Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਰਹਿੰਦ ਫਤਿਹ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਹੀਦਾਂ ਲਾਡਰਾਂ ਵਿਖੇ ਲਗਾਇਆ ਠੰਡਾ-ਮਿੱਠਾ ਜਲ ਅਤੇ ਲੰਗਰ

ਸਾਨੂੰ ਆਪਣੇ ਸ਼ਹੀਦਾਂ ਦੇ ਪਾਏ ਪੂਰਨਿਆਂ ਤੇ ਚੱਲਣਾ ਚਾਹੀਦਾ ਹੈ - ਰਾਜਾ ਮੁਹਾਲੀ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 12 May 2017

Last updated on: May 12, 2017, 00:00 IST

ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ ਸਰਹਿੰਦ ਫਤਿਹ ਦਿਵਸ ਨੂੰ ਸਮਰਪਿਤ ਚੱਪੜਚਿੜੀ ਤੋਂ ਮਹਾਨ ਨਗਰ ਕੀਰਤਨ 'ਸਰਹਿੰਦ ਫਤਿਹ ਮਾਰਚ' ਦੇ ਰੂਪ ਵਿੱਚ ਸਜਾਇਆ ਗਿਆ। ਫਤਿਹ ਮਾਰਚ ਦੌਰਾਨ ਸੰਗਤਾਂ ਲਈ ਗੁਰਦੁਆਰਾ ਸਿੰਘ ਸ਼ਹੀਦਾਂ ਲਾਂਡਰਾਂ ਵਿਖੇ ਮੁੱਖ ਪ੍ਰਬੰਧਕ ਭੁਪਿੰਦਰ ਸਿੰਘ ਗਿੱਲ ਸਰਪ੍ਰਸਤ ਨੰਬਰਦਾਰ ਯੂਨੀਅਨ ਪੰਜਾਬ ਦੀ ਦੇਖ-ਰੇਖ ਹੇਠ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਠੰਡੇ-ਮਿੱਠੇ ਜਲ ਅਤੇ ਲੰਗਰ ਲਗਾਏ ਗਏ। ਇਸ ਮੌਕੇ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਾਜਾ ਕੰਵਰਜੋਤ ਸਿੰਘ ਮੁਹਾਲੀ ਅਤੇ ਸੀਨੀਅਰ ਮੀਤ ਪ੍ਰਧਾਨ ਅਕਾਲੀ ਦਲ ਮੁਹਾਲੀ ਸਤਨਾਮ ਸਿੰਘ ਲਾਂਡਰਾਂ ਨੇ ਉਚੇਚੇ ਤੌਰ ਤੇ ਲੰਗਰ ਵਿੱਚ ਸੇਵਾ ਕੀਤੀ। ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਰਾਜਾ ਮੁਹਾਲੀ ਨੇ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਨੂੰ ਹਮੇਸਾਂ ਯਾਦ ਰੱਖਣਾ ਚਾਹੀਦਾ ਹੈ। ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਅਤੇ ਕੀਤੀ 'ਸਰਹਿੰਦ ਫਤਿਹ ਦਿਵਸ' ਸਾਡੇ ਲਈ ਪ੍ਰੇਰਨਾ ਸਰੋਤ ਹੈ ਜਿਸ ਨੇ ਸਦੀਆਂ ਪੁਰਾਣੇ ਮੁਗਲ ਸਮਰਾਜ ਦੀ ਨੀਂਹ ਪੁੱਟ ਕੇ ਰੱਖ ਦਿੱਤੀ ਅਤੇ ਗੁਲਾਮੀ ਦੇ ਚੁੰਗਲ ਵਿਚੋਂ ਕੱਢ ਕੇ ਪਹਿਲਾ ਖਾਲਸਾ ਰਾਜ ਸਥਾਪਤ ਕੀਤਾ। ਉਨ੍ਹਾਂ ਨੇ ਸੰਗਤਾਂ ਨੂੰ ਸਰਹਿੰਦ ਫਤਿਹ ਦਿਵਸ ਦੀਆਂ ਵਧਾਈਆਂ ਵੀ ਦਿੱਤੀਆਂ। ਇਸ ਮੌਕੇ ਨਿਹੰਗ ਮੁੱਖੀ ਬਾਬਾ ਬਲਬੀਰ ਸਿੰਘ 96 ਕਰੋੜੀ ਬੁੱਢਾ ਦਲ, ਅਵਤਾਰ ਸਿੰਘ ਸੈਂਪਲਾ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਮੈਨੇਜਰ ਗੁਰਦੁਆਰਾ ਜੋਤੀ ਸਰੂਪ ਸਾਹਿਬ ਬਲਵਿੰਦਰ ਸਿੰਘ, ਭਾਈ ਹਰਪਾਲ ਸਿੰਘ ਹੈੱਡ ਗ੍ਰੰਥੀ ਫਤਿਹਗੜ੍ਹ ਸਾਹਿਬ, ਹਰਜੀਤ ਸਿੰਘ ਸਹਾਇਕ ਸਕੱਤਰ ਅੰਮ੍ਰਿਤਸਰ ਨੂੰ ਸਿਰਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਸਮੇਂ ਸੰਗਤਾਂ ਦਾ ਭਾਰੀ ਉਤਸ਼ਾਹ ਦੇਖਦਿਆਂ ਹੀ ਬਣਦਾ ਸੀ। ਇਸ ਸੇਵਾ ਵਿੱਚ ਗੁਰਜੰਟ ਸਿੰਘ, ਮਲਕੀਤ ਸਿੰਘ, ਬਲਕਾਰ ਸਿੰਘ, ਸਤਵਿੰਦਰ ਸਿੰਘ ਲਾਂਡਰਾਂ, ਹਰਨੇਕ ਸਿੰਘ ਸੈਦਪੁਰ, ਹਰਪ੍ਰੀਤ ਸਿੰਘ ਕੰਗ, ਕੁਲਦੀਪ ਸਿੰਘ ਟਿਵਾਣਾ, ਕੁਲਦੀਪ ਸਿੰਘ ਕੰਬਾਲਾ, ਅਮਰਿੰਦਰ ਸਿੰਘ ਦੈੜੀ, ਗੁਰਜੀਤ ਗੀਗੇ ਮਾਜਰਾ ਵੀ ਹਾਜਰ ਸਨ।  

  

 

Tags: Raja Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD