Saturday, 04 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਲਿੰਗ ਆਧਾਰਤ ਵਿਤਕਰਾ ਤੇ ਔਰਤ ਵਿਰੁਧ ਹਿੰਸਾ ਸਮਾਜ 'ਤੇ ਕੋਝਾ ਧੱਬਾ: ਐਸ.ਕੇ. ਸੰਧੂ

ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸਾਂਝੇ ਤੌਰ 'ਤੇ ਲਿੰਗ ਆਧਾਰਤ ਵਿਤਕਰੇ ਦੇ ਖ਼ਾਤਮੇ ਲਈ ਅਰੰਭੀ ਮੁਹਿੰਮ

Web Admin

Web Admin

5 Dariya News

ਚੰਡੀਗੜ੍ਹ , 25 Apr 2017

''ਇਹ ਇੱਕ ਕੌੜੀ ਸੱਚਾਈ ਹੈ ਕਿ ਹਰ ਪੱਧਰ 'ਤੇ ਯਤਨ ਕੀਤੇ ਜਾਣ ਦੇ ਬਾਵਜੂਦ ਸਾਡੇ ਅਖੌਤੀ ਆਧੁਨਿਕ ਸਮਾਜ ਵਿੱਚ ਲਿੰਗ ਆਧਾਰਤ ਵਿਤਕਰੇ, ਅਤੇ ਔਰਤਾਂ ਤੇ ਬੱਚਿਆਂ ਪ੍ਰਤੀ ਹਿੰਸਾ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ।''ਇਹ ਵਿਚਾਰ ਸ੍ਰੀ ਐਸ.ਕੇ. ਸੰਧੂ, ਵਧੀਕ ਮੁੱਖ ਸਕੱਤਰ, ਪੰਜਾਬ ਸਰਕਾਰ ਵੱਲੋਂ ਅੱਜ ਇਥੇ ਸੀ.ਆਈ.ਆਈ. ਵਿਖੇ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸਾਂਝੇ ਤੌਰ 'ਤੇ ਕਰਵਾਏ ਗਏ ''ਲਿੰਗ ਆਧਾਰਤ ਪੱਖਪਾਤ ਅਤੇ ਬੱਚਿਆਂ ਦੀ ਸੁਰੱਖਿਆ ਸਬੰਧੀ ਸੂਬਾ ਪੱਧਰੀ ਜਾਗਰੂਕਤਾ ਸਮਾਗਮ'' ਮੌਕੇ ਕੂੰਜੀਵਤ ਭਾਸ਼ਣ ਦਿੰਦਿਆਂ ਪ੍ਰਗਟ ਕੀਤੇ ਗਏ। ਕੌਮਾਂਤਰੀ ਪੱਧਰ ਦੀ ਗ਼ੈਰ ਸਰਕਾਰੀ ਸੰਸਥਾ ''ਸੇਵ ਦ ਚਿਲਡਰਨ'' ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ਦੌਰਾਨ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਸ੍ਰੀ ਸੰਧੂ ਨੇ ਕਿਹਾ ਕਿ ਲਿੰਗ ਆਧਾਰਤ ਵਿਤਕਰਾ ਅਸਲ ਵਿੱਚ ਸਾਡੇ ਮਰਦ ਪ੍ਰਧਾਨ ਸਮਾਜ ਦੀ ਉਪਜ ਹੈ, ਜਿਥੇ ਮਰਦ ਵੱਲੋਂ ਹਰ ਪੱਧਰ 'ਤੇ ਔਰਤ ਨੂੰ ਨੀਵਾਂ ਵਿਖਾਉਣ ਲਈ ਅਤੇ ਔਰਤ ਨੂੰ ਆਪਣੇ ਅਧਿਕਾਰ ਹੇਠ ਰੱਖਣ ਲਈ ਉਸ 'ਤੇ ਤਰ੍ਹਾਂ-ਤਰ੍ਹਾਂ ਦੇ ਜ਼ੁਲਮ ਕੀਤੇ ਜਾਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਇੱਕ ਧਾਰਮਿਕ ਗ੍ਰੰਥ ਔਰਤ ਅਤੇ ਮਰਦ ਲਈ ਸਮਾਨ ਅਧਿਕਾਰਾਂ ਦੀ ਹਾਮੀ ਭਰਦਾ ਹੈ ਪਰ ਅਸਲ ਵਿੱਚ ਸਮਾਜਿਕ ਸਥਿਤੀ ਇਸ ਤੋਂ ਉਲਟ ਹੈ। ਸਮਾਜ ਵਿੱਚ ਬੱਚਿਆਂ ਪ੍ਰਤੀ ਹਿੰਸਾ, ਔਰਤਾਂ 'ਤੇ ਜ਼ੁਲਮ, ਬਾਲ ਵਿਆਹ ਦੀ ਬੀਮਾਰੀ ਆਦਿ ਸਮੱਸਿਆਵਾਂ ਇਸ ਗੱਲ ਦੀ ਜਾਮਨੀ ਭਰਦੀਆਂ ਹਨ ਕਿ ਮਰਦਾਊਪੁਣਾ ਹਾਲੇ ਵੀ ਔਰਤ ਨੂੰ ਹਰ ਹੀਲੇ ਆਪਣੇ ਪ੍ਰਭਾਵ ਹੇਠ ਰੱਖਣਾ ਚਾਹੁੰਦਾ ਹੈ।ਸ੍ਰੀ ਸੰਧੂ ਨੇ ਕਿਹਾ ਕਿ ਇਸ ਸਮਾਜਿਕ ਸਮੱਸਿਆ ਦੇ ਨਿਪਟਾਰੇ ਲਈ ਸਰਕਾਰ ਇੱਕ ਸਾਜ਼ਗਾਰ ਮਾਹੌਲ ਬਣਾ ਕੇ ਦੇ ਸਕਦੀ ਹੈ ਪਰ ਅਸਲ ਵਿੱਚ ਇਸ ਸਮਾਜਿਕ ਕੋਹੜ ਦੇ ਹੱਲ ਲਈ ਹਰੇਕ ਵਿਅਕਤੀ, ਪਰਿਵਾਰ ਅਤੇ ਸਮੁੱਚੇ ਤੌਰ 'ਤੇ ਸਮਾਜ ਨੂੰ ਰਲ ਕੇ ਹੰਭਲਾ ਮਾਰਨਾ ਪਵੇਗਾ।

ਇਸ ਉਪਰੰਤ, ਸ੍ਰੀ ਸੰਧੂ ਨੇ ਆਧੁਨਿਕ ਤਕਨੀਕੀ ਨਾਲ ਲੈਸ 6 ਆਡੀਉ-ਵੀਡੀਉ ਮੋਬਾਈਲ ਵੈਨਾਂ ਨੂੰ ਹਰੀ ਝੰਡੀ ਵੀ ਵਿਖਾਈ। ਇਹ ਵੈਨਾਂ ਪੰਜਾਬ ਦੇ 4 ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ ਅਤੇ ਫ਼ਾਜ਼ਿਲਕਾ ਦੇ 550 ਪਿੰਡਾਂ ਵਿੱਚ ਘੁੰਮ ਕੇ ਲੋਕਾਂ ਨੂੰ ਲਿੰਗ ਆਧਾਰਤ ਮੁੱਦਿਆਂ ਅਤੇ ਬੱਚਿਆਂ ਦੇ ਅਧਿਕਾਰਾਂ ਬਾਰੇ ਜਾਗਰੂਕ ਕਰਕੇ ਔਰਤਾਂ ਤੇ ਬੱਚਿਆਂ 'ਤੇ ਹੁੰਦੇ ਜ਼ੁਲਮਾਂ ਅਤੇ ਭਰੂਣ ਹੱਤਿਆ ਵਿਰੁਧ ਲਾਮਬੰਦ ਕਰਨਗੀਆਂ। ਇਨ੍ਹਾਂ ਮੁੱਦਿਆਂ ਸਬੰਧੀ ਵੈਨਾਂ ਵਿੱਚ ਫ਼ਿਲਮ ਵੀ ਵਿਖਾਈ ਜਾਵੇਗੀ। ਵੈਨਾਂ ਨਾਲ ਮੌਜੂਦ ਨੁੱਕੜ-ਨਾਟਕ ਟੀਮਾਂ ਮੁੰਡਿਆਂ ਅਤੇ ਕੁੜੀਆਂ ਦਰਮਿਆਨ ਕੀਤੇ ਜਾਂਦੇ ਵਿਤਕਰੇ ਵਿਰੁਧ ਨਾਟਕ ਖੇਡ ਕੇ ਲੋਕਾਂ ਨੂੰ ਅਜਿਹੇ ਪੱਖਪਾਤ ਨਾ ਕਰਨ ਦੀ ਸਿੱਖਿਆ ਦੇਣਗੀਆਂ। ਇਹ ਮੋਬਾਈਲ ਵੈਨਾਂ ਲੋਕਾਂ ਨੂੰ 'ਪਛਾਣ ਵੱਖ ਤੇ ਅਧਿਕਾਰ ਇੱਕ' ਦਾ ਸੁਨੇਹਾ ਦੇਣਗੀਆਂ।ਸ੍ਰੀਮਤੀ ਮਿਸ਼ੇਲ ਬੌਮੈਨ, ਡਾਇਰੈਕਟਰ, ਪ੍ਰੋਗਰਾਮ ਆਪ੍ਰੇਸ਼ਨਜ਼, ਸੇਵ ਦ ਚਿਲਡਰਨ ਨੇ ਆਪਣੇ ਸੰਬੋਧਨ ਵਿੱਚ ਕਿਹਾ, ''ਸਾਨੂੰ ਪੂਰਾ ਭਰੋਸਾ ਹੈ ਕਿ ਇਹ ਮੁਹਿੰਮ ਪੰਜਾਬ ਵਿੱਚ ਬੱਚਿਆਂ ਅਤੇ ਅੱਲ੍ਹੜਾਂ ਨੂੰ ਆਪਣੇ ਅਧਿਕਾਰਾਂ ਬਾਰੇ ਸੁਚੇਤ ਹੋਣ ਅਤੇ ਲਿੰਗ ਆਧਾਰਤ ਸਮਾਨਤਾ ਪ੍ਰਤੀ ਸੁਝਾਅ ਦੇਣ ਲਈ ਢੁਕਵਾਂ ਪਲੇਟਫ਼ਾਰਮ ਮੁਹੱਈਆ ਕਰਵਾਏਗੀ।'' ਉਨ੍ਹਾਂ ਕਿਹਾ ਕਿ ਇਹ ਮੁੱਦਾ ਦੇਸ਼ ਦੇ ਵਿਕਾਸ ਲਈ ਇੱਕ ਅਹਿਮ ਮੁੱਦਾ ਹੈ ਅਤੇ ਇਹ ਮੁਹਿੰਮ ਸਮਾਜ ਨੂੰ ਲਿੰਗ ਭੇਦਭਾਵ ਦੇ ਮੁੱਦੇ ਉਤੇ ਜਾਗਰੂਕ ਕਰਨ 'ਚ ਸਹਾਈ ਹੋਵੇਗੀ।

ਅਮਰੀਕੀ ਸਫ਼ਾਰਤਖ਼ਾਨੇ ਤੋਂ ਨਾਰਥ ਇੰਡੀਆ ਡਾਇਰੈਕਟਰ ਜੌਨਾਥਾਨ ਕੇਸਲਰ ਵੀ ਪ੍ਰੋਗਰਾਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਜਦੋਂ ਤੱਕ ਅਸੀਂ ਲਿੰਗ ਆਧਾਰਤ ਪੱਖਪਾਤ ਬੰਦ ਨਹੀਂ ਕਰਦੇ, ਉਦੋਂ ਤੱਕ ਬੱਚਿਆਂ ਦੇ ਅਧਿਕਾਰਾਂ ਨੂੰ ਯਕੀਨੀ ਨਹੀਂ ਬਣਾਇਆ ਜਾ ਸਕਦਾ।ਪੀਐਸਸੀਪੀਸੀਆਰ ਤੋਂ ਚੇਅਰਮੈਨ ਸ੍ਰੀ ਸੁਕੇਸ਼ ਕਾਲੀਆ, ਸਕੱਤਰ ਸ੍ਰੀ ਸੁਮੇਰ ਸਿੰਘ ਗੁਰਜਰ ਤੇ ਡਿਪਟੀ ਡਾਇਰੈਕਟਰ ਸ੍ਰੀ ਰਾਜਵਿੰਦਰ ਸਿੰਘ ਗਿੱਲ ਅਤੇ ਸ੍ਰੀਮਤੀ ਪਰਮਜੀਤ ਕੌਰ ਲਾਂਡਰਾ, ਚੇਅਰਪਰਸਨ, ਪੀਐਸਸੀਡਬਲਯੂ ਨੇ ਵੀ ਇਨ੍ਹਾਂ ਭਖਵੇਂ ਮੁੱਦਿਆਂ 'ਤੇ ਆਪਣੇ ਵਿਚਾਰ ਪ੍ਰਗਟਾਏ। ਸ੍ਰੀਮਤੀ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਕਮਿਸ਼ਨ ਉਨ੍ਹਾਂ ਔਰਤਾਂ ਦੀ ਮਦਦ ਕਰ ਰਿਹਾ ਹੈ ਅਤੇ ਅੱਗੇ ਵੀ ਕਰਦਾ ਰਹੇਗਾ ਜੋ ਲਿੰਗ ਆਧਾਰਤ ਵਿਤਕਰੇ ਦਾ ਸ਼ਿਕਾਰ ਹਨ। ਉਨ੍ਹਾਂ ਕਿਹਾ ਕਿ ਇਸ ਮੁੱਦੇ ਉਤੇ ਜਾਗਰੂਕਤਾ ਫੈਲਾਉਣਾ ਸਮੇਂ ਦੀ ਅਹਿਮ ਲੋੜ ਹੈ ਤਾਂ ਜੋ ਔਰਤਾਂ ਨੂੰ ਆਪਣੇ ਅਧਿਕਾਰਾਂ ਦਾ ਪਤਾ ਲਗ ਸਕੇ। ਨਾਬਾਲਗ਼ ਕੁੜੀਆਂ ਲਿੰਗ ਆਧਾਰਤ ਪੱਖਪਤਾ ਦਾ ਜ਼ਿਆਦਾ ਸ਼ਿਕਾਰ ਹੋ ਰਹੀਆਂ ਹਨ। ਇਨ੍ਹਾਂ ਵਿਚੋਂ ਜ਼ਿਆਦਾਤਰ ਗ਼ਰੀਬ ਘਰਾਂ ਦੀਆਂ ਕੁੜੀਆਂ ਅਤੇ ਦੂਜਿਆਂ ਦੇ ਘਰਾਂ ਵਿੱਚ ਕੰਮ ਕਰਨ ਵਾਲੀਆਂ ਕੁੜੀਆਂ ਹਨ।

 

 

Tags: Chief Secretary Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD