Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋ' ਡਿਪਟੀ ਕਮਿਸ਼ਨਰ ਮੁਹਾਲੀ ਤਲਬ

'ਸਵੱਛ ਭਾਰਤ ਸਕੀਮ' ਅਧੀਨ ਬਣਾਏ ਜਾ ਰਹੇ ਪਖਾਨੇ ਦਾ ਕੰਮ ਬੰਦ ਕਰਵਾਉਣ ਦਾ ਮਾਮਲਾ

Web Admin

Web Admin

5 Dariya News

ਚੰਡੀਗੜ੍ਹ , 19 May 2017

Last updated on: May 19, 2017, 00:00 IST

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋ' ਡਿਪਟੀ ਕਮਿਸ਼ਨਰ ਐਸ.ਏ.ਐਸ ਨਗਰ ਨੂੰ ਕਮਿਸ਼ਨ ਪ੍ਰਤੀ ਗੈਰ ਜਿੰਮੇਵਾਰਾਨਾ ਰਵੱਈਆ ਅਪਣਾਉਣ ਕਾਰਨ 22 ਜੂਨ, 2017 ਨੂੰ ਨਿੱਜੀ ਪੱਧਰ 'ਤੇ ਪੇਸ਼ ਹੋਣ ਲਈ ਨਿਰਦੇਸ਼ ਦਿੱਤੇ ਗਏ ਹਨ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਅੱਜ ਇਥੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਦੱਸਿਆ ਕਿ ਕਮਿਸ਼ਨ ਨੂੰ  ਸ੍ਰੀਮਤੀ ਰਾਜ ਰਾਣੀ ਪਤਨੀ ਸਵਰਗੀ ਸ੍ਰੀ ਸੋਹਨ ਸਿੰਘ ਵਾਸੀ ਪਿੰਡ ਪਲਹੇੜੀ, ਤਹਿਸੀਲ ਖਰੜ, ਜਿਲਾ ਐਸ.ਏ.ਐਸ ਨਗਰ ਤੋ' ਸ਼ਿਕਾਇਤ ਪ੍ਰਾਪਤ ਹੋਈ ਸੀ ਕਿ 'ਸਵੱਛ ਭਾਰਤ ਸਕੀਮ' ਅਧੀਨ ਬਣਾਏ ਜਾ ਰਹੇ ਪਖਾਨੇ ਦੇ ਕੰਮ ਨੂੰ ਬੰਦ ਕਰਵਾ ਕੇ ਉਸ ਨੂੰ ਜੋ 'ਸਵੱਛ ਭਾਰਤ ਸਕੀਮ' ਅਧੀਨ ਲਾਭ ਮਿਲਣਾ ਸੀ ਉਹ ਵੀ ਰੁਕਵਾ ਦਿੱਤਾ ਗਿਆ। ਬਾਘਾ ਨੇ ਦੱਸਿਆ ਕਿ ਇਸ ਸਬੰਧ ਵਿੱਚ ਕਮਿਸ਼ਨ ਵਲੋ' 11 ਮਈ ਤੱਕ ਜਿੰਮੇਵਾਰ ਅਧਿਕਾਰੀ ਰਾਹੀ' ਰਿਪੋਰਟ ਮੰਗੀ ਸੀ ਪ੍ਰੰਤੂ ਵਾਰ ਵਾਰ ਯਾਦ ਪੱਤਰ ਭੇਜਣ ਦੇ ਬਾਵਜੂਦ ਨਾ ਡਿਪਟੀ ਕਮਿਸ਼ਨਰ ਦਾ ਕੋਈ ਨੁਮਾਇੰਦਾ ਪੇਸ਼ ਹੋਇਆ ਅਤੇ ਨਾ ਹੀ ਰਿਪੋਰਟ ਪ੍ਰਾਪਤ ਹੋਈ ਜੋ ਕਿ ਡਿਪਟੀ ਕਮਿਸ਼ਨਰ ਮੁਹਾਲੀ ਦਾ ਕਮਿਸ਼ਨ ਪ੍ਰਤੀ ਗੈਰ ਜਿੰਮੇਵਾਰਾਨਾ ਰਵੱਈਆ ਹੈ। ਉਨਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਅਗਲੀ ਸੁਣਵਾਈ 22 ਜੂਨ, 2017 ਨੂੰ ਰੱਖੀ ਗਈ ਹੈ ਅਤੇ ਇਸ ਦੇ ਲਈ ਡਿਪਟੀ ਕਮਿਸ਼ਨਰ ਨੂੰ ਨਿੱਜੀ ਤੌਰ ਤੇ ਕਮਿਸ਼ਨ ਅੱਗੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਕਮਿਸ਼ਨ ਨੇ ਕਮਿਸ਼ਨਰ, ਰੂਪ ਨਗਰ ਡਵੀਜ਼ਨ ਨੂੰ ਵੀ ਸਬੰਧਤ ਡਿਪਟੀ ਕਮਿਸ਼ਨਰ ਨੂੰ ਕਮਿਸ਼ਨ ਸਾਹਮਣੇ ਰਿਪੋਰਟ ਪੇਸ਼ ਕਰਨ ਲਈ ਪਾਬੰਦ ਕਰਨ ਲਈ ਆਖਿਆ ਹੈ। 

 

Tags: Rajesh Bagha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD