Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਬਲੌਂਗੀ ਪੁਲ ਤੋਂ ਖਾਨਪੁਰ (ਖਰੜ) ਤੱਕ ਦੀ ਸੜਕ ਤੇ ਬਣ ਰਹੇ ਓਵਰ ਬ੍ਰਿਜ ਕਾਰਨ ਦਰਪੇਸ਼ ਟ੍ਰੈਫਿਕ ਦੀ ਸਮੱਸਿਆ ਨੂੰ ਹੱਲ ਲਈ ਸੜਕ ਦੇ ਦੋਵੇ ਪਾਸੇ ਚੌੜੇ ਅਤੇ ਮਜਬੂਤ ਕੀਤੇ ਜਾਣਗੇ : ਗੁਰਪ੍ਰੀਤ ਕੌਰ ਸਪਰਾ

ਪੁਲ ਦੀ ਉਸਾਰੀ ਕਰ ਰਹੀ ਐਲ ਐਂਡ ਟੀ ਕੰਪਨੀ ਦੇ ਅਧਿਕਾਰੀਆਂ ਨੂੰ 10 ਦਿਨ ਦੇ ਅੰਦਰ-ਅੰਦਰ ਕੰਮ ਮੁਕੰਮਲ ਕਰਨ ਦੇ ਆਦੇਸ਼ , ਖਰੜ ਬੱਸ ਸਟੈਂਡ ਨੇੜੇ ਸਵਾਰੀਆਂ ਲਈ ਸ਼ੈਡ ਦੀ ਉਸਾਰੀ ਕਰਵਾਈ ਜਾਵੇਗੀ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 18 May 2017

Last updated on: May 18, 2017, 00:00 IST

ਬਲੌਂਗੀ ਪੁਲ  ਤੋਂ ਖਾਨਪੁਰ (ਖਰੜ) ਤੱਕ ਦੀ ਨੈਸ਼ਨਲ ਹਾਈਵੇ ਸੜਕ ਤੇ ਟ੍ਰੈਫਿਕ ਦੀ ਸਮੱਸਿਆ ਅਤੇ ਆਵਾਜਾਈ ਨੂੰ ਪੱਕੇ ਤੌਰ ਤੇ ਸੁਖਾਲਾ ਬਣਾਉਣ ਲਈ ਉਸਾਰੇ ਜਾ ਰਹੇ ਓਵਰ ਬ੍ਰਿਜ ਕਾਰਨ ਆਮ ਲੋਕਾਂ ਨੂੰ ਦਰਪੇਸ਼ ਟ੍ਰੈਫਿਕ ਦੀ ਸਮੱਸਿਆ ਦੇ ਆਰਜੀ ਹੱਲ ਲਈ ਸੜਕ ਦੇ ਦੋਵੇਂ ਪਾਸਿਆਂ ਨੂੰ ਚੌੜਾ ਅਤੇ ਮਜਬੂਤ ਕੀਤਾ ਜਾਵੇਗਾ ਤਾਂ ਜੋ ਟ੍ਰੈਫਿਕ ਵਿੱਚ ਵਿਘਨ ਨਾਂ ਪਵੇ ਅਤੇ  ਲੋਕਾਂ ਨੂੰ ਟ੍ਰੈਫਿਕ ਦੀ ਸਮੱਸਿਆ ਨਾ ਆਵੇ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਕ ਨਿਰਮਾਣ ਵਿਭਾਗ, ਨੈਸ਼ਨਲ ਹਾਈਵੇ ਅਥਾਰਟੀ, ਐਲ ਐਂਡ ਟੀ ਕੰਪਨੀ ਦੇ ਨੁਮਾਇੰਦਿਆਂ, ਟ੍ਰੈਫਿਕ ਪੁਲਿਸ ਅਤੇ ਹੋਰਨਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਦੀ ਸੱਦੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਸ੍ਰੀਮਤੀ ਸਪਰਾ ਨੇ ਇਸ ਮੌਕੇ ਪੁਲ ਦੀ ਉਸਾਰੀ ਕਰ ਰਹੀ ਐਲ ਐਂਡ ਟੀ ਕੰਪਨੀ ਦੇ ਨੁਮਾਇੰਦਿਆਂ ਨੂੰ ਸੜਕ ਨੂੰ ਚੌੜਾ ਅਤੇ ਮਜਬੂਤ ਕਰਨ ਦੇ ਕੰਮ ਨੂੰ 10 ਦਿਨਾਂ ਦੇ ਅੰਦਰ-ਅੰਦਰ ਮੁਕੰਮਲ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਹੋਰ ਕਿਹਾ ਕਿ ਪੁਲ ਦੀ ਉਸਾਰੀ ਲਈ ਵਰਤੇ ਜਾਣ ਵਾਲੇ ਮੈਟੀਰੀਅਲ ਲਈ ਵੱਡੇ ਵਾਹਨਾਂ ਦੀ ਵਰਤੋਂ ਰਾਤ 08:00 ਵਜੇ ਤੋਂ ਸਵੇਰ 06:00 ਵਜੇ ਤੱਕ ਹੀ ਕਰਨ ਕਿਉਂਕਿ ਦਿਨ ਵੇਲੇ ਵੱਡੇ ਵਾਹਨ ਵੀ ਟ੍ਰੈਫਿਕ ਦੀ ਸਮੱਸਿਆ ਦਾ ਕਾਰਨ ਬਣਦੇ ਹਨ। 

ਉਨ੍ਹਾਂ ਹੋਰ ਕਿਹਾ ਕਿ ਸੜਕ ਦੁਆਲੇ ਪੈਚ ਵਰਕ ਨੂੰ ਵੀ ਤੁਰੰਤ ਕੀਤਾ ਜਾਵੇ। ਸ੍ਰੀਮਤੀ ਸਪਰਾ ਨੇ ਇਸ ਮੌਕੇ ਬਿਜਲੀ ਦੇ ਖੰਭੇ ਜੋ ਕਿ ਟ੍ਰੈਫਿਕ ਵਿੱਚ ਵਿਘਨ ਦਾ ਕਾਰਨ ਬਣੇ ਹੋਏ ਹਨ, ਉਨ੍ਹਾਂ ਨੂੰ ਵੀ ਤੁਰੰਤ ਜਲਦੀ ਤੋਂ ਜਲਦੀ ਸਿਫਟ ਕਰਨ ਦੀਆਂ ਹਦਾਇਤਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਦੱਸਿਆ ਕਿ ਬੱਸ ਸਟੈਂਡ ਖਰੜ ਨੇੜੇ ਸਵਾਰੀਆਂ ਲਈ ਆਰਜੀ ਤੌਰ ਤੇ ਸ਼ੈਡ ਵੀ ਬਣਾਇਆ ਜਾਵੇਗਾ ਉਨ੍ਹਾਂ ਦੱਸਿਆ ਕਿ ਖਰੜ ਬੱਸ ਸਟੈਂਡ ਵਿੱਚ ਸੀ.ਟੀ.ਯੂ. ਦੀਆਂ ਬੱਸਾਂ ਖੜਨ ਕਾਰਨ ਸੜਕ ਤੇ ਟ੍ਰੈਫਿਕ ਦੀ ਸਮੱਸਿਆ ਆਉਂਦੀ ਹੈ। ਇਸ ਦਾ ਵੀ ਹੱਲ ਲੱਭਿਆ ਜਾਵੇਗਾ। ਉਨ੍ਹਾਂ ਮੌਕੇ ਤੇ ਹੀ ਤਹਿਸੀਲਦਾਰ ਖਰੜ ਨੂੰ ਢੁੱਕਵੀ ਥਾਂ ਤਲਾਸਣ ਦੀ ਵੀ ਹਦਾਇਤੀ ਕੀਤੀ ਅਤੇ ਇਸ ਸਬੰਧੀ ਜੀ.ਐਮ.ਸੀ.ਟੀ.ਯੂ. ਨਾਲ ਵੀ ਰਾਬਤਾ ਕਾਇਮ ਕਰਨ ਲਈ ਆਖਿਆ। ਇਸ ਮੌਕੇ ਐਸ.ਪੀ. ਟਰੈਫਿਕ ਸ੍ਰੀ ਤਰੁਨ ਰਤਨ ਨੇ ਦੱਸਿਆ ਕਿ ਇਸ ਸੜਕ ਤੇ ਨਿਰਵਿਘਨ ਟ੍ਰੈਫਿਕ ਲਈ ਲੋੜੀਂੇਦੇ ਟ੍ਰੈਫਿਕ ਮੁਲਾਜਮ ਤਾਇਨਾਤ ਕੀਤੇ ਜਾਣਗੇ।ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਜਸਵੀਰ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਪੰਜਾਬ ਸ੍ਰੀ ਐਨ.ਐਸ. ਵਾਲੀਆ, ਪ੍ਰੋਜੈਕਟ ਮੈਨੇਜਰ ਨੈਸ਼ਨਲ ਹਾਈਵੇ ਅਥਾਰਟੀ ਸ੍ਰੀ ਏ.ਸੀ. ਮਾਥੂਰ, ਮੈਨੇਜਰ ਕੇ.ਐਲ. ਸਚਦੇਵਾ, ਐਲ ਐਂਡ ਟੀ ਦੇ ਨੁਮਾਇੰਦੇ ਟੀ ਬੀ ਸਿੰਘ, ਸ੍ਰੀ ਅਲੋਕ ਨਾਇਕ ਮੈਨੇਜਰ ਆਈ.ਆਰ.ਸੀ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ। 

 

Tags: DC MOHALI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD