Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਕਾਂਗਰਸ ਨੇ ਅਕਾਲੀਆਂ ਉੱਤੇ ਹਮਲੇ ਕਰਾਉਣ ਲਈ ਵਰਕਰਾਂ ਨੂੰ ਦਿੱਤੀ ਹਰੀ ਝੰਡੀ: ਸੁਖਦੇਵ ਸਿੰਘ ਢੀਂਡਸਾ

ਢੀਂਡਸਾ ਨੇ ਕਿਹਾ ਕਿ ਜ਼ਮੀਨੀ ਪੱਧਰ 'ਤੇ ਸਾਰੇ ਲੋਕਤੰਤਰੀ ਅਹੁਦਿਆਂ ਤੋਂ ਅਕਾਲੀਆਂ ਨੂੰ ਲਾਹੁਣ ਦੀ ਸਾਜ਼ਿਸ ਰਚੀ ਜਾ ਰਹੀ ਹੈ

Web Admin

Web Admin

5 Dariya News

ਚੰਡੀਗੜ , 03 May 2017

Last updated on: May 03, 2017, 00:00 IST

ਸ੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਹੈ ਕਿ ਕਾਂਗਰਸ ਸਰਕਾਰ ਨੇ ਆਪਣੇ ਵਰਕਰਾਂ ਨੂੰ ਅਕਾਲੀ ਵਰਕਰਾਂ ਉੱਤੇ ਹਮਲੇ ਕਰਨ ਲਈ ਹਰੀ ਝੰਡੀ ਦੇ ਰੱਖੀ ਹੈ ਤਾਂ ਕਿ ਜ਼ਮੀਨੀ ਪੱਧਰ ਉੱਤੇ ਸਾਰੇ ਲੋਕਤੰਤਰੀ ਅਹੁਦਿਆਂ ਤੋਂ ਅਕਾਲੀਆਂ ਨੁੰ ਲਾਹਿਆ ਜਾ ਸਕੇ। ਇਸ ਦਾ ਨਤੀਜਾ ਇਹ ਹੋਇਆ ਹੈ ਕਿ ਸੂਬੇ ਅੰਦਰ ਅਮਨ ਕਾਨੂੰਨ ਦੀ ਹਾਲਤ ਬਦਤਰ ਹੋ ਗਈ ਹੈ ਅਤੇ ਗੈਂਗਸਟਰ ਲੋਕਾਂ ਦੀ ਲੁੱਟਮਾਰ ਕਰਨ ਲਈ ਸਥਿਤੀ ਦਾ ਰੱਜ ਕੇ ਫਾਇਦਾ ਉਠਾ ਰਹੇ ਹਨ।ਇਸ ਬਾਰੇ ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਰਾਜ ਸਭਾ ਮੈਂਬਰ ਅਤੇ ਸ੍ਰਥੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਸ਼ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਅਕਾਲੀ ਵਰਕਰਾਂ ਦੇ ਕਤਲੇਆਮ ਦੀ  ਘਟਨਾਵਾਂ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਮੰਗਲਵਾਰ ਨੂੰ ਫਿਰੋਜ਼ਪੁਰ ਜ਼ਿਲੇ ਵਿਚ ਪੈਂਦੇ ਪਿੰਡ ਰੁਕਾਨਸ਼ਾਹਵਾਲਾ ਵਿਖੇ ਕਾਂਗਰਸੀ ਵਰਕਰਾਂ ਨੇ ਦਿਨ ਦਿਹਾੜੇ ਦੋ ਅਕਾਲੀ ਆਗੂਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਉਹਨਾਂ ਕਿਹਾ ਕਿ ਪੁਲਿਸ ਨੇ ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਸਤਕਾਰ ਕੌਰ ਦੇ ਪਤੀ ਲਾਡੀ ਗੇਹਰੀ ਅਤੇ ਜਸਮੇਲ ਸਿੰਘ ਖਿਲਾਫ ਕੋਈ ਮਾਮਲਾ ਦਰਜ ਨਹੀਂ ਕੀਤਾ, ਜਦਕਿ ਪੀੜਤ ਪਰਿਵਾਰ ਨੇ ਇਹਨਾਂ ਕਤਲਾਂ ਲਈ ਦੋਵਾਂ ਵਿਅਕਤੀਆਂ ਨੂੰ ਸਿੱਧੇ ਜ਼ਿੰਮੇਵਾਰ ਦੱਸਿਆ ਹੈ। ਸ਼ ਢੀਂਡਸਾ ਨੇ ਕਿਹਾ ਕਿ ਅਕਾਲੀ ਵਰਕਰਾਂ ਉੱਤੇ ਕੀਤੇ ਜਾਂਦੇ ਸਾਰੇ ਹਮਲਿਆਂ ਵਿਚ ਇਹੀ ਰਣਨੀਤੀ ਵਰਤੀ ਜਾ ਰਹੀ ਹੈ। ਜਿਹੜੇ ਕਾਂਗਰਸੀ ਆਗੂਆਂ ਉੱਤੇ ਕਤਲ ਦੀ ਸਾਜਿਸ਼ ਦਾ ਦੋਸ਼ ਲੱਗਦਾ ਹੈ, ਪੁਲਿਸ ਉਹਨਾਂ ਖਿਲਾਫ ਕੋਈ ਕਾਰਵਾਈ ਨਹੀਂ ਕਰਦੀ।ਅਕਾਲੀ ਆਗੂ ਨੇ ਦੱਸਿਆ ਕਿ ਫਿਰੋਜ਼ਪੁਰ ਵਾਲੀ ਘਟਨਾ ਵਿਚ ਦੋਸ਼ੀ ਪਿੰਡ ਦੀ ਪੰਚਾਇਤ ਉੱਤੇ ਆਪਣਾ ਕਬਜ਼ਾ ਚਾਹੁੰਦਾ ਸੀ। ਬਿਲਕੁੱਲ ਅਜਿਹੀ ਘਟਨਾ ਦੋ ਦਿਨ ਪਹਿਲਾਂ ਵਾਪਰੀ ਸੀ, ਜਿਸ ਵਿਚ ਫਰੀਦਕੋਟ ਦੇ ਕਾਂਗਰਸੀ ਵਿਧਾਇਕ  ਨੇ ਮਿਊਂਸੀਪਲ ਕੌਂਸਲ ਉੱਤੇ ਕਬਜ਼ਾ ਕਰਨ ਲਈ ਚਾਰ ਕੌਂਸਲਰਾਂ ਨੂੰ ਪੁਲਿਸ ਰਾਹੀਂ ਜ਼ੀਰਕਪੁਰ ਦੇ ਹੋਟਲ ਵਿਚੋਂ ਚੁਕਵਾਇਆ ਸੀ।

ਉਹਨਾਂ ਕਿਹਾ ਕਿ ਅਜਿਹੀ ਗੁੰਡਾਗਰਦੀ ਸਿਆਸੀ ਪੁਸ਼ਤਪਨਾਹੀ ਤੋਂ ਬਗੈਰ ਨਹੀਂ ਚੱਲ ਸਕਦੀ। ਇਹ ਗੱਲ ਬਹੁਤ ਹੀ ਨਿੰਦਣਯੋਗ ਹੈ ਕਿ ਸੂਬੇ ਦੀ ਪੁਲਿਸ ਜ਼ਮੀਨੀ ਪੱਧਰ ਉੱਤੇ ਕਾਂਗਰਸ ਦੀ ਬੀ ਟੀਮ ਬਣ ਕੇ ਕੰਮ ਕਰ ਰਹੀ ਹੈ। ਪੁਲਿਸ ਅਧਿਕਾਰੀ ਕਾਂਗਰਸੀ ਅੱਤਿਆਚਾਰਾਂ ਦੇ ਸ਼ਿਕਾਰ ਵਿਅਕਤੀਆਂ ਨੂੰ ਇਨਸਾਫ ਦਿਵਾਉਣ ਵਿਚ ਨਾਕਾਮ ਸਾਬਿਤ ਹੋ ਰਹੇ ਹਨ, ਜਿਸ ਕਰਕੇ ਅਜਿਹੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।ਅਕਾਲੀ ਆਗੂ ਨੇ ਕਿਹਾ ਕਿ ਸੂਬੇ ਅੰਦਰ ਅਮਨ ਅਤੇ ਕਾਨੂੰਨ ਦੀ ਬਦਤਰ ਹੋਈ ਹਾਲਤ ਨੇ ਗੈਂਗਸਟਰਾਂ ਦੇ ਹੌਂਸਲੇ ਵਧਾ ਦਿੱਤੇ ਹਨ ਜੋ ਕਿ ਸ਼ਰੇਆਮ ਗੋਲੀਆਂ ਵਰ•ਾ ਰਹੇ ਹਨ ਅਤੇ ਡਕੈਤੀਆਂ ਮਾਰ ਰਹੇ ਹਨ। ਉਹਨਾਂ ਕਿਹਾ ਕਿ ਮੰਗਲਵਾਰ ਨੂੰ ਬਨੂਰ-ਰਾਜਪੁਰਾ ਸ਼ਾਹਮਾਰਗ ਉੱਤੇ ਵਾਪਰੀ ਡਕੈਤੀ ਦੀ ਘਟਨਾ ਇਸ ਦੀ ਤਾਜ਼ਾ ਮਿਸਾਲ ਹੈ। ਇਸ ਘਟਨਾ ਵਿਚ ਗੈਂਗਸਟਰ ਬੈਂਕ ਦੀ ਨਗਦੀ ਵਾਲੀ ਵੈਨ ਦੇ ਡਰਾਇਵਰ ਨੁੰ ਜ਼ਖਮੀ ਕਰਕੇ 1ਕਰੋੜ 33 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ।ਕਾਂਗਰਸ ਸਰਕਾਰ ਨੂੰ ਸੂਬੇ ਅੰਦਰ ਅਮਨ ਤੇ ਕਾਨੂੰਨ ਦੀ ਵਿਗੜ ਰਹੀ ਹਾਲਤ ਵੱਲ ਧਿਆਨ ਦੇਣ ਦੀ ਅਪੀਲ ਕਰਦੇ ਹੋਏ ਰਾਜ ਸਭਾ ਮੈਂਬਰ ਨੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ ਅਤੇ ਅਮਨ-ਕਾਨੂੰਨ ਦੇ ਮਾਮਲੇ ਵਿਚ ਵਰਤੀ ਜ਼ਰਾ ਜਿੰਨੀ ਲਾਪਰਵਾਹੀ ਦਾ ਸਾਨੂੰ ਗੰਭੀਰ ਖਮਿਆਜ਼ਾ ਭੁਗਤਣਾ ਪੈ ਸਕਦਾ ਹੈ। ਉਹਨਾਂ ਕਾਂਗਰਸ ਸਰਕਾਰ ਨੂੰ ਕਿਹਾ ਕਿ ਉਹ ਅਕਾਲੀਆਂ ਉੱਤੇ ਹਮਲੇ ਕਰਨ ਵਾਸਤੇ ਕਾਂਗਰਸੀ ਕਾਡਰ ਨੂੰ ਹੱਲਾਸ਼ੇਰੀ ਦੇਣ ਵਾਲੇ ਆਪਣੇ ਆਗੂਆਂ ਨੂੰ ਨੱਥ ਪਾਵੇ। ਉਹਨਾਂ ਕਿਹਾ ਕਿ ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਸਪੱਸ਼ਟ ਹੋ ਜਾਵੇਗਾ ਕਿ ਸਰਕਾਰ ਦੀ ਵਫਾਦਾਰੀ ਪੰਜਾਬ ਦੇ ਲੋਕਾਂ ਨਾਲੋਂ ਵਧੇਰੇ ਆਪਣੇ ਆਗੂਆਂ ਨਾਲ ਹੈ। ਸ਼ ਢੀਂਡਸਾ ਨੇ ਸਾਰੇ ਅਕਾਲੀ ਵਰਕਰਾਂ ਨੂੰ ਧੱਕੇਸ਼ਾਹੀ ਅਤੇ ਸਰਕਾਰੀ ਅੱਤਿਆਚਾਰ ਦੀਆਂ ਘਟਨਾਵਾਂ ਦਾ ਲੋਕਤੰਤਰੀ ਢੰਗਾਂ ਨਾਲ ਟਾਕਰਾ ਕਰਨ ਲਈ ਕਿਹਾ।

 

Tags: Sukhdev Singh Dhindsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD