Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਗੁਰਦੁਆਰਾ ਸਾਹਿਬ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੀਕ ਜੈਕਾਰਿਆਂ ਦੀ ਗੂੰਜ 'ਚ ਵਿਸ਼ਾਲ ਫ਼ਤਹਿ ਮਾਰਚ ਆਯੋਜਿਤ

ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ ਗਈ ਸਰਹਿੰਦ ਫ਼ਤਹਿ ਨੇ ਖਾਲਸਾ ਰਾਜ ਦਾ ਮੁੱਢ ਬੰਨ੍ਹਿਆ- ਪ੍ਰੋ. ਕਿਰਪਾਲ ਸਿੰਘ ਬਡੂੰਗਰ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 12 May 2017

ਦਸਮ ਪਿਤਾ, ਸਾਹਿਬ-ਏ-ਕਮਾਲ, ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਥਾਪੜਾ ਪ੍ਰਾਪਤ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ ਸਰਹਿੰਦ ਫ਼ਤਹਿ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਚੱਪੜਚਿੜੀ ਤੋਂ ਸ੍ਰੀ ਫਤਹਿਗੜ੍ਹ ਸਾਹਿਬ ਤੀਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਫ਼ਤਹਿ ਮਾਰਚ ਆਯੋਜਿਤ ਕੀਤਾ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ ਦੇ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਬੀਬੀ ਰਾਜਵੰਤ ਕੌਰ ਦੇ ਢਾਡੀ ਜਥੇ ਨੇ ਬਾਬਾ ਬੰਦਾ ਸਿੰਘ ਵੱਲੋਂ ਕੀਤੀ ਸਰਹਿੰਦ ਫਤਹਿ ਦਾ ਸ਼ਾਨਾਂਮੱਤੇ ਇਤਿਹਾਸ ਨਾਲ ਸੰਗਤ ਨੂੰ ਜੋੜਿਆ। ਆਰੰਭਤਾ ਦੀ ਅਰਦਾਸ ਭਾਈ ਹਰਪਾਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੇ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਏ ਫ਼ਤਹਿ ਮਾਰਚ ਵਿੱਚ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ, ਧਾਰਮਿਕ ਸਭਾ ਸੁਸਾਇਟੀਆਂ, ਬੈਂਡ ਤੇ ਗੱਤਕਾ ਪਾਰਟੀਆਂ ਨੇ ਖਾਲਸਾਈ ਜਾਹੋ-ਜਲਾਲ ਨਾਲ ਸ਼ਮੂਲੀਅਤ ਕੀਤੀ।ਆਰੰਭਤਾ ਸਮੇਂ ਸੰਗਤ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਦੇਸ਼ ਦੇ ਬਾਸ਼ਿੰਦਿਆਂ ਨੂੰ ਲੰਮੀ ਗੁਲਾਮੀ ਵਿੱਚੋਂ ਕੱਢਣ ਲਈ ਗੁਰੂ ਸਾਹਿਬਾਨ ਨੇ ਆਵਾਜ਼  ਬੁਲੰਦ ਆਵਾਜ਼ ਕੀਤੀ ਅਤੇ ਗੁਰੂ ਸਾਹਿਬਾਨ ਦੀ ਸੋਚ ਅਨੁਸਾਰ ਹੀ ਬਾਬਾ ਬੰਦਾ ਸਿੰਘ ਬਹਾਦਰ ਨੇ ਮਨੁੱਖੀ ਆਜ਼ਾਦੀ ਲਈ ਮਹੱਤਵਪੂਰਣ ਯੋਗਦਾਨ ਪਾਇਆ। 

ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ ਗਈ ਸਰਹਿੰਦ ਫ਼ਤਹਿ ਮਨੁੱਖੀ ਆਜ਼ਾਦੀ ਦਾ ਇੱਕ ਇਤਿਹਾਸਿਕ ਪੰਨਾ ਹੈ, ਜਿਸ ਨੇ ਖਾਲਸਾ ਰਾਜ ਦਾ ਮੁੱਢ ਬੰਨ੍ਹਿਆ। ਇਸ ਨਾਲ ਲੋਕਾਂ ਅੰਦਰ ਜ਼ੁਲਮ ਅਤੇ ਅਨਿਆਂ ਵਿਰੁੱਧ ਲੜਨ ਦਾ ਜ਼ਜਬਾ ਪੈਦਾ ਹੋਇਆ। ਪ੍ਰੋ. ਬਡੂੰਗਰ ਨੇ ਅਖਿਆ ਕਿ ਜਾਲਿਮ ਮੁਗਲ ਹਕੂਮਤ ਨੂੰ ਤਬਾਹ ਕਰ ਕੇ ਖਾਲਸਾ ਰਾਜ ਸਥਾਪਿਤ ਕਰਨ ਵਾਲੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੇ ਕਿਰਤੀਆਂ ਦੇ ਹੱਕ ਵਿਚ ਆਵਾਜ਼ ਬਲੰਦ ਕੀਤੀ ਅਤੇ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਿਕ ਬਣਾਇਆ। ਉਨ੍ਹਾਂ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਡੇ ਕੌਮੀ ਨਾਇਕਾਂ ਦਾ ਇਤਿਹਾਸ ਹੀ ਸਾਡੀ ਸ਼ਖਸੀਅਤ ਨੂੰ ਨਿਖਾਰ ਸਕਦਾ ਹੈ। ਉਨ੍ਹਾਂ ਨਗਰ-ਕੀਰਤਨ ਵਿਚ ਸ਼ਾਮਿਲ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਬਾਬਾ ਅਵਤਾਰ ਸਿੰਘ ਸੁਰਸਿੰਘ, ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ, ਧਾਰਮਿਕ ਜਥੇਬੰਦੀਆਂ, ਟਕਸਾਲਾਂ, ਰਾਜਨੀਤਕ ਤੇ ਸਮਾਜਿਕ ਸਖ਼ਸ਼ੀਅਤਾਂ ਅਤੇ ਸੰਗਤਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਧੰਨਵਾਦ ਵੀ ਕੀਤਾ।ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜ਼ਰਾ ਨੇ ਕਿਹਾ ਕਿ ਸਰਹਿੰਦ ਫਤਹਿ ਦਾ ਦਿਹਾੜਾ ਸਿੱਖ ਕੌਮ ਲਈ ਅਹਿਮ ਹੈ ਅਤੇ ਇਸ ਦੇ ਸ਼ਾਨਾਂਮੱਤੇ ਇਤਿਹਾਸ ਨੂੰ ਦੁਨੀਆ ਸਾਹਮਣੇ ਰੂਪਮਾਨ ਕਰਨ ਲਈ ਹਰ ਸਾਲ ਚੱਪੜਚਿੜੀ ਦੇ ਅਸਥਾਨ ਤੋਂ ਮਹਾਨ ਫਤਹਿ ਮਾਰਚ ਸਜਾਇਆ ਜਾਂਦਾ ਹੈ। ਉਨ੍ਹਾਂ ਆਖਿਆ ਕਿ ਜਿਹੜੀਆਂ ਕੌਮਾਂ ਆਪਣੇ ਇਤਿਹਾਸ ਨੂੰ ਭੁੱਲ ਜਾਂਦੀਆਂ ਹਨ ਉਹ ਦੁਨੀਆ ਦੇ ਨਕਸ਼ੇ ਤੋਂ ਮਿਟ ਜਾਂਦੀਆਂ ਹਨ।  ਉਨ੍ਹਾਂ ਨੌਜਵਾਨੀ ਨੂੰ ਆਪਣੇ ਵਿਰਸੇ ਨਾਲ ਜੁੜਨ ਲਈ ਪ੍ਰੇਰਤ ਵੀ ਕੀਤਾ। ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਬਾਬਾ ਬਲਬੀਰ ਸਿੰਘ 96ਕਰੋੜੀ ਨੇ ਵੀ ਸੰਗਤ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪੰਥਕ ਕਾਰਜਾਂ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਸ. ਕਰਨੈਲ ਸਿੰਘ ਪੰਜੋਲੀ ਮੈਂਬਰ ਸ਼੍ਰੋਮਣੀ ਕਮੇਟੀ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣ ਦੇ ਨਾਲ-ਨਾਲ ਸਟੇਜ ਸਕੱਤਰ ਦੀ ਸੇਵਾ ਨਿਭਾਈ। 

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਰਮਜੀਤ ਸਿੰਘ ਚਾਵਲਾ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਹਰਪਾਲ ਸਿੰਘ, ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਦੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਪ੍ਰੋ. ਪ੍ਰੇਮ ਸਿੰਘ ਚੰਦੂਮਾਜ਼ਰਾ ਐਮ.ਪੀ., ਅਕਾਲੀ ਆਗੂ ਜਥੇਦਾਰ ਤੋਤਾ ਸਿੰਘ, ਡਾ: ਦਲਜੀਤ ਸਿੰਘ ਚੀਮਾ, ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਮਨਮੋਹਣ ਸਿੰਘ ਬਾਰਨ ਵਾਲੇ, ਬਾਬਾ ਗੱਜਣ ਸਿੰਘ ਬਾਬਾ ਬਕਾਲਾ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵੱਲੋਂ ਬਾਬਾ ਨਾਗਰ ਸਿੰਘ, ਸ. ਤੇਜਿੰਦਰ ਸਿੰਘ ਸਿੱਧੂ, ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ ਵਿਧਾਇਕ, ਸ. ਦੀਦਾਰ ਸਿੰਘ ਭੱਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਸ. ਚਰਨਜੀਤ ਸਿੰਘ ਕਾਲੇਵਾਲ, ਸ. ਕਰਨੈਲ ਸਿੰਘ ਪੰਜੋਲੀ, ਸ. ਅਜਮੇਰ ਸਿੰਘ ਖੇੜਾ, ਸ. ਸਵਿੰਦਰ ਸਿੰਘ ਸਭਰਵਾਲ, ਸ. ਅਵਤਾਰ ਸਿੰਘ ਰਿਆ. ਸ. ਰਵਿੰਦਰ ਸਿੰਘ ਖ਼ਾਲਸਾ, ਸ. ਪਰਮਜੀਤ ਸਿੰਘ ਲੱਖੇਵਾਲ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਐਡੀ: ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ ਅਤੇ ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਸਵਰਣ ਸਿੰਘ ਚਨਾਰਥਲ, ਸ. ਰਣਜੀਤ ਸਿੰਘ ਰਾਣਾ, ਬੀਬੀ ਸਤਵੰਤ ਕੌਰ ਸੰਧੂ, ਬਾਬਾ ਤਰਸੇਮ ਸਿੰਘ ਮਹਿਤਾ ਚੌਂਕ, ਬਾਬਾ ਰਘਬੀਰ ਸਿੰਘ ਖਿਆਲੇ ਵਾਲੇ, ਬਾਬਾ ਤਰਲੋਕ ਸਿੰਘ ਖਿਆਲੇ ਵਾਲੇ, ਬਾਬਾ ਸੁੱਖਾ ਸਿੰਘ, ਬਾਬਾ ਮੇਜਰ ਸਿੰਘ ਤਰਨਾ ਦਲ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਲਾਲ ਸਿੰਘ ਤਰਨਾ ਦਲ, ਬਾਬਾ ਮਾਨ ਸਿੰਘ ਦਲ ਮੜ੍ਹੀਆਂ ਵਾਲਾ ਵੱਲੋਂ ਬਾਬਾ ਵੱਸਣ ਸਿੰਘ, ਬਾਬਾ ਜੱਸਾ ਬੁੱਢਾ ਦਲ, ਬਾਬਾ ਇੰਦਰ ਸਿੰਘ, ਬਾਬਾ ਸਤਨਾਮ ਸਿੰਘ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਸ: ਨੱਥਾ ਸਿੰਘ, ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਦੇ ਮੈਨੇਜਰ ਸ. ਭਗਵੰਤ ਸਿੰਘ, ਗੁਰਦੁਆਰਾ ਦੂਖ ਨਿਵਾਰਨ ਪਟਿਆਲਾ ਦੇ ਮੈਨੇਜਰ ਸ. ਅਮਰਜੀਤ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

 

Tags: Prof Kirpal Singh Badungar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD