Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਵੈਂਕੱਈਆ ਨਾਇਡੂ ਨੂੰ ਕੇਂਦਰੀ ਸਹਾਇਤਾ ਪ੍ਰਾਜੈਕਟ ਲੀਹ 'ਤੇ ਲਿਆਉਣ ਲਈ ਪੂਰੇ ਯਤਨ ਕਰਨ ਦਾ ਭਰੋਸਾ

Web Admin

Web Admin

5 Dariya News

ਨਵੀਂ ਦਿੱਲੀ , 17 May 2017

Last updated on: May 17, 2017, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (ਰੇਰਾ) ਨੂੰ ਸੂਬੇ ਵਿੱਚ ਇਨ-ਬਿਨ ਲਾਗੂ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਿਛਲੀ ਸਰਕਾਰ ਦੌਰਾਨ ਕੇਂਦਰ ਸਰਕਾਰ ਦੇ ਫੰਡਾਂ ਨਾਲ ਗਰੀਬੀ ਹਟਾਉਣ ਅਤੇ ਮਕਾਨ ਉਸਾਰੀ ਦੇ ਸ਼ੁਰੂ ਹੋਏ ਪ੍ਰਾਜੈਕਟਾਂ ਨੂੰ ਮੁੜ ਪਟੜੀ 'ਤੇ ਲਿਆ ਕੇ ਇਨ੍ਹਾਂ ਦਾ ਕੰਮ ਛੇਤੀ ਤੋਂ ਛੇਤੀ ਸ਼ੁਰੂ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ।ਕੈਪਟਨ ਅਮਰਿੰਦਰ ਸਿੰਘ ਵੱਲੋਂ ਮਕਾਨ ਉਸਾਰੀ ਤੇ ਸ਼ਹਿਰੀ ਗਰੀਬੀ ਹਟਾਉਣ ਬਾਰੇ ਕੇਂਦਰੀ ਮੰਤਰੀ ਸ੍ਰੀ ਵੈਂਕੱਈਆ ਨਾਇਡੂ ਨਾਲ ਬੁੱਧਵਾਰ ਨੂੰ ਹੋਈ ਮੀਟਿੰਗ ਦੌਰਾਨ ਇਹ ਮਾਮਲਾ ਸਾਹਮਣੇ ਆਇਆ।ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਨੂੰ ਉਨ੍ਹਾਂ ਦੀ ਸਰਕਾਰ ਵੱਲੋਂ ਦੋ ਮਹੀਨੇ ਪਹਿਲਾਂ ਸੱਤਾ ਵਿੱਚ ਆਉਣ ਤੋਂ ਲੈ ਕੇ ਹੁਣ ਤੱਕ ਦੀ ਪ੍ਰਗਤੀ ਬਾਰੇ ਦੱਸਦਿਆਂ ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਕੇਂਦਰੀ ਸਕੀਮਾਂ ਅਤੇ ਪ੍ਰਾਜੈਕਟਾਂ ਨੂੰ ਅਮਲ ਵਿੱਚ ਲਿਆਉਣ ਲਈ ਬੀਤੇ ਸਮੇਂ ਜਾਰੀ ਕੀਤੇ ਫੰਡਾਂ ਦਾ ਯੋਗ ਲਾਭਪਾਤਰੀਆਂ ਤੱਕ ਨਾ ਪਹੁੰਚਣ ਬਾਰੇ ਦੀ ਸਥਿਤੀ ਤੋਂ ਵੀ ਜਾਣੂੰ ਕਰਵਾਇਆ।ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਰੇਰਾ ਨੂੰ ਅਮਲ ਵਿੱਚ ਲਿਆਉਣ ਲਈ ਪ੍ਰਕ੍ਰਿਆ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਇਸ ਦੇ ਰਾਹ ਵਿੱਚ ਕੋਈ ਅੜਿੱਕਾ ਪੈਦਾ ਨਹੀਂ ਹੋਣ ਦਿੱਤਾ ਜਾਵੇਗਾ। ਰੇਰਾ ਨੂੰ ਮਜ਼ਬੂਤ ਕਰਨ ਲਈ ਹੋਰਨਾਂ ਸੂਬਿਆਂ ਪਾਸੋਂ ਕੁਝ ਨਿਯਮ ਅਪਣਾਉਣ ਬਾਰੇ ਮੁੱਖ ਮੰਤਰੀ ਦੇ ਸੁਝਾਅ 'ਤੇ ਸ੍ਰੀ ਨਾਇਡੂ ਨੇ ਆਖਿਆ ਕਿ ਕੇਂਦਰ ਸਰਕਾਰ ਨੂੰ ਇਸ ਉਪਰ ਕੋਈ ਇਤਰਾਜ਼ ਨਹੀਂ ਹੈ ਬਸ਼ਰਤੇ ਕਿ ਇਸ ਕਾਨੂੰਨ ਦੀ ਭਾਵਨਾ ਨਾਲ ਖਿਲਵਾੜ ਨਾ ਹੋਵੇ।ਸ੍ਰੀ ਨਾਇਡੂ ਵੱਲੋਂ ਜੁਲਾਈ ਮਹੀਨੇ ਵਿੱਚ ਪੰਜਾਬ ਆ ਕੇ ਕੇਂਦਰੀ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੀ ਯੋਜਨਾ ਬਣਾਈ ਜਾ ਰਹੀ ਹੈ। 

ਕੇਂਦਰੀ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਜਾਰੀ ਕੀਤੇ ਫੰਡਾਂ ਨੂੰ ਯੋਗ ਲਾਭਪਾਤਰੀਆਂ ਤੱਕ ਪਹੁੰਚਾਇਆ ਨਹੀਂ ਗਿਆ। ਮੁੱਖ ਮੰਤਰੀ ਨੇ ਸ੍ਰੀ ਨਾਇਡੂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਸਮੁੱਚੀ ਪ੍ਰਕ੍ਰਿਆ ਨੂੰ ਮੁੜ ਲੀਹ 'ਤੇ ਲਿਆਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਕੇਂਦਰੀ ਮੰਤਰੀ ਨੇ ਸੂਬੇ ਦੇ ਲੋਕਾਂ ਦੇ ਹਿੱਤ ਵਿੱਚ ਵੱਖ-ਵੱਖ ਪ੍ਰਾਜੈਕਟਾਂ ਨੂੰ ਛੇਤੀ ਅਮਲ ਵਿੱਚ ਲਿਆਉਣ ਨੂੰ ਯਕੀਨੀ ਬਣਾਉਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਧਿਆਨ ਵਿੱਚ ਇਹ ਪੱਖ ਸਾਹਮਣੇ ਆਇਆ ਹੈ ਕਿ ਪਿਛਲੀ ਸਰਕਾਰ ਸਮੇਂ ਜਾਰੀ ਹੋਏ ਕੇਂਦਰੀ ਫੰਡ ਸਬੰਧਤ ਲਾਭਪਾਤਰੀਆਂ ਤੱਕ ਨਾ ਪਹੁੰਚਾਏ ਜਾਣ ਕਰਕੇ ਅਣਵਰਤੇ ਹੀ ਰਹਿ ਗਏ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਲਾਭਪਾਤਰੀਆਂ ਖਾਸ ਕਰਕੇ ਕੇਂਦਰ ਸਰਕਾਰ ਦੀ ਵਾਜਬ ਕੀਮਤਾਂ 'ਤੇ ਮਕਾਨ ਮੁਹੱਈਆ ਕਰਵਾਉਣ ਵਾਲੀ ਸਕੀਮ ਤਹਿਤ ਲਾਭਪਾਤਰੀਆਂ ਦੀ ਤਸਦੀਕ ਕਰਨ ਦੀ ਪ੍ਰਕ੍ਰਿਆ ਆਰੰਭੀ ਜਾ ਚੁੱਕੀ ਹੈ।Îਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਅਤੇ 'ਸਾਰਿਆਂ ਲਈ ਘਰ' ਮਿਸ਼ਨ ਸਮੇਤ ਪ੍ਰਮੁੱਖ ਪ੍ਰਾਜੈਕਟਾਂ ਅਤੇ ਨੀਤੀਆਂ 'ਤੇ ਵੀ ਕੰਮ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਕਾਨ ਉਸਾਰੀ ਤੇ ਰੀਅਲ ਅਸਟੇਟ ਸੈਕਟਰ ਵਿੱਚ ਲੋੜੀਂਦੇ ਸੁਧਾਰਾਂ ਦੀ ਸ਼ੁਰੂਆਤ ਲਈ ਕਾਰਜ ਯੋਜਨਾ ਤਿਆਰ ਕੀਤੀ ਗਈ ਹੈ ਅਤੇ ਉਹ ਕੇਂਦਰ ਸਰਕਾਰ ਦੀ ਸਹਾਇਤਾ ਨਾਲ ਇਸ ਦੇ ਲਾਗੂ ਹੋਣ ਲਈ ਆਸਵੰਦ ਹਨ।ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਸਤੀਸ਼ ਚੰਦਰਾ, ਵਧੀਕ ਮੁੱਖ ਸਕੱਤਰ ਸ਼ਹਿਰੀ ਤੇ ਮਕਾਨ ਉਸਾਰੀ ਵਿਨੀ ਮਹਾਜਨ, ਸਕੱਤਰ ਸਥਾਨਕ ਸਰਕਾਰ ਜੀ. ਬਾਲਾਮੁਰਗਮ ਅਤੇ ਰੈਜੀਡੈਂਟ ਕਮਿਸ਼ਨਰ ਪੰਜਾਬ ਭਵਨ ਨਵੀਂ ਦਿੱਲੀ ਰਾਹੁਲ ਭੰਡਾਰੀ ਹਾਜ਼ਰ ਸਨ।

 

Tags: Venkaiah Naidu , Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD