Saturday, 25 July 2026

 

 

ਖ਼ਾਸ ਖਬਰਾਂ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ‘ਓਪਨ ਹੀਅਰਿੰਗ ਕੈਂਪਾਂ’ ਦੀ ਕੀਤੀ ਪ੍ਰਧਾਨਗੀ ਗੌਰਮਿੰਟ ਕਾਲਜ ਆਫ਼ ਐਜੂਕੇਸ਼ਨ ਵੱਲੋਂ "ਦੀ ਇੰਕਲੂਸਿਵ ਕਲਾਸਰੂਮ: ਬ੍ਰਿਜਿੰਗ ਗੈਪਸ ਵਿਦ ਆਡੀਓ-ਵੀਡੀਓ ਸਟ੍ਰੈਟਜੀਜ਼" ਵਿਸ਼ੇ 'ਤੇ ਤਿੰਨ-ਰੋਜ਼ਾ ਵਰਕਸ਼ਾਪ ਦਾ ਆਯੋਜਨ ਪੰਜਾਬ ਸਰਕਾਰ ਨੇ ਰਾਜਪਾਲ ਨੂੰ ਆਊਟਸੋਰਸਡ ਕਰਮਚਾਰੀ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਗੈਂਗਸਟਰ ਜੋਬਨਜੀਤ ਬਿੱਲਾ ਨੂੰ ਇੰਡੋਨੇਸ਼ੀਆ ਤੋਂ ਲਿਆਂਦਾ ਭਾਰਤ ਪਟਿਆਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਅਜੀਤਪਾਲ ਸਿੰਘ ਕੋਹਲੀ ਸ਼੍ਰੀ ਗੁਰੂ ਰਵਿਦਾਸ ਸਮਰਸਤਾ ਸੰਕਲਪ ਅਭਿਆਨ 'ਤੇ ਭਾਜਪਾ ਚੰਡੀਗੜ੍ਹ ਦੀ ਸੂਬਾ ਪੱਧਰੀ ਵਰਕਸ਼ਾਪ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਅਨਾਜ ਮੰਡੀ ਸਰਦੂਲਗੜ੍ਹ ਵਿਖੇ 3.20 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ ਸਿੱਖਿਆ ਦੇ ਖੇਤਰ 'ਚ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਵਿਦਿਆਰਥੀਆਂ ਦੇ ਭਵਿੱਖ ਨੂੰ ਕਰਨਗੀਆਂ ਹੋਰ ਮਜ਼ਬੂਤ : ਬ੍ਰਮ ਸ਼ੰਕਰ ਜਿੰਪਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਨਪੁਰ ਥਿਆੜਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ : ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਗੁਰਮੀਤ ਸਿੰਘ ਖੁੱਡੀਆ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਤਿੰਨ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਰਵਿੰਦਰ ਸਿੰਘ ਖੇੜਾ ਵੱਲੋਂ ਖਰੜ ਦੇ ਵਿਕਾਸ ਕਾਰਜਾਂ ਵਿੱਚ ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਸਰਦੂਲਗੜ੍ਹ ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਫੌਜੀ ਵੀਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਕੁਰਬਾਨੀ ਦੇ ਜਜ਼ਬੇ ਦਾ ਮੁੱਲ ਕੋਈ ਨਹੀਂ ਦੇ ਸਕਦਾ : ਕੁਲਤਾਰ ਸਿੰਘ ਸੰਧਵਾਂ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ, 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ ਨੌਜਵਾਨਾਂ ਦੇ ਨਾਂ 'ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ, ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ : ਨਾਇਬ ਸਿੰਘ ਸੈਣੀ ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ : ਸ਼ਿਆਮ ਸਿੰਘ ਰਾਣਾ ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 'ਤੇ ਪੁੱਜੀ : ਡਾ. ਬਲਬੀਰ ਸਿੰਘ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬਲਾਕ ਸੀਤੋ ਗੁਨੋ ਦੇ ਪਿੰਡ ਖੁਈਖੇੜਾ ਰੁਕਨਪੁਰਾ ਵਿਖੇ ਆਮ ਆਦਮੀ ਕਲੀਨਕ ਦਾ ਉਦਘਾਟਨ

 

ਕਬੱਡੀ ਕੱਪ ਮੇਜ਼ਬਾਨ ਗੁੰਨੋਮਾਜਰਾ ਨੇ ਜਿੱਤਿਆ

ਨੇੜਲੇ ਪਿੰਡ ਗੁੰਨੋਮਾਜਰਾ ਵਿਖੇ ਕਬੱਡੀ ਕੱਪ ਦੌਰਾਨ ਖਿਡਾਰੀਆਂ ਨਾਲ ਤਸਵੀਰ ਕਰਵਾਉਂਦੇ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ।
ਨੇੜਲੇ ਪਿੰਡ ਗੁੰਨੋਮਾਜਰਾ ਵਿਖੇ ਕਬੱਡੀ ਕੱਪ ਦੌਰਾਨ ਖਿਡਾਰੀਆਂ ਨਾਲ ਤਸਵੀਰ ਕਰਵਾਉਂਦੇ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ।

Web Admin

Web Admin

5 Dariya News (ਜਸਪ੍ਰੀਤ ਜੱਸੀ)

ਕੁਰਾਲੀ , 24 Apr 2017

Last updated on: Apr 24, 2017, 00:00 IST

ਨੇੜਲੇ ਪਿੰਡ ਗੁੰਨੋਮਾਜਰਾ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਕਬੱਡੀ ਕੱਪ ਕਰਵਾਇਆ ਗਿਆ ਜਿਸ ਵਿਚ ਮੇਜਬਾਨ ਗੁੰਨੋਮਾਜਰਾ ਦੀ ਟੀਮ ਨੇ ਜਿੱਤ ਹਾਸਲ ਕਰਦਿਆਂ ਅੰਧਹੇੜੀ ਨੂੰ ਹਰਾ ਕੇ ਕੱਪ ਤੇ ਨਗਦ ਰਾਸ਼ੀ ਤੇ ਕਬਜ਼ਾ ਕੀਤਾ। ਇਸ ਮੌਕੇ ਮੁਖ ਮਹਿਮਾਨ ਵੱਜੋਂ ਹਾਜ਼ਰੀ ਭਰਦਿਆਂ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਜਨਰਲ ਸਕੱਤਰ ਜੱਟ ਮਹਾਂ ਸਭਾ ਪੰਜਾਬ ਨੇ ਪ੍ਰਬੰਧਕਾਂ ਦੇ ਉਪਰਾਲੇ ਦੀ ਸਲਾਘਾ ਕੀਤੀ। ਇਸ ਦੌਰਾਨ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਜ਼ੈਲਦਾਰ ਚੈੜੀਆਂ ਨੇ ਕਿਹਾ ਕਿ ਆਪਣੇ ਮਾਪਿਆਂ ਅਤੇ ਸੂਬੇ ਦਾ ਨਾਮ ਰੌਸ਼ਨ ਕਰ ਲਈ ਹੋਰ ਵਧੀਆ ਖੇਡ ਦਾ ਪ੍ਰਦਰਸ਼ਨ ਕਰੋ ਅਤੇ ਨਾਲ ਹੀ ਹੋਰ ਨੌਜੁਆਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰੋ ਤਾਂ ਜੋ ਸੂਬੇ ਦੀ ਜੁਆਨੀ ਨੂੰ 'ਨਸ਼ਾ ਮੁਕਤ' ਕਰਕੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੁਪਨੇ ਨੂੰ ਨਸ਼ਾ ਮੁਕਤ ਪੰਜਾਬ ਨੂੰ ਸ਼ਾਕਰ ਕੀਤਾ ਜਾ ਸਕੇ। ਇਸ ਕਬੱਡੀ ਕੱਪ ਵਿਚ ਇਲਾਕੇ ਦੀਆਂ ਨਾਮਵਰ 20 ਟੀਮਾਂ ਨੇ ਭਾਗ ਲਿਆ ਜਿਸ ਵਿਚ 80 ਕਿਲੋਵਰਗ ਦੇ ਮੁਕਾਬਲਿਆਂ ਵਿਚ ਮੇਜਬਾਨ ਗੁੰਨੋਮਾਜਰਾ ਨੇ ਅੰਧਹੇੜੀ ਨੂੰ ਹਰਾਕੇ ਕੱਪ ਜਿੱਤ ਲਿਆ। ਇਸ ਦੌਰਾਨ ਜ਼ੈਲਦਾਰ ਚੈੜੀਆਂ ਨੇ ਇਨਾਮਾਂ ਦੀ ਵੰਡ ਕਰਦਿਆਂ ਜੇਤੂ ਟੀਮਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਿੰਦਰ ਸਿੰਘ ਤੇ ਚੇਅਰਮੈਨ ਸਤਿੰਦਰ ਮਾਹਲ ਨੇ ਜ਼ੈਲਦਾਰ ਚੈੜੀਆਂ ਅਤੇ ਆਈਆਂ ਕਬੱਡੀ ਟੀਮਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬਲਵੀਰ ਸਿੰਘ, ਜਗਤਾਰ ਸਿੰਘ, ਲਾਲ ਸਿੰਘ, ਰਣਜੀਤ ਸਿੰਘ, ਬਿੱਲਾ ਚੈੜੀਆਂ, ਹਰਪਿੰਦਰ ਸਿੰਘ, ਸੋਹਣ ਸਿੰਘ, ਬਿੱਲਾ ਮਾਵੀ ਬੜੌਦੀ ਸਮੇਤ ਵੱਡੀ ਗਿਣਤੀ ਵਿਚ ਖੇਡ ਪ੍ਰੇਮੀ ਹਾਜ਼ਰ ਸਨ। 

 

Tags: SPORTS NEWS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD