Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਿੰਡ ਡਹਿਰ ਦੇ ਗੁਰਦੁਆਰਾ ਸਾਹਿਬ ਨੂੰ ਅੱਗ ਲੱਗਣ ਦੀ ਘਟਨਾ ਦੇ ਪਸ਼ਚਾਤਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਐਲਾਨੀ ਤਿੰਨ ਲੱਖ ਰੁਪਏ ਦੀ ਸਹਾਇਤਾ ਦਾ ਚੈਕ ਸ. ਕਾਇਮਪੁਰ ਨੇ ਗੁਰਦੁਆਰਾ ਕਮੇਟੀ ਨੂੰ ਸੌਂਪਿਆ

ਗੁਰਦੁਆਰਾ ਕਮੇਟੀ ਨੂੰ ਤਿੰਨ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਸੌਂਪਦੇ ਹੋਏ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਬੀਬੀ ਪਰਮਜੀਤ ਕੌਰ ਲਾਂਡਰਾਂ ਮੈਂਬਰ ਤੇ ਸ. ਅਵਤਾਰ ਸਿੰਘ ਸੈਂਪਲਾ ਸਕੱਤਰ।
ਗੁਰਦੁਆਰਾ ਕਮੇਟੀ ਨੂੰ ਤਿੰਨ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਸੌਂਪਦੇ ਹੋਏ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਬੀਬੀ ਪਰਮਜੀਤ ਕੌਰ ਲਾਂਡਰਾਂ ਮੈਂਬਰ ਤੇ ਸ. ਅਵਤਾਰ ਸਿੰਘ ਸੈਂਪਲਾ ਸਕੱਤਰ।

Web Admin

Web Admin

5 Dariya News

ਲਾਲੜੂ , 16 May 2017

Last updated on: May 16, 2017, 00:00 IST

ਬੀਤੇ ਦਿਨੀਂ ਇਥੋਂ ਨੇੜਲੇ ਪਿੰਡ ਡਹਿਰ ਦੇ ਗੁਰਦੁਆਰਾ ਸਾਹਿਬ ਵਿਖੇ ਅੱਗ ਲੱਗਣ ਦੀ ਘਟਨਾ ਕਾਰਨ ਸ੍ਰ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਸਰੂਪ ਅਗਨ ਭੇਟ ਹੋਣ ਅਤੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੁਕਸਾਨੇ ਜਾਣ ਦੇ ਪਸ਼ਚਾਤਾਪ ਵਜੋਂ ਪਿੰਡ ਵਾਸੀਆਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਅਰਦਾਸ ਕੀਤੀ ਅਤੇ ਕਥਾ ਵਿਚਾਰਾਂ ਦੁਆਰਾ ਸੰਗਤ ਨੂੰ ਗੁਰਮਤਿ ਦੀ ਰੌਸ਼ਨ ਵਿਚ ਗੁਰੂ-ਘਰਾਂ ਦੀ ਸੇਵਾ-ਸੰਭਾਲ ਪ੍ਰਤੀ ਸੁਚੇਤ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਗੁਰੂ-ਘਰਾਂ ਦੀ ਸੇਵਾ-ਸੰਭਾਲ ਲਈ ਪੰਥ ਪ੍ਰਵਾਨਤ ਰਹਿਤ ਮਰਯਾਦਾ ਤੋਂ ਅਗਵਾਈ ਲੈਣ ਦੀ ਲੋੜ ਹੈ ਅਤੇ ਅੱਗੇ ਤੋਂ ਅਜਿਹੀਆਂ ਘਟਨਾਵਾਂ ਰੋਕਣ ਲਈ ਸਾਨੂੰ ਆਪਣਾ ਸਵੈ-ਮੰਥਨ ਵੀ ਲਾਜ਼ਮੀ ਕਰਨਾ ਪਵੇਗਾ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ ਅਰਦਾਸ ਵਿਚ ਸ਼ਾਮਲ ਹੋਏ। ਉਨ੍ਹਾਂ ਸੰਗਤ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀ ਸੁਚੱਜੀ ਸੇਵਾ-ਸੰਭਾਲ ਅਤੇ ਸ੍ਰੀ ਗੁਰੂ ਗੰਥ ਸਾਹਿਬ ਦਾ ਅਦਬ ਸਤਿਕਾਰ ਕਰਨਾ ਸਾਡਾ ਮੁੱਢਲਾ ਫਰਜ਼ ਹੈ। ਉਨ੍ਹਾਂ ਸੰਗਤ ਨੂੰ ਸੁਚੇਤ ਕਰਦਿਆਂ ਕਿਹਾ ਕਿ ਗੁਰੂ ਘਰਾਂ ਅੰਦਰ ਸੇਵਾ-ਸੰਭਾਲ ਸਮੇਂ ਕਰਮਕਾਂਡਾਂ ਨੂੰ ਤਿਆਗ ਕੇ ਗੁਰਮਤਿ ਜੁਗਤ ਅਪਨਾਉਣੀ ਬੇਹੱਦ ਜ਼ਰੂਰੀ ਹੈ। ਸ. ਕਾਇਮਪੁਰ ਨੇ ਆਖਿਆ ਕਿ ਵੱਖ-ਵੱਖ ਥਾਵਾਂ 'ਤੇ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਲੱਭਣਾ ਅਤੇ ਸਜ਼ਾਵਾਂ ਦੇਣੀਆਂ ਤਾਂ ਸਰਕਾਰਾਂ ਦਾ ਫਰਜ਼ ਹੈ ਪਰ ਸਾਡੀ ਲਾਪਰਵਾਹੀ ਕਾਰਨ ਵਾਪਰਦੀਆਂ ਅਜਿਹੀਆਂ ਘਟਨਾਵਾਂ ਲਈ ਤਾਂ ਸਾਨੂੰ ਹੀ ਜ਼ਿੰਮੇਵਾਰੀ ਲੈਣੀ ਪਵੇਗੀ।

ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਘਟਨਾ ਵਾਲੇ ਦਿਨ ਇਥੇ ਪੁੱਜ ਕੇ ਸਥਿਤੀ ਅਤੇ ਨੁਕਸਾਨ ਦਾ ਜਾਇਜ਼ਾ ਲੈਣ ਉਪਰੰਤ ਐਲਾਨ ਕੀਤੀ ਗਈ ਤਿੰਨ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਵੀ ਅੱਜ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਸੌਂਪਿਆ। ਇਸ ਸਮੇਂ ਉਨ੍ਹਾਂ ਨਾਲ ਬੀਬੀ ਪਰਮਜੀਤ ਕੌਰ ਲਾਂਡਰਾਂ ਮੈਂਬਰ ਤੇ ਸ. ਅਵਤਾਰ ਸਿੰਘ ਸੈਂਪਲਾ ਸਕੱਤਰ ਸ਼੍ਰੋਮਣੀ ਕਮੇਟੀ ਵੀ ਸਨ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸ੍ਰੀ ਐਨ ਕੇ ਸ਼ਰਮਾ ਹਲਕਾ ਵਿਧਾਇਕ ਨੇ 51 ਹਜ਼ਾਰ ਰੁਪਏ ਅਤੇ ਸਥਾਨਕ ਸੰਗਤਾਂ ਵੱਲੋਂ ਵੀ ਗੁਰਦੁਆਰਾ ਸਾਹਿਬ ਦੀ ਮੁਰੰਮਤ ਲਈ ਸਹਾਇਤਾ ਦਿੱਤੀ ਗਈ।  ਇਸ ਸਮੇਂ ਪਿੰਡ ਵਾਸੀਆਂ ਵੱਲੋਂ ਸ੍ਰੀ ਰਾਮ ਚੰਦਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਅਤੇ ਪ੍ਰਮੁੱਖ ਸ਼ਖਸੀਅਤਾਂ ਅਤੇ ਸੰਗਤਾਂ ਦਾ ਸਹਿਯੋਗ ਲਈ ਧੰਨਵਾਦ ਕੀਤਾ।ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਸ. ਨਿਰਮੈਲ ਸਿੰਘ ਜੌਲਾਂ, ਸ. ਅਵਤਾਰ ਸਿੰਘ ਸੈਂਪਲਾ ਸਕੱਤਰ, ਭਾਈ ਅਤਰ ਸਿੰਘ ਹੈਡ ਗ੍ਰੰਥੀ ਅਤੇ ਸ. ਭਗਵੰਤ ਸਿੰਘ ਧੰਗੇੜਾ ਮੈਨੇਜਰ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ, ਸ. ਪਰਮਜੀਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਪੰਚਕੂਲਾ, ਸ. ਨਰਿੰਦਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ, ਸ. ਸਤਪਾਲ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅੰਬਾਲਾ, ਸ. ਹਰਭਜਨ ਸਿੰਘ ਵਕਤਾ ਪਬਲੀਸਿਟੀ ਅਸਿਸਟੈਂਟ, ਭਾਈ ਰਾਜਪਾਲ ਸਿੰਘ ਪ੍ਰਚਾਰਕ, ਸ. ਹਰਬੰਸ ਸਿੰਘ, ਸ. ਰਘਬੀਰ ਸਿੰਘ, ਸ. ਗੁਰਮੀਤ ਸਿੰਘ ਬਿੱਟੂ, ਸ. ਗੁਰਚਰਨ ਸਿੰਘ, ਸ. ਤੇਜਾ ਸਿੰਘ ਆਦਿ ਹਾਜ਼ਰ ਸਨ। 

 

Tags: PARAMJIT KAUR LANDRAN , SGPC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD