Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਮ ਆਦਮੀ ਪਾਰਟੀ ਦਾ ਵਫਦ ਪੰਜਾਬ ਰਾਜਪਾਲ ਨੂੰ ਮਿਲਿਆ

ਨਿੱਜੀ ਸਕੂਲਾਂ ਦੀ ਮਨਮਾਨੀ, ਕਿਸਾਨ ਆਤਮ ਹੱਤਿਆਵਾਂ, ਚਿੱਟ ਫੰਡ ਘੋਟਾਲੇ ਅਤੇ ਵਿਗੜਦੀ ਕਾਨੂੰਨ ਵਿਵਸਥਾ ਦੇ ਮੁੱਦਿਆਂ ਨੂੰ ਚੁਕਿਆ

Web Admin

Web Admin

5 Dariya News

ਚੰਡੀਗੜ , 11 May 2017

Last updated on: May 11, 2017, 00:00 IST

ਆਮ ਆਦਮੀ ਪਾਰਟੀ ਦੇ ਐਮ.ਐਲ.ਏ ਦੇ ਵਫਦ ਨੇ ਅੱਜ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਐਚ.ਐਸ ਫੂਲਕਾ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨਾਲ ਪੰਜਾਬ ਰਾਜ ਭਵਨ ਵਿਖੇ ਭੇਂਟ ਕੀਤੀ ਅਤੇ ਲੋਕਾਂ ਨਾਲ ਸੰਬੰਧਤ ਮੁੱਦਿਆਂ ਉਤੇ ਚਰਚਾ ਕੀਤੀ। ਵਫਦ ਨੇ ਪੰਜਾਬ ਵਿਚ ਪ੍ਰਾਈਵੇਟ ਸਕੂਲਾਂ ਦੁਆਰਾ ਸਰਕਾਰ ਅਤੇ ਹਾਈ ਕੋਰਟ ਦੇ ਨਿਯਮਾਂ ਦੀਆਂ ਧੱਜੀਆਂ ਉਡਾਉਦੇ ਹੋਏ ਬੱਚਿਆਂ ਕੋਲੋਂ ਭਾਰੀ ਫੀਸਾਂ ਵਸੂਲਣ, ਕਿਸਾਨਾਂ ਦੇ ਲੋਨ ਮੁਆਫ ਕਰਕੇ ਉਨਾਂ ਨੂੰ ਰਾਹਤ ਦੇਣ, ਪਰਲ, ਕਰਾਉਨ ਆਦਿ ਕੰਪਨੀਆਂ ਦੁਆਰਾ ਲੋਕਾਂ ਨਾਲ ਕੀਤੀ ਗਈ ਠੱਗੀ ਅਤੇ ਪੰਜਾਬ ਵਿਚ ਕਾਨੂੰਨ ਅਤੇ ਨਿਆ ਦੀ ਨਿਘੱਰ ਦੀ ਹਾਲਤ ਵਰਗੇ ਮੁੱਦੇ ਉਠਾਏ।ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਫੂਲਕਾ ਨੇ ਕਿਹਾ ਕਿ ਸੂਬੇ ਭਰ ਵਿਚ ਪ੍ਰਾਈਵੇਟ ਸਕੂਲ ਦਾਖਲਾ, ਮੁੜ ਦਾਖਲਾ, ਕੀਤਾਬਾਂ ਅਤੇ ਵਰਦੀਆਂ ਦੇ ਨਾਮ ਉਤੇ ਵਿਦਿਆਰਥੀਆਂ ਕੋਲੋਂ ਭਾਰੀ ਫੀਸਾਂ ਲੂਟ ਰਹੇ ਹਨ। ਉਨਾਂ ਕਿਹਾ ਕਿ ਇਹ ਸਕੂਲ ਮਾਣਯੋਗ ਹਾਈ ਕੋਰਟ ਅਤੇ  ਪੰਜਾਬ ਸਰਕਾਰ ਦੁਆਰਾ ਨਿਰਧਾਰਿਤ ਮਾਪ ਦੰਡਾਂ ਨੂੰ ਅੱਖੋਂ ਪਰੋਖੇ ਕਰ ਰਹੇ ਹਨ। ਉਨਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਕਿਤਾਬਾਂ ਅਤੇ ਵਰਦੀਆਂ ਮੁਫੱਤ ਦਿੱਤੀਆਂ ਜਾਂਦੀਆਂ ਹਨ ਅਤੇ ਪ੍ਰਾਈਵੇਟ ਸਕੂਲਾਂ ਦਾ ਇਹ ਕਦਮ ਸਿੱਧੇ ਤੌਰ ਤੇ ਰਾਈਟ ਟੂ ਐਜੂਕੇਸ਼ਨ ਐਕਟ ਦੀ ਉਲੰਘਣਾ।ਸੂਬੇ ਵਿਚ ਮਰ ਰਹੀ ਕਿਸਾਨੀ ਦੇ ਮੁੱਦੇ ਉਤੇ ਬੋਲਦਿਆਂ ਫੂਲਕਾ ਨੇ ਕਿਹਾ ਕਿ ਪੰਜਾਬ ਭਰ ਵਿਚ ਕਿਸਾਨ ਇਸ ਸਮੇਂ ਮੰਦੇ ਆਰਥਿਕ ਦੌਰ ਵਿਚੋਂ ਗੁਜਰ ਰਹੇ ਹਨ। ਜਿਸ ਕਾਰਨ ਹਰ ਰੋਜ ਅਨੇਕਾਂ ਕਿਸਾਨ ਆਤਮ ਹੱਤਿਆ ਕਰਨ ਲਈ ਮਜਬੂਰ ਹੋ ਰਹੇ ਹਨ। 

ਉਨਾਂ ਕਿਹਾ ਕਿ ਕਾਂਗਰਸ  ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਸਰਕਾਰ ਬਣਨ ਤੋਂ ਬਾਅਦ ਕਿਸਾਨਾਂ ਦੇ ਕਰਜੇ ਮੁਆਫ ਕਰਨ ਦੀ ਗੱਲ ਕਹੀ ਸੀ ਪਰੰਤੂ ਅਜੇ ਤੱਕ ਇਸ ਸੰਬੰਧੀ ਕੋਈ ਕਦਮ ਨਹੀਂ ਚੁੱਕਿਆ ਗਿਆ। ਉਨਾਂ ਕਿਹਾ ਕਿ ਇਹ ਸਮੇਂ ਦੀ ਮੁੱਖ ਮੰਗ ਹੈ ਕਿ ਕਿਸਾਨਾਂ ਦੇ ਕਰਜੇ ਮੁਆਫ ਕਰਕੇ ਉਨਾਂ ਨੂੰ ਰਾਹਤ ਪ੍ਰਦਾਨ ਕੀਤੀ ਜਾਵੇ।ਸੂਬੇ ਵਿਚ ਚਿੱਟ ਕੰਪਨੀਆਂ ਦੁਆਰਾ ਲੋਕਾਂ ਤੋਂ ਪੈਸੇ ਠੱਗ ਕੇ ਭੱਜਣ ਦਾ ਮੁੱਦਾ ਉਠਾਉਦਿਆਂ ਫੂਲਕਾ ਨੇ ਕਿਹਾ ਕਿ ਪਰਲ, ਕਰਾਉਨ ਅਤੇ ਹੋਰ ਅਨੇਕਾਂ ਕੰਪਨੀਆਂ ਨੇ ਜਾਲੀ ਕੰਪਨੀਆਂ ਬਣਾ ਕੇ ਉਨਾਂ ਦੇ ਨਾਵਾਂ ਉਤੇ ਬੇਨਾਮੀ ਜਾਇਦਾਦਾਂ ਖਰਦੀਆਂ ਹਨ, ਹੁਣ ਸਰਕਾਰ ਦੀ ਇਹ ਡਿਉਟੀ ਬਣਦੀ ਹੈ ਕਿ ਅਜਿਹੀਆਂ ਜਾਇਦਾਦਾਂ ਨੂੰ ਵੇਚ ਕੇ ਪੀੜਿਤਾਂ ਨੂੰ ਉਨਾਂ ਦਾ ਪੈਸਾ ਵਾਪਿਸ ਦਿਵਾਇਆ ਜਾਵੇ। ਸਰਕਾਰ ਇਹ ਨਿਸਚਿਤ ਕਰੇ ਕਿ ਭਵਿੱਖ ਵਿਚ ਅਜਿਹੀ ਕੋਈ ਲੁੱਟ ਨਾ ਹੋ ਸਕੇ ਤਾਂ ਜੋ ਲੋਕਾਂ ਦੀ ਮਿਹਨਤ ਨਾਲ ਬਣਾਇਆ ਪੈਸਾ ਬੇਕਾਰ ਨਾ ਹੋ ਸਕੇ। ਉਨਾਂ ਕਿਹਾ ਕਿ ਗਿਆਨ ਸਾਗਰ ਇੰਸਟੀਚਿਉਟ ਦੇ ਮਾਲਕ ਪਰਲ ਕੰਪਨੀ ਨੂੰ ਵਿਦਿਆਰਥੀਆਂ ਦੇ ਭਵਿੱਖ ਨਾਲ ਖੇਡਣ ਲਈ ਜਿੰਮੇਵਾਰ ਗਰਦਾਨਿਆ ਜਾਣਾ ਚਾਹੀਦਾ ਹੈ। ਸਰਕਾਰ ਫੌਰੀ ਤੋਰ ਤੇ ਇਨਾਂ ਵਿਦਿਆਰਥੀਆਂ ਦੇ ਭਵਿੱਖ ਬਾਰੇ ਸੋਚਦੇ ਹੋਏ ਕੋਈ ਹੱਲ ਕੱਢੇ।ਸੂਬੇ ਵਿਚ ਕਾਨੂੰਨ ਅਤੇ ਨਿਆ ਵਿਵਸਥਾ ਦੀ ਨਿਘੱਰਦੀ ਹਾਲਤ ਬਾਰੇ ਬੋਲਦਿਆਂ ਫੂਲਕਾ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਦੀ ਵਿਵਸਥਾ ਬਦ ਤੋਂ ਬਦਤਰ ਹੋ ਰਹੀ ਹੈ। ਉਨਾਂ ਕਿਹਾ ਕਿ ਵਿਗੜਦੀ ਕਾਨੂੰਨ ਵਿਵਸਥਾ ਦਾ ਮੁੱਖ ਕਾਰਨ ਸੂਬੇ ਦੀ ਸੱਤਾਧਾਰੀ ਪਾਰਟੀ ਕਾਂਗਰਸ ਦੇ ਆਗੂਆਂ ਦੁਆਰਾ ਨਜਾਇਜ ਧੰਦੇ ਅਤੇ ਗੁੰਡਾ ਟੈਕਸ ਨੂੰ ਹਥਿਆ ਕੇ ਕਾਨੂੰਨ ਵਿਰੋਧੀ ਕਾਰਜ ਕਰਨਾ ਹੈ। ਉਨਾਂ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਜੋ ਨਜਾਇਜ ਧੰਦੇ ਅਕਾਲੀ ਦਲ ਦੇ ਆਗੂ ਕਰ ਰਹੇ ਸਨ ਸਰਕਾਰ ਬਦਲੀ ਤੋਂ ਬਾਅਦ ਉਹੀ ਕੰਮ  ਕਾਂਗਰਸੀ ਆਗੂ ਕਰ ਰਹੇ ਹਨ। ਉਨਾਂ ਕਿਹਾ ਕਿ ਸਰਕਾਰ ਇਨਾਂ ਨਜਾਇਜ ਗਤੀਵਿਧੀਆਂ ਨੂੰ ਰੋਕਣ ਦੀ ਥਾਂ ਕਾਂਗਰਸੀ ਆਗੂਆਂ ਨੂੰ ਸ਼ਹਿ ਦੇ ਰਹੀ ਹੈ।  

   

 

Tags: VP Singh Badnore , H.S. Phoolka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD