ਕਲਗੀਧਰ ਸੇਵਕ ਜਥੇ ਦੇ ਪ੍ਰਧਾਨ, ਧਰਮ ਪ੍ਰਚਾਰ ਕਮੇਟੀ ਅਤੇ ਜਿਲ੍ਹਾ ਤੰਬਾਕੂ ਕੰਟਰੋਲ ਕਮੇਟੀ ਦੇ ਮੈਂਬਰ ਭਾਈ ਜਤਿੰਦਰਪਾਲ ਸਿੰਘ ਜੇ ਪੀ ਵੱਲੋਂ ਫੇਜ਼-3 ਬੀ2 ਦੀ ਮਾਰਕੀਟ ਵਿੱਚ ਤੰਬਾਕੂ ਦੇ ਖਿਲਾਫ ਲੋਕਾਂ ਨੂੰ ਜਾਗਰੂਕ ਕੀਤਾ ਗਿਆ| ਇਸ ਮੌਕੇ ਪੰਜਾਬ ਸਰਕਾਰ ਵੱਲੋਂ ਤੰਬਾਕੂਨੋਸ਼ੀ ਵਿਰੁਧ ਜਾਗਰੂਕ ਕਰਨ ਲਈ ਬਣਾਈ ਗਈ ਵਿਸ਼ੇਸ਼ ਬੱਸ ਵੀ ਲਿਆਂਦੀ ਗਈ, ਜਿਸ ਰਾਹੀਂ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵ ਬਾਰੇ ਜਾਣਕਾਰੀ ਦਿਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਸ੍ਰ. ਜੇ. ਪੀ ਸਿੰਘ ਨੇ ਕਿਹਾ ਕਿ ਭਾਰਤ ਵਿੱਚ ਕਰੀਬ 3500 ਲੋਕ ਹਰ ਰੋਜ ਤੰਬਾਕੂ ਤੋਂ ਹੋਣ ਵਾਲੀਆਂ ਬਿਮਾਰੀਆਂ ਕਾਰਨ ਮਰਦੇ ਹਨ| ਤੰਬਾਕੂ ਖਾਣ ਨਾਲ ਸਭ ਤੋਂ ਜਿਆਦਾ ਮੂੰਹ ਦਾ ਕੈਂਸਰ ਹੁੰਦਾ ਹੈ ਇਸ ਤੋਂ ਇਲਾਵਾ ਦਿਲ ਦੇ ਰੋਗਾਂ ਅਤੇ ਹੋਰ ਬਿਮਾਰੀਆਂ ਵੀ ਤੰਬਾਕੂ ਕਾਰਨ ਲੱਗਦੀਆਂ ਹਨ|ਇਸ ਮੌਕੇ ਬੱਚਿਆਂ ਅਤੇ ਨੌਜਵਾਨਾਂ ਨੂੰ ਪੋਸਟਰ, ਆਡੀਓ, ਵੀਡੀਓ ਫਿਲਮਾਂ ਰਾਹੀਂ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ|ਉਹਨਾਂ ਕਿਹਾ ਕਿ ਇਸ ਸਮੇਂ ਤੰਬਾਕੂ ਮੁਕਤ ਸਮਾਜ ਦੀ ਸਿਰਜਨਾ ਕਰਨੀ ਹੀ ਮੁੱਖ ਲੋੜ ਹੈ| ਇਸ ਮੌਕੇ ਤੰਬਾਕੂਨੋਸ਼ੀ ਪ੍ਰੋਗਰਾਮ ਦੇ ਸਟੇਟ ਕੋਆਰਡੀਨੇਟਰ ਸ੍ਰ. ਜਸਬੀਰ ਬੈਂਸ ਨੇ ਕਿਹਾ ਕਿ ਜਿਹੜੇ ਲੋਕ ਤੰਬਾਕੂ ਦੀ ਆਦਤ ਨੂੰ ਛੱਡਣਾ ਚਾਹੁੰਦੇ ਹਨ| ਉਹਨਾਂ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਕਾਊਂਸਲਿੰਗ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ| ਇਸ ਮੌਕੇ ਸਟੇਟ ਤੰਬਾਕੂ ਪ੍ਰੋਗਰਾਮ ਦੇ ਐਡਵੋਕੇਟ ਗੁਰਪ੍ਰੀਤ ਕੌਰ, ਮਾਰਕੀਟ ਐਸੋਸੀਏਸ਼ਨ ਦੇ ਸੈਕਟਰੀ ਗੁਰਪ੍ਰੀਤ ਸਿੰਘ ਵੀ ਮੌਜੂਦ ਸਨ|