Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੇਜਰੀਵਾਲ ਦਾ ਰਿਸ਼ਵਤ ਦੇ ਦੋਸ਼ਾਂ ਬਾਰੇ ਜੁਆਬ ਦੇਣ ਤੋਂ ਭੱਜਣਾ ਸ਼ਰਮਨਾਕ : ਸ਼ਰਨਜੀਤ ਸਿੰਘ ਢਿੱਲੋਂ

ਕਿਹਾ ਕਿ ਕੇਜਰੀਵਾਲ ਨੁੰ ਮੁੱਖ ਮੰਤਰੀ ਦਾ ਅਹੁਦਾ ਛੱਡਣਾ ਪਵੇਗਾ ਅਤੇ ਆਪਣੇ ਗੁਨਾਹਾਂ ਦੀ ਸਜ਼ਾ ਭੁਗਤਣੀ ਪਵੇਗੀ

Web Admin

Web Admin

5 Dariya News

ਚੰਡੀਗੜ੍ਹ , 08 May 2017

Last updated on: May 08, 2017, 00:00 IST

ਅਕਾਲੀ ਦਲ ਨੇ ਅੱਜ ਕਿਹਾ ਹੈ ਕਿ ਕਿੰਨੀ ਸ਼ਰਮਨਾਕ ਗੱਲ ਹੈ ਕਿ ਆਪ ਕਨਵੀਨਰ ਅਤੇ ਦਿੱਲੀ ਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਖਿਲਾਫ ਇੱਕ ਸਾਬਕਾ ਕੈਬਨਿਟ ਮੰਤਰੀ ਵੱਲੋਂ ਲਾਏ ਗਏ ਰਿਸ਼ਵਤ ਦੇ ਗੰਭੀਰ ਦੋਸ਼ਾਂ ਦਾ ਜੁਆਬ ਦੇਣ ਤੋਂ ਭੱਜ ਰਿਹਾ ਹੈ। ਇੰਨਾ ਹੀ ਨਹੀਂ ਕੇਜਰੀਵਾਲ ਦੀ ਜੁੰਡਲੀ ਹੁਣ ਉਸ ਕਪਿਲ ਮਿਸ਼ਰਾ ਨੂੰ ਝੂਠਾ ਸਾਬਿਤ ਕਰਨ ਲਈ ਪੱਬਾਂ ਭਾਰ ਤੁਲੀ ਹੈ, ਜਿਹੜਾ ਇੱਕ ਦਿਨ ਪਹਿਲਾਂ ਇੱਕ ਵਫਾਦਾਰ ਦੋਸਤ ਸੀ।ਇਸ ਬਾਰੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਤੇ ਸ੍ਰਥੋਮਣੀ ਅਕਾਲੀ ਦਲ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਕੇਜਰੀਵਾਲ ਦੇ ਆਪਣੇ ਲਈ ਵੱਖਰੇ ਅਤੇ ਦੂਜਿਆਂ ਲਈ ਵੱਖਰੇ ਮਾਪਦੰਡ ਹਨ। ਜਦੋਂ ਉਸ ਦੀ ਪਾਰਟੀ ਦੇ ਆਗੂਆਂ ਦੁਆਰਾ ਅਪਰਾਧ ਕੀਤੇ ਜਾਂਦੇ ਹਨ ਤਾਂ ਊਹ ਤੁਰੰਤ ਕਾਰਵਾਈ ਕਰਦਾ ਹੈ। ਪਰੰਤੂ ਜਦੋਂ ਉਸ ਦੇ ਸੱਜੇ ਹੱਥ ਵਜੋਂ ਜਾਣਿਆ ਜਾਂਦਾ ਕੈਬਨਿਟ ਮੰਤਰੀ ਇਹ ਕਹਿਦਾ ਹੈ ਕਿ ਉਸ ਨੇ ਕੇਜਰੀਵਾਲ ਨੂੰ ਇੱਕ ਦਾਗੀ ਸਾਥੀ ਕੋਲੋਂ 2 ਕਰੋੜ ਦੀ ਰਿਸ਼ਵਤ ਲੈਂਦੇ ਆਪਣੇ ਅੱਖੀਂ ਵੇਖਿਆ ਹੈ ਤਾਂ ਕੇਜਰੀਵਾਲ ਆਪਣਾ ਗੁਨਾਹ ਲੁਕਾਉਣ ਲਈ ਆਪਣੇ ਚਮਚਿਆਂ ਨੂੰ ਝੂਠਾ ਰੌਲਾ ਪਾਉਣ ਲਈ ਕਹਿ ਦਿੰਦਾ ਹੈ।ਅਕਾਲੀ ਆਗੂ ਨੇ ਕਿਹਾ ਕਿ ਲੋਕ ਚੰਗੀ ਤਰ੍ਹਾਂ ਸਮਝਦੇ ਹਨ ਕਿ ਕਿਸਦੀ ਗੱਲ ਭਰੋਸੇਯੋਗ ਹੈ ਅਤੇ ਕਿਸ ਦੀ ਨਹੀਂ। 

ਆਪ ਅੰਦਰ ਭ੍ਰਿਸ਼ਟਾਚਾਰ ਦੀਆਂ ਘਟਨਾਵਾਂ ਅਤੇ ਟੈਂਕਰ ਤੇ ਭੋਇੰ ਮਾਫੀਆ ਬਾਰੇ ਲੋਕੀਂ ਸਭ ਜਾਣਦੇ ਹਨ। ਇਹੀ ਵਜ੍ਹਾ ਹੈ ਕਿ ਇਸ ਪਾਰਟੀ ਨੂੰ ਦਿੱਲੀ ਨਗਰ ਨਿਗਮ ਦੀਆਂ ਚੋਣਾਂ ਵਿਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਲੋਕ ਜਾਣਦੇ ਹਨ ਕਿ ਆਪ ਅੰਦਰ ਭ੍ਰਿਸ਼ਟਾਚਾਰ ਦੀ ਭਰਮਾਰ ਹੈ, ਇਸੇ ਲਈ ਉਹਨਾਂ ਨੇ ਇਸ ਪਾਰਟੀ ਨੂੰ ਸਜ਼ਾ ਦਿੱਤੀ ਹੈ।ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਸਮੁੱਚੀ ਰਾਜਨੀਤੀ 'ਰੌਲਾ ਪਾਉਣਾ ਤੇ ਦੌੜ ਜਾਣਾ' ਵਾਲੀ ਨੀਤੀ ਦੁਆਲੇ ਘੁੰਮਦੀ ਹੈ। ਉਸ ਨੇ ਦੂਜਿਆਂ ਨੂੰ ਬਦਨਾਮ ਕਰਨ ਦੀ ਆਦਤ ਹੀ ਬਣਾ ਲਈ ਹੈ। ਇਹੀ ਵਜ੍ਹਾ ਹੈ ਕਿ ਉਸ ਉੱਤੇ ਬਹੁਤ ਸਾਰੇ ਮਾਣਹਾਨੀ ਦੇ ਮੁਕੱਦਮੇ ਚੱਲ ਰਹੇ ਹਨ। ਉਹਨਾਂ ਕਿਹਾ ਕਿ ਹੁਣ ਕੇਜਰੀਵਾਲ ਨੂੰ ਸੇਰ ਨੂੰ ਸਵਾ ਸੇਰ ਟੱਕਰ ਗਿਆ ਹੈ। ਇਸ ਵਾਰ ਕੇਜਰੀਵਾਲ ਦੇ ਖਿਲਾਫ ਭ੍ਰਿਸ਼ਟਾਚਾਰ ਦੇ ਦੋਸ਼ ਉਸ ਦੇ ਇੱਕ ਅਜਿਹੇ ਕੈਬਨਿਟ ਮੰਤਰੀ ਵੱਲੋਂ ਲਾਏ ਗਏ ਹਨ, ਜੋ ਕਿ ਇੰਡੀਆ ਅਗੇਂਸਟ ਕੁਰੱਪਸ਼ਨ ਮੁਹਿੰਮ ਦਾ ਮੋਢੀ ਮੈਂਬਰ ਹੈ ਅਤੇ ਪੂਰੀ ਤਰ੍ਹਾਂ ਸਾਫ ਸੁਥਰੇ ਅਕਸ ਵਾਲਾ ਹੈ। ਉਹਨਾਂ ਕਿਹਾ ਕਿ ਹੁਣ ਕੇਜਰੀਵਾਲ  ਕਪਿਲ ਮਿਸ਼ਰਾ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਕੇ ਸੁੱਕਾ ਬਚ ਕੇ ਨਹੀਂ ਨਿਕਲ ਸਕਦਾ। 

ਹੁਣ ਉਸ ਨੂੰ ਮੁੱਖ ਮੰਤਰੀ ਦੀ ਕੁਰਸੀ ਛੱਡਣੀ ਪਵੇਗੀ ਅਤੇ ਆਪਣੇ ਗੁਨਾਹਾਂ ਦੀ ਸਜ਼ਾ ਭੁਗਤਣੀ ਪਵੇਗੀ।ਆਪ ਦੁਆਰਾ ਪੰਜਾਬ ਦੀ ਰਾਜਨੀਤੀ ਵਿਚ ਸੁਥਰੂ ਕੀਤੇ ਭ੍ਰਿਸ਼ਟਾਚਾਰ ਬਾਰੇ ਬੋਲਦਿਆਂ ਅਕਾਲੀ ਆਗੂ ਨੇ ਕਿਹਾ ਕਿ ਆਪ ਪੰਜਾਬ ਦੇ ਮੋਢੀ ਮੈਂਬਰ  ਅਤੇ ਐਨਆਰਆਈ ਪਵਿੱਤਰ ਸਿੰਘ ਨੇ ਜਨਤਕ ਤੌਰ ਤੇ ਦੋਸ਼ ਲਾਇਆ ਸੀ ਕਿ  ਉਸ ਦੀ ਪਤਨੀ ਨੂੰ ਪਾਰਟੀ ਟਿਕਟ ਦੇਣ ਲਈ ਉਸ ਕੋਲੋਂ 50 ਲੱਖ ਦੀ ਰਿਸ਼ਵਤ ਮੰਗੀ ਗਈ ਸੀ। ਇੱਕ ਪੱਤਰਕਾਰ  ਨੇ ਦਾਅਵਾ ਕੀਤਾ ਸੀ ਕਿ ਉਸ ਨੂੰ ਪਾਰਟੀ ਟਿਕਟ ਦੇ ਦਿੱਤੀ ਗਈ ਸੀ, ਪਰ ਨਾਲ ਹੀ ਰਿਸ਼ਵਤ ਦੇਣ ਲਈ ਵੀ ਕਹਿ ਦਿੱਤਾ ਸੀ, ਜਿਸ ਮਗਰੋਂ ਉਸ ਨੇ ਕੇਜਰੀਵਾਲ ਤਕ ਪਹੁੰਚ ਕੀਤੀ, ਜਿਸ ਦਾ ਜੁਆਬ ਸੀ ਕਿ ਜੋ ਕਿਹਾ ਗਿਆ ਹੈ ਉਹੀ ਕਰੋ। ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਲੋਕਾਂ ਨੇ ਆਪ ਪੰਜਾਬ ਟੀਮ ਉੱਤੇ ਟਿਕਟਾਂ ਦੇਣ ਬਦਲੇ ਕਰੋੜਾਂ ਰੁਪਏ ਇੱਕਠੇ ਕਰਨ ਅਤੇ ਅਨੈਤਿਕ ਗਤੀਵਿਧੀਆਂ ਵਿਚ ਗਲਤਾਨ ਹੋਣ ਦੇ ਦੋਸ਼ ਲਾਏ ਸਨ।ਸ਼ ਢਿੱਲੋਂ ਨੇ ਕਿਹਾ ਕਿ ਕੇਜਰੀਵਾਲ ਨੇ ਇਹਨਾਂ ਸਾਰੇ ਦੋਸ਼ਾਂ ਉੱਤੇ ਇਹ ਕਹਿ ਕੇ ਮਿੱਟੀ ਪਾ ਦਿੱਤੀ ਸੀ ਕਿ ਇਹਨਾਂ ਵਿਚ ਕੋਈ ਸੱਚਾਈ ਨਹੀਂ ਹੈ। ਉਸ ਨੇ ਆਪ ਪੰਜਾਬ ਦੇ ਪਾਰਟੀ ਕਨਵੀਨਰ ਸ਼ ਸੁੱਚਾ ਸਿੰਘ ਛੋਟੇਪੁਰ ਨੂੰ ਦੋ ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ ਲਾ ਕੇ ਪਾਰਟੀ ਵਿਚੋਂ ਕੱਢ ਦਿੱਤਾ ਸੀ। ਉਹਨਾਂ ਕਿਹਾ ਕਿ ਜਦੋਂ ਇੱਕ ਕੈਬਨਿਟ ਮੰਤਰੀ ਵੱਲੋਂ ਪਾਰਟੀ ਦੇ ਕਨਵੀਨਰ ਉੱਤੇ ਦੋ ਕਰੋੜ ਦੀ ਰਿਸ਼ਵਤ ਲੈਣ ਦੇ ਦੋਸ਼ ਲਾਏ ਗਏ ਹਨ ਤਾਂ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ? ਇਹੀ ਕੇਜਰੀਵਾਲ ਦੇ ਦੋਹਰੇ ਮਿਆਰਾਂ ਅਤੇ ਦੋਹਰੇ ਮਾਪਦੰਡਾਂ ਦਾ ਸਬੂਤ ਹੈ, ਜਿਸ ਨੇ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਹਮੇਸ਼ਾਂ ਹੀ ਲੋਕਾਂ ਨੂੰ ਮੂਰਖ ਬਣਾਇਆ ਹੈ।

 

Tags: Sharanjit Singh Dhillon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD