Tuesday, 14 May 2024

 

 

ਖ਼ਾਸ ਖਬਰਾਂ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ

 

ਚੰਡੀਗੜ੍ਹ ਵਿੱਚ ਅਮਿਤ ਸ਼ਾਹ ਦਾ ਪਹਿਲੀ ਵਾਰ ਰੋਡ ਸ਼ੋਅ

ਹਜਾਰਾਂ ਲੋਕਾਂ ਨੇ ਦਿਖਾਈਆ ਭਾਰੀ ਉਤਸਾਹ ,ਕਾਫਲੇ ਵਿੱਚ ਸ਼ਾਮਲ ਹੋਏ ਮੋਟਰਸਾਇਕਲ, ਗੱਡੀਆਂ ਅਤੇ ਹੋਰ ਵਾਹਨ

Web Admin

Web Admin

5 Dariya News

ਚੰਡੀਗੜ੍ਹ , 20 May 2017

ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਪਹਿਲੀ  ਵਾਰ ਸਿਟੀ ਬਿਊਟੀਫੁੱਲ ਵਿੱਚ ਆਯੋਜਿਤ ਕੀਤੇ ਗਏ ਰੋਡ ਸ਼ੋਅ ਵਿੱਚ ਭਾਗ ਲੈਕੇ ਪਾਰਟੀ ਵਰਕਰਾਂ ਦਾ ਉਤਸਾਹ ਵਧਾਇਆ। ਅਮਿਤ ਸ਼ਾਹ ਅੱਜ ਸਵੇਰੇ ਜਿਵੇਂ ਹੀ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਪੁੱਜੇ ਤਾਂ ਪਾਰਟੀ ਵਰਕਰਾਂ ਨੇ ਉਤਸਾਹਿਤ ਹੋਕੇ ਉਨ੍ਹਾਂ ਦੇ ਸਮਰਥਨ ਵਿੱਚ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ।ਚੰਡੀਗੜ੍ਹ ਦੀ ਮੈਂਬਰ ਪਾਰਲੀਮੈਂਟ ਸ੍ਰੀਮਤੀ ਕਿਰਣ ਖੇਰ ਅਤੇ ਪਾਰਟੀ ਪ੍ਰਧਾਨ ਸੰਜੇ ਟੰਡਨ ਨੇ ਅਮਿਤ ਸ਼ਾਹ ਦਾ ਹਵਾਈ ਅੱਡੇ ਤੇ ਰਸਮੀ ਸਵਾਗਤ ਕੀਤਾ। ਇਸ ਤੋਂ ਬਾਅਦ ਅਮਿਤ ਸ਼ਾਹ ਦਾ ਕਾਫਲਾ ਸ਼ਹਿਰ ਦੀਆਂ ਸੜਕਾਂ ਤੇ ਉਤਰਿਆ।ਸ਼ਾਹ ਦੇ ਕਾਫਲੇ ਵਿੱਚ 200 ਤੋਂ ਵੱਧ ਗੱਡੀਆਂ, 500 ਤੋਂ ਵੱਧ ਟੂ ਵਹੀਲਰ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਹੋਰ ਵਾਹਨ ਸ਼ਾਮਲ ਸਨ। ਹਵਾਈ ਅੱਡੇ ਤੋਂ ਬਾਹਰ ਆਉਣ ਤੋਂ ਬਾਅਦ ਹਜਾਰਾਂ ਦੀ ਗਿਣਤੀ ਵਿੱਚ ਪਾਰਟੀ ਵਰਕਰਾਂ ਨੇ ਨਿਗਮ ਪਾਰਸ਼ਦ ਭਰਤ ਕੁਮਾਰ ਅਤੇ ਜਿਲ੍ਹਾ ਪ੍ਰਧਾਨ ਦੇਵੀ ਸਿੰਘ ਦੀ ਅਗਵਾਈ ਹੇਠ ਸੱਭ ਤੋਂ ਪਹਿਲਾਂ ਸੈਕਟਰ 48 ਦੀ ਮੋਟਰ ਮਾਰਕੀਟ ਵਿੱਚ ਅਮਿਤ ਸ਼ਾਹ ਦਾ ਸਵਾਗਤ ਕੀਤਾ ਗਿਆ।ਅੱਜ ਸਵੇਰੇ ਸ਼ਹਿਰ ਵਿੱਚ ਹਲਕੀ ਬਰਸਾਤ ਤੋਂ ਬਾਅਦ ਸ਼ਹਿਰ ਵਾਸੀਆਂ ਨੇ ਗਰਮੀ ਤੋਂ ਕੁੱਝ ਰਾਹਤ ਮਹਿਸੂਸ ਕੀਤੀ ਅਤੇ ਸ਼ਹਿਰ ਵਾਸੀ ਵੀ ਕੌਮੀ ਲੀਡਰ ਨੂੰ ਆਪਣੇ ਵਿਚਕਾਰ ਪਾਕੇ ਖੁਸ਼ ਨਜਰ ਆਏ। ਰੋਡ ਸ਼ੋਅ ਵਿੱਚ ਲੋਕਾਂ ਦੀ ਭਾਰੀ ਭੀੜ ਨੂੰ ਦੇਖ ਕੇ ਉਤਸ਼ਾਹਿਤ ਹੋਏ ਅਮਿਤ ਸ਼ਾਹ ਨੇ ਵੀ ਕਈ ਥਾਵਾਂ ਤੇ ਪ੍ਰੋਟੋਕਾਲ ਦੀ ਪਰਵਾਹ ਕੀਤੇ ਬਗੈਰ ਖੁੱਲੇ ਮਨ ਨਾਲ ਵਰਕਰਾਂ ਦੀ ਹਾਜਰੀ ਕਬੂਲ ਕੀਤੀ।

ਇਸ ਤੋਂ ਬਾਅਦ ਨਗਰ ਨਿਗਮ ਦੇ ਪਾਰਸ਼ਦ ਦਿਵੇਸ਼ ਮੌਦਗਿਲ ਅਤੇ ਮੰਡਲ ਪ੍ਰਧਾਨ ਵਿਜੇ ਪ੍ਰਭਾਕਰ ਦੀ ਅਗਵਾਈ ਹੇਠ ਸੈਕਟਰ-47 ਵਿੱਚ, ਪਾਰਸ਼ਦ ਗੁਰਪ੍ਰੀਤ ਸਿੰਘ ਢਿਲੋ ਅਤੇ ਮੰਡਲ ਪ੍ਰਧਾਨ ਪ੍ਰਦੀਪ ਬੰਸਲ ਦੀ ਅਗਵਾਈ ਹੇਠ ਸੈਕਟਰ-46 ਵਿੱਚ, ਪਾਰਸ਼ਦ ਅਤੇ ਪਾਰਟੀ ਆਗੂ ਕੰਵਰ ਰਾਣਾ ਅਤੇ ਮੰਡਲ ਪ੍ਰਧਾਨ ਅਰਵਿੰਦਰ ਗੁਜਰਾਲ ਦੀ ਅਗਵਾਈ ਹੇਠ ਭਾਰੀ ਗਿਣਤੀ ਵਿੱਚ ਵਰਕਰਾਂ ਨੇ ਸੈਕਟਰ-45 ਵਿੱਚ ਅਮਿਤ ਸ਼ਾਹ ਦਾ ਸਵਾਗਤ ਕੀਤਾ। ਪਾਰਟੀ ਦਫਤਰ ਪੁੱਜਣ ਤੋਂ ਪਹਿਲਾਂ ਸੈਕਟਰ 33 ਅਤੇ 45 ਦੀ ਕਰਾਸਿੰਗ ਤੇ ਨਗਰ ਨਿਗਮ ਦੇ ਡਿਪਟੀ ਮੇਅਰ ਅਤੇ ਮੰਡਲ ਪ੍ਰਧਾਨ ਰਾਜੇਸ਼ ਗੁਪਤਾ ਦੀ ਅਗਵਾਈ ਹੇਠ ਅਮਿਤ ਸ਼ਾਹ ਦਾ ਜੋਰ ਸ਼ੋਰ ਨਾਲ ਸਵਾਗਤ ਕੀਤਾ ਗਿਆ।  

 

Tags: Amit Shah

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD