Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਮੱਛਰ, ਮੱਖੀਆਂ ਦੀ ਭਰਮਾਰ ਨੂੰ ਰੋਕਣ ਲਈ ਫੌਗਿੰਗ ਕਰਨਾ ਯਕੀਨੀ ਬਣਾਇਆ ਜਾਵੇਗਾ : ਚਰਨਦੇਵ ਸਿੰਘ ਮਾਨ

ਆਮ ਲੋਕਾਂ ਨੂੰ ਘਰਾਂ 'ਚ ਪਏ ਕੂਲਰਾਂ, ਫਰਿੱਜਾਂ, ਗਮਲੀਆਂ ਤੇ ਛੱਤਾਂ ਤੇ ਟੁੱਟੇ ਬਰਤਨਾਂ ਆਦਿ ਵਿੱਚ ਪਾਣੀ ਇਕੱਠਾ ਨਾਂ ਹੋਣ ਦੀ ਕੀਤੀ ਅਪੀਲ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ ) , 10 May 2017

Last updated on: May 10, 2017, 00:00 IST

ਗਰਮੀਆਂ ਦੇ ਮੌਸਮ ਵਿੱਚ ਮੱਛਰਾਂ ਰਾਂਹੀ ਫੈਲਣ ਵਾਲੀਆਂ ਬਿਮਾਰੀਆਂ ਜਿਸ ਵਿੱਚ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਆਦਿ ਸ਼ਾਮਿਲ ਹਨ ਦੀ ਰੋਕਥਾਮ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਫੌਗਿੰਗ ਨੂੰ ਯਕੀਨੀ ਬਣਾਇਆ ਜਾਵੇ। ਇਹ ਹਦਾਇਤਾਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਚਰਨਦੇਵ ਸਿੰਘ ਮਾਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਸਬੰਧੀ ਸਿਹਤ ਵਿਭਾਗ ਅਤੇ ਹੋਰਨਾਂ ਅਧਿਕਾਰੀਆਂ ਦੀ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਦੌਰਾਨ ਦਿੱਤੀਆਂ।ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਅਧਿਕਾਰੀਆਂ ਨੂੰ ਕਿਹਾ ਕਿ ਗਰਮੀਆਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਸ਼ਹਿਰਾਂ ਅਤੇ ਪਿੰਡਾਂ ਦੇ ਸਾਰੇ ਇਲਾਕਿਆਂ ਵਿੱਚ ਸਮੇਂ ਸਮੇਂ ਤੇ ਸਪਰੇਅ ਕਰਵਾਈ ਜਾਵੇ। ਉਨ੍ਹਾਂ ਇਸ ਮੌਕੇ ਬੀ.ਡੀ.ਪੀ.ਓਜ ਨੂੰ ਆਖਿਆ ਕਿ ਉਹ ਆਪਣੇ ਅਧੀਨ ਪੈਂਦੀਆਂ ਪੰਚਾਇਤਾਂ ਨੂੰ ਪਿੰਡਾਂ ਦੀਆਂ ਨਾਲੀਆਂ ਵਿੱਚ ਗੰਦਾ ਪਾਣੀ ਖੜ੍ਹਾ ਨਾਂ ਹੋਣ ਦੇਣ ਅਤੇ ਗੰਦੇ ਪਾਣੀ ਦੇ ਨਿਕਾਸ ਲਈ ਢੁੱਕਵੇਂ ਪ੍ਰਬੰਧ ਕਰਵਾਉਣ। ਪਿੰਡਾਂ ਦੇ ਟੋਭਿਆਂ ਅਤੇ ਛੱਪੜਾਂ ਵਿੱਚ ਮੱਛਰਾਂ ਦੀ ਪੈਦਾਇਸ ਨੂੰ ਰੋਕਣ ਲਈ ਕਾਲਾ ਤੇਲ ਪਾਇਆ ਜਾਵੇ। ਉਨ੍ਹਾਂ ਇਸ ਮੌਕੇ ਨਗਰ ਨਿਗਮ ਮੁਹਾਲੀ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫਸਰਾਂ ਨੂੰ ਆਖਿਆ ਕਿ ਉਹ ਸ਼ਹਿਰਾਂ ਵਿੱਚ ਗੰਦੇ ਪਾਣੀ ਲਈ ਬਣਾਏ ਨਾਲਿਆਂ ਦੀ ਸਾਫ ਸਫਾਈ ਅਤੇ ਫੌਗਿੰਗ ਕਰਨ ਨੂੰ ਯਕੀਨੀ ਬਣਾਉਣ। 

ਉਨ੍ਹਾਂ ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਅਤੇ ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ) ਨੂੰ ਵੈਕਟਰ ਬੋਰਨ ਬਿਮਾਰੀਆਂ ਸਬੰਧੀ ਬੱਚਿਆਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਸਕੂਲੀ ਬੱਚਿਆਂ ਨੂੰ ਪੂਰਾ ਸਰੀਰ ਢੱਕ ਕੇ ਰੱਖਣ ਵਾਲੇ ਕੱਪੜੇ ਪਹਿਨਣ ਲਈ ਵੀ ਪ੍ਰੇਰਿਤ ਕਰਨ ਲਈ ਆਖਿਆ ਅਤੇ ਇਸ ਮੰਤਵ ਲਈ ਬੱਚਿਆਂ ਦੇ ਮਾਪਿਆਂ ਦਾ ਸਹਿਯੋਗ ਵੀ ਲਿਆ ਜਾਵੇ। ਉਨ੍ਹਾਂ ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਖਿਆ ਕਿ ਉਹ ਲੋਕਾਂ ਨੂੰ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਪ੍ਰਤੀ ਜਾਗਰੂਕ ਕਰਨ ਅਤੇ ਬਚਾਅ ਸਬੰਧੀ ਵੀ ਜਾਣਕਾਰੀ ਮੁਹੱਈਆ ਕਰਵਾਈ ਜਾਵੇ।ਇਸ ਮੌਕੇ ਜ਼ਿਲ੍ਹਾ ਐਪਡੀਮੋਲੋਜਿਸਟ ਡਾਕਟਰ ਅਵਤਾਰ ਸਿੰਘ ਨੇ ਦੱਸਿਆ ਕਿ ਮਲੇਰੀਆ ਅਤੇ ਡੇਂਗੂ ਬੁਖਾਰ ਮੱਛਰ ਦੇ ਕੱਟਣ ਤੋਂ ਫੈਲਦਾ ਹੈ  ਅਤੇ ਇਹ ਮੱਛਰ ਦਿਨ ਵੇਲੇ ਕੱਟਦਾ ਹੈ।  ਇਹ ਮੱਛਰ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ। ਇਨ੍ਹਾਂ ਮੱਛਰਾਂ ਦੀ ਪੈਦਾਇਸ ਨੂੰ ਰੋਕਣ ਲਈ ਆਪਣੇ ਘਰਾਂ ਵਿੱਚ ਪਏ ਕੂਲਰਾਂ, ਫਰਿੱਜਾਂ, ਗਮਲੀਆਂ ਅਤੇ ਛੱਤ ਤੇ ਪਏ ਪੁਰਾਣੇ ਟਾਇਰਾਂ ਅਤੇ ਟੂੱਟੇ ਭੱਜੇ ਬਰਤਨਾਂ ਵਿੱਚ ਪਾਣੀ ਖੜ੍ਹਾ ਨਾਂ ਹੋਣ ਦਿੱਤਾ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਮੱਛਰਾਂ ਤੋਂ ਬਚਣ ਲਈ ਮੱਛਰਦਾਨੀਆਂ, ਅਗਰਬੱਤੀਆਂ, ਜਾਂ ਬਿਜਲੀ ਯੰਤਰਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਹੋਰ ਕਿਹਾ ਕਿ ਬੁਖਾਰ ਹੋਣ ਦੀ ਸੂਰਤ ਵਿੱਚ ਨੇੜੇ ਦੀ ਸਿਹਤ ਸੰਸਥਾਂ ਵਿੱਚ ਚੈਕਅਪ ਜਰੂਰ ਕਰਵਾਇਆ ਜਾਵੇ। ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਜਸਵੀਰ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ ) ਡਾ: ਨਯਨ ਭੁੱਲਰ, ਸੰਯੁਕਤ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਅਵਨੀਤ ਕੌਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ। 

 

Tags: ADC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD