Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਨੀਤੀ ਆਯੋਗ ਦੇ ਉਪ ਚੇਅਰਮੈਨ ਨਾਲ ਮੁਲਾਕਾਤ

ਪੰਜਾਬ ਦੀ ਖੇਤੀਬਾੜੀ, ਉਦਯੋਗ ਤੇ ਸਰਹੱਦੀ ਇਲਾਕਿਆਂ ਦੇ ਵਿਕਾਸ ਲਈ ਵਿਸ਼ੇਸ਼ ਪੈਕੇਜ ਦੀ ਮੰਗ

Web Admin

Web Admin

5 Dariya News

ਨਵੀਂ ਦਿੱਲੀ , 17 May 2017

Last updated on: May 17, 2017, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੀਤੀ ਆਯੋਗ ਦੇ ਉਪ ਚੇਅਰਮੈਨ ਅਰਵਿੰਦ ਪਨਾਗਰਾਇਆ ਨਾਲ ਮੁਲਾਕਾਤ ਕਰਕੇ ਸੂਬੇ ਦੇ ਸਮੁੱਚੇ ਵਿਕਾਸ ਲਈ ਕੇਂਦਰ ਦੀ ਮਦਦ ਅਤੇ ਸਹਿਯੋਗ ਦੀ ਮੰਗ ਕਰਨ ਤੋਂ ਇਲਾਵਾ ਸੰਕਟ ਵਿਚ ਘਿਰੇ ਖੇਤੀ ਸੈਕਟਰ ਦੀ ਮਦਦ ਵਾਸਤੇ ਵਿਸ਼ੇਸ਼ ਕਦਮ ਚੁੱਕਣ ਅਤੇ ਕਰਜ਼ ਮੁਆਫੀ, ਉਦਯੋਗੀਕਰਨ ਅਤੇ ਸਰਹੱਦੀ ਇਲਾਕਿਆਂ ਦੇ ਵਿਕਾਸ ਲਈ ਵਿਸ਼ੇਸ਼ ਪੈਕੇਜ ਬਾਰੇ ਵਿਚਾਰ-ਵਟਾਂਦਰਾ ਕੀਤਾ।ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨੀਤੀ ਆਯੋਗ ਨੇ ਫਸਲੀ ਵਿਭਿੰਨਤਾ, ਸਨਅਤ ਦੇ ਸੁਰਜੀਤੀਕਰਨ ਅਤੇ ਹੋਰ ਪ੍ਰੋਗਰਾਮਾਂ ਰਾਹੀਂ ਖਿੱਤੇ ਦੇ ਵਿਕਾਸ ਲਈ ਪੰਜਾਬ ਸਰਕਾਰ ਨਾਲ ਵਿਸਤ੍ਰਤ ਵਿਚਾਰ-ਵਟਾਂਦਰਾ ਕਰਨ ਵਾਸਤੇ ਨੀਤੀ ਆਯੋਗ ਨੇ ਪੰਜਾਬ ਦਾ ਦੌਰਾ ਕਰਨ ਬਾਰੇ ਸਹਿਮਤੀ ਪ੍ਰਗਟਾਈ।ਨੀਤੀ ਆਯੋਗ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਤਰਾਖੰਡ, ਜੰਮੂ ਤੇ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਰਗੇ ਸੂਬਿਆਂ ਨੂੰ ਸਨਅਤੀ ਰਿਆਇਤਾਂ ਦਾ ਪੰਜਾਬ 'ਤੇ ਕੋਈ ਪ੍ਰਭਾਵ ਨਹੀਂ ਪਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਚ ਨਾਜ਼ੁਕ ਸਰਹੱਦੀ ਇਲਾਕੇ ਦੀ 40 ਕਿਲੋਮੀਟਰ ਪੱਟੀ ਵਿਚ ਵਿਸ਼ੇਸ਼ ਸਨਅਤੀ ਪੈਕੇਜ ਦਿੱਤੇ ਜਾਣ ਦਾ ਸੁਝਾਅ ਦਿੱਤਾ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸੂਬੇ ਵਿਚ ਮਾਈਕਰੋ, ਲਘੂ ਅਤੇ ਦਰਮਿਆਨੇ ਉਦਮਾਂ ਨੂੰ ਉਤਸ਼ਾਹਤ ਕੀਤੇ ਜਾਣ ਦੀ ਬਹੁਤ ਜ਼ਿਆਦਾ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਦੀਆਂ ਰਿਆਇਤਾਂ ਸਰਹੱਦੀ ਪੱਟੀ ਅਤੇ ਨੀਮ ਪਹਾੜੀ ਇਲਾਕਿਆਂ ਵਿਚ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਰੁਜ਼ਗਾਰ ਨੂੰ ਬੜ੍ਹਾਵਾ ਦੇਣ ਦੇ ਨਾਲ-ਨਾਲ ਸੂਬੇ ਵਿਚ ਕਰ ਮਾਲੀਏ ਨੂੰ ਵੀ ਵਧਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਖੇਤਰੀ ਵਿਕਾਸ ਵਿਚ ਸੰਤੁਲਨ ਬਣਾਈ ਰੱਖਣ ਲਈ ਇਹ ਬਹੁਤ ਜ਼ਿਆਦਾ ਜ਼ਰੂਰੀ ਹੈ। ਉਨ੍ਹਾਂ ਨੇ ਸਰਹੱਦੀ ਇਲਾਕਿਆਂ ਲਈ ਵਿਸ਼ੇਸ਼ ਯਕਮੁਸ਼ਤ ਬੁਨਿਆਦੀ ਢਾਂਚਾ ਵਿਕਾਸ ਪੈਕੇਜ ਦੀ ਵੀ ਮੰਗ ਕੀਤੀ ਤਾਂ ਜੋ ਦੇਸ਼ ਦੇ ਰਾਸ਼ਟਰੀ ਹਾਈਵੇਅ ਪ੍ਰੋਗਰਾਮ ਦੇ ਹੇਠ ਸਰਹੱਦੀ ਸੜਕਾਂ ਦਾ ਵਿਸ਼ੇਸ਼ ਵਿਕਾਸ ਤੇ ਰੱਖ ਰਖਾਓ ਕੀਤਾ ਜਾ ਸਕੇ। 

ਮੁੱਖ ਮੰਤਰੀ ਨੇ ਬਠਿੰਡਾ ਤੇਲ ਸੋਧਕ ਕਾਰਖਾਨੇ ਦੇ ਨਾਲ ਪੈਟਰੋ ਕੈਮੀਕਲ ਹੱਬ ਨੂੰ ਵੀ ਬੜ੍ਹਾਵਾ ਦੇਣ ਦੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਤਾਂ ਜੋ ਲਾਭ ਮੁਹੱਈਆ ਕਰਵਾਉਣ ਵਾਲੇ ਹੋਰ ਉਤਪਾਦਾਂ ਦਾ ਉਤਪਾਦਨ ਕੀਤਾ ਜਾ ਸਕੇ। 

ਕਰਜ਼ੇ ਦੇ ਵੱਡੇ ਬੋਝ ਹੇਠ ਰੀਂਘ ਰਹੀ ਸੂਬੇ ਦੀ ਕਿਸਾਨੀ ਨੂੰ ਇਸ ਵਿੱਤੀ ਬੋਝ ਹੇਠੋਂ ਕੱਢਣ ਲਈ ਵਿੱਤੀ ਸਹਾਇਤਾ ਦੀ ਬੇਨਤੀ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਸੂਬੇ ਵਿਚ ਐਗਰੋ ਫੂਡ ਪਾਰਕਾਂ ਖਾਸ ਕਰ ਬਾਗਬਾਨੀ ਨੂੰ ਉਤਸ਼ਾਹਤ ਕਰਨ ਲਈ ਆਯੋਗ ਅਤੇ ਕੇਂਦਰ ਸਰਕਾਰ ਤੋਂ ਸਹਾਇਤਾ ਦੀ ਮੰਗ ਕੀਤੀ।ਮੁੱਖ ਮੰਤਰੀ ਨੇ ਭਾਰਤ ਸਰਕਾਰ ਦੇ ਘੱਟੋ ਘੱਟ ਸਮਰਥਨ ਮੁਲ ਦੇ ਅਨੁਸਾਰ ਮੱਕੀ ਅਤੇ ਹੋਰ ਫਸਲਾਂ ਦੇ ਘੱਟ ਭਾਅ  ਦੀ ਪੂਰਤੀ ਵਾਸਤੇ ਆਯੋਗ ਦੀ ਸਹਾਇਤਾ ਦੀ ਮੰਗ ਵੀ ਕੀਤੀ ਤਾਂ ਜੋ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੀ ਥਾਂ ਹੋਰਨਾਂ ਫਸਲਾਂ ਦੀ ਖੇਤੀ ਕਰਨ ਲਈ ਉਤਸ਼ਾਹਤ ਕੀਤਾ ਜਾ ਸਕੇ ਜਿਨ੍ਹਾਂ ਨਾਲ ਉਨ੍ਹਾਂ ਦੀ ਆਮਦਨ ਵਿਚ ਵਾਧਾ ਹੋ ਸਕੇ। ਉਨ੍ਹਾਂ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਰੂਪ ਰੇਖਾ ਤਿਆਰ ਕਰਨ ਵਾਸਤੇ ਆਯੋਗ ਤੋਂ ਤਕਨੀਕੀ ਸਹਾਇਤਾ ਦੀ ਵੀ ਅਪੀਲ ਕੀਤੀ।ਮੀਟਿੰਗ ਦੌਰਾਨ ਤੁਪਕਾ ਸਿੰਚਾਈ, ਜਲ ਸੰਭਾਲ ਅਤੇ ਪ੍ਰਬੰਧਨ ਦੇ ਮੁੱਦਿਆਂ ਉੱਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਇਕ ਵਾਰ ਕਰਜ਼ੇ ਮੁਆਫ ਕਰਨ ਲਈ ਵੀ ਕੇਂਦਰ ਸਰਕਾਰ ਕੋਲੋਂ ਸਹਾਇਤਾ ਲਈ ਬੇਨਤੀ ਕੀਤੀ ਕਿਉਂਕਿ ਸੂਬੇ ਦੀ ਆਰਥਿਕ ਹਾਲਤ ਇਸ ਵੇਲੇ ਬਹੁਤ ਕਮਜ਼ੋਰ ਹੈ। ਪਿਛਲੀ ਸਰਕਾਰ ਦੇ ਵਿੱਤੀ ਦੁਰਪ੍ਰਬੰਧਨ ਦੇ ਨਤੀਜੇ ਵਜੋਂ ਸੂਬਾ ਇਸ ਵੇਲੇ ਗੰਭੀਰ ਵਿੱਤੀ ਮੁਸ਼ਕਲਾਂ ਵਿਚ ਦੀ ਰੀਂਘ ਰਿਹਾ ਹੈ। 

ਸੂਬੇ ਵਿਚ ਪਾਣੀ ਦੀ ਉਤਪਾਦਕਤਾ ਵਿਚ ਵਾਧਾ ਕਰਨ ਲਈ ਖੇਤੀਬਾੜੀ 'ਚ ਮਾਈਕਰੋ ਸਿੰਚਾਈ ਪ੍ਰਣਾਲੀ ਨੂੰ ਲਾਗੂ ਕਰਨ ਅਤੇ ਇਸ ਸਬੰਧੀ ਯੋਜਨਾਬੰਦੀ ਵਾਸਤੇ ਆਯੋਗ ਦੇ ਸਮਰਥਨ ਦੀ ਮੰਗ ਕਰਦੇ ਹੋਏ ਮੁੱਖ ਮੰਤਰੀ ਨੇ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿਚ ਵੀ ਸਹਾਇਤਾ ਦੀ ਮੰਗ ਕੀਤੀ।ਕੈਪਟਨ ਅਮਰਿੰਦਰ ਸਿੰਘ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕੇਂਦਰ ਸਰਕਾਰ ਕੰਢਿਆਲੀ ਤਾਰ ਤੋਂ ਪਾਰਲੀ ਜ਼ਮੀਨ ਐਕੁਆਇਰ ਕਰੇ ਅਤੇ ਇਸ ਵਾਸਤੇ ਕਿਸਾਨਾਂ ਨੂੰ ਉਦਾਰਮਈ ਮੁਆਵਜ਼ਾ ਦੇਵੇ ਕਿਉਂਕਿ ਫੌਜ ਦੀ ਤਾਇਨਾਤੀ ਕਾਰਨ ਇੱਥੇ ਖੇਤੀ ਕਰਨਾ ਸੁਖਾਲਾ ਨਹੀਂ ਹੈ।ਉਨ੍ਹਾਂ ਕਿਹਾ ਕਿ ਉੱਤਰ ਪੂਰਵੀ ਖੇਤਰਾਂ ਅਤੇ ਪਹਾੜੀ ਇਲਾਕਿਆਂ ਨੂੰ ਦਿੱਤੀਆਂ ਗਈਆਂ ਟੈਕਸ ਰਿਆਇਤਾਂ ਅਤੇ ਵਿਕਾਸ ਸਕੀਮਾਂ ਵਰਗੀਆਂ ਰਿਆਇਤਾਂ ਅਤੇ ਸਕੀਮਾਂ ਪੰਜਾਬ ਨੂੰ ਵੀ ਦਿੱਤੀਆਂ ਜਾਣ ਅਤੇ ਇਸ ਨੂੰ ਵਿੱਤੀ ਸਹਾਇਤਾ ਲਈ 'ਏ' ਸ਼੍ਰੇਣੀ ਵਿਚ ਸ਼ਾਮਲ ਕੀਤਾ ਜਾਵੇ। ਜੰਮੂ ਤੇ ਕਸ਼ਮੀਰ ਅਤੇ ਅੱਠ ਉਤਰ ਪੂਰਵੀ ਸੂਬਿਆਂ ਦੀ ਤਰਜ਼ 'ਤੇ ਪੰਜਾਬ ਵਿਚ ਸਟੇਟ ਪੁਲਿਸ ਫੋਰਸ ਸਕੀਮ ਦਾ ਆਧੁਨੀਕੀਕਰਨ ਕੀਤਾ ਜਾਵੇ ਅਤੇ ਇਸ ਵਾਸਤੇ 90:10 ਦੇ ਅਧਾਰਤ ਕੇਂਦਰੀ ਫੰਡ ਮੁਹੱਈਆ ਕਰਵਾਏ ਜਾਣ।ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਤੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ ਸਤੀਸ਼ ਚੰਦਰਾ, ਰੈਜ਼ੀਡੈਂਟ ਕਮਿਸ਼ਨਰ ਪੰਜਾਬ ਭਵਨ, ਨਵੀਂ ਦਿੱਲੀ ਰਾਹੁਲ ਭੰਡਾਰੀ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਮੈਂਬਰ ਖੇਤੀਬਾੜੀ ਡਾ. ਰਮੇਸ਼ ਚੰਦ, ਸੀ.ਈ.ਓ ਨੀਤੀ ਆਯੋਗ ਅਮਿਤਾਭ ਕਾਂਤ ਅਤੇ ਵਧੀਕ ਸਕੱਤਰ ਯਾਦਵੇਂਦਰਾ ਮਾਥੂਰ ਵੀ ਮੀਟਿੰਗ ਵਿਚ ਸ਼ਾਮਲ ਸਨ। 

 

Tags: Amarinder Singh , NITI Aayog

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD