Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਪ੍ਰਕਾਸ਼ ਚੰਦ ਸ਼ਰਮਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 24 Apr 2017

ਸਥਾਨਕ ਫੇਜ਼ ਗਿਆਰਾਂ ਦੇ ਵਸਨੀਕ ਸਰਗਰਮ ਕਾਂਗਰਸੀ ਆਗੂ ਪ੍ਰਕਾਸ਼ ਚੰਦ ਸ਼ਰਮਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਮੁਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਵੱਲੋਂ ਕੀਤੀ ਸੀ। ਸ੍ਰੀ ਸਿੱਧੂ ਨੇ ਅੱਜ ਸ੍ਰੀ ਸ਼ਰਮਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਮੁੱਖ ਦਫਤਰ ਵਿਖੇ ਨਿਯੁਕਤੀ ਪੱਤਰ ਸੌਂਪਿਆ ।ਪਾਰਟੀ ਦੇ ਨਵ ਨਿਯੁਕਤ ਜਨਰਲ ਸਕੱਤਰ ਪ੍ਰਕਾਸ਼ ਚੰਦ ਸ਼ਰਮਾ ਨੇ ਵਿਧਾਇਕ ਬਲਬੀਰ ਸਿੰਘ ਸਿੱਧੂ ਦਾ ਧੰਨਵਾਦ ਕਰਦਿਆਂ ਆਖਿਆ ਕਿ ਉਹ ਪਾਰਟੀ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਹਲਕਾ ਵਿਧਾਇਕ ਸ੍ਰੀ ਸਿੱਧੂ ਨੇ ਸ੍ਰੀ ਸ਼ਰਮਾ ਨੂੰ  ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਲਏ ਜਾ ਰਹੇ ਲੋਕ ਹਿਤੈਸ਼ੀ ਫ਼ੈਸਲਿਆਂ ਨੂੰ ਘਰੋ-ਘਰੀ ਪਹੁੰਚਾਣ ਤੇ ਕੈਪਟਨ ਸਰਕਾਰ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪਿੰਡ ਪੱਧਰ ਉੱਤੇ ਜਾਗਰੂਕਤਾ ਪੈਦਾ ਕਰਨ ਦੀ ਲੋੜ ਤੇ ਜ਼ੋਰ ਦਿੱਤਾ। ਇਸ ਮੌਕੇ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਗੁਰਚਰਨ ਸਿੰਘ ਭਮਰਾ, ਚੌਧਰੀ ਹਰੀਪਾਲ, ਪਿਆਰਾ ਸਿੰਘ, ਗੁਰਬਚਨ ਸਿੰਘ, ਧਰਮਪਾਲ ਹੁਸ਼ਿਆਰਪੁਰੀਆ, ਨਾਜਰ ਸਿੰਘ, ਹਾਕਮ ਸਿੰਘ, ਸੁੱਚਾ ਸਿੰਘ, ਕਰਮ ਸਿੰਘ ਸਰਪੰਚ ਮਾਣਕਪੁਰ ਕੱਲਰ, ਠੇਕੇਦਾਰ ਮੋਹਣ ਸਿੰਘ ਬਠਲਾਣ, ਅਜੈਬ ਸਿੰਘ, ਕਰਮਜੀਤ ਸਿੰਘ ਭਾਗੋਮਾਜਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਰਗਸ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਹਾਜਰ ਸਨ ।

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD