Tuesday, 14 May 2024

 

 

ਖ਼ਾਸ ਖਬਰਾਂ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

 

ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿੱਚ ਅੱਤਵਾਦੀਆਂ-ਗੈਂਗਸਟਰਾਂ ਦਾ ਗੱਠਜੋੜ ਤੋੜਣ ਲਈ ਅੱਤਵਾਦ ਵਿਰੋਧੀ ਸਕੂਐਡ ਸਥਾਪਿਤ ਕਰਨ ਨੂੰ ਹਰੀ ਝੰਡੀ

ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਜੱਥੇਬੰਦਕ ਗਿਰੋਹਾਂ ਨਾਲ ਨਿਪਟਣ ਲਈ ਪਕੋਕਾ ਵਰਗਾ ਕਾਨੂੰਨ ਬਣਾਉਣ ਲਈ ਵਿਚਾਰ

Web Admin

Web Admin

5 Dariya News

ਚੰਡੀਗੜ੍ਹ , 24 Apr 2017

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀਆਂ ਜੇਲ੍ਹਾਂ ਵਿੱਚ ਅੱਤਵਾਦੀਆਂ ਅਤੇ ਗੈਂਗਸਟਰਾਂ ਵਿਚਕਾਰ ਉੱਭਰ ਰਹੇ ਗੱਠਜੋੜ ਨੂੰ ਤੋੜਣ ਲਈ ਖੂਫੀਆ ਵਿੰਗ ਦੇ ਹਿੱਸੇ ਵਜੋਂ ਅੱਤਵਾਦ ਵਿਰੋਧੀ ਸਕੂਐਡ (ਏ.ਟੀ.ਐਸ) ਸਥਾਪਿਤ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ।ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਅੱਤਵਾਦੀਆਂ ਅਤੇ ਗੈਂਗਸਟਰਾਂ ਵਿਰੁੱਧ ਪਹਿਲਾਂ ਹੀ ਤਿੱਖਾ ਹਮਲਾ ਆਰੰਭਿਆ ਹੋਇਆ ਹੈ ਅਤੇ ਹੁਣ ਪੰਜਾਬ ਕੰਟ੍ਰੋਲ ਆਫ ਆਰਗਨਾਈਜ਼ਡ ਕ੍ਰਿਮੀਨਲਜ਼ ਐਕਟ (ਪੀ.ਸੀ.ਓ.ਸੀ.ਏ.) ਵਰਗਾ ਪ੍ਰਭਾਵੀ ਕਾਨੂੰਨ ਬਣਾਉਣ ਬਾਰੇ ਵਿਚਾਰ ਕਰ ਰਹੀ ਹੈ ਤਾਂ ਜੋ ਜਥੇਬੰਦਕ ਅਪਰਾਧੀ ਗਿਰੋਹਾਂ ਦੁਆਰਾ ਫੈਲਾਏ ਗਏ ਆਤੰਕ ਨਾਲ ਪ੍ਰਭਾਵੀ ਤਰੀਕੇ ਨਾਲ ਨਿਪਟਿਆ ਜਾ ਸਕੇ। ਇਸ ਤਰ੍ਹਾਂ ਦੇ ਬਹੁਤ ਸਾਰੇ ਗਿਰੋਹ ਸੂਬੇ ਵਿੱਚ ਪਿਛਲੇ 5-7 ਸਾਲਾਂ ਤੋਂ ਕਾਰਵਾਈਆਂ ਕਰ ਰਹੇ ਹਨ ਜਿਨ੍ਹਾਂ ਨੂੰ ਜਬਰਦਸਤ ਸਿਆਸੀ ਸਰਪ੍ਰਸਤੀ ਮਿਲੀ ਹੋਈ ਸੀ।ਇਸ ਦਾ ਪ੍ਰਗਟਾਵਾ ਅੱਜ ਇੱਥੇ ਮੁੱਖ ਮੰਤਰੀ ਦਫਤਰ ਦੇ ਇੱਕ ਬੁਲਾਰੇ ਨੇ ਕੀਤਾ ਜਿਸ ਨੇ ਕਿਹਾ ਕਿ ਅੱਤਵਾਦੀ ਜੱਥੇਬੰਦੀਆਂ ਅਤੇ ਅਪਰਾਧੀ ਗਿਰੋਹਾਂ ਵਿਰੁੱਧ ਕਾਰਵਾਈ ਕਰਨ ਲਈ ਏ.ਟੀ.ਐਸ ਜਰੂਰੀ ਹੈ।ਬੁਲਾਰੇ ਅਨੁਸਾਰ ਮੁੱਖ ਮੰਤਰੀ ਵਲੋਂ ਕੀਤੀ ਗਈ ਬੇਨਤੀ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਵੀ ਜਿਨ੍ਹਾਂ ਉੱਚ ਸੁਰੱਖਿਆ ਵਾਲੀਆਂ/ਨਾਜ਼ੁਕ ਜੇਲ੍ਹਾਂ ਵਿੱਚ ਖੂੰਖਾਰ ਅੱਤਵਾਦੀ ਅਤੇ ਗੈਂਗਸਟਰ ਰੱਖੇ ਹੋਏ ਹਨ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਤੋਂ ਦੋ ਆਈ.ਆਰ.ਬੀ.  ਕੰਪਨੀਆਂ ਨੂੰ ਤਬਦੀਲ ਕਰਨ ਦੇ ਬਦਲੇ ਵਿੱਚ ਦੋ ਸੀ.ਆਈ.ਐਸ.ਐਫ. ਕੰਪਨੀਆਂ ਮੁਹੱਈਆ ਕਰਵਾਉਣ ਲਈ ਸਹਿਮਤ ਹੋ ਗਏ ਹਨ। ਇਹ ਵਾਧੂ ਕੰਪਨੀਆਂ ਘੱਟੋਂ-ਘੱਟ ਛੇ ਮਹੀਨੇ ਲਈ ਜੇਲ੍ਹਾਂ ਵਿੱਚ ਰਹਿਣਗੀਆਂ।ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਪਿਛਲੇ ਹਫਤੇ ਹੋਈ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਤਵਾਦੀਆਂ ਅਤੇ ਗੈਂਗਸਟਰਾਂ ਵਿੱਚ ਵੱਧ ਰਹੇ ਗੱਠਜੋੜ 'ਤੇ ਚਿੰਤਾ ਪ੍ਰਗਟ ਕੀਤੀ ਸੀ ਅਤੇ ਕਿਹਾ ਸੀ ਕਿ ਸੁਪਇੰਟੈਂਡੈਂਟਾਂ/ਵਾਰਡਨਾਂ ਸਣੇ ਜੇਲ੍ਹ ਸਟਾਫ ਨੂੰ ਅਜਿਹੇ ਤੱਤਾਂ ਵਲੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਇਸ ਗਠਜੋੜ ਨੇ ਨਾਭਾ ਜੇਲ੍ਹ ਤੋੜਨ ਵਰਗੀਆਂ ਘਟਨਾਵਾਂ ਨੂੰ ਅਮਲ ਵਿੱਚ ਲਿਆਂਦਾ ਹੈ। 

ਮੁੱਖ ਮੰਤਰੀ ਨੇ ਇਨ੍ਹਾਂ ਹਾਲਤਾਂ ਦੇ ਮੱਦੇਨਜ਼ਰ ਗ੍ਰਹਿ ਮੰਤਰੀ ਨੂੰ ਜੇਲ੍ਹਾਂ ਨੂੰ ਸੁਰੱਖਿਅਤ ਬਣਾਉਣ ਲਈ ਆਪਣਾ ਦਖਲ ਦੇਣ ਦੀ ਅਪੀਲ ਕੀਤੀ ਸੀ।ਬੁਲਾਰੇ ਅਨੁਸਾਰ ਸੂਬਾ ਸਰਕਾਰ ਨੇ ਚੋਟੀ ਦੇ ਅਪਰਾਧੀ ਗਿਰੋਹਾਂ ਦੇ ਮੈਂਬਰਾਂ ਨੂੰ ਲਿਆਉਣ-ਲਿਜਾਣ ਦੇ ਚੱਕਰ  ਤੋਂ ਬਚਣ ਲਈ ਨਿਆਂਪਾਲਿਕਾ ਨੂੰ ਮੁਕੱਦਮਾ ਚਲਾਉਣ ਵਾਲੀਆਂ ਅਦਾਲਤਾਂ ਨੂੰ ਨੋਟੀਫਾਈ ਕਰਨ ਦੀ ਬੇਨਤੀ ਕੀਤੀ ਕਿਉਂਕਿ ਗਿਰੋਹਾਂ ਦੇ ਇਹ ਮੈਂਬਰ ਅੰਤਰ-ਗਿਰੋਹ ਝਗੜਿਆਂ ਅਤੇ ਦੁਸ਼ਮਣੀਆਂ ਕਾਰਨ ਇੱਕ ਦੂਜੇ ਨੂੰ ਨਿਸ਼ਾਨਾ ਬਣਾ ਰਹੇ ਹਨ।ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੂਬੇ ਭਰ ਵਿੱਚ ਅੱਤਵਾਦੀਆਂ ਅਤੇ ਗੈਂਗਸਟਰਾਂ ਵਿਰੁੱਧ ਸ਼ੁਰੂ ਕੀਤੀ ਤਿੱਖੀ ਮੁਹਿੰਮ ਦੀ ਵਿਸਤ੍ਰਤ ਜਾਣਕਾਰੀ ਦਿੰਦੇ ਹੋਏ ਬੁਲਾਰੇ ਦੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ 16 ਮਾਰਚ ਨੂੰ ਚਾਰਜ ਸੰਭਾਲਣ ਤੋਂ ਬਾਅਦ ਹੁਣ ਤੱਕ 16 ਖਤਰਨਾਕ ਗੈਂਗਸਟਰ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਜਿਨ੍ਹਾਂ ਵਿੱਚੋਂ ਇੱਕ ਨਾਭਾ ਜੇਲ੍ਹ ਤੋੜ ਕੇ ਭੱਜਿਆ ਸੀ ਅਤੇ ਇਨ੍ਹਾਂ ਵਿੱਚ ਇੱਕ ਗੈਂਗਸਟਰ ਉਹ ਵੀ ਸ਼ਾਮਿਲ ਹੈ ਜਿਸ ਨੇ ਇਹ ਜੇਲ੍ਹ ਤੋੜਣ ਵਿੱਚ ਸਰਗਰਮ ਭੂਮਿਕਾ ਨਿਭਾਈ ਸੀ। ਬੁਲਾਰੇ ਅਨੁਸਾਰ ਨਾਭਾ ਜੇਲ੍ਹ ਵਿਚੋਂ ਫਰਾਰ ਹੋਣ ਵਾਲੇ ਛੇ ਦੋਸ਼ੀਆਂ 'ਚੋਂ ਚਾਰ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ 14 ਹਮਲਾਵਾਰਾਂ ਵਿੱਚੋਂ ਸੱਤ ਪੁਲਿਸ ਦੇ ਅੜਿਕੇ ਆ ਗਏ ਹਨ। ਇਨ੍ਹਾਂ ਵਿੱਚ 11 ਪਨਾਹ ਦੇਣ ਵਾਲੇ / ਸਾਜਿਸ਼ ਰਚਣ ਵਾਲੇ/ ਸੁਵਿਧਾ ਮਹੱਈਆ ਕਰਵਾਉਣ ਵਾਲੇ ਹਨ।ਬੁਲਾਰੇ ਅਨੁਸਾਰ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਦੋ ਅੱਤਵਾਦੀ ਇਕਾਈਆਂ ਦੇ ਚਾਰ ਅੱਤਵਾਦੀ ਵੀ ਗ੍ਰਿਫਤਾਰ ਕੀਤੇ ਗਏ ਹਨ।

ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਅਪਰਾਧੀ ਗਿਰੋਹਾਂ ਉੱਤੇ ਤਿੱਖਾ ਹਮਲਾ ਕਰਨ ਲਈ ਸੂਬਾ ਪੁਲਿਸ   ਅਤੇ ਖੂਫੀਆਂ ਏਜੰਸੀਆਂ ਨੂੰ ਸਖਤ ਹਦਾਇਤਾਂ ਦਿੱਤੀਆਂ ਹਨ। 15 ਮਾਰਚ, 2017 ਤੱਕ ਸੂਬੇ ਵਿੱਚ 22 ਜੱਥੇਬੰਦਕ ਅਪਰਾਧੀ ਗਿਰੋਹ ਸਰਗਰਮੀਆਂ ਕਰ ਰਹੇ ਸਨ ਜਿਨ੍ਹਾਂ ਦੇ 240 ਗੈਂਗ ਮੈਂਬਰ ਸਨ ਇਨ੍ਹਾਂ ਵਿਚੋਂ 137 ਸੂਬੇ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਹਨ। ਸਰਕਾਰੀ ਅੰਕੜੀਆਂ ਮੁਤਾਬਕ ਸ਼੍ਰੇਣੀ 'ਏ' ਦੇ 12 ਗੈਂਗਸਟਰ ਅਤੇ ਸ਼੍ਰੇਣੀ 'ਬੀ' ਦੇ 10 ਗੈਂਗਸਟਰ ਅਜੇ ਵੀ ਭਗੌੜੇ ਹਨ।ਬੁਲਾਰੇ ਅਨੁਸਾਰ ਇਨ੍ਹਾਂ ਅਪਰਾਧੀ ਗਿਰੋਹਾਂ ਵਿੱਚੋਂ ਬਹੁਤਿਆਂ ਨੂੰ ਸਿਆਸੀ ਆਗੂਆਂ ਦੀ ਸਰਪ੍ਰਸਤੀ ਹਾਸਿਲ ਸੀ ਅਤੇ ਇਹ ਅੰਤਰ-ਗਿਰੋਹ ਹੱਤਿਆਵਾਂ, ਪੈਸੇ ਲੈ ਕੇ ਹਤਿਆਵਾਂ ਕਰਨ, ਰੀਅਲ ਇਸਟੇਟ ਡਿਵੈਲਪਰਾਂ, ਨਸ਼ਾ ਤਸਕਰਾਂ/ਵਪਾਰੀਆਂ, ਸੱਟੇਬਾਜ਼ਾਂ/ਹਵਾਲਾ ਡੀਲਰ / ਸ਼ਰਾਬ ਦੇ ਠੇਕੇਦਾਰਾਂ/ ਗੀਤਕਾਰਾਂ ਆਦਿ ਕੋਲੋਂ ਪੈਸਾ ਲੁੱਟਣ, ਜ਼ਮੀਨਾਂ 'ਤੇ ਕਬਜ਼ੇ ਕਰਨ, ਫਿਰੌਤੀ ਲਈ ਅਗਵਾਹ ਕਰਨ ਅਤੇ ਨਸ਼ੇ/ ਹਥਿਆਰਾਂ ਦੀ ਤਸਕਰੀ ਵਰਗੇ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਹਨ।ਬੁਲਾਰੇ ਅਨੁਸਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸ੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਪਿਛਲੇ ਇੱਕ ਦਹਾਕੇ ਦੌਰਾਨ ਜੇਲ੍ਹਾਂ ਵਿੱਚ ਕੋਈ ਵੀ ਭਰਤੀ ਕਰਨ 'ਚ ਅਸਫਲ ਰਹੀ ਹੈ। ਹੇਠਲੇ ਪੱਧਰ 'ਤੇ ਲੱਗਭਗ 50 ਫੀਸਦੀ ਅਸਾਮੀਆਂ ਖਾਲੀ ਹਨ।ਬੁਲਾਰੇ ਅਨੁਸਾਰ ਤਕਨਾਲੋਜੀ ਦਾ ਪੱਧਰ ਵੀ ਉੱਚਾ ਨਹੀਂ ਚੁੱਕਿਆ ਗਿਆ ਜੋ ਜੇਲ੍ਹਾਂ ਉੱਤੇ ਨਿਯੰਤਰਣ ਨਾ ਹੋਣ ਦਾ ਵੀ ਕਾਰਨ ਬਣਿਆ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਜੇਲ੍ਹ ਵਿਭਾਗ ਵਿੱਚ ਵਾਰਡਨਾਂ ਅਤੇ ਮੈਟਰਨਾਂ ਦੀ ਭਰਤੀ ਦੀ ਪ੍ਰਕਿਰਿਆ ਨੂੰ ਤੇਜ਼ ਕਰ ਰਹੀ ਹੈ। 

 

Tags: Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD