Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਸਤਲੁਜ-ਯਮੁਨਾ ਲਿੰਕ ਨਹਿਰ ਦਾ ਮਸਲਾ ਆਪਸੀ ਸਹਿਮਤੀ ਨਾਲ ਸੁਲਝਾਉਣ 'ਤੇ ਜ਼ੋਰ

ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਕੇਂਦਰ ਦਾ ਸਹਿਯੋਗ ਮੰਗਿਆ , ਸੂਬਿਆਂ ਲਈ ਹੋਰ ਵਿਕਾਸ ਫੰਡ ਦੀ ਮੰਗ ਵੀ ਉਠਾਈ

Web Admin

Web Admin

5 Dariya News

चंडीगढ़ , 12 May 2017

Last updated on: May 12, 2017, 00:00 IST

ਸਤਲੁਜ ਯਮੁਨਾ ਲਿੰਕ ਨਹਿਰ ਦੇ ਵਿਵਾਦ ਨੂੰ ਆਪਸੀ ਸਹਿਮਤੀ ਨਾਲ ਹੱਲ ਕਰਨ 'ਤੇ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੌਮਾਂਤਰੀ ਪੱਧਰ 'ਤੇ ਪ੍ਰਵਾਨਿਤ ਰਿਪੇਰੀਅਨ ਸਿਧਾਂਤ ਦੇ ਆਧਾਰ 'ਤੇ ਦਰਿਆਈ ਪਾਣੀਆਂ ਦੀ ਢੁਕਵੀਂ ਵਰਤੋਂ ਦੇ ਅਨੁਕੂਲ ਹੱਲ ਲਈ ਸਬੰਧਤ ਸੂਬਿਆਂ ਨੂੰ ਭਾਰਤ ਸਰਕਾਰ ਨਾਲ ਤਾਲਮੇਲ ਕਰਨ ਦਾ ਸੱਦਾ ਦਿੱਤਾ ਹੈ।ਅੱਜ ਇੱਥੇ ਉੱਤਰੀ ਜ਼ੋਨਲ ਕੌਂਸਲ ਦੀ 28ਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਸੂਬਾ ਸਰਕਾਰ ਵੱਲੋਂ ਵਿੱਢੇ ਯਤਨਾਂ ਨੂੰ ਅੱਗੇ ਵਧਾਉਣ ਲਈ ਕੇਂਦਰ ਸਰਕਾਰ ਦੇ ਸਹਿਯੋਗ ਦੀ ਮੰਗ ਕੀਤੀ ਕਿਉਂ ਜੋ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸੂਬਾ ਸਰਕਾਰ ਪੂਰਨ ਤੌਰ 'ਤੇ ਵਚਨਬੱਧ ਹੈ।

ਪੰਜਾਬ ਦੀ ਸਰਹੱਦੀ ਸਥਿਤੀ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਆਪਣੀ ਮੰਗ ਨੂੰ ਦੁਹਰਾਉਂਦਿਆਂ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਗੁਆਂਢੀ ਸੂਬਿਆਂ ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਨੂੰ ਦਿੱਤੀਆਂ ਜਾ ਰਹੀਆਂ ਵਿੱਤੀ ਤੇ ਸਨਅਤੀ ਰਿਆਇਤਾਂ ਦੀ ਤਰਜ਼ 'ਤੇ ਪੰਜਾਬ ਨੂੰ ਵੀ ਇਹ ਰਿਆਇਤਾਂ ਮੁਹੱਈਆ ਕਰਵਾ ਕੇ ਇਨ੍ਹਾਂ ਛੋਟਾਂ ਕਾਰਨ ਪੰਜਾਬ ਨੂੰ ਆਰਥਿਕ ਤੌਰ 'ਤੇ ਪਏ ਪਹਿਲਾਂ ਹੀ ਪੈ ਚੁੱਕੇ ਘਾਟੇ ਦੀ ਭਰਪਾਈ ਕੀਤੀ ਜਾਵੇ। ਨਾਲ ਹੀ ਉਨ੍ਹਾਂ ਕਿਹਾ ਕਿ ਅਜਿਹੀਆਂ ਰਿਆਇਤਾਂ ਜਾਂ ਛੋਟਾਂ ਦੇਣ ਮੌਕੇ ਪੰਜਾਬ ਨੂੰ ਵੀ ਬਰਾਬਰ ਮੌਕੇ ਮੁੱਹਈਆ ਕਰਵਾਏ ਜਾਣ।

ਕੈਪਟਨ ਅਮਰਿੰਦਰ ਸਿੰਘ ਨੇ ਭਾਵੇਂ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ਦਾ ਸਿੱਧੇ ਤੌਰ 'ਤੇ ਜ਼ਿਕਰ ਨਹੀਂ ਕੀਤਾ ਪਰ ਉਨ੍ਹਾਂ ਨੇ ਰਾਵੀ, ਬਿਆਸ ਤੇ ਸਤਲੁਜ ਦਰਿਆਵਾਂ ਵਿੱਚ ਸਤਹੀ ਪਾਣੀ ਦੀ ਮੌਜੂਦਗੀ ਦਾ ਮੁੜ ਮੁਲਾਂਕਣ ਕੀਤੇ ਜਾਣ ਦੀ ਮੰਗ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਹੇਠਾਂ ਜਾਣ ਕਰਕੇ ਪੰਜਾਬ ਵਾਤਾਵਰਣ ਸੰਕਟ ਵਿੱਚੋਂ ਗੁਜ਼ਰ ਰਿਹਾ ਹੈ ਅਤੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਮਾਹਿਰਾਂ ਦੀ ਸਲਾਹ ਲਈ ਜਾਵੇ ਕਿ ਭਵਿੱਖ ਵਿੱਚ ਇਨ੍ਹਾਂ ਦਰਿਆਵਾਂ ਦੇ ਵਹਾਅ ਦਾ ਭਰੋਸੇਯੋਗ ਅਨੁਮਾਨ ਕਿਸ ਤਰ੍ਹਾਂ ਲਾਇਆ ਜਾਵੇ।ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਅੱਜ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਕੇਂਦਰੀ ਗ੍ਰਹਿ ਮੰਤਰੀ ਨੂੰ ਆਖਿਆ ਕਿ ਜਦੋਂ ਸਰਹੱਦਾਂ ਦੀ ਨਿਗਰਾਨੀ ਦਾ ਕੰਟਰੋਲ ਕੇਂਦਰੀ ਸੁਰੱਖਿਆ ਬਲਾਂ ਕੋਲ ਹੈ ਤਾਂ ਕੇਂਦਰ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਰੋਕਣ ਲਈ ਸਰਹੱਦ 'ਤੇ ਸਖ਼ਤ ਨਿਗਰਾਨੀ ਰੱਖਣ ਵਾਸਤੇ ਹਦਾਇਤਾਂ ਜਾਰੀ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਨਸ਼ਿਆਂ ਦੀ ਸਮੱਸਿਆ ਨੂੰ ਵਿਧੀਪੂਰਵਕ ਤੇ ਸੰਗਠਨਾਤਮਿਕ ਢੰਗ ਨਾਲ ਨਜਿੱਠਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਅੰਤਰਰਾਜੀ ਤਾਲਮੇਲ ਦੀ ਮਹੱਤਤਾ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਗੁਆਂਢੀ ਸੂਬਿਆਂ ਰਾਜਸਥਾਨ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਨੂੰ ਪੋਸਤ ਅਤੇ ਭੰਗ ਦੀ ਗੈਰ-ਕਾਨੂੰਨੀ ਤੌਰ 'ਤੇ ਹੋ ਰਹੀ ਖੇਤੀ ਨੂੰ ਖਤਮ ਕਰਨ ਲਈ ਠੋਸ ਯਤਨ ਕੀਤੇ ਜਾਣ ਦੀ ਅਪੀਲ ਕੀਤੀ। 

ਮੁੱਖ ਮੰਤਰੀ ਨੇ ਉਨ੍ਹਾਂ ਖੇਤਰਾਂ ਤੋਂ ਨਾਰਕੋਟਿਕ ਪਦਾਰਥਾਂ ਦੀ ਚੋਰੀ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦਾ ਸੱਦਾ ਦਿੱਤਾ ਜਿਨ੍ਹਾਂ ਖੇਤਰਾਂ ਵਿਚ ਦਵਾਈਆਂ ਤੇ ਹੋਰ ਸਬੰਧਤ ਮੰਤਵ ਲਈ ਇਸ ਦੀ ਕਾਨੂੰਨੀ ਤੌਰ 'ਤੇ ਪੈਦਾਵਾਰ ਕੀਤੀ ਜਾ ਰਹੀ ਹੈ। ਪੰਜਾਬ ਦੇ ਸਰਹੱਦੀ ਪਿੰਡਾਂ ਨਾਲ ਸਥਿਤ ਰਾਜਸਥਾਨ ਵਿਚ ਪੋਸਤ ਦੀ ਵਿਕਰੀ ਬੰਦ ਕਰਨ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਧੰਦੇ ਵਿਚ ਸ਼ਾਮਲ ਤਸਕਰਾਂ ਖਿਲਾਫ ਅਪਰਾਧਿਕ ਕਾਰਵਾਈ ਕਰਨ ਅਤੇ ਇਸ ਬਾਰੇ ਸੂਚਨਾ ਸਾਂਝੀ ਕਰਨ ਦੇ ਯਤਨਾਂ ਨੂੰ ਵਧਾਉਣਾ ਚਾਹੀਦਾ ਹੈ।ਸੱਤਾ ਦੇ ਕੇਂਦਰੀਕਰਨ ਦੇ ਵਧ ਰਹੇ ਰੁਝਾਨ 'ਤੇ ਅਫਸੋਸ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਸੂਬਿਆਂ ਨੂੰ ਵਿੱਤੀ ਤੌਰ 'ਤੇ ਆਪਣੀਆਂ ਵਿਕਾਸ ਤਰਜੀਹਾਂ ਮਿੱਥਣ ਲਈ ਪਾਰਟੀ ਪੱਧਰ ਤੋਂ ਉਪਰ ਉਠ ਕੇ ਵਧੇਰੇ ਅਖਤਿਆਰ ਦੇਣ ਦੀ ਮੰਗ ਕੀਤੀ ਕਿਉਂ ਜੋ ਸੂਬਾ ਸਰਕਾਰਾਂ ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਤੇ ਉਨ੍ਹਾਂ ਦੇ ਹੱਲ ਕਰਨ ਦੇ ਨਾਲ-ਨਾਲ ਹਾਲਤਾਂ ਨੂੰ ਵੱਧ ਭਲੀਭਾਂਤ ਸਮਝਦੀਆਂ ਹਨ। ਉਨ੍ਹਾਂ ਇਹ ਵੀ ਆਖਿਆ ਕਿ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰਾਂ ਸਿੱਧੇ ਤੌਰ 'ਤੇ ਜਵਾਬਦੇਹ ਹੁੰਦੀਆਂ ਹਨ। ਇਸ ਸੰਦਰਭ ਵਿਚ ਮੁੱਖ ਮੰਤਰੀ ਨੇ ਮੁਢਲੀਆਂ ਵਿਕਾਸ ਲੋੜਾਂ ਲਈ ਸੂਬਿਆਂ ਨੂੰ ਹੋਰ ਫੰਡ ਦੇਣ ਦੀ ਲੋੜ ਦਾ ਜ਼ਿਕਰ ਕਰਦਿਆਂ ਸੂਬਿਆਂ ਨੂੰ ਹਾਸਲ ਹੁੰਦੇ ਕੇਂਦਰੀ ਫੰਡ ਵਧਾ ਕੇ ਘੱਟੋ ਘੱਟ 50 ਫੀਸਦੀ ਕਰਨ ਦੀ ਮੰਗ ਨੂੰ ਦੁਹਰਾਇਆ। 

ਮੁੱਖ ਮੰਤਰੀ ਨੇ ਪੰਜਾਬ ਦੇ ਪੁਨਰਗਠਨ ਮੌਕੇ ਭਾਰਤ ਸਰਕਾਰ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਵਿਚ 60:40 ਦੇ ਅਨੁਪਾਤ ਦੇ ਲਏ ਫੈਸਲੇ ਦੀ ਮੌਜੂਦਾ ਸਮੇਂ ਪਾਲਣਾ ਨਾ ਹੋਣ 'ਤੇ ਫਿਕਰ ਜ਼ਾਹਰ ਕਰਦਿਆਂ ਆਖਿਆ ਕਿ ਇਸ ਦਾ ਸਿੱਧਾ ਸਬੰਧ ਭਾਰਤ ਦੇ ਕੇਂਦਰੀ ਸ਼ਾਸਤ ਸੂਬੇ ਵਿਚ ਸਾਰੇ ਸਰਕਾਰੀ ਦਫ਼ਤਰਾਂ 'ਚ ਪੰਜਾਬ ਤੇ ਹਰਿਆਣਾ ਦਰਮਿਆਨ ਹੈ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਸਾਰੇ ਵਿਭਾਗਾਂ ਤੇ ਮੁਲਾਜ਼ਮ ਸ਼੍ਰੇਣੀਆਂ ਵਿੱਚ ਭਰਤੀ ਦੇ ਮੌਕੇ 60:40 ਦੇ ਅਨੁਪਾਤ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਨੂੰ ਹੁਕਮ ਜਾਰੀ ਕੀਤੇ ਜਾਣ।ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਵਿਚ ਦੇਰੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਇਹ ਪ੍ਰਾਜੈਕਟ ਦੇਸ਼ ਦੇ ਹਿੱਤ ਵਿਚ ਹੋਣ ਦੇ ਨਾਲ-ਨਾਲ ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਲੋਕਾਂ ਦੇ ਹਿੱਤ ਵਿਚ ਵੀ ਹੈ। ਇਸ ਪ੍ਰਾਜੈਕਟ ਦੀ ਉਸਾਰੀ ਦਾ ਕੰਮ ਸਾਲ 2014 ਵਿਚ ਰੋਕ ਦਿੱਤਾ ਗਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨੂੰ ਇਸ ਪ੍ਰਾਜੈਕਟ ਦੀ ਉਸਾਰੀ ਦਾ ਕੰਮ ਸ਼ੁਰੂ ਕਰਨ ਲਈ ਨਿੱਜੀ ਤੌਰ 'ਤੇ ਇਸ ਮਾਮਲੇ ਨੂੰ ਦੇਖਣ ਅਤੇ ਸਮਝੌਤੇ ਨੂੰ ਨਿਸ਼ਚਤ ਕਰਨ ਦੀ ਅਪੀਲ ਕੀਤੀ।ਪੰਜਾਬ ਦੇ ਮੁੱਖ ਮੰਤਰੀ ਨੇ ਹਿਮਾਚਲ ਪ੍ਰਦੇਸ਼ ਵਿਚ ਆਪਣੇ ਹਮਰੁਤਬਾ ਪਾਸੋਂ ਹਿਮਾਚਲ ਪ੍ਰਦੇਸ਼ ਦੀਆਂ ਸਨਅਤਾਂ ਤੇ ਸ਼ਹਿਰਾਂ ਦੇ ਦੂਸ਼ਿਤ ਪਾਣੀ ਦਾ ਵਹਾਅ ਵੱਖ-ਵੱਖ ਨਦੀਆਂ-ਨਾਲਿਆਂ ਰਾਹੀਂ ਸਤਲੁਜ ਵਿਚ ਪੈਣ ਤੋਂ ਰੋਕਣ ਲਈ ਤੁਰੰਤ ਦਖਲ ਦੇਣ ਦੀ ਮੰਗ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਪੰਜਾਬ ਦੇ ਬਹੁਤੇ ਹਿੱਸਿਆਂ ਵਿਚ ਸਤਲੁਜ ਦਾ ਪਾਣੀ ਲੋਕ ਪੀਣ ਲਈ ਵਰਤਦੇ ਹਨ। ਉਨ੍ਹਾਂ ਆਖਿਆ ਕਿ ਦਰਿਆਵਾਂ ਦੇ ਪਾਣੀ ਨੂੰ ਸਾਫ ਕਰਨ ਲਈ ਉਨ੍ਹਾਂ ਦੀ ਸਰਕਾਰ ਨੇ ਇਕ ਵਿਆਪਕ ਪ੍ਰਾਜੈਕਟ ਸ਼ੁਰੂ ਕੀਤਾ ਹੈ ਅਤੇ ਅਗਲੇ ਤਿੰਨ ਸਾਲਾਂ ਵਿਚ ਵਰਤਿਆ ਹੋਇਆ ਪਾਣੀ ਸੋਧ ਕੇ ਪੰਜਾਬ ਦੇ ਦਰਿਆਵਾਂ ਵਿਚ ਵਹਿਣ ਨੂੰ ਯਕੀਨੀ ਬਣਾਇਆ ਜਾਵੇਗਾ।ਮੀਟਿੰਗ ਵਿਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਦਿੱਲੀ ਦੇ ਲੈਫਟੀਨੈਂਟ ਜਨਰਲ ਅਨਿਲ ਬੈਜਲ, ਦਿੱਲੀ ਦੇ ਵਾਤਾਵਰਨ ਮੰਤਰੀ ਅਨਿਲ ਮਾਧਵ ਦਵੇ, ਜੰਮੂ-ਕਸ਼ਮੀਰ ਦੇ ਉਪ ਮੁੱਖ ਮੰਤਰੀ ਡਾ. ਨਿਰਮਲ ਕੁਮਾਰ ਸਿੰਘ, ਹਿਮਾਚਲ ਪ੍ਰਦੇਸ਼ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਠਾਕੁਰ ਕੌਲ ਸਿੰਘ ਅਤੇ ਰਾਜਸਥਾਨ ਦੇ ਜਲ ਵਸੀਲਿਆਂ ਬਾਰੇ ਮੰਤਰੀ ਡਾ. ਰਾਮ ਪ੍ਰਤਾਪ ਹਾਜ਼ਰ ਸਨ। 

 

Tags: Rajnath Singh , Amarinder Singh , Manohar Lal Khattar , Anil Madhav Dave

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD