ਵਿਸ਼ਵ ਹਾਈ ਪਰਟੈਨਸ਼ਨ ਦਿਵਸ ਦੇ ਮੌਕੇ ਅੱਜ ਇੱਕ ਵਿਸੇਸ਼ ਜਾਗਰੂਕਤਾ ਰੈਲੀ ਕੱਢੀ ਗਈ
ਰੈਲੀ ਨੂੰ ਝੰਡੀ ਦੇ ਕੇ ਰਵਾਨਾ ਕਰਦੇ ਹੋਏ ਵਿਧਾਇਕ ਬਲਬੀਰ ਸਿੰਘ ਸਿੱਧੂ ।
Web Admin
5 Dariya News
ਐਸ.ਏ.ਐਸ. ਨਗਰ (ਮੁਹਾਲੀ) , 17 May 2017
Last updated on: May 17, 2017, 00:00 IST
ਮੁਹਾਲੀ ਦੇ ਸਿਲਵਰ ਆਕਸ ਨਰਸਿੰਗ ਕਾਲਜ ਦੁਆਰਾ ਵਿਸ਼ਵ ਹਾਈ ਪਰਟੈਨਸ਼ਨ ਦਿਵਸ ਦੇ ਮੌਕੇ ਅੱਜ ਇੱਕ ਵਿਸੇਸ਼ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਝੰਡੀ ਦੇ ਕੇ ਰਵਾਨਾ ਕੀਤਾ । ਇਹ ਰੈਲੀ ਫੇਜ਼ ਗਿਆਰਾਂ ਤੋਂ ਹੁੰਦੀ ਹੋਈ ਮੁਹਾਲੀ ਦੇ ਵੱਖ-ਵੱਖ ਫੇਜ਼ਾਂ ਪਹੁੰਚੀ।ਕਾਲਜ਼ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਕੱਢੀ ਗਈ ਇਸ ਰੈਲੀ ਨੂੰ ਰਵਾਨਾਂ ਕਰਨ ਤੋਂ ਪਹਿਲਾਂ ਵਿਧਾਇਕ ਸ੍ਰੀ ਸਿੱਧੂ ਨੇ ਕਾਲਜ਼ ਦੇ ਇਸ ਉਪਰਾਲੇ ਨੂੰ ਸ਼ਲਾਘਾਯੋਗ ਕਦਮ ਦੱਸਿਆ ਅਤੇ ਕਿਹਾ ਕਿ ਅੱਜ ਦੇ ਦੌੜ-ਭੱਜ ਵਾਲੇ ਜੀਵਨ ਵਿੱਚ ਅਨੇਕਾਂ ਲੋਕ ਹਾਈਪਰਟੈਂਸ਼ਨ ਦਾ ਸ਼ਿਕਾਰ ਹੋ ਰਹੇ ਹਨ ਅਤੇ ਅਜਿਹੇ ਵਿੱਚ ਲੋਕਾਂ ਅੰਦਰ ਇਸ ਬਿਮਾਰੀ ਸਬੰਧੀ ਜਾਗਰੂਕਤਾ ਪੈਦਾ ਕਰਨਾ ਬਹੁਤ ਜਰੂਰੀ ਹੈ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਲੋਕਾਂ ਨੂੰ ਬਿਮਾਰੀਆਂ ਤੋਂ ਜਾਗਰੂਕਤਾ ਕਰਨ ਲਈ ਵੱਡੇ ਪੱਧਰ ਤੇ ਪ੍ਰੋਗਰਾਮ ਕਰਵਾ ਰਹੀ ਹੈ ਅਤੇ ਨਿੱਜੀ ਸੰਸਥਾਵਾਂ ਦੁਆਰਾ ਵੀ ਲੋਕਾਂ ਨੂੰ ਜਾਗਰੂਕ ਕਰਨਾ ਬਹੁਤ ਚੰਗਾ ਉਦਮ ਹੈ । ਇਸ ਮੌਕੇ ਕਾਲਜ਼ ਦੀ ਪ੍ਰਿੰਸੀਪਲ ਡਾ. ਕਿਰਨ ਬੱਤਰਾ ਵੱਲੋਂ ਵੀ ਵਿਦਿਆਰਥੀਆਂ ਨੂੰ ਸੰਬੋਧਿਤ ਕੀਤਾ ਗਿਆ । ਇਸ ਮੌਕੇ ਹੋਰਨਾ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਸੁਬਾਈ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਚੌਧਰੀ ਹਰੀਪਾਲ ਸਿੰਘ ਚੋਲਟਾ ਕਲਾਂ, ਗੁਰਚਰਨ ਸਿੰਘ ਭਮਰਾ, ਸਤਪਾਲ ਸਿੰਘ ਕਸਿਆੜਾ, ਠੇਕੇਦਾਰ ਮੋਹਣ ਸਿੰਘ ਬਠਲਾਣਾਂ, ਮਨਜੀਤ ਸਿੰਘ ਤੰਗੋਰੀ ਵੀ ਹਾਜਰ ਸਨ ।