Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਅਮਰਿੰਦਰ 21 ਸਿੱਖ ਨੌਜਵਾਨਾਂ ਦੇ ਬੇਰਹਿਮੀ ਨਾਲ ਕੀਤੇ ਕਤਲ ਵਿਰੁੱਧ ਗਵਾਹੀ ਦੇਵੇ : ਅਕਾਲੀ ਦਲ

ਕਿਹਾ ਕਿ ਚੰਦਰ ਸੇਖਰ ਦੁਆਰਾ ਕੀਤੇ ਧੋਖੇ ਦਾ ਅਫਸੋਸ ਕਰਨਾ ਕਾਫੀ ਨਹੀਂ, ਅਮਰਿੰਦਰ ਇਹਨਾਂ ਕਤਲਾਂ ਦੇ ਦੋਸ਼ੀਆਂ ਵਿਰੁੱਧ ਕੇਸ ਦਰਜ ਕਰੇ ਅਤੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਵੇ

Web Admin

Web Admin

5 Dariya News

ਚੰਡੀਗੜ੍ਹ , 19 May 2017

Last updated on: May 19, 2017, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਹਨਾਂ 21 ਸਿੱਖ ਨੌਜਵਾਨਾਂ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਖਿਲਾਫ ਗਵਾਹੀ ਦੇਣ ਲਈ ਆਖਿਆ ਹੈ, ਜਿਹਨਾਂ ਨੇ ਸੂਬੇ ਵਿਚ ਖਾੜਕੂਵਾਦ ਦੌਰਾਨ ਅਮਰਿੰਦਰ ਸਿੰਘ ਉੱਤੇ ਭਰੋਸਾ ਕਰਦੇ ਹੋਏ ਆਤਮ ਸਮਰਪਣ ਕੀਤਾ ਸੀ।ਇਸ ਬਾਰੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਆਗੂ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਅਮਰਿੰਦਰ ਨੇ 1990-91ਦੌਰਾਨ 21 ਨੌਜਵਾਨਾਂ ਦਾ ਪ੍ਰਧਾਨ ਮੰਤਰੀ ਚੰਦਰ ਸ਼ੇਖਰ ਦੇ ਅੱਗੇ ਆਤਮ ਸਮਰਪਣ ਕਰਵਾ ਕੇ ਉਹਨਾਂ ਨੂੰ ਮੌਤ ਦੇ ਮੂੰਹ ਵਿਚ ਧੱਕਣ ਵਾਲੀ ਗੱਲ ਦਾ ਪਛਤਾਵਾ ਕਰਕੇ ਆਪਣੀ ਆਤਮਾ ਤੋਂ ਬੋਝ ਉਤਾਰ ਦਿੱਤਾ ਸੀ । ਉਹਨਾਂ ਕਿਹਾ ਕਿ ਅਫਸੋਸ ਦੀ ਗੱਲ ਇਹ ਹੈ ਕਿ ਸਿਰਫ ਪਛਤਾਵਾ ਕਰਕੇ ਕੈਪਟਨ ਨੇ ਇਸ ਮਸਲੇ ਤੋਂ ਖੁਦ ਨੂੰ ਸੁਰਖਰੂ ਕਰ ਲਿਆ ਅਤੇ 2002-2007 ਦੌਰਾਨ ਸੂਬੇ ਦਾ ਮੁੱਖ ਮੰਤਰੀ ਰਹਿਣ ਦੇ ਬਾਵਜੂਦ ਇਸ ਕੇਸ ਨੂੰ ਲੈ ਕੇ ਉਸ ਨੇ ਕੋਈ ਕਦਮ ਨਹੀਂ ਸੀ ਚੁੱਕਿਆ। ਉਹਨਾਂ ਕਿਹਾ ਕਿ ਅਜੇ ਵੀ ਸਭ ਕੁੱਝ ਖਤਮ ਨਹੀਂ ਹੋਇਆ। ਅਮਰਿੰਦਰ ਆਪਣੀ ਅਪਰਾਧੀ ਆਤਮਾ ਦਾ ਬੋਝ ਹਲਕਾ ਕਰ ਸਕਦਾ ਹੈ। ਉਹ ਜਾਣਦਾ ਹੈ ਕਿ ਇਹ ਘਟਨਾ ਕਦੋਂ ਵਾਪਰੀ ਸੀ। ਉਹ ਉਹਨਾਂ ਨੂੰ ਵੀ ਜਾਣਦਾ ਹੈ , ਜਿਹੜੇ ਉਸ ਦੌਰ ਦੇ ਵੱਡੇ ਪੁਲਿਸ ਅਫਸਰ ਸਨ। ਉਹਨਾਂ ਕਿਹਾ ਕਿ ਅਮਰਿੰਦਰ ਨੂੰ 21 ਸਿੱਖ ਨੌਜਵਾਨਾਂ ਨੂੰ ਖਤਮ ਕਰਨ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਐਫਆਈਆਰ ਦਰਜ ਕਰਨ ਦਾ ਹੁਕਮ ਦੇਣਾ ਚਾਹੀਦਾ ਹੈ।

ਅਕਾਲੀ ਆਗੂ ਨੇ ਕਿਹਾ ਕਿ ਇਹ ਬਿਆਨ ਕਾਫੀ ਨਹੀਂ ਹੈ ਕਿ 6 ਮਹੀਨੇ ਮਗਰੋਂ ਜਦੋਂ ਅਮਰਿੰਦਰ ਨੂੰ ਪਤਾ ਚੱਲਿਆ ਕਿ 21 ਨੌਜਵਾਨਾਂ ਨੂੰ ਖਤਮ ਕੀਤਾ ਜਾ ਚੁੱਕਿਆ ਸੀ ਤਾਂ ਉਸ ਤੋਂ ਬਾਅਦ ਉਸ ਨੇ  ਚੰਦਰ ਸ਼ੇਖਰ ਨੂੰ ਕਦੇ ਨਹੀਂ ਬੁਲਾਇਆ। ਸਰਦਾਰ ਵਲਟੋਹਾ ਨੇ ਕਿਹਾ ਕਿ ਅਮਰਿੰਦਰ ਦੀ ਉਹਨਾਂ 21 ਪੀੜਿਤਾਂ ਪ੍ਰਤੀ ਇੱਕ ਜ਼ਿੰਮੇਵਾਰੀ ਸੀ, ਜਿਹਨਾਂ ਨੂੰ ਅੱਤਿਆਚਾਰ ਦਾ ਸ਼ਿਕਾਰ ਬਣਾਇਆ ਗਿਆ ਸੀ। ਅਮਰਿੰਦਰ ਨੂੰ ਤੁਰੰਤ ਪੀੜਤਾਂ ਦੀ ਪਹਿਚਾਣ ਦੀ ਕਰਨੀ ਚਾਹੀਦੀ ਹੈ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣਾ ਚਾਹੀਦਾ ਹੈ। ਇਸ ਤੋਂ ਇਲਾਵਾ ਇਸ ਘਿਣੌਨੇ ਅਪਰਾਧ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਮਿਲਣੀਆਂ ਚਾਹੀਦੀਆਂ ਹਨ। ਉਸ ਤੋਂ ਬਾਅਦ ਹੀ ਇਹ ਮਾਮਲਾ ਖਤਮ ਹੋਵੇਗਾ।ਅਕਾਲੀ ਆਗੂ ਨੇ ਕਿਹਾ ਕਿ ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਮਾਮਲਾ ਵੀ ਸੀ। ਇਸ ਲਈ ਸਟੇਟ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਵੀ ਇਸ ਸੰਬੰਧ ਵਿਚ ਕੇਸ ਦਰਜ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕਮਿਸ਼ਨ ਦੋਸ਼ੀਆਂ ਦੀ ਪਹਿਚਾਣ ਵਾਸਤੇ ਸੂਬਾ ਸਰਕਾਰ ਤੋਂ ਲੋੜੀਂਦਾ ਰਿਕਾਰਡ ਤਲਬ ਕਰ ਸਕਦਾ ਹੈ।ਸਰਦਾਰ ਵਲਟੋਹਾ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਨੇ ਤੁਰੰਤ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਦੇ ਹੋਏ ਉਹਨਾਂ 21 ਮਾਵਾਂ ਦੇ ਜ਼ਖਮਾਂ ਉੱਤੇ ਮੱਲਮ ਨਾ ਲਗਾਈ ਤਾਂ ਅਕਾਲੀ ਦਲ ਇਸ ਮਸਲੇ ਨੂੰ ਵਿਧਾਨ ਸਭਾ ਵਿਚ ਉਠਾਏਗਾ। ਉਹਨਾਂ ਕਿਹਾ ਕਿ ਅਸੀਂ ਸਟੇਟ ਦੁਆਰਾ ਕੀਤੀ ਧੱਕੇਸ਼ਾਹੀ ਦੇ ਮਾਮਲਿਆਂ ਨੂੰ ਪਹਿਲਾਂ ਵੀ ਉਠਾਉਂਦੇ ਰਹੇ ਹਾਂ। ਪਰ ਹੁਣ ਸਾਡੇ ਕੋਲ ਇੱਕ ਪ੍ਰਮਾਣਿਕ ਕੇਸ ਹੈ ਅਤੇ ਸਾਡਾ ਮੁੱਖ ਮੰਤਰੀ ਇਸ ਅਪਰਾਧ ਦਾ ਗਵਾਹ ਹੈ। ਅਮਰਿੰਦਰ ਉੱਤੇ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਨ ਲਈ ਜੋਥਰ ਪਾਉਂਦੇ ਹੋਏ ਅਕਾਲੀ ਆਗੂ ਨੇ ਕਿਹਾ ਕਿ ਅਕਾਲੀ ਦਲ ਇਸ ਅਪਰਾਧ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਆਪਣਾ ਪੂਰਾ ਤਾਣ ਲਾਏਗਾ। 

 

Tags: Virsa Singh Baltoha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD