Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਪਟਨ ਸਰਕਾਰ ਵਲੋਂ ਬਾਦਲਾਂ ਨੂੰ ਬਚਾਉਣ ਲਈ ਦਿੱਤੀ ਗਈ ਹੈ ਕੋਲਿਆਂਵਾਲੀ ਨੂੰ ਕਲਿੱਨ ਚਿਟ- ਐਚ.ਐਸ. ਫੂਲਕਾ

ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਦੀ ਥਾਂ ਬਾਦਲਾਂ ਨਾਲ ਹੋਈ ‘ਡੀਲ’ ਨੂੰ ਨਿਭਾ ਰਹੇ ਹਨ ਕੈਪਟਨ ਅਮਰਿੰਦਰ ਸਿੰਘ

Web Admin

Web Admin

5 Dariya News

ਚੰਡੀਗੜ , 21 May 2017

Last updated on: May 21, 2017, 00:00 IST

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਪਰ ਬਾਦਲਾਂ ਅਤੇ ਬਾਦਲ ਪਰਿਵਾਰ ਦੇ ਕਰੀਬੀਆਂ ਨੂੰ ਵੱਡੇ-ਵੱਡੇ ਘਪਲੇ ਘੋਟਾਲਿਆਂ ਤੋਂ ਬਚਾਉਣ ਦਾ ਦੋਸ਼ ਲਗਾਇਆ ਹੈ। ਐਤਵਾਰ ਨੂੰ ਆਪ ਵਲੋਂ ਜਾਰੀ ਪ੍ਰੈਸ ਬਿਆਨ ਰਾਹੀਂ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਐਚ.ਐਸ. ਫੂਲਕਾ ਨੇ ਵਿਜੀਲੈਂਸ ਬਿਓਰੋ ਵਲੋਂ ਬਾਦਲ ਪਰਿਵਾਰ ਦੇ ਬੇਹੱਦ ਕਰੀਬੀ ਅਤੇ ਵਿਵਾਦਤ ਆਗੂ ਦਿਆਲ ਸਿੰਘ ਕੋਲਿਆਵਾਲੀ ਨੂੰ ਭਰਤੀ ਘੋਟਾਲੇ ਦੇ ਮਾਮਲੇ ਵਿਚਂੋ ਕਲਿਨ ਚਿਟ ਦਿੱਤੇ ਜਾਣ ਉਪਰ ਸਖਤ ਇਤਰਾਜ ਕੀਤਾ ਹੈ। ਫੂਲਕਾ ਨੇ ਕਿਹਾ ਕਿ ਪੂਡਾ ਅਤੇ ਸਥਾਨਕ ਸਰਕਾਰਾਂ ਵਿਭਾਗ ਅੰਦਰ ਹੋਏ ਭਰਤੀ ਘੋਟਾਲੇ ‘ਚ ਦਿਆਲ ਸਿੰਘ ਕੋਲਿਆਂਵਾਲੀ ਸਿੱਧੇ ਤੌਰ ਤੇ ਸ਼ਾਮਲ ਰਿਹਾ ਹੈ ਅਤੇ ਬਾਦਲਾਂ ਨੇ ਅਜਿਹੇ ਘਪਲੇ ਘੋਟਾਲੇ ਕਰਨ ਲਈ ਕੋਲਿਆਂਵਾਲੀ ਨੂੰ ਖੁੱਲੇ ਅਧਿਕਾਰ ਦਿੱਤੇ ਹੋਏ ਸਨ, ਕਿਉਕਿ ਲੁੱਟ ਦਾ ਮਾਲ ਬਾਦਲਾਂ ਦੇ ਘਰ ਤੱਕ ਵੀ ਪਹੁੰਚਦਾ ਸੀ।ਫੂਲਕਾ ਨੇ ਸਵਾਲ ਕੀਤਾ ਕਿ ਇੱਕ ਕੌਂਸਲਰ ਪੱਧਰ ਦਾ ਅਕਾਲੀ ਆਗੂ ਸ਼ਾਮ ਲਾਲ ਢੱਡੀ ਦੀ ਔਕਾਤ ਨਹੀਂ ਸੀ ਕਿ ਉਹ ਐਡੇ ਵੱਡੇ ਭਰਤੀ ਘੋਟਾਲਿਆਂ ਨੂੰ ਅੰਜਾਮ ਦੇ ਦਿੰਦਾ। ਫੂਲਕਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਬਾਦਲਾਂ ਅਤੇ ਕੈਪਟਨ ਦੇ ਮਿਲੇ ਹੋਣ ਬਾਰੇ ਜੋ ਦੋਸ਼ ਲਗਾਏ ਜਾਂਦੇ ਸਨ ਉਹ ਸਹੀ ਸਾਬਿਤ ਹੋ ਰਹੇ ਹਨ। 

ਕੈਪਟਨ ਸਰਕਾਰ ਵਲੋਂ 2 ਮਹੀਨੇ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਨਸ਼ੇ ਦੇ ਮੁੱਖ  ਸਰਗਨੇ ਨੂੰ ਹੱਥ ਨਹੀਂ ਪਾਇਆ ਗਿਆ, ਬਾਦਲ ਪਰਿਵਾਰ ਦੀਆਂ ਬੱਸਾਂ ਦੀ ਸੜਕਾਂ ਤੇ ਸਰਦਾਰੀ ਜਿਉ ਦੀ ਤਿਉ ਕਾਇਮ ਹੈ ਅਤੇ ਦਿਆਲ ਸਿੰਘ ਕੋਲਿਆਂਵਾਲੀ ਵਰਗੇ ਬਾਦਲ ਪਰਿਵਾਰ ਦੇ ਕਰੀਬੀਆਂ ਨੂੰ ਕਲਿਨ ਚਿਟ ਦੇਣਾ ਇਸ ਦੀ ਪੁਸ਼ਟੀ ਕਰਦਾ ਹੈ। ਫੂਲਕਾ ਨੇ ਕੈਪਟਨ ਅਮਰਿੰਦਰ ਸਿੰਘ ਉਪਰ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਮਾਰਨ ਦਾ ਦੋਸ਼ ਲਗਾਉਦਿਆਂ ਪੁਛਿਆ ਕਿ ਪਿਛਲੇ ਸਾਲ ਕੈਪਟਨ ਅਮਰਿੰਦਰ ਸਿੰਘ ਨੇ ਲੰਬੀ ਵਿਚ ਰੈਲੀ ਦੌਰਾਨ ਕਿਹਾ ਸੀ ਕਿ ਕੋਲਿਆਂਵਾਲੀ 15 ਲੱਖ ਤੋਂ ਲੈ ਕੇ 50 ਲੱਖ ਰੁਪਏ ਤੱਕ ਨੌਕਰੀਆਂ ਵੇਚ ਰਹੇ ਹਨ। ਫੂਲਕਾ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਆਪਣੀ ਕਥਨੀ ਤੇ ਕਰਨੀ ਦੇ ਪੱਕੇ ਹੁੰਦੇ ਤਾਂ ਕੋਲਿਆਂਵਾਲੀ ਹੁਣ ਤੱਕ ਜੇਲ ਵਿਚ ਬੈਠਾ ਹੁੰਦਾ ਅਤੇ ਨੌਕਰੀ ਘੋਟਾਲੇ ਦਾ ਸੇਕ ਬਾਦਲ ਪਰਿਵਾਰ ਤੱਕ ਪਹੁੰਚਿਆ ਹੁੰਦਾ। ਉਨਾਂ ਕਿਹਾ ਕਿ ਇਸਦੇ ਉਲਟ ਕੈਪਟਨ ਅਮਰਿੰਦਰ ਸਿੰਘ ਨੇ ਬਾਦਲਾਂ ਨਾਲ ਕੀਤੀ ‘ਡੀਲ’ ਨੂੰ ਨਿਭਾਉਦੇ ਹੋਏ ਕੋਲਿਆਂਵਾਲੀ ਨੂੰ ਹੀ ਕਲਿਨ ਚਿਟ ਦਿਵਾ ਦਿੱਤੀ। ਫੂਲਕਾ ਨੇ ਇਹ ਵੀ ਦੋਸ਼ ਲਗਾਇਆ ਕਿ ਬਾਦਲਾਂ ਅਤੇ ਕੈਪਟਨ ਅਮਰਿੰਦਰ ਸਿੰਘ ਦਰਮਿਆਨ ਖੇਡੇ ਜਾ ਰਹੇ ਫਰੈਂਡਲੀ ਮੈਚ ਕਾਰਨ ਪੁਲਿਸ ਅਤੇ ਪ੍ਰਸ਼ਾਸਨ ਉਪਰ ਭਾਰੀ ਦਬਾਅ ਹੈ। ਜਿਸ ਕਾਰਨ ਪੁਲਿਸ ਅਤੇ ਪ੍ਰਸ਼ਾਸਨ ਕਾਨੂੰਨ ਮੁਤਾਬਿਕ ਸੁਤੰਤਰਤਾ ਨਾਲ ਕੰਮ ਨਹੀਂ ਕਰ ਪਾ ਰਿਹਾ। ਫੂਲਕਾ ਨੇ ਇਸ ਪੂਰੇ ਮਾਮਲੇ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਿੱਧੀ ਨਿਗਰਾਨੀ ਹੇਠ ਨਵੇਂ ਸਿਰੇ ਤੋਂ ਜਾਂਚ ਦੀ ਮੰਗ ਕੀਤੀ ਹੈ। 

 

Tags: H.S. Phoolka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD