Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬੀ ਭਾਸ਼ਾ 'ਚ ਵਿਧਾਇਕ ਵਜੋਂ ਸਹੁੰ ਚੁੱਕੀ

ਲੋਕਾਂ ਦੀਆਂ ਇਛਾਵਾਂ ਦੀ ਪੂਰਤੀ ਲਈ ਕੰਮ ਕਰਾਂਗਾ : ਮਨਜਿੰਦਰ ਸਿੰਘ ਸਿਰਸਾ

Web Admin

Web Admin

5 Dariya News

ਦਿੱਲੀ , 25 Apr 2017

Last updated on: Apr 25, 2017, 00:00 IST

ਰਜੋਰੀ ਗਾਰਡਨ ਵਿਧਾਨ ਸਭਾ ਹਲਕੇ ਦੇ ਨਵੇਂ ਚੁਣੇ ਗਏ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਦਿੱਲੀ ਵਿਧਾਨ ਸਭਾ ਦੇ ਮੈਂਬਰ ਵਜੋਂ ਪੰਜਾਬੀ ਭਾਸ਼ਾ ਵਿਚ ਸਹੁੰ ਚੁੱਕ ਕੇ ਇਕ ਨਵਾਂ ਰਿਕਾਰਡ ਸਥਾਪਿਤ ਕੀਤਾ ਹੈ। ਵਿਧਾਨ ਸਭਾ ਦੇ ਮਾਣਯੋਗ ਸਪੀਕਰ ਸ਼੍ਰੀ ਰਾਮ ਨਿਵਾਸ ਗੋਇਲ ਨੇ ਉਨਾਂ ਨੂੰ ਵਿਧਾਇਕ ਵਜੋਂ ਸਹੁੰ ਚੁਕਾਈ ਹੈ। ਸ਼੍ਰੀ ਮਨਜਿੰਦਰ ਸਿੰਘ ਸਿਰਸਾ ਨੇ 9 ਅਪ੍ਰੈਲ ਨੂੰ ਹੋਈ ਰਜੋਰੀ ਗਾਰਡਨ ਵਿਧਾਨ ਸਭਾ ਹਲਕੇ ਦੇ ਜਿਮਨੀ ਚੋਣ ਭਾਰੀ ਫਰਕ ਨਾਲ ਜਿੱਤੀ ਸੀ। ਸਹੁੰ ਚੁੱਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਹ ਰਜੋਰੀ ਗਾਰਡਨ ਵਿਧਾਨ ਸਭਾ ਹਲਕੇ ਦੇ ਲੋਕਾਂ ਦੇ ਧੰਨਵਾਦੀ ਹਨ, ਜਿਨਾਂ ਨੇ ਉਨਾਂ 'ਤੇ ਵਿਸ਼ਵਾਸ਼ ਕੀਤਾ ਅਤੇ ਉਨਾਂ ਨੂੰ ਭਰੋਸਾ ਦਵਾਉਂਦੇ ਹਨ ਕਿ ਉਹ ਲੋਕਾਂ ਦੀਆਂ ਇਛਾਵਾਂ ਤੇ ਆਸਾਂ ਦੀ ਪੂਰਤੀ ਲਈ ਡਟ ਕੇ ਕੰਮ ਕਰਨਗੇ। ਉਨਾਂ ਕਿਹਾ ਕਿ ਰਜੋਰੀ ਗਾਰਡਨ ਹਲਕੇ ਦੀ ਚੋਣ ਦਾ ਫਤਵਾ ਇਲਾਕੇ ਦੇ ਵਿਕਾਸ ਲਈ ਫਤਵਾ ਹੈ। ਉਨਾਂ ਕਿਹਾ ਕਿ ਉਹ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਲੋਕਾਂ ਦੀ ਭਲਾਈ ਸਮੇਤ ਲੋਕਾਂ ਨਾਲ ਸਬੰਧਤ ਹਰ ਤਰਾਂ ਦੇ ਜਨਤਕ ਮਸਲੇ ਉਠਾਉਂਦੇ ਰਹਿਣਗੇ। ਸ਼੍ਰੀ ਸਿਰਸਾ ਨੇ ਹੋਰ ਕਿਹਾ ਕਿ ਇਸ ਚੋਣ ਨੇ ਉਨਾਂ ਨੂੰ ਆਮ ਆਦਮੀ ਪਾਰਟੀ ਦੀ ਨਾਕਸ ਕਾਰਗੁਜ਼ਾਰੀ ਅਤੇ ਅਰਵਿੰਦ ਕੇਜਰੀਵਾਲ ਤੇ ਉਨਾਂ ਦੀ ਟੀਮ ਵਲੋਂ ਲੋਕਾਂ ਨਾਲ ਕੀਤੇ ਝੂਠੇ ਤੇ ਗੁੰਮਰਾਹਕੁੰਨ ਵਾਅਦੇ ਪੂਰੇ ਨਾ ਕਰਨ ਦਾ ਮਾਮਲਾ ਉਠਾਉਣ ਦਾ ਮੌਕਾ ਪ੍ਰਦਾਨ ਕੀਤਾ ਹੈ। ਉਨਾਂ ਕਿਹਾ ਕਿ ਉਨਾਂ ਦੀ ਚੋਣ ਵਿਚ ਅਤੇ ਐਮ. ਸੀ. ਦੀਆਂ ਚੋਣਾਂ ਜਿਸ ਦਾ ਨਤੀਜਾ ਕਲ ਘੋਸ਼ਿਤ ਹੋਣਾ ਹੈ ਵਿਚ ‘ਆਪ’ ਦੀ ਨਮੋਸ਼ੀ ਭਰੀ ਹਾਰ ਤੋਂ ਬਾਅਦ ਲੋਕ ਹੁਣ ਦਿੱਲੀ ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਸਥਾਪਿਤ ਹੋਈ ਦੇਖਣਾ ਚਾਹੁੰਦੇ ਹਨ ਅਤੇ ਇਸ ਲਈ ਮਧਕਾਲੀ ਚੋਣਾਂ ਦੀ ਉਡੀਕ ਵਿਚ ਹਨ।ਇਸ ਮੌਕੇ ਦਿੱਲੀ ਵਿਧਾਨ ਸਭਾ ਦੇ ਨੇਤਾ ਅਤੇ ਰੋਹਿਨੀ ਦੇ ਵਿਧਾਇਕ ਸ਼੍ਰੀ ਵਿਜੇਦਰ ਗੁਪਤਾ, ਭਾਜਪਾ ਵਿਧਾਇਕ ਸ਼੍ਰੀ ਜਗਦੀਸ਼ ਪ੍ਰਧਾਨ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼੍ਰੀ ਮਨਜੀਤ ਸਿੰਘ ਜੀ. ਕੇ., ਕਾਰਜਕਾਰਨੀ ਮੈਂਬਰ ਸ਼੍ਰੀ ਪਰਮਜੀਤ ਸਿੰਘ ਚੰਢੋਕ ਅਤੇ ਕਈ ਹੋਰ ਪ੍ਰਮੁੱਖ ਭਾਜਪਾ ਤੇ ਅਕਾਲੀ ਆਗੂ ਮੌਜੂਦ ਸਨ। 

 

Tags: Manjinder Singh Sirsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD