Tuesday, 14 May 2024

 

 

ਖ਼ਾਸ ਖਬਰਾਂ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ

 

ਬੁੱਧੀਜੀਵੀ ਵਰਗ ਦਾ ਸਮਾਜ ਦੀ ਤੱਰਕੀ ਵਿੱਚ ਅਹਿਮ ਯੋਗਦਾਨ : ਅਮਿਤ ਸ਼ਾਹ

2019 ਦੀਆਂ ਚੋਣਾਂ 'ਚ 400 ਸੀਟਾਂ ਜਿੱਤੇਗੀ ਭਾਜਪਾ , ਸਰਜੀਕਲ ਸਟ੍ਰਾਈਕ ਤੇ ਨੋਟਬੰਦੀ ਸਰਕਾਰ ਦਾ ਦਲੇਰਾਨਾ ਫ਼ੈਸਲਾ

Web Admin

Web Admin

5 Dariya News

ਚੰਡੀਗੜ੍ਹ , 20 May 2017

ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਹੈ ਕਿ ਕਸ਼ਮੀਰ ਸਮੱਸਿਆ ਕਾਂਗਰਸ ਪਾਰਟੀ ਦੀ ਦੇਣ ਹੈ। ਕਸ਼ਮੀਰ ਦੇ ਮੁੱਦੇ ਨੂੰ ਲੈ ਕੇ ਸਰਕਾਰ ਪੂਰੀ ਤਰ੍ਹਾਂ ਨਾਲ ਗੰਭੀਰ ਹੈ। ਕਸ਼ਮੀਰ 'ਚ ਪਿਛਲੇ ਕਈ ਦਹਾਕਿਆਂ ਦੌਰਾਨ ਹਾਲਾਤ ਖਰਾਬ ਹੁੰਦੇ ਰਹੇ ਹਨ ਪ੍ਰੰਤੂ ਉਨ੍ਹਾਂ ਨੂੰ ਕੰਟਰੋਲ ਕਰ ਲਿਆ ਗਿਆ ਹੈ। ਬਹੁਤ ਜਲਦ ਇਸ ਮਾਮਲੇ 'ਚ ਚੰਗੇ ਨਤੀਜੇ ਦੇਸ਼ ਦੀ ਜਨਤਾ ਦੇ ਸਾਹਮਣੇ ਹੋਣਗੇ।ਅਮਿਤ ਸ਼ਾਹ ਚੰਡੀਗੜ੍ਹ ਦੌਰੇ ਦੌਰਾਨ ਸਥਾਨਕ ਪ੍ਰੈਸ ਕਲੱਬ 'ਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਦੇਸ਼ 'ਚ ਜੋ ਯੋਜਨਾਵਾਂ ਲਾਗੂ ਕੀਤੀਆਂ ਹਨ, ਉਨ੍ਹਾਂ ਦਾ ਸਮੁੱਚੇ ਦੇਸ਼ ਨੂੰ ਇਕ ਸਮਾਨ ਲਾਭ ਮਿਲਿਆ ਹੈ। ਕੇਂਦਰ 'ਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਚੰਡੀਗੜ੍ਹ ਨਗਰ ਨਿਗਮ ਤੋਂ ਲੈਕੇ ਅੱਜ ਤੱਕ ਹੋਈਆਂ ਚੋਣਾਂ 'ਚ ਭਾਜਪਾ ਦੀ ਵੋਟ ਪ੍ਰਤੀਸ਼ਤਤਾ 'ਚ ਲਗਾਤਾਰ ਵਾਧਾ ਹੋਇਆ ਹੈ।ਉਨ੍ਹਾਂ ਨੇ ਕਿਹਾ ਕਿ ਕੇਂਦਰ ਦੀ ਯੂਪੀਏ ਸਰਕਾਰ ਦੇ ਸਮੇਂ 'ਚ ਦੇਸ਼ ਦੀ ਜੋ ਅਰਥਵਿਵਸਥਾ ਡਿੱਗ ਰਹੀ ਸੀ, ਉਹ ਐਨ.ਡੀ.ਏ. ਸਰਕਾਰ ਦੇ ਕਾਰਜਕਾਲ 'ਚ ਲਗਾਤਾਰ ਵੱਧ ਰਹੀ ਹੈ। ਮੋਦੀ ਸਰਕਾਰ ਦੀ ਤਿੰਨ ਸਾਲਾਂ ਦੀ ਪ੍ਰਾਪਤੀਆਂ ਗਿਣਾਉਂਦਿਆਂ ਸ਼ਾਹ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੇ ਦੌਰਾਨ ਭਾਜਪਾ ਸਰਕਾਰ ਨੇ ਜਿਥੇ ਦੋ ਕਰੋੜ ਤੋਂ ਵੱਧ ਲੋਕਾਂ ਦੇ ਘਰਾਂ 'ਚ ਘਰੇਲੂ ਗੈਸ ਪਹੁੰਚਾਈ ਹੈ ਉਥੇ ਹੀ 28 ਕਰੋੜ ਤੋਂ ਵੱਧ ਲੋਕਾਂ ਦੇ ਬੈਂਕ ਖਾਤੇ ਖੁੱਲ੍ਹਵਾਏ ਗਏ ਹਨ। 

ਉਨ੍ਹਾਂ ਨੇ ਸਰਜੀਕਲ ਸਟ੍ਰਾਈਕ ਅਤੇ ਨੋਟਬੰਦੀ ਨੂੰ ਸਰਕਾਰ ਦੇ ਦਲੇਰਾਨਾ ਫ਼ੈਸਲੇ ਕਰਾਰ ਦਿੰਦੇ ਹੋਏ ਕਿਹਾ ਕਿ ਮੋਦੀ ਸਰਕਾਰ ਦੇ ਕਾਰਜਕਾਲ 'ਚ ਹੁਣ ਤੱਕ ਦੇਸ਼ 'ਚ ਚਾਰ ਕਰੋੜ ਤੋਂ ਵੱਧ ਘਰਾਂ 'ਚ ਪਖਾਨਿਆਂ ਦਾ ਨਿਰਮਾਣ ਕੀਤਾ ਜਾ ਚੁੱਕਾ ਹੈ। ਇਕ ਸਵਾਲ ਦੇ ਜਵਾਬ 'ਚ ਅਮਿਤ ਸ਼ਾਹ ਨੇ ਕਿਹਾ ਕਿ ਅੰਤਰਰਾਸ਼ਟਰੀ ਅਦਾਲਤ 'ਚ ਭਾਰਤ ਦੇ ਵਕੀਲ ਹਰੀਸ਼ ਸਾਲਵੇ ਨੇ ਕੁਲਭੂਸ਼ਣ ਜਾਧਵ ਦਾ ਪੱਖ ਬੇਹੱਦ ਮਜ਼ਬੂਤੀ ਨਾਲ ਰੱਖਿਆ ਹੈ। ਭਵਿੱਖ 'ਚ ਵੀ ਜੇਕਰ ਕੋਈ ਜ਼ਰੂਰਤ ਪਈ ਤਾਂ ਸਰਕਾਰ ਇਸ ਮੁੱਦੇ 'ਤੇ ਭਾਰਤ ਅਗਲੀ ਲੜਾਈ ਲੜਨ ਲਈ ਤਿਆਰ ਹੈ।ਇਸ ਤੋਂ ਪਹਿਲਾਂ ਪ੍ਰੈਸ ਕਲੱਬ ਪਹੁੰਚਣ 'ਤੇ ਪ੍ਰੈਸ ਕਲੱਬ ਦੇ ਪ੍ਰਧਾਨ ਜਸਵੰਤ ਰਾਣਾ ਅਤੇ ਜਨਰਲ ਸਕੱਤਰ ਬੀਰੇਂਦਰ ਸਿੰਘ ਰਾਵਤ ਨੇ ਉਨ੍ਹਾਂ ਨੂੰ ਯਾਦ ਨਿਸ਼ਾਨੀ ਭੇਟ ਕੀਤੀ। ਇਸ ਮੌਕੇ 'ਤੇ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਅਤੇ ਚੰਡੀਗੜ੍ਹ ਦੇ ਇੰਚਾਰਜ ਪ੍ਰਭਾਤ ਝਾਅ, ਮਹਾਂਮੰਤਰੀ ਡਾ.ਅਨਿਲ ਜੈਨ, ਕੌਮੀ ਸਕੱਤਰ ਅਤੇ ਸਾਬਕਾ ਸਾਂਸਦ ਸੁਧਾ ਯਾਦਵ, ਚੰਡੀਗੜ੍ਹ ਦੇ ਪ੍ਰਧਾਨ ਸੰਜੇ ਟੰਡਨ, ਚੰਡੀਗੜ੍ਹ ਦੀ ਸਾਂਸਦ ਕਿਰਨ ਖੇਰ, ਜਨਰਲ ਸਕੱਤਰ ਚੰਦਰ ਸ਼ੇਖ਼ਰ, ਮੀਡੀਆ ਵਿੰਗ ਦੇ ਮੁਖੀ ਰਵਿੰਦਰ ਪਠਾਨੀਆ ਸਣੇ ਕਈ ਆਗੂ ਮੌਜੂਦ ਸਨ। 

 

Tags: Amit Shah

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD