Tuesday, 14 May 2024

 

 

ਖ਼ਾਸ ਖਬਰਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

 

ਗਿਆਨ ਜੋਤੀ ਗਰੁੱਪ ਆਫ਼ ਇੰਸਟੀਚਿਊਟਸ 'ਚ ਸੀਨੀਅਰ ਵਿਦਿਆਰਥੀਆਂ ਦੀ ਵਿਦਾਇਗੀ ਪਾਰਟੀ ਦਾ ਆਯੋਜਨ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 24 Apr 2017

ਗਿਆਨ ਜਯੋਤੀ ਗਰੁੱਪ ਆਫ਼  ਇੰਸਟੀਚਿਊਟਸ ਦੇ ਜੂਨੀਅਰ  ਵਿਦਿਆਰਥੀਆਂ ਵੱਲੋਂ  ਪਾਸ ਆਊਟ ਹੋ ਰਹੇ  ਆਪਣੇ ਸੀਨੀਅਰਜ਼ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ । ਇਸ ਖ਼ੂਬਸੂਰਤ ਸ਼ਾਮ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਸ਼ਬਦ ਗਾ ਕੇ ਕੀਤੀ। ਜਿਸ ਤੋਂ ਕਈ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤੇ ਗਏ ਜਿਨ੍ਹਾਂ ਦਾ ਹਾਜ਼ਰ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਆਨੰਦ ਮਾਣਿਆ। ਚੇਅਰਮੈਨ ਜੇ ਐੱਸ ਬੇਦੀ ਨੇ ਪਾਸ ਆਊਟ ਹੋ ਰਹੇ  ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ  ਕਿ ਉੱਚ ਵਿਦਿਆ ਹਾਸਿਲ ਕਰਨ ਤੋਂ ਬਾਅਦ ਇਕ ਚੈਲੇਜ਼ ਭਰੀ ਜ਼ਿੰਦਗੀ ਸਭ ਦਾ ਇੰਤਜ਼ਾਰ ਕਰ ਰਹੀ ਹੁੰਦੀ ਹੈ ਜੋ ਕਿ ਸਖ਼ਤ ਮਿਹਨਤ ਤੋਂ ਬਾਅਦ ਸਫਲਤਾ ਦੀਆਂ ਪੌੜੀਆਂ ਦੀ ਮੰਜ਼ਿਲ ਤੇ ਪਹੁੰਚਾਉਂਦੀ ਹੈ। ਇਸ ਮੌਕੇ ਤੇ  ਚੇਅਰਮੈਨ ਬੇਦੀ ਨੇ ਵਧੀਆਂ ਕਾਰਗੁਜ਼ਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਵੀ ਨਿਵਾਜਿਆ।ਸਭਿਆਚਾਰਕ ਪ੍ਰੋਗਰਾਮ ਦੀ ਰੰਗੀਨ ਸ਼ਾਮ 'ਚ ਜੂਨੀਅਰ ਵਿਦਿਆਰਥੀਆਂ ਦੇ ਨਾਲ ਨਾਲ ਸੀਨੀਅਰ ਵਿਦਿਆਰਥੀਆਂ ਨੇ ਵੀ ਵੱਧ ਚੜ ਕੇ ਹਿੱਸਾ ਲਿਆ । 

ਇਸ ਦੌਰਾਨ  ਮਿਸਟਰ ਐਂਡ ਮਿਸ ਗਿਆਨ ਜੋਤੀ ਦਾ ਈਵੈਂਟ ਸਾਰਿਆਂ ਦੀ ਖਿੱਚ ਦਾ ਕੇਂਦਰ ਰਿਹਾ ਜਿਸ ਵਿਚ ਵਿਦਿਆਰਥੀਆਂ ਨੇ ਖ਼ੂਬਸੂਰਤ ਲਿਬਾਸਾਂ ਵਿਚ ਆਪਣੀ ਕਲਾ ਦੇ ਜੌਹਰ ਵਿਖਾਏ। ਕਈ ਤਰਾਂ ਦੇ ਸਵਾਲਾਂ ਜਵਾਬਾਂ,ਕੈਟ ਵਾਕ ਅਤੇ ਹੋਰ ਕਈ ਸਖ਼ਤ ਮੁਕਾਬਲਿਆਂ ਤੋਂ ਬਾਅਦ ਯੋਗਤਾ ਨੂੰ ਮਿਸ ਫਿਅਰਵੈਲ ਅਤੇ ਕੈਵਿਨ ਇਬਾਰਹਿਮ ਨੂੰ ਮਿਸਟਰ ਫਿਅਰਵੈਲ ਦਾ ਖ਼ਿਤਾਬ ਦਿਤਾ ਗਿਆ। ਜਦ ਕਿ ਮਿਸਟਰ ਅਤੇ ਮਿਸ ਈਵ ਦਾ ਖ਼ਿਤਾਬ ਪੂਨਮ ਵਰਮਾ ਅਤੇ ਉਮਰ ਫ਼ਾਰੂਕ ਦੀ ਝੋਲੀ ਪਿਆ।ਚੇਅਰਮੈਨ ਜੇ ਐੱਸ ਬੇਦੀ ਨੇ ਇਸ ਮੌਕੇ ਤੇ ਪਾਸ ਆਊਟ ਹੋ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਸਿੱਖਿਆ ਦਿਤੀ ਕਿ ਨਵੀਂ ਪੀੜੀ ਦੀ ਸਹਿਣਸ਼ੀਲਤਾ, ਯੋਜਨਾ, ਸਖ਼ਤ ਮਿਹਨਤ ਅਤੇ ਦੂਰਅੰਦੇਸ਼ੀ ਹੀ ਦੇਸ਼ ਨੂੰ ਵਿਸ਼ਵ ਪੱਧਰ ਦੀਆਂ ਬੁਲੰਦੀਆਂ ਤੇ  ਲਿਜਾ ਸਕਦੀ ਹੈ । ਇਸ ਮੌਕੇ ਤੇ ਵਿਦਿਆਰਥੀਆਂ ਵੱਲੋਂ ਕਈ ਰੰਗਾਂ ਰੰਗ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਸਮਾਰੋਹ ਦੇ ਅੰਤ 'ਚ  ਡੀਨ  ਅਤੇ ਆਫੀਸ਼ੇਟ ਡਾਇਰੈਕਟਰ ਨੀਰਜ ਸ਼ਰਮਾ ਨੇ ਸਾਰੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੰਦੇ ਹੋਏ  ਮੈਨੇਜਮੈਂਟ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ ।

 

Tags: Gian Jyoti Institute

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD