Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਸਿੱਖ ਪੰਥ ਦੇ ਮਹਾਨ ਸਾਨਾਮੱਤੀ ਇਤਿਹਾਸ ਬਾਰੇ ਖੜੇ ਕੀਤੇ ਜਾ ਰਹੇ ਭਰਮ ਭੁਲੇਖਿਆਂ ਤੋਂ ਸਿੱਖ ਪੰਥ ਨੂੰ ਸੁਚੇਤ ਹੋਣ ਦੀ ਲੋੜ : ਪ੍ਰੋ. ਕਿਰਪਾਲ ਸਿੰਘ ਬਡੂੰਗਰ

Web Admin

Web Admin

5 Dariya News

ਚੰਡੀਗੜ੍ਹ , 21 May 2017

Last updated on: May 21, 2017, 00:00 IST

ਪਹਿਲੀ ਪਾਤਸਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਹੁਣ ਤੱਕ ਕੁਝ ਸ਼ਕਤੀਆਂ ਖਾਲਸਾ ਪੰਥ, ਬਾਣੀ ਤੇ ਬਾਣੇ ਦਾ ਵਿਰੋਧ ਕਰਦੀਆਂ ਆ ਰਹੀਆਂ ਹਨ ਤੇ ਸਿੱਖ ਪੰਥ ਦੇ ਮਹਾਨ ਸਾਨਾਮੱਤੀ ਇਤਿਹਾਸ ਤੇ ਵਿਰਸੇ ਬਾਰੇ ਕਈ ਤਰ੍ਹਾਂ ਦੇ ਭਰਮ ਭੁਲੇਖੇ ਖੜੇ ਕਰਨ ਵਾਸਤੇ ਸਾਜਿਸ਼ਾ ਰਚੀਆਂ ਜਾ ਰਹੀਆਂ ਹਨ, ਜਿਸ ਪ੍ਰਤੀ ਸਮੁੱਚੇ ਸਿੱਖ ਪੰਥ ਨੂੰ ਸੁਚੇਤ ਹੋਣ ਦੀ ਲੋੜ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੁਰੂਦੁਆਰਾ ਸ਼੍ਰੀ ਬਾਗ ਸ਼ਹੀਦਾਂ ਸੈਕਟਰ 44 ਚੰਡੀਗੜ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਯੋਜਿਤ ਧਾਰਮਿਕ ਸਮਾਗਮ ਵਿਚ ਸਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਪ੍ਰੋ. ਬਡੂੰਗਰ ਨੇ ਚਿੰਤਾਂ ਪ੍ਰਗਟ ਕਰਦਿਆਂ ਕਿਹਾ ਕਿ ਕੁਝ ਸ਼ਰਾਰਤੀ ਦਿਮਾਗਾਂ ਵੱਲੋਂ ਸਾਡੀ ਨੋਜਵਾਨ ਪੀੜ੍ਹੀ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਾਹਿਬ ਨਾਲੋਂ ਤੋੜਿਆ ਜਾ ਰਿਹਾ ਹੈ, ਜਿਸ ਪ੍ਰਤੀ ਖਾਲਸਾ ਪੰਥ ਨੂੰ ਮਿਲ ਬੈਠ ਕੇ ਸਮੇਂ ਦੇ ਹਾਲਾਤਾਂ ਦਾ ਜਾਇਜਾ ਲੈ ਕੇ ਯੋਗ ਪੈਂਤੜਾ ਅਖਤਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਸਮੂਹ ਸਿੰਘ ਸਾਹਿਬਾਨਾਂ, ਸਿੱਖ ਸੰਪਰਦਾਵਾਂ, ਸੰਸਥਾਵਾਂ ਤੇ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਖਾਲਸਾ ਪੰਥ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕਰਕੇ ਯਤਨਸ਼ੀਲ ਹੋਈਏ ਤੇ ਇਸੇ ਸੰਦਰਭ ਵਿਚ ਪਹਿਲੇ ਪੜਾਅ ਅਧੀਨ 24 ਮਈ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਸਾਹਿਬ ਵਿਖੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਵਲੋਂ ਗਈ ਮੀਟਿੰਗ ਵਿਚ ਸ਼ਾਮਲ ਹੋ ਕੇ ਸਮੱਸਿਆਵਾਂ ਦਾ ਹੱਲ ਲੱਭਣ ਦਾ ਯਤਨ ਕੀਤਾ ਜਾਵੇਗਾ।

ਉਨ੍ਹਾਂ ਪਾਕਿਸਤਾਨ ਵਿਚ ਮਨਾਏ ਜਾਣ ਵਾਲੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਵ ਨੂੰ ਸਮਰਪਿਤ ਸਮਾਗਮਾਂ ਵਿਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਨੂੰ ਵੀਜ਼ੇ ਨੇ ਦਿੱਤੇ ਜਾਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਦੋਵਾਂ ਦੇਸ਼ਾਂ ਭਾਰਤ ਤੇ ਪਾਕਿਸਤਾਨ ਨੂੰ ਪੈਂਡਿੰਗ ਪਏ ਮਸਲਿਆਂ ਦਾ ਹੱਲ ਕੱਢਣਾ ਚਾਹੀਦਾ ਹੈ ਤਾਂ ਜੋ ਸ਼ਾਂਤੀ ਭਰਿਆ ਮਾਹੌਲ ਕਾਇਮ ਰਹਿ ਸਕੇ । ਇਸ ਮੋਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੋਰ, ਬੀਬੀ ਪਰਮਜੀਤ ਕੋਰ ਲਾਂਡਰਾ, ਸ. ਅਜਾਇਬ ਸਿੰਘ, ਇਸਤਰੀ ਸਤਿਸੰਗ ਪ੍ਰਧਾਨ ਬੀਬੀ ਇੰਦਰਪਾਲ ਕੋਰ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦਾ ਸਨਮਾਨ ਵੀ ਕੀਤਾ ਗਿਆ।ਇਸ ਮੋਕੇ ਹੋਰਨਾ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ, ਸਕੱਤਰ ਅਵਤਾਰ ਸਿੰਘ ਸੈਂਪਲਾ, ਗੁਰਦੁਆਰਾ ਸ਼੍ਰੀ ਅੰਬ ਸਾਹਿਬ ਦੇ ਮੈਨੇਜ਼ਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਜਗਤਾਰ ਸਿੰਘ ਕਾਕੜਾ ਸਮੇਤ ਚੰਡੀਗੜ੍ਹ ਦੇ ਸਮੂਹ ਗੁਰਦੁਆਰਾ ਸੰਗਠਨ ਦੇ ਪ੍ਰਧਾਨ ਸਾਹਿਬਾਨ ਸਮੇਤ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ। 

 

Tags: Prof Kirpal Singh Badungar , SGPC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD