ਪੰਜਾਬ ਸਰਕਾਰ ਵਲੋਂ ਮਹਾਰਾਣਾ ਪ੍ਰਤਾਪ ਜੈਅੰਤੀ ਦੇ ਮੌਕੇ 3 ਜੂਨ ਨੂੰ ਮੁਹਾਲੀ ਵਿਖੇ ਰਾਜ ਪੱਧਰੀ ਸਮਾਗਮ ਕੀਤਾ ਜਾਵੇਗਾ।ਇਸ ਸਮਾਗਮ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਸਮਾਗਮ 3 ਜੂਨ 2017 (ਦਿਨ ਸ਼ਨਿੱਚਰਵਾਰ) ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਪੈਂਦੇ ਲਾਂਡਰਾਂ - ਚੁੰਨੀ (ਸਰਹਿੰਦ) ਮਾਰਗ ਤੇ ਸਥਿਤ ਰੋਇਲ ਬੈਂਕੁਇਟ ਵਿੱਚ ਕਰਵਾਇਆ ਜਾਵੇਗਾ, ਜਿਸ ਵਿੱਚ ਮੁੱਖ ਮਹਿਮਾਨ ਵੱਜੋਂ ਮਹਾਂਮਹਿਮ ਰਾਜਪਾਲ, ਪੰਜਾਬ ਸ਼੍ਰੀ ਵੀ.ਪੀ. ਸਿੰਘ ਬਦਨੌਰ ਸ਼ਾਮਲ ਹੋਣਗੇ ।ਇਸ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਇੱਥੇ ਰਾਣਾ ਕੇ.ਪੀ. ਸਿੰਘ, ਸਪੀਕਰ, ਪੰਜਾਬ ਵਿਧਾਨ ਸਭਾ ਦੀ ਪ੍ਰ੍ਰਧਾਨਗੀ ਹੇਠ ਇਕ ਉਚ ਪੱਧਰੀ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸ਼੍ਰੀ ਬਲਬੀਰ ਸਿੰਘ ਸਿੱਧੂ ਐਮ.ਐਲ.ਏ. ਅਤੇ ਸ਼੍ਰੀ ਗੁਰਪ੍ਰੀਤ ਸਿੰਘ (ਜੀ.ਪੀ) ਐਮ.ਐਲ.ਏ ਅਤੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ ।