Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ

 

ਰਤਨ ਗਰੁੱਪ ਵੱਲੋਂ ਪਾਣੀ ਬਚਾਉਣ ਦਾ ਸੁਨੇਹਾ ਦਿੰਦੇ ਹੋਏ ਰੈਲੀ ਦਾ ਆਯੋਜਨ

ਸੋਹਾਣਾ ਚੌਂਕ ਵਿਚ ਨਗਰਵਾਸੀਆਂ ਨੂੰ ਕੀਤਾ ਜਾਗਰੂਕ ,ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 13 May 2017

Last updated on: May 13, 2017, 00:00 IST

ਰਤਨ ਗਰੁੱਪ ਆਫ਼ ਇੰਸੀਟਿਊਸ਼ਨਜ਼ ਵੱਲੋਂ ਲਗਾਤਾਰ ਘੱਟ ਰਹੇ  ਪੀਣ ਵਾਲੇ ਪਾਣੀ ਨੂੰ  ਰੈਲੀ ਦਾ ਆਯੋਜਨ ਕੀਤਾ ਗਿਆ। ਇਹ ਰੈਲੀ ਰਤਨ ਗਰੁੱਪ ਤੋਂ ਸ਼ੁਰੂ ਹੋਕੇ ਗੁਰਦੁਆਰਾ ਸ਼ਹੀਦਾਂ ਆ ਕੇ ਸਮਾਪਤ ਹੋਈ। ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਹੱਥਾਂ ਵਿਚ ਪਾਣੀ ਬਚਾਉਣ ਦਾ ਸੁਨੇਹਾ ਦਿੰਦੇ ਹੋਏ ਪੋਸਟਰ ਫੜਕੇ ਨਗਰਵਾਸੀਆਂ ਨੂੰ ਇਸ ਗੰਭੀਰ ਮੁੱਦੇ ਸਬੰਧੀ ਜਾਗਰੂਕ ਕੀਤਾ ।ਇਸ ਤੋਂ ਪਹਿਲਾਂ ਕੈਂਪਸ ਵਿਚ ਸਬੰਧਿਤ ਵਿਸ਼ੇ ਤੇ ਇਕ ਸੈਮੀਨਾਰ ਅਤੇ ਪਾਣੀ ਦੀ ਸੰਭਾਲ ਦਾ ਸੁਨੇਹਾ ਦਿੰਦੇ ਪੋਸਟਰ ਮੇਕਿੰਗ ਮੁਕਾਬਲਿਆਂ ਦਾ ਵੀ ਆਯੋਜਨ ਕੀਤਾ ਗਿਆ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ  ਰੋਜ਼ਾਨਾ ਘੱਟ ਰਹੇ ਪੀਣ ਵਾਲੇ ਪਾਣੀ ਦੇ ਸਰੋਤਾਂ ਪ੍ਰਤੀ ਜਾਗਰੂਕ ਕਰਨ ਦੇ ਨਾਲ ਨਾਲ ਪਾਣੀ ਦੀ ਸੁਚੱਜੀ ਵਰਤੋਂ ਸਬੰਧੀ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸੰਗੀਤਾ ਅਗਰਵਾਲ ਮੈਂਬਰ ਰਤਨ ਗਰੁੱਪ, ਅਮਰਜੀਤ ਕੌਰ ਪਿੰ੍ਰਸੀਪਲ ਨਰਸਿੰਗ ਕਾਲਜ, ਸਮੀਤਾ ਵਿੱਜ ਮੈਨੇਜਮੈਂਟ, ਐੱਸ ਐਮ ਖੇੜਾ ਅਕੈਡਮਿਕ ਸਲਾਹਕਾਰ ਅਤੇ ਸਚਿਨ ਗੁਪਤਾ ਮੈਨੇਜਰ ਐਡਮਿਨ ਨੇ ਵਿਦਿਆਰਥੀਆਂ ਨੂੰ ਪਾਣੀ ਦੀ ਸੰਭਾਲ ਸਬੰਧੀ ਜਾਗਰੂਕ ਕੀਤਾ।ਸੈਮੀਨਾਰ ਵਿਚ ਵਿਦਿਆਰਥੀਆਂ ਅਤੇ ਸਟਾਫ਼ ਨੇ ਹਿੱਸਾ ਲੈਦੇ ਹੋਏ ਰੋਜ਼ਾਨਾ ਜੀਵਨ ਵਿਚ ਪੀਣ ਵਾਲੇ ਪਾਣੀ ਦੀ ਸਹੀ ਵਰਤੋਂ, ਖੇਤੀ ਵਿਚ ਪਾਣੀ ਦੀ ਖੱਜਲ ਖੁਆਰੀ, ਫ਼ਸਲ ਵਿਭਿੰਨਤਾ, ਬਰਸਾਤੀ ਪਾਣੀ ਦੀ ਸਮਝਦਾਰੀ ਨਾਲ ਵਰਤੋਂ, ਧਰਤੀ ਹੇਠਲੇ ਪਾਣੀ ਨੂੰ ਜ਼ਹਿਰੀਲਾ ਬਣਾਉਣ ਤੋਂ ਬਚਾਉਣ ਦੇ ਤਰੀਕਿਆਂ ਸਮੇਤ ਕਈ ਅਹਿਮ ਗੱਲਾਂ ਸਾਂਝੀਆਂ ਕੀਤੀਆਂ ਗਈਆ।ਇਸ ਮੌਕੇ ਤੇ ਰਤਨ ਗਰੁੱਪ ਦੇ ਚੇਅਰਮੈਨ  ਐੱਸ ਐਲ ਅਗਰਵਾਲ  ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਜਿਸ ਤਰਾਂ ਨਾਲ ਪਿਛਲੇ 20-25 ਸਾਲਾਂ ਵਿਚ ਹੀ ਧਰਤੀ ਹੇਠਲਾ ਪਾਣੀ 40-50 ਫੁੱਟ ਤੋਂ 200-300 ਫੁੱਟ ਤੇ ਜਾ ਚੁੱਕਾ ਹੈ। ਜੇਕਰ ਇਸੇ ਤਰਾਂ ਚਲਦਾ ਰਿਹਾ ਤਾਂ ਉਹ ਦਿਨ ਦੂਰ ਨਹੀਂ ਜਦ ਧਰਤੀ ਹੇਠਲਾ ਪਾਣੀ ਪੂਰੀ ਤਰਾਂ ਖ਼ਤਮ ਹੋ ਜਾਵੇਗਾ । ਜਦ ਕਿ ਬਾਕੀ ਬਚੇਂ ਸਰੋਤਾਂ ਲਈ ਦੁਨੀਆਂ ਵਿਚ ਵਿਸ਼ਵ ਜੰਗ ਸ਼ੁਰੂ ਹੋ ਜਾਵੇਗੀ। ਚੇਅਰਮੈਨ ਅਗਰਵਾਲ  ਨੇ ਨੌਜਵਾਨ ਪੀੜੀ ਨੂੰ ਇਕ ਨਵੇਕਲਾ ਉਪਰਾਲਾ ਕਰਨ ਦੀ ਪ੍ਰੇਰਨਾ ਦਿੰਦੇ ਹੋਏ ਪੀਣ ਵਾਲੇ ਪਾਣੀ ਦੀ ਸਹੀ ਵਰਤੋਂ ਕਰਨ ਦੇ ਤਰੀਕੇ ਸਿੱਖਣ ਦੀ ਅਪੀਲ ਕੀਤੀ।ਅਖੀਰ ਵਿਚ ਪੋਸਟਰ ਮੇਕਿੰਗ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ।

 

Tags: Rattan Group of Institutions

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD