰਡੀਗੜ , 21 Apr 2017

Last updated on: Apr 21, 2017, 00:00 IST

ਆਮ ਆਦਮੀ ਪਾਰਟੀ ਨੇ ਸ਼ੁਕਰਵਾਰ ਨੂੰ ਮੰਗ ਕੀਤੀ ਕਿ ਸੂਬੇ ਵਿਚਲੇ ਕਾਂਗਰਸ ਸਰਕਾਰ ਬਿਜਲੀ ਦੀ ਪੈਦਾਵਾਰ ਅਤੇ ਲਾਗਤ ਸੰਬੰਧੀ ਇਕ ਸਫੇਦ ਪੱਤਰ ਜਾਰੀ ਕਰਕੇ ਲੋਕਾਂ ਨੂੰ ਇਸ ਸੰਬੰਧੀ ਜਾਣਕਾਰੀ ਦੇਵੇ।ਮੀਡੀਆ ਨੂੰ ਜਾਰੀ ਇਕ ਬਿਆਨ ਵਿਚ ਆਮ ਆਦਮੀ ਪਾਰਟੀ ਦੇ ਐਮ.ਐਲ.ਏ ਅਤੇ ਚੀਫ ਵੀਪ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸਰਕਾਰ ਸੂਬੇ ਵਿਚ ਬਿਜਲੀ ਦੀ ਲੋੜ ਨੂੰ ਪੁਰਾ ਕਰਨ ਤੋਂ ਆਪ ਅਸਮਰਥ ਹੈ ਅਤੇ ਪਾਕਿਸਤਾਨ ਅਤੇ ਨੇਪਾਲ ਨੂੰ ਬਿਜਲੀ ਵੇਚਣ ਬਾਰੇ ਗੱਲਾਂ ਕਰ ਰਹੀ ਹੈ।ਖਹਿਰਾ ਨੇ ਕਿਹਾ ਕਿ ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਸੂਬੇ ਵਿਚ ਝੋਨਾ ਉਤਪਾਦਕ ਕਿਸਾਨਾਂ ਨੂੰ ਬੇ-ਰੋਕ 24 ਘੰਟੇ ਬਿਜਲੀ ਸਪਲਾਈ ਦੀ ਲੋੜ ਹੁੰਦੀ ਹੈ ਪਰੰਤੂ ਸਰਕਾਰ ਉਨਾਂ ਨੂੰ ਸਿਰਫ 8 ਘੰਟੇ ਬਿਜਲੀ ਹੀ ਦਿੰਦੀ ਹੈ। ਖਹਿਰਾ ਨੇ ਕਿਹਾ ਕਿ ਅਜੇ ਤੱਕ ਵੀ ਪੰਜਾਬ ਦੇ ਕਈ ਛੋਟੇ ਪਿੰਡਾ ਅਤੇ ਢਾਣੀਆਂ ਤੱਕ ਬਿਜਲੀ ਦੀ ਸੁਵਿਧਾ ਨਹੀਂ ਪਹੁੰਚੀ ਹੈ।ਆਪ ਆਗੂ ਨੇ ਕਿਹਾ ਕਿ ਸਰਕਾਰ ਖੁਦ ਹੀ ਸੂਬੇ ਵਿਚ ਬਿਜਲੀ ਦੀ ਸਥਿਤੀ ਬਾਰੇ ਸਪਸ਼ਟ ਨਹੀਂ ਹੈ, ਕਿਉਕਿ ਬਿਜਲੀ ਮੰਤਰੀ ਨੇ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਬਿਜਲੀ ਖਰੀਦ ਸੰਧੀਆਂ ਨੂੰ ਮੁੜ ਵਿਚਾਰਨ ਬਾਰੇ ਕਿਹਾ ਹੈ। ਉਨਾਂ ਕਿਹਾ ਕਿ ਇਸ ਸੰਬੰਧੀ ਸਪਸ਼ਟੀਕਰਨ ਸਮੇਂ ਦੀ ਮੁੱਖ ਲੋੜ ਹੈ। ਉਨਾਂ ਨੇ ਬਿਜਲੀ ਦੀ ਸਰਪਲਸ ਹੋਣ ਦੀ ਗੱਲ ਨੂੰ ਝੂਠ ਕਰਾਰ ਦਿੱਤਾ।ਖਹਿਰਾ ਨੇ ਕਿਹਾ ਕਿ ਇਸ ਸਮੇਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਸੰਬੰਧ ਸਵਲੇ ਨਹੀਂ ਹਨ ਅਤੇ ਦੋਵਾਂ ਦੇਸ਼ਾਂ ਵਿਚਕਾਰ ਕਈ ਮੁੱਦਿਆਂ ਉਤੇ ਤਲਖੀ ਚਲ ਰਹੀ ਹੈ ਅਜਿਹੇ ਸਮੇਂ ਵਿਚ ਪਾਕਿਸਤਾਨ ਨੂੰ ਬਿਜਲੀ ਵੇਚਣ ਦੀ ਗੱਲ ਹਾਸੋਹੀਣੀ ਜਾਪਦੀ ਹੈ। ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਇਹ ਵੀ ਦੱਸੇ ਕਿ ਸਰਕਾਰ ਸੂਬੇ ਦੇ ਲੋਕਾਂ ਨੂੰ ਕਿਸ ਰੇਟ ਤੇ ਬਿਜਲੀ ਮੁਹੱਇਆ ਕਰਵਾ ਰਹੀ ਹੈ।  

 

Tags: Sukhpal Singh Khaira

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD