Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਰਤਨ ਗਰੁੱਪ ਵਿਚ ਕੌਮਾਂਤਰੀ ਨਰਸ ਦਿਵਸ ਮਨਾਇਆ ਗਿਆ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 16 May 2017

Last updated on: May 16, 2017, 00:00 IST

ਰਤਨ ਗਰੁੱਪ ਆਫ਼ ਇਸਟੀਚਿਊਸ਼ਨਜ਼ ਦੇ ਨਰਸਿੰਗ ਕਾਲਜ ਵੱਲੋਂ ਅੰਤਰ ਰਾਸ਼ਟਰੀ ਨਰਸ ਦਿਵਸ ਕੈਂਪਸ ਵਿਚ ਧੂਮਧਾਮ ਨਾਲ ਮਨਾਇਆ ਗਿਆ। ਫੋਰੈਂਸ ਨਾਈਏਂਗਲ ਦੀ ਯਾਦ ਵਿਚ ਕਰਵਾਏ ਗਏ ਇਸ ਸਮਾਗਮ ਵਿਚ ਕਾਲਜ ਦੇ ਐਡੋਟੋਰੀਅਮ ਵਿਚ ਰੱਖ ਗਏ ਰੰਗਾ ਰੰਗ ਸਮਾਗਮ ਵਿਚ ਮੁਹਾਲੀ ਦੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਮੋਨਿਕਾ ਲਾਂਬਾ ਨੇ ਖ਼ਾਸ ਤੌਰ ਤੇ ਸ਼ਿਰਕਤ ਕਰਦੇ ਹੋਏ ਵਿਦਿਆਰਥਣਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਦੇਸ਼ ਦੇ ਵੱਖ ਵੱਖ ਸੂਬਿਆਂ ਤੋਂ ਸਿੱਖਿਆਂ ਹਾਸਿਲ ਕਰਨ ਆਏ ਵਿਦਿਆਰਥੀਆਂ ਨੇ ਆਪਣੇ ਰਾਜਾਂ ਦੇ ਬਿਹਤਰੀਨ ਨਾਚ ਪੇਸ਼ ਕੀਤੇ।ਇਸ ਦੇ ਨਾਲ ਹੀ ਨਰਸਿੰਗ ਵਿਦਿਆਰਥਣਾਂ ਵੱਲੋਂ ਨਰਸਿੰਗ ਪੇਸ਼ੇ ਤੇ ਆਧਾਰਿਤ ਲਘੂ ਨਾਟਕ ਦਾ ਮੰਚਨ ਕੀਤਾ ਗਿਆ। ਜਦ ਕਿ ਸਟੇਜ ਤੋਂ ਹੱਟ ਕੇ ਫਨ ਗੇਮਜ਼, ਨਰਸਿੰਗ ਕਿੱਤੇ ਸਬੰਧੀ ਪੋਸਟਰ ਅਤੇ ਭਾਸ਼ਣ ਮੁਕਾਬਲੇ ਵਿਚ ਵਿਦਿਆਰਥਣਾਂ ਨੇ ਵੱਧ ਚੜ ਕੇ ਹਿੱਸਾ ਲਿਆ। 

ਮੁੱਖ ਮਹਿਮਾਨ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਮੋਨਿਕਾ ਲਾਂਬਾ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਸ਼ਲਾਘਾ ਕਰਦੇ ਹੋਏ ਨਰਸਿੰਗ ਦੇ ਕਿੱਤੇ ਨੂੰ ਵਿਸ਼ਵ ਦਾ ਸਭ ਤੋਂ ਵੱਡਾ ਲੋਕ-ਭਲਾਈ ਕਿੱਤਾ ਦੱਸਿਆ।ਇਸ ਮੌਕੇ ਸੰਗੀਤਾ ਅਗਰਵਾਲ ਮੈਂਬਰ ਰਤਨ ਗਰੁੱਪ, ਅਮਰਜੀਤ ਕੌਰ ਪ੍ਰਿੰਸੀਪਲ ਨਰਸਿੰਗ ਕਾਲਜ, ਸਮੀਤਾ ਵਿੱਜ ਮੈਨੇਜਮੈਂਟ, ਐੱਸ ਐਮ ਖੇੜਾ ਅਕੈਡਮਿਕ ਸਲਾਹਕਾਰ ਅਤੇ ਸਚਿਨ ਗੁਪਤਾ ਮੈਨੇਜਰ ਐਡਮਿਨ ਨੇ ਵੀ ਵਿਦਿਆਰਥੀਆਂ ਨਾਲ ਨਰਸਿੰਗ ਕਿੱਤੇ ਦੇ ਇਤਿਹਾਸ ਅਤੇ ਸਮਾਜ ਨੂੰ ਇਸ ਦੀ ਦੇਣ ਸਬੰਧੀ ਜਾਣਕਾਰੀ ਸਾਂਝੀ ਕੀਤੀ।ਰਤਨ ਕਾਲਜ ਦੇ ਚੇਅਰਮੈਨ ਐੱਸ ਐਲ ਅਗਰਵਾਲ ਨੇ ਨਰਸਿੰਗ ਦੇ ਵਿਦਿਆਰਥੀਆਂ ਵੱਲੋਂ ਸਿਹਤ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਦੱਸਿਆਂ ਕਿ ਰਤਨ ਗਰੁੱਪ ਦੇ ਵਿਦਿਆਰਥੀ ਹਰ ਸਾਲ ਨੇੜਲੇ ਇਲਾਕਿਆਂ ਵਿਚ ਜਾ ਕੇ ਆਮ ਲੋਕਾਂ ਵੱਖ ਵੱਖ ਬਿਮਾਰੀਆਂ ਤੋਂ ਬਚਾਅ ਬਾਰੇ ਜਾਣਕਾਰੀ ਦਿੰਦੇ ਹਨ। ਇਸ ਸਾਲ ਵਿਚ ਨਰਸਿੰਗ ਦਿਹਾੜੇ ਮੌਕੇ ਇਹ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਜਿਸ ਵਿਚ ਵਿਦਿਆਰਥੀ ਆਸ ਪਾਸ ਦੇ ਇਲਾਕਿਆਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਗੇ।ਸਮਾਗਮ ਦੇ ਅਖੀਰ ਵਿਚ ਮੁੱਖ ਮਹਿਮਾਨ ਵੱਲੋਂ ਬਿਹਤਰੀ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

 

Tags: Rattan Group of Institutions

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD