Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੋਕਾਂ ਦੇ ਮੁੱਦਿਆਂ ਨੂੰ ਜਾਨਣ ਲਈ ਆਮ ਆਦਮੀ ਪਾਰਟੀ ਸ਼ੁਰੂ ਕਰੇਗੀ ‘ਪੰਜਾਬ ਯਾਤਰਾ’

ਪੰਜਾਬ ਸਰਕਾਰ ਉਤੇ ਵਿਧਾਨ ਸਭਾ ਦਾ ਸ਼ੈਸਨ 40 ਦਿਨ ਤੱਕ ਚਲਾਉਣ ਲਈ ਪਾਵਾਂਗੇ ਦਬਾਅ

Web Admin

Web Admin

5 Dariya News

ਚੰਡੀਗੜ , 22 Apr 2017

Last updated on: Apr 22, 2017, 00:00 IST

ਆਮ ਆਦਮੀ ਪਾਰਟੀ ਸੂਬੇ ਭਰ ਦੇ ਲੋਕਾਂ ਨਾਲ ਗੱਲਬਾਤ ਕਰਕੇ ਉਨਾਂ ਦੇ ਮੁੱਦੇ ਵਿਧਾਨ ਸਭਾ ਵਿਚ ਉਠਾਉਣ ਦੇ ਮੰਤਵ ਨਾਲ ‘ਪੰਜਾਬ ਯਾਤਰਾ’ ਸ਼ੁਰੂ ਕਰਨ ਜਾ ਰਹੀ ਹੈ। ਸਨਿਵਾਰ ਨੂੰ ਚੰਡੀਗੜ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਪ ਵਿਧਾਇਕ ਅਤੇ ਵਿਰੋਧੀ ਧਿਰ ਦੇ ਆਗੂ ਐਚ.ਐਸ. ਫੂਲਕਾ, ਅਮਨ ਅਰੋੜਾ, ਪਿਰਮਲ ਸਿੰਘ ਧੌਲਾ, ਕੁਲਵੰਤ ਸਿੰਘ ਪੰਡੌਰੀ, ਜਗਤਾਰ ਸਿੰਘ ਹਿਸੋਵਾਲ ਅਤੇ ਅਮਰਜੀਤ ਸਿੰਘ ਸੰਧੋਆ ਨੇ ਕਿਹਾ ਕਿ ਯਾਤਰਾ ਦਾ ਮੰਤਵ ਹਰ ਵਰਗ ਦੇ ਲੋਕਾਂ ਨੂੰ ਮਿਲ ਕੇ ਉਨਾਂ ਦੀਆਂ ਮੁਸ਼ਕਿਲਾਂ ਨੂੰ ਜਾਣਨਾ ਹੈ।ਫੂਲਕਾ ਨੇ ਕਿਹਾ ਕਿ ਇਹ ਯਾਤਰਾ 1 ਮਈ ਨੂੰ ਅਮਿ੍ਰਤਸਰ ਤੋਂ ਸ਼ੁਰੂ ਹੋ ਕੇ ਸੂਬੇ ਭਰ ਵਿਚ ਚਲੇਗੀ। ਇਸ ਦੌਰਾਨ ਲੋਕਾਂ ਤੋਂ ਉਨਾਂ ਦੀਆਂ ਮੁਸ਼ਕਿਲਾਂ ਜਾਣ ਕੇ ਉਨਾਂ ਨੂੰ ਪ੍ਰਸ਼ਨਾਂ ਦੇ ਰੂਪ ਵਿਚ ਵਿਧਾਨ ਸਭਾ ਵਿਚ ਪੇਸ਼ ਕੀਤਾ ਜਾਵੇਗਾ। ਅਜਿਹੀ ਯਾਤਰਾ ਹਰ ਵਿਧਾਨ ਸਭਾ ਸ਼ੈਸਨ ਤੋਂ ਪਹਿਲਾਂ ਕੀਤੀ ਜਾਵੇਗੀ।ਆਪ ਆਗੂ ਭਗਵੰਤ ਸਿੰਘ ਢਿੱਲੋਂ, ਅਮਿ੍ਰਤਪਾਲ ਸਿੰਘ, ਡਾ. ਬਲਵੀਰ ਸਿੰਘ ਅਤੇ ਅਸ਼ੋਕ ਤਲਵਾਰ ਯਾਤਰਾ ਦੀ ਜਿੰਮੇਵਾਰੀ ਸੰਭਾਲਣਗੇ। ਲੋਕਾਂ ਨੂੰ ਮਿਲਕੇ ਉਨਾਂ ਦੀਆਂ ਮੁਸ਼ਕਿਲਾਂ ਸੁਣਨ ਤੋਂ ਇਲਾਵਾ ਸੂਬੇ ਦੇ ਲੋਕ ਫੋਨ ਨੰਬਰ 0172-2740561 ‘ਤੇ ਫੋਨ ਕਰਕੇ ਵੀ ਆਪਣੀਆਂ ਮੁਸ਼ਕਿਲਾਂ ਦੱਸ ਸਕਦੇ ਹਨ।‘‘ਵਿਧਾਨ ਸਭਾ ਵਿਚ ਵਿਰੋਧੀ ਧਿਰ ਦਾ ਆਗੂ ਹੋਣ ਦੇ ਨਾਤੇ ਲੋਕਾਂ ਦੀਆਂ ਸਮੱਸਿਆਵਾਂ ਚੁਕਣੀਆਂ ਮੇਰੀ ਜਿੰਮੇਵਾਰੀ ਹੈ ਅਤੇ ਯਾਤਰਾ ਦੌਰਾਨ ਅਜਿਹਾ ਕੀਤਾ ਜਾਵੇਗਾ। ਯਾਤਰਾ ਦਾ ਮੁੱਖ ਮੰਤਵ ਅਜਿਹੇ ਲੋਕਾਂ ਨੂੰ ਮਿਲਣਾ ਹੈ ਜਿੰਨਾਂ ਦੀ ਪਹੁੰਚ ਆਪਣੇ ਨੁਮਾਇੰਦਿਆਂ ਤੱਕ ਨਹੀਂ ਹੈ’’ ਫੂਲਕਾ ਨੇ ਕਿਹਾ।ਫੂਲਕਾ ਨੇ ਵਿਧਾਨ ਸਭਾ ਦਾ ਸ਼ੈਸਨ ਛੋਟਾ ਹੋਣ ਦਾ ਮੁੱਦਾ ਉਠਾਉਦਿਆਂ ਕਿਹਾ ਕਿ ਵਿਧਾਨ ਸਭਾ ਦੀ ਕਾਰਜ ਡਾਇਰੀ ਵਿਚ ਸਪਸ਼ਟ ਤਰੀਕੇ ਨਾਲ ਲਿਖਿਆ ਗਿਆ ਹੈ ਕਿ ਵਿਧਾਨ ਸਭਾ ਦਾ ਸ਼ੈਸਨ 1 ਸਾਲ ਵਿਚ 40 ਦਿਨ ਤੋਂ ਘੱਟ ਨਹੀਂ ਹੋ ਸਕਦਾ, ਪੰਰਤੂ ਪਿਛਲੇ ਕੁਝ ਸਾਲਾਂ ਦੌਰਾਨ ਇਹ 15 ਤੋਂ 20 ਦਿਨ ਹੀ ਚੱਲਿਆ ਹੈ। ਆਮ ਆਦਮੀ ਪਾਰਟੀ ਸਰਕਾਰ ਨੂੰ ਸ਼ੈਸਨ 40 ਦਿਨ ਚਲਾਉਣ ਲਈ ਦਬਾਅ ਪਾਵੇਗੀ। 

 

Tags: H.S. Phoolka , Aman Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD