Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਗੁਰਦੁਆਰਾ ਸਾਹਿਬ ਦੀ ਮੁਰੰਮਤ ਲਈ ਸ਼੍ਰੋਮਣੀ ਕਮੇਟੀ ਦੇਵੇਗੀ ਤਿੰਨ ਲੱਖ ਰੁਪਏ ਦੀ ਸਹਾਇਤਾ- ਪ੍ਰੋ. ਕਿਰਪਾਲ ਸਿੰਘ ਬਡੂੰਗਰ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 14 May 2017

Last updated on: May 14, 2017, 00:00 IST

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਮੋਹਾਲੀ ਜ਼ਿਲ੍ਹੇ ਦੇ ਪਿੰਡ ਡੈਹਰ ਵਿਖੇ ਗੁਰਦੁਆਰਾ ਸਾਹਿਬ ਨੂੰ ਅੱਗ ਲੱਗਣ ਦੀ ਘਟਨਾ ਬੇਹੱਦ ਦੁਖਮਈ ਅਤੇ ਡੂੰਘੀ ਮਾਨਸਿਕ ਪੀੜਾ ਦੇਣ ਵਾਲੀ ਹੈ। ਉਨ੍ਹਾਂ ਅੱਜ ਘਟਨਾ ਸਥਾਨ 'ਤੇ ਪੁੱਜ ਕੇ ਮੌਕਾ ਦੇਖਣ ਅਤੇ ਘਟਨਾ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਉਪਰੰਤ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਗ ਲੱਗਣ ਕਾਰਨ ਨੁਕਸਾਨੀ ਗਈ ਇਮਾਰਤ ਦੀ ਮੁਰੰਮਤ ਲਈ ਤਿੰਨ ਲੱਖ ਰੁਪਏ ਦੀ ਸਹਾਇਤਾ ਦੇਵੇਗੀ। ਉਨ੍ਹਾਂ ਇਸ ਘਟਨਾ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਪਾਵਨ ਸਰੂਪ ਅਗਨ ਭੇਟ ਹੋਣ 'ਤੇ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਅਗਨ ਭੇਟ ਹੋਏ ਪਾਵਨ ਸਰੂਪ ਸ੍ਰੀ ਗੋਇੰਦਵਾਲ ਸਾਹਿਬ ਪਹੁੰਚਾਉਣ ਦਾ ਤੁਰੰਤ ਪ੍ਰਬੰਧ ਕਰਵਾਇਆ।ਇਸ ਮੌਕੇ ਗੱਲਬਾਤ ਕਰਦਿਆਂ ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਨੂੰ ਚੇਤੰਨ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਅਕਸਰ ਸ਼ਾਰਟ ਸਰਕਟ ਕਾਰਨ ਅਜਿਹੇ ਹਾਦਸੇ ਵਾਪਰਦੇ ਹਨ, ਜਿਸ ਲਈ ਪ੍ਰਬੰਧਕਾਂ ਦੀ ਲਾਪ੍ਰਵਾਹੀ ਨੂੰ ਮਨਫੀ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅੱਜ ਦੀ ਪਾਵਰੀ ਘਟਨਾ ਦੇ ਪਸ਼ਚਾਤਾਪ ਲਈ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਤੋਂ ਪਾਵਨ ਸਰੂਪ ਲਿਆ ਕੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾ ਦਿੱਤੇ ਗਏ ਹਨ, ਜਿਸ ਦੇ ਭੋਗ 16 ਮਈ ਨੂੰ ਪੈਣਗੇ।ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਤੇ ਸ. ਹਰਭਜਨ ਸਿੰਘ ਮਨਾਵਾਂ, ਗੁਰਦੁਆਰਾ ਅੰਬ ਸਾਹਿਬ ਮੁਹਾਲੀ ਦੇ ਮੈਨੇਜਰ ਸ. ਭਗਵੰਤ ਸਿੰਘ ਆਦਿ ਮੌਜੂਦ ਸਨ।

 

Tags: Prof Kirpal Singh Badungar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD