Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਚੰਡੀਗੜ੍ਹ ਵਿੱਚ ਵਿਸਤਾਰਕ ਯੋਜਨਾ ਦਾ ਵਿਸਥਾਰ ਕਰਨ ਪਾਰਟੀ ਕਾਰਕੁੰਨ :ਅਮਿਤ ਸ਼ਾਹ

ਪਾਰਟੀ ਅਹੁਦੇਦਾਰਾਂ ਨੂੰ ਦਿੱਤੇ ਸੰਗਠਨ ਵਿਸਥਾਰ ਦੇ ਨਿਰਦੇਸ਼ , ਤਿੰਨ ਸਾਲ ਦੀ ਪ੍ਰਾਪਤੀਆਂ ਤੇ ਕੱਢਿਆ ਜਾਵੇਗਾ ਕਿਤਾਬਚਾ

Web Admin

Web Admin

5 Dariya News

ਚੰਡੀਗੜ੍ਹ , 20 May 2017

ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਚੰਡੀਗੜ੍ਹ 'ਚ ਪਾਰਟੀ ਵਰਕਰਾਂ ਨੂੰ ਪੰਡਿਤ ਦੀਨ ਦਿਆਲ ਓਪਾਧਿਆਏ ਦੀ ਜਨਮ ਸ਼ਤਾਬਦੀ ਦੇ ਮੌਕੇ ਤੇ ਸ਼ੁਰੂ ਕੀਤੀ ਗਈ ਪਾਰਟੀ ਵਿਸਤਾਰਕ ਯੋਜਨਾ ਦਾ ਵਿਸਥਾਰ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਪਾਰਟੀ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਦੇ ਹੋਏ ਯੂਨਿਟ ਦਾ ਗਠਨ ਕਰਨਾ ਹੀ ਪਾਰਟੀ ਦੇ ਹਰ ਇੱਕ ਵਰਕਰ ਦਾ ਪਹਿਲਾ ਫਰਜ਼ ਹੋਣਾ ਚਾਹੀਦਾ ਹੈ।ਅਮਿਤ ਸ਼ਾਹ ਅੱਜ ਇਥੇ ਪਾਰਟੀ ਦਫ਼ਤਰ 'ਚ ਚੰਡੀਗੜ੍ਹ ਦੌਰੇ ਦੌਰਾਨ ਪਾਰਟੀ ਦੇ ਸਮੂਹ ਔਹਦੇਦਾਰਾਂ, ਕੌਂਸਲਰਾਂ, ਜ਼ਿਲ੍ਹਾ ਪ੍ਰਧਾਨਾਂ, ਜਨਰਲ ਸਕੱਤਰਾਂ, ਮੋਰਚਾ ਪ੍ਰਧਾਨਾਂ ਤੇ ਵੱਖ ਵੱਖ ਮੋਰਚਿਆਂ ਦੇ ਜਨਰਲ ਸਕੱਤਰਾਂ, ਮੰਡਲ ਪ੍ਰਧਾਨਾਂ, ਸਰਪੰਚਾਂ ਅਤੇ ਪੰਚਾਇਤੀ ਪ੍ਰਤੀਨਿਧੀਆਂ, ਮਾਰਕੀਟ ਕਮੇਟੀ ਡਾਇਰੈਕਟਰ, ਵਿਸਤਾਰਕ ਯੋਜਨਾ ਦੇ ਭਾਗੀਦਾਰਾਂ, ਪਰਕਲਪ ਤੇ ਵਿਭਾਗੀ ਕਮੇਟੀਆਂ ਦੇ ਪ੍ਰਤੀਨਿਧੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।ਅਮਿਤ ਸ਼ਾਹ ਨੇ ਕਿਹਾ ਕਿ ਕਿਸੇ ਵੀ ਪਾਰਟੀ ਲਈ ਉਸਦੇ ਵਰਕਰ ਰੀੜ੍ਹ ਦੀ ਹੱਡੀ ਦੀ ਤਰਾਂ ਹੁੰਦੇ ਹਨ। ਵਰਕਰਾਂ ਦੇ ਬਲ 'ਤੇ ਭਾਰਤੀ ਜਨਤਾ ਪਾਰਟੀ ਅੱਜ 11 ਕਰੋੜ ਮੈਂਬਰਾਂ ਦੇ ਨਾਲ ਦੇਸ਼ 'ਚ ਸਭ ਤੋਂ ਵੱਡੀ ਰਾਜਨੀਤਕ ਪਾਰਟੀ ਦੇ ਰੂਪ 'ਚ ਸਥਾਪਤ ਹੋਈ ਹੈ। ਅਮਿਤ ਸ਼ਾਹ ਨੇ ਪਾਰਟੀ ਅਹੁਦੇਦਾਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇੱਕ ਬੂਥ 'ਤੇ ਘੱਟ ਤੋਂ ਘੱਟ 15 ਮੈਂਬਰ ਬਣਾਉਣ ਦਾ ਫੈਸਲਾ ਕਰਕੇ ਵਿਸਤਾਰਕ ਦੇ ਰੂਪ ਵਿਚ ਸਮਾਂ ਦੇਣ।ਉਨ੍ਹਾਂ ਨੇ ਕਿਹਾ ਕਿ ਸ਼ਹਿਰੀ ਖੇਤਰ ਦੇ ਵਿਸਤਾਰਕ ਨੂੰ ਇਕ ਬੂਥ 'ਤੇ ਘੱਟ ਤੋਂ ਘੱਟ ਇਕ ਦਿਨ ਅਤੇ ਪੇਂਡੂ ਖੇਤਰ 'ਚ ਵਿਸਤਾਰਕ ਨੂੰ ਘੱਟ ਤੋਂ ਘੱਟ ਤਿੰਨ ਦਿਨ ਬੂਥ 'ਤੇ ਬਤੀਤ ਕਰਨਾ ਚਾਹੀਦਾ ਹੈ। 

ਚੰਡੀਗੜ੍ਹ ਨਗਰ ਨਿਗਮ ਚੋਣਾਂ 'ਚ ਜਿੱਤ ਦੇ ਲਈ  ਭਾਜਪਾ ਦੀ ਸਥਾਨਕ ਇਕਾਈ ਨੂੰ ਵਧਾਈ ਦਿੰਦਿਆਂ ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰ 'ਚ ਭਾਜਪਾ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ਦੇ ਮੌਕੇ 'ਤੇ ਚੰਡੀਗੜ੍ਹ ਯੂਨਿਟ ਵੱਲੋਂ ਇਕ ਕਿਤਾਬਚਾ ਕੱਢਿਆ ਜਾਵੇ, ਜਿਸ 'ਚ ਕੇਂਦਰ ਸਰਕਾਰ ਦੀਆਂ ਉਪਲਬਧੀਆਂ ਦੇ ਨਾਲ ਨਾਲ ਸਥਾਨਕ ਸਾਂਸਦ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਨਗਰ ਨਿਗਮ 'ਚ ਭਾਜਪਾ ਦੇ ਸੱਤਾ 'ਚ ਆਉਣ ਮਗਰੋਂ ਕਰਵਾਏ ਗਏ ਵਿਕਾਸ ਕਾਰਜਾਂ ਦਾ ਵੇਰਵਾ ਦਿੱਤਾ ਜਾਵੇ। ਅਮਿਤ ਸ਼ਾਹ ਨੇ ਕਿਹਾ ਕਿ ਇਹ ਕਿਤਾਬਚਾ ਚੰਡੀਗੜ੍ਹ ਦੇ ਹਰੇਕ ਘਰ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਪਾਰਟੀ ਵਰਕਰਾਂ ਦੀ ਹੋਣੀ ਚਾਹੀਦੀ ਹੈ।ਅਮਿਤ ਸ਼ਾਹ ਨੇ ਪਾਰਟੀ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀ ਵਿਚਾਰਧਾਰਾ ਦੇ ਨਾਲ ਦੂਰ ਦੁਰਾਡੀਆਂ ਥਾਵਾਂ 'ਤੇ ਬੈਠੇ ਵਿਅਕਤੀ ਨੂੰ ਵੀ ਜੋੜਨ ਦਾ ਕੰਮ ਕਰਨ। ਉਨ੍ਹਾਂ ਕਿਹਾ ਕਿ ਇਹ ਸਮਾਂ ਆਰਾਮ ਕਰਨ ਦਾ ਨਹੀਂ ਬਲਕਿ ਵੱਧ ਤੋਂ ਵੱਧ ਸਮਾਂ ਜਨਤਾ ਦੇ ਨਾਲ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਕੇਂਦਰ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੀ ਜਾਣਕਾਰੀ ਦੇਣ।ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰ ਸਰਕਾਰ ਬਣਨ ਤੋਂ ਬਾਅਦ ਭਾਜਪਾ ਨੇ ਹੁਣ ਤੱਕ ਕੁੱਲ 107 ਯੋਜਨਾਵਾਂ ਦੇਸ਼ ਭਰ 'ਚ ਲਾਗੂ ਕੀਤੀਆਂ ਹਨ। ਇਨ੍ਹਾਂ ਯੋਜਨਾਵਾਂ ਦੀ ਜਾਣਕਾਰੀ ਆਮ ਜਨਤਾ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਪਾਰਟੀ ਦੇ ਆਗੂਆਂ, ਅਹੁਦੇਦਾਰਾਂ ਤੇ ਵਰਕਰਾਂ ਦੀ ਹੈ। ਇਸ ਤੋਂ ਪਹਿਲਾਂ ਪਾਰਟੀ ਪ੍ਰਧਾਨ ਸੰਜੇ ਟੰਡਨ ਨੇ ਅਮਿਤ ਸ਼ਾਹ ਦਾ ਇੱਥੇ ਪਹੁੰਚਣ 'ਤੇ ਸਵਾਗਤ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਨਾਲ ਨਗਰ ਨਿਗਮ ਚੋਣਾਂ ਸਮੇਂ ਕੌਮੀ ਪ੍ਰਧਾਨ ਦੇ ਦੌਰੇ ਨੇ ਚੰਡੀਗੜ੍ਹ ਦੇ ਪਾਰਟੀ ਵਰਕਰਾਂ 'ਚ ਜੋਸ਼ ਭਰ ਦਿੱਤਾ ਸੀ ਅਤੇ ਪਾਰਟੀ ਚੋਣਾਂ ਜਿੱਤੀ ਸੀ। ਠੀਕ ਉਸੇ ਤਰ੍ਹਾਂ ਅੱਜ ਦਾ ਇਹ ਦੌਰਾ ਪਾਰਟੀ ਵਰਕਰਾਂ 'ਚ ਜੋਸ਼ ਭਰੇਗਾ ਅਤੇ ਪਾਰਟੀ ਵਰਕਰ ਮੈਂਬਰਸ਼ਿਪ ਮੁਹਿੰਮ ਅਤੇ ਵਿਸਤਾਰਕ ਯੋਜਨਾਵਾਂ ਨੂੰ ਪੂਰੇ ਜੋਸ਼ ਦੇ ਨਾਲ ਅੱਗੇ ਵਧਾਉਣਗੇ। ਇਸ ਮੌਕੇ 'ਤੇ ਪਾਰਟੀ ਦੇ ਕੌਮੀ ਮਹਾਂਮੰਤਰੀ (ਸੰਗਠਨ) ਰਾਮਲਾਲ, ਪਾਰਟੀ ਮਹਾਂਮੰਤਰੀ ਡਾ. ਅਨਿਲ ਜੈਨ, ਚੰਡੀਗੜ੍ਹ ਦੇ ਇੰਚਾਰਜ ਪ੍ਰਭਾਤ ਝਾਅ, ਰਾਸ਼ਟਰੀ ਸਕੱਤਰ ਤੇ ਸਾਬਕਾ ਸਾਂਸਦ ਸੁਧਾ ਯਾਦਵ, ਚੰਡੀਗੜ੍ਹ ਤੋਂ ਮੈਂਬਰ ਪਾਰਲੀਮੈਂਟ ਕਿਰਨ ਖੇਰ, ਚੰਡੀਗੜ੍ਹ ਦੀ ਮੇਅਰ ਆਸ਼ਾ ਜੈਸਵਾਲ, ਪਾਰਟੀ ਦੇ ਜਨਰਲ ਸਕੱਤਰ ਚੰਦਰ ਸ਼ੇਖਰ, ਮੀਡੀਆ ਵਿੰਗ ਦੇ ਮੁਖੀ ਰਵਿੰਦਰ ਪਠਾਨੀਆ ਸਮੇਤ ਕਈ ਆਗੂ ਮੌਜੂਦ ਸਨ।

ਦੀਨ ਦਿਆਲ ਓਪਾਧਿਆਏ ਦੀ ਮੂਰਤੀ ਦੀ ਕੀਤੀ ਘੁੰਡ ਚੁਕਾਈ

ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਚੰਡੀਗੜ੍ਹ ਦਫ਼ਤਰ 'ਚ ਪਹੁੰਚ ਕੇ ਮਹਾਨ ਪ੍ਰਚਾਰਕ ਅਤੇ ਆਪਣੇ ਵਿਚਾਰਾਂ ਰਾਹੀਂ ਭਾਰਤੀ ਜਨਤਾ ਪਾਰਟੀ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ ਵਾਲੇ ਪੰਡਿਤ ਦੀਨਦਿਆਲ ਓਪਾਧਿਆਏ ਦੀ ਮੂਰਤੀ ਦੀ ਘੁੰਡ ਚੁਕਾਈ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਬਾਬੂ ਸ੍ਰੀਚੰਦ ਗੋਇਲ ਆਡੀਟੋਰੀਅਮ ਅਤੇ ਨਾਨਾਚੀ ਦੇਸ਼ਮੁੱਖ ਲਾਇਬ੍ਰੇਰੀ ਅਤੇ ਰਾਜੇਸ਼ ਗੁਪਤਾ ਮੀਡੀਆ ਰੂਮ ਦਾ ਵੀ ਉਦਘਾਟਨ ਕੀਤਾ।

 

Tags: Amit Shah

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD