Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਮ ਆਦਮੀ ਪਾਰਟੀ ਨੇ ਸੂਬੇ ਵਿਚ ਕਾਨੂੰਨ ਅਤੇ ਨਿਆ ਦੀ ਬਦਤਰ ਹਾਲਤ ਦਾ ਮੁੱਦਾ ਚੁੱਕਿਆ

ਕਾਂਗਰਸ ਦੇ ਐਮ.ਐਲ.ਏ ਪੁਲਿਸ ਅਧਿਕਾਰੀਆਂ ਉਤੇ ਲੋਕਾਂ ਨੂੰ ਤੰਗ ਪਰੇਸ਼ਾਨ ਕਰਨ ਲਈ ਬਣਾ ਰਹੇ ਹਨ ਦਬਾਅ- ਅਮਨ ਅਰੋੜਾ

Web Admin

Web Admin

5 Dariya News

ਚੰਡੀਗੜ , 22 Apr 2017

Last updated on: Apr 22, 2017, 00:00 IST

ਆਮ ਆਦਮੀ ਪਾਰਟੀ ਨੇ ਸ਼ਨਿਵਾਰ ਨੂੰ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਮਾੜੀ ਹਾਲਤ ਦਾ ਮੁੱਦਾ ਚੁੱਕਿਆ। ਚੰਡੀਗੜ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਪ ਵਿਧਾਇਕ ਅਤੇ ਵਿਰੋਧੀ ਧਿਰ ਦੇ ਆਗੂ ਐਚ.ਐਸ. ਫੂਲਕਾ, ਅਮਨ ਅਰੋੜਾ, ਪਿਰਮਲ ਸਿੰਘ ਧੌਲਾ, ਕੁਲਵੰਤ ਸਿੰਘ ਪੰਡੌਰੀ, ਜਗਤਾਰ ਸਿੰਘ ਹਿਸੋਵਾਲ ਅਤੇ ਅਮਰਜੀਤ ਸਿੰਘ ਸੰਧੋਆ ਨੇ ਕਿਹਾ ਕਿ ਸੂਬੇ ਵਿਚ ਸਰਕਾਰ ਦੀ ਤਬਦੀਲੀ ਨਾਲ ਕਾਰਜ ਕਰਨ ਦੀ ਨੀਤੀ ਵਿਚ ਕੋਈ ਤਬਦੀਲੀ ਨਹੀਂ ਆਈ ਹੈ ਅਤੇ ਕਾਂਗਰਸੀ ਆਗੂ ਅਕਾਲੀਆਂ ਨਾਲੋਂ ਵੀ ਮਾੜਾ ਵਿਵਹਾਰ ਕਰ ਰਹੇ ਹਨ।ਕਾਂਗਰਸੀ ਐਮ.ਐਲ.ਏ ਰਮਨਜੀਤ ਸਿੰਘ ਸਿੱਕੀ ਵਲੋਂ ਪੁਲਿਸ ਅਫਸਰ ਨੂੰ ਕਾਂਗਰਸੀ ਆਗੂਆਂ ਦੇ ਇਸਾਰੇ ਤੇ ਕੰਮ ਕਰਨ ਜਾਂ ਨਤੀਜੇ  ਭੁਗਤਨ ਦੀ ਧਮਕੀ ਦੇਣ ਦਾ ਹਵਾਲਾ ਦਿੰਦਿਆਂ ਆਪ ਆਗੂ ਅਮਨ ਅਰੋੜਾ ਨੇ ਕਿਹਾ ਕਿ ਇਸ ਨਾਲ ਸੂਬੇ ਵਿਚ ਪੁਲਿਸ ਦਾ ਮਨੋਬਲ ਹੋਰ ਡਿੱਗੇਗਾ। ਉਨਾਂ ਕਿਹਾ ਕਿ ਕਾਂਗਰਸੀ ਆਗੂ ਅਕਾਲੀਆਂ ਵਾਂਗ ਰਾਜਨੀਤਿਕ ਬਦਲਾਖੋਰੀ ਦੀ ਭਾਵਨਾ ਨਾਲ ਕੰਮ ਕਰ ਰਿਹਾ ਹੈ।ਐਮ.ਐਲ.ਏ ਪਿਰਮਲ ਸਿੰਘ ਧੌਲਾ ਨੇ ਕਾਂਗਰਸ ਦੁਆਰਾ ਆਪਣੀ ਚੋਣ ਘੋਸ਼ਣਾ ਪੱਤਰ ਵਿਚ ਨੌਜਵਾਨਾਂ ਨੂੰ ਨੌਕਰੀ ਦੇਣ ਦੇ ਵਾਅਦੇ ਤੋਂ ਭੱਜਣ ਦਾ ਦੋਸ਼ ਲਗਾਉਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਭੁੱਲਾ ਕੇ ਕਾਂਗਰਸੀ ਆਗੂ ਆਪਣਾ ਘਰ ਭਰਨ ਬਾਰੇ ਸੋਚ ਰਹੇ ਹਨ। 

ਉਨਾਂ ਕਿਹਾ ਕਿ ਕਾਂਗਰਸੀ ਆਗੂ ਪਰਨੀਤ ਕੌਰ, ਰਜਿੰਦਰ ਕੌਰ ਭਠੱਲ, ਸਾਧੂ ਸਿੰਘ ਧਰਮਸੋਤ ਅਤੇ ਰਾਜਾ ਵੜਿੰਗ ਬੇਰੋਜਗਾਰ ਲਾਇਨਮੈਨਾਂ ਦੇ ਧਰਨੇ ਦੌਰਾਨ ਉਨਾਂ ਨੂੰ ਵਾਅਦਾ ਕਰਕੇ ਗਏ ਸਨ ਕਿ ਕਾਂਗਰਸ ਦੀ ਸਰਕਾਰ ਬਣਨ ਉਪਰੰਤ ਉਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ ਪਰੰਤੂ ਸਰਕਾਰ ਬਣਨ ‘ਤੇ ਉਹ ਆਪਣੇ ਵਾਅਦੇ ਤੋਂ ਭੱਜ ਗਏ ਹਨ। ਉਨਾਂ ਨੇ ਸਰਕਾਰ ਨੂੰ ਰੋਜਗਾਰ ਨੀਤੀ ਨੂੰ ਦਰੁਸਤ ਕਰਕੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਬਾਰੇ ਕਿਹਾ।ਆਪ ਆਗੂਆਂ ਨੇ ਸੂਬੇ ਵਿਚ ਵਿਧਵਾਵਾਂ ਅਤੇ ਬਿਰਧ ਪੈਨਸ਼ਨ ਦੇ ਮੁੱਦੇ ਨੂੰ ਵੀ ਉਠਾਇਆ। ਉਨਾਂ ਕਿਹਾ ਕਿ ਕਾਂਗਰਸ ਨੇ ਆਪਣੇ ਮੈਨੀਫੈਸਟੋ ਵਿਚ ਪੈਨਸ਼ਨ 500 ਤੋਂ ਵਧਾ ਕੇ 2000 ਕਰਨ ਦੀ ਗੱਲ ਕਹੀ ਸੀ, ਪਰੰਤੂ ਸਰਕਾਰ ਬਣਨ ਤੋਂ ਬਾਅਦ ਖਜਾਨਾ ਖਾਲੀ ਹੋਣ ਦਾ ਬਹਾਨਾ ਬਣਾ ਕੇ ਅਜਿਹਾ ਕਰਨ ਤੋੋਂ ਭੱਜ ਰਹੇ ਹਨ। ਉਨਾਂ ਕਿਹਾ ਕਿ ਸਰਕਾਰ ਕੋਲ ਆਪਣੇ ਸਲਾਹਕਾਰਾਂ ਦੀ ਫੌਜ ਨੂੰ ਦੇਣ ਲਈ ਤਾਂ ਪੈਸੇ ਹਨ ਪਰੰਤੂ ਵਿਧਵਾਵਾਂ ਅਤੇ ਬਿਰਧਾਂ ਲਈ ਨਹੀਂ ਹਨ।ਕਾਂਗਰਸੀ ਆਗੂ ਦੁਆਰਾ ਸੂਬੇ ਭਰ ਵਿਚ ਟਰੱਕ ਯੂਨਿਅਨਾਂ ਉਤੇ ਨਜਾਇਜ ਕਬਜੇ ਕਰਨ ਦਾ ਮੁੱਦਾ ਉਠਾਉਦਿਆਂ ਐਮ.ਐਲ.ਏ ਜਗਤਾਰ ਹਿੱਸੋਵਾਲ ਨੇ ਕਿਹਾ ਕਿ ਯੂਨਿਅਨਾਂ ਲਈ ਕੋਈ ਚੋਣਾਂ ਨਹੀਂ ਹੋ ਰਹੀਆਂ ਅਤੇ ਉਨਾਂ ਉਤੇ ਧੱਕੇ ਨਾਲ ਕਬਜੇ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਅਲੋਕਤੰਤਰਿਕ  ਤਰੀਕਾ ਦਾ ਵਿਰੋਧ ਕਰੇਗੀ। 

   

 

Tags: H.S. Phoolka , Aman Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD