Friday, 17 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ

 

ਸੁਸ਼ਮਾ ਸਵਰਾਜ ਵੱਲੋਂ ਨਵਾਂਸ਼ਹਿਰ ਵਿੱਚ ਪਾਸਪੋਰਟ ਦਫ਼ਤਰ ਖੋਲ੍ਹਣ ਲਈ ਮੁੱਖ ਮੰਤਰੀ ਦੀ ਅਪੀਲ ਪ੍ਰਵਾਨ

ਕੈਪਟਨ ਅਮਰਿੰਦਰ ਸਿੰਘ ਨੇ ਕਾਲੀ ਸੂਚੀ ਵਿੱਚ ਸ਼ਾਮਲ ਸਿੱਖ ਨੌਜਵਾਨਾਂ ਦਾ ਮਸਲਾ ਚੁੱਕਿਆ, ਵਿਦੇਸ਼ਾਂ ਵਿੱਚ ਸਿੱਖਾਂ 'ਤੇ ਹੋ ਰਹੇ ਨਸਲੀ ਹਮਲਿਆਂ ਦਾ ਮਾਮਲਾ ਵੀ ਉਠਾਇਆ

Web Admin

Web Admin

5 Dariya News

ਨਵੀਂ ਦਿੱਲੀ , 21 Apr 2017

ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਸੁਸ਼ਮਾ ਸਵਰਾਜ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਦੋਆਬਾ ਖੇਤਰ ਦੇ ਐਨ.ਆਰ.ਆਈਜ਼ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸਹੂਲਤ ਮੁਹੱਈਆ ਕਰਵਾਉਣ ਲਈ ਨਵਾਂਸ਼ਹਿਰ ਵਿੱਚ ਇਕ ਹੋਰ ਪਾਸਪੋਰਟ ਦਫ਼ਤਰ ਖੋਲ੍ਹਣ ਦੀ ਕੀਤੀ ਅਪੀਲ ਨੂੰ ਪ੍ਰਵਾਨ ਕਰ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਾਲੀ ਸੂਚੀ ਵਿੱਚ ਸ਼ਾਮਲ ਵਿਦੇਸ਼ ਵਸਦੇ ਸਿੱਖ ਨੌਜਵਾਨਾਂ ਦੇ ਮੁੱਦੇ ਨੂੰ ਵੀ ਵਿਚਾਰਨ ਦਾ ਭਰੋਸਾ ਦਿਵਾਇਆ ਹੈ।ਦੋਵਾਂ ਆਗੂਆਂ ਵਿੱਚ ਇਸ ਮੁੱਦੇ 'ਤੇ ਇਹ ਵਿਚਾਰ-ਵਟਾਂਦਰਾ ਉਸ ਵੇਲੇ ਹੋਇਆ ਜਦੋਂ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਮੰਤਰੀ ਦੀ ਸਿਹਤ ਦਾ ਹਾਲ-ਚਾਲ ਪੁੱਛਣ ਲਈ ਉਨ੍ਹਾਂ ਨੂੰ ਮਿਲਣ ਗਏ ਜਿਨ੍ਹਾਂ ਦਾ ਹਾਲ ਹੀ ਵਿੱਚ ਗੁਰਦਾ ਬਦਲਿਆ ਗਿਆ ਹੈ।ਇਕ ਸੰਖੇਪ ਸਿਸ਼ਟਾਚਾਰ ਮੀਟਿੰਗ ਦੌਰਾਨ ਸ੍ਰੀਮਤੀ ਸਵਰਾਜ ਨੇ ਮੁੱਖ ਮੰਤਰੀ ਵੱਲੋਂ ਉਠਾਏ ਗਏ ਇਕ ਮੁੱਦੇ ਦੇ ਸਬੰਧ ਵਿੱਚ ਵਿਦਸ਼ਾਂ ਵਿੱਚ ਵਸਦੇ ਪੰਜਾਬੀ ਅਤੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਵਲੋਂ ਹਰ ਮਦਦ ਦੇਣ ਦਾ ਭਰੋਸਾ ਦਵਾਇਆ।ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਨਵਾਂਸ਼ਹਿਰ ਦਾ ਪਾਸਪੋਰਟ ਦਫਤਰ ਪਟਿਆਲਾ ਲਈ ਹਾਲ ਹੀ ਵਿਚ ਮੰਜ਼ੂਰ ਕੀਤੇ ਪਾਸਪੋਰਟ ਦਫਤਰ ਤੋਂ ਵੱਖਰਾ ਹੋਵੇਗਾ ਜਿਸ ਨੂੰ ਛੇਤੀ ਹੀ ਸਥਾਪਤ ਕਰਕੇ ਉਦਘਾਟਨ ਕਰ ਦਿੱਤਾ ਜਾਵੇਗਾ।ਮੁੱਖ ਮੰਤਰੀ ਨੇ ਭਾਰਤ ਵਿਰੋਧੀ ਗਤੀਵਿਧੀਆਂ ਜਾਂ ਫੁੱਟਪਾਊ ਕਾਰਵਾਈਆਂ ਵਿੱਚ ਕਥਿਤ ਸ਼ਮੂਲੀਅਤ ਲਈ ਕੇਂਦਰ ਸਰਕਾਰ ਦੀ ਕਾਲੀ ਸੂਚੀ ਵਿੱਚ ਸਿੱਖ ਨੌਜਵਾਨਾਂ ਦੇ ਨਾਮ ਇਸ ਵਿੱਚੋਂ ਹਟਾਉਣ ਲਈ ਹੋ ਰਹੀ ਦੇਰੀ ਵਾਸਤੇ ਚਿੰਤਾ ਦਾ ਪ੍ਰਗਟਾਵਾ ਕੀਤਾ। 

ਭਾਰਤੀ ਮੂਲ ਦੇ ਇਨ੍ਹਾਂ ਸਿੱਖ ਨੌਜਵਾਨਾਂ ਨੂੰ ਕਾਲੀ ਸੂਚੀ ਵਿੱਚ ਹੋਣ ਕਾਰਨ ਭਾਰਤ ਆਉਣ ਤੋਂ ਪਾਬੰਦੀ ਹੈ। ਸ੍ਰੀਮਤੀ ਸਵਰਾਜ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਗ੍ਰਹਿ ਮੰਤਰਾਲੇ ਕੋਲ ਉਠਾਉਣਗੇ ਜੋ ਕਿ ਅਜਿਹੇ ਨੌਜਵਾਨਾਂ ਦੀ ਸੂਚੀ ਦੀ ਲਗਾਤਾਰ ਕਾਂਟ-ਛਾਂਟ ਕਰਨ ਦੀ ਪ੍ਰਕਿਰਿਆ ਵਿੱਚ ਕਰਦਾ ਹੈ।ਭਾਰਤ ਤੋਂ ਬਾਹਰ ਵੱਖ-ਵੱਖ ਦੇਸ਼ਾਂ ਵਿਚ ਵਸੇ ਹੋਏ ਪੰਜਾਬੀਆਂ ਅਤੇ ਸਿੱਖਾਂ 'ਤੇ ਹੋ ਰਹੇ ਨਸਲੀ ਹਮਲੇ ਦੇ ਮੁੱਦੇ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਮੁੱਖ ਮੰਤਰੀ ਨੇ ਅਜਿਹੇ ਹਮਲਿਆਂ ਤੋਂ ਪੰਜਾਬੀਆਂ ਤੇ ਸਿੱਖਾਂ ਨੂੰ ਬਚਾਉਣ ਲਈ ਕੇਂਦਰੀ ਮੰਤਰੀ ਨੂੰ ਅੰਤਰ-ਰਾਸ਼ਟਰੀ ਪੱਧਰ 'ਤੇ ਮੁੱਦਾ ਉਠਾਉਣ ਦੀ ਅਪੀਲ ਕੀਤੀ। ਸ੍ਰੀਮਤੀ ਸਵਰਾਜ ਨੇ ਕਿਹਾ ਕਿ ਉਨ੍ਹਾਂ ਦਾ ਮੰਤਰਾਲਾ ਲਗਾਤਾਰ ਇਸ ਮੁੱਦੇ ਨਾਲ ਜੁੜਿਆ ਹੋਇਆ ਹੈ ਅਤੇ ਉਹ ਨਿੱਜੀ ਤੌਰ 'ਤੇ ਵਿਦੇਸ਼ਾਂ ਵਿਚ ਵਸੇ ਪੰਜਾਬੀਆਂ ਅਤੇ ਸਿੱਖਾਂ ਨੂੰ ਉਨ੍ਹਾਂ ਸਰਕਾਰਾਂ ਵੱਲੋਂ ਮੁਕੰਮਲ ਸੁਰੱਖਿਆ ਮਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਦਾ ਮਾਮਲਾ ਉਠਾ ਰਹੇ ਹਨ ਜਿੱਥੇ ਕਿ ਉਹ ਵਸੇ ਹੋਏ ਹਨ।ਮੁੱਖ ਮੰਤਰੀ ਨੇ ਸੁਰੱਖਿਆ, ਖੇਤੀਬਾੜੀ ਅਤੇ ਵਪਾਰ ਦੇ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਨੂੰ ਹੁਲਾਰਾ ਦੇਣ ਲਈ ਪੰਜਾਬ-ਇਜ਼ਰਾਇਲ ਵਿਚਕਾਰ ਵਰਕਿੰਗ ਗਰੁੱਪ ਸਥਾਪਤ ਕਰਨ ਦਾ ਵੀ ਮੁੱਦਾ ਉਠਾਇਆ। ਇਹ ਗਰੁੱਪ ਬਣਾਉਣ ਦਾ ਪ੍ਰਸਤਾਵ ਇਜ਼ਰਾਇਲ ਦੇ ਰਾਜਦੂਤ ਡੇਨਿਅਲ ਕੈਰਮਨ ਨੇ ਅੱਜ ਸਵੇਰੇ ਕੈਪਟਨ ਅਮਰਿੰਦਰ ਸਿੰਘ ਨਾਲ ਹੋਈ ਮੀਟਿੰਗ ਦੌਰਾਨ ਪੇਸ਼ ਕੀਤਾ। ਮੁੱਖ ਮੰਤਰੀ ਨੇ ਵਿਦੇਸ਼ ਮਾਮਲਿਆਂ ਦੇ ਮੰਤਰੀ ਨਾਲ ਮੀਟਿੰਗ ਦੌਰਾਨ ਅਜਿਹੇ ਗਰੁੱਪ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਇਸ ਨੂੰ ਕੌਮੀ ਹਿੱਤ ਵਿੱਚ ਦੱਸਿਆ।

 

Tags: Sushma Swaraj , Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD