Sunday, 12 May 2024

 

 

ਖ਼ਾਸ ਖਬਰਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ

 

ਬੱਗਾ ਪਿੰਡ ਦਾ ਦਲਿਤ ਪਰਿਵਾਰ ਅਕਾਲੀ-ਭਾਜਪਾ ਡੇਲੀਗੇਸ਼ਨ ਵੱਲੋਂ ਐਸਸੀ ਕਮਿਸ਼ਨ ਅੱਗੇ ਪੇਸ਼

ਮਜੀਠੀਆ ਡੀਜੀਪੀ ਨੂੰ ਮਿਲੇ ਅਤੇ ਦੋਸ਼ੀ ਕਾਂਗਰਸੀਆਂ ਅਤੇ ਪੀੜਤ ਨੂੰ ਨਜਾਇਜ਼ ਹਿਰਾਸਤ 'ਚ ਰੱਖਣ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਕੀਤੀ ਸਖਤ ਕਾਰਵਾਈ ਦੀ ਮੰਗ

Web Admin

Web Admin

5 Dariya News

ਚੰਡੀਗੜ੍ਹ , 23 May 2017

ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸਰਦਾਰ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿਚ ਅੱਜ ਅਕਾਲੀ-ਭਾਜਪਾ ਦੇ ਸਾਂਝੇ ਡੇਲੀਗੇਸ਼ਨ ਵੱਲੋਂ ਬੱਗਾ ਪਿੰਡ ਵਿਚ ਅੱਤਿਆਚਾਰ ਦਾ ਸ਼ਿਕਾਰ ਹੋਏ ਦਲਿਤ ਪਰਿਵਾਰ ਨੂੰ ਇੱਥੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਅੱਗੇ ਪੇਸ਼ ਕੀਤਾ ਗਿਆ ਅਤੇ ਕਾਂਗਰਸੀ ਆਗੂ ਸੁਖਜਿੰਦਰਰਾਜ ਲਾਲੀ ਅਤੇ ਦੂਜੇ ਦੋਸ਼ੀਆਂ ਖਿਲਾਫ ਅਪਰਾਧਿਕ ਮਾਮਲਾ ਦਰਜ ਕਰਕੇ ਉਹਨਾਂ ਨੂੰ ਗਿਰਫਤਾਰ ਕਰਨ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਪੀੜਤ ਦਲਿਤਾਂ ਨੂੰ ਨਜਾਇਜ਼ ਹਿਰਾਸਤ ਵਿਚ ਰੱਖਣ ਵਾਲੇ ਐਸਐਚਓ ਨੂੰ ਤੁਰੰਤ ਮੁਅੱਤਲ ਕੀਤੇ ਜਾਣ ਦੀ ਮੰਗ ਕੀਤੀ ਗਈ।ਪੀੜਤ ਦਲਿਤ ਕਸ਼ਮੀਰ ਸਿੰਘ ਅਤੇ ਉਸ ਦੇ ਪਰਿਵਾਰ ਦੇ ਮੈਂਬਰਾਂ ਨੂੰ ਕਮਿਸ਼ਨ ਅੱਗੇ ਪੇਸ਼ ਕਰਦਿਆਂ ਸਰਦਾਰ ਮਜੀਠੀਆ ਨੇ ਇਸ ਪਰਿਵਾਰ ਉੱਤੇ ਢਾਹੇ ਗਏ ਅਣਮਨੁੱਥਖੀ ਤਸ਼ੱਦਦ ਦੀ ਕਹਾਣੀ ਬਿਆਨ ਕੀਤੀ ਅਤੇ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ। ਉਹਨਾਂ ਜ਼ੋਰ ਦੇ ਕੇ ਕਿਹਾ ਕਿ  ਕਸ਼ਮੀਰ ਸਿੰਘ ਦੀ ਕੁੱਟ ਮਾਰ ਕਰਨ ਅਤੇ ਉਸ ਦੇ ਕੱਪੜੇ ਪਾੜਣ ਦੀ ਪਹਿਲੀ ਘਟਨਾ 17 ਅਪ੍ਰੈਲ ਨੂੰ ਹੋਣ ਦੇ ਬਾਵਜੂਦ ਪੁਲਿਸ ਨੇ ਕੋਈ ਕੇਸ ਦਰਜ ਨਹੀਂ ਕੀਤਾ, ਜਿਸ ਕਰਕੇ ਦਲਿਤ ਪਰਿਵਾਰ ਉੱਤੇ 29 ਅਪ੍ਰੈਲ ਨੂੰ ਦੂਜਾ ਹਮਲਾ ਹੋ ਗਿਆ। ਲੋਕ ਨੁੰਮਾਇਦਿਆਂ ਵਜੋਂ ਸਰਦਾਰ ਮਜੀਠੀਆ ਨਾਲ ਆਈਆਂ ਮਹਿਲਾਵਾਂ ਬੀਬੀ ਮਹਿੰਦਰ ਕੌਰ ਜੋਸ਼, ਸੀਮਾ ਕੁਮਾਰੀ ਅਤੇ ਸੁਖਜੀਤ ਕੌਰ ਸ਼ਾਹੀ ਨੇ ਦੱਸਿਆ ਕਿ  29 ਅਪ੍ਰੈਲ ਨੂੰ ਦਲਿਤ ਪਰਿਵਾਰ ਉੱਤੇ ਹੋਏ ਹਮਲੇ ਵਿਚ ਕਾਂਗਰਸੀਆਂ ਦੁਆਰਾ ਕਸ਼ਮੀਰ ਸਿੰਘ ਦੀ ਪਤਨੀ ਅਤੇ ਬੇਟੀ ਦੇ ਵੀ ਕੱਪੜੇ ਫਾੜ ਦਿੱਤੇ ਗਏ। ਉਹਨਾਂ ਵੱਲੋਂ ਇਸ ਸੰਬੰਧ ਵਿਚ ਵੀ ਢੁੱਕਵੇਂ ਕੇਸ ਦਰਜ ਕਰਨ ਦੀ ਮੰਗ ਕੀਤੀ ਗਈ। 

ਐਸਸੀ ਕਮਿਸ਼ਨ ਦੇ ਡਾਇਰੈਕਟਰ ਰਾਜ ਕੁਮਾਰ ਚੇਨਾਨਾ ਨੇ ਅਕਾਲੀ-ਭਾਜਪਾ ਡੇਲੀਗੇਸ਼ਨ ਵੱਲੋਂ ਪੇਸ਼ ਕੀਤੇ ਗਏ ਮੁੱਦੇ ਨੂੰ ਬਹੁਤ ਹੀ ਧਿਆਨ ਪੂਰਵਕ ਸੁਣਿਆ ਅਤੇ ਇਸ ਮਸਲੇ ਸੰਬੰਧੀ ਤੁਰੰਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ।  ਉਹਨਾਂ ਡੇਲੀਗੇਸ਼ਨ ਨੂੰ ਯਕੀਨ ਦਿਵਾਇਆ ਕਿ ਇਸ ਮਾਮਲੇ ਵਿਚ ਦੋਸ਼ੀਆਂ ਖਿਲਾਫ ਢੁੱਕਵੇਂ ਕੇਸ ਦਰਜ ਕੀਤੇ ਜਾਣਗੇ। ਉਹਨਾਂ ਨੇ ਡੇਲੀਗੇਸ਼ਨ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਉਹ ਕਮਿਸ਼ਨ ਦੀ ਇੱਕ ਟੀਮ ਲੈ ਕੇ ਖੁਦ ਬੱਗਾ ਪਿੰਡ ਵਿਚ ਜਾਣਗੇ। ਡਾਇਰੈਕਟਰ ਨੇ ਪੀੜਤਾਂ ਨਾਲ ਇੱਕ ਵੱਖਰੀ ਮੀਟਿੰਗ ਕਰਕੇ ਉਹਨਾਂ ਨਾਲ ਹੋਈ ਧੱਕੇਸ਼ਾਹੀ ਬਾਰੇ ਜਾਣਕਾਰੀ ਲਈ। ਇਸ ਤੋਂ ਬਾਅਦ ਉਹਨਾਂ ਸੰਬੰਧਿਤ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਹ ਪੁੱਛਿਆ ਕਿ ਪੁਲਿਸ ਵੱਲੋਂ ਹੁਣ ਤਕ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ?ਇਸ ਦੌਰਾਨ ਸਰਦਾਰ ਮਜੀਠੀਆ  ਸੂਬੇ ਦੇ ਪੁਲਿਸ ਮੁਖੀ ਸ੍ਰੀ ਸੁਰੇਸ਼ ਅਰੋੜਾ ਨੂੰ ਵੀ ਮਿਲੇ ਅਤੇ ਉਹਨਾਂ ਨੂੰ ਦੱਸਿਆ ਕਿ ਕਿਸ ਤਰ੍ਹਾਂ ਪਿਛਲੇ ਦਿਨੀ ਏਡੀਜੀਪੀ ਲਾਅ ਐਂਡ ਆਰਡਰ ਰੋਹਿਤ ਚੌਧਰੀ ਵੱਲੋਂ ਮਜੀਠਾ ਵਿਚ ਰੱਖੀ ਗਈ ਇੱਕ ਜਨਤਕ ਮੀਟਿੰਗ ਉੱਤੇ ਅਪਰਾਧੀਆਂ ਅਤੇ ਨਾਮੀ ਮੁਜਰਿਮਾਂ ਨੇ ਕਬਜ਼ਾ ਜਮਾ ਲਿਆ ਸੀ। ਉਹਨਾਂ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਮੀਟਿੰਗ ਵਿਚ ਸਮਾਜ-ਵਿਰੋਧੀ ਤੱਤਾਂ ਨੂੰ ਮੂਹਰਲੀ ਕਤਾਰ ਵਿਚ ਬਿਠਾਇਆ ਗਿਆ ਸੀ। ਸਰਦਾਰ ਮਜੀਠੀਆ ਨੇ ਕਿਹਾ ਕਿ ਇਸ ਤਰ੍ਹਾਂ ਦੀ ਹਰਕਤ ਨਾਲ ਉਹਨਾਂ ਲੋਕਾਂ ਵਿਚ ਗਲਤ ਸੁਨੇਹਾ ਗਿਆ ਹੈ, ਜਿਹੜੇ ਬੱਗਾ ਪਿੰਡ ਵਿਚ ਇੱਕ ਦਲਿਤ ਉੱਤੇ ਹੋਏ ਅੱਤਿਆਚਾਰ ਦੇ ਮਾਮਲੇ ਵਿਚ ਇਨਸਾਫ ਦੀ ਉਮੀਦ ਲੈ ਕੇ ਆਏ ਸਨ। ਇਸ ਦਲਿਤ ਨੂੰ ਇੱਕ ਕਾਂਗਰਸੀ ਆਗੂ ਦੁਆਰਾ ਨਾ ਸਿਰਫ ਕੁੱਟਿਆ ਗਿਆ ਸੀ, ਸਗੋਂ ਉਸ ਦੀ ਫੋਟੋ ਨਾਲ ਜਾਤੀ ਸੂਚਕ ਸ਼ਬਦ ਲਿਖ ਕੇ ਫੇਸਬੁੱਕ ਉੱਤੇ ਪਾ ਦਿੱਤੀ ਗਈ ਸੀ।

ਇਸ ਮੌਕੇ ਸਰਦਾਰ ਮਜੀਠੀਆ ਨੇ ਏਡੀਜੀਪੀ ਵੱਲੋਂ ਸੱਦੀ ਮੀਟਿੰਗ ਵਿਚ ਬੈਠੇ ਅਪਰਾਧੀਆਂ ਕੁਨਾਲ ਸਿੰਘ ਅਬਦਾਲ (ਕਾਂਗਰਸ ਹਕੂਮਤ ਦੌਰਾਨ 302 ਤਹਿਤ ਸਜ਼ਾ ਯਾਫਤਾ),ਰਣਜੀਤ ਸਿੰਘ (302 ਦੇ ਦੋਸ਼ਾਂ ਤਹਿਤ ਮੁਅੱਤਲ ਹੋਇਆ ਪੁਲਿਸ ਕਾਂਸਟੇਬਲ), ਬਲਵਿੰਦਰ ਸਿੰਘ ਪਿੰਦਰ, ਰਮਨਦੀਪ ਅਤੇ ਇੱਕ ਕੁੜੀ ਨੂੰ ਅਗਵਾ ਕਰਨ ਦਾ ਦੋਸ਼ੀ ਬਾਬਾ ਝਾਨਾ ਆਦਿ ਖਿਲਾਫ ਫੋਟੋਆਂ ਅਤੇ ਵੀਡਿਓ ਦੇ ਸਬੂਤ ਪੇਸ਼ ਕੀਤੇ। ਉਹਨਾਂ ਕਿਹਾ ਕਿ ਇਸ ਤੋਂ ਸਾਬਿਤ ਹੁੰਦਾ ਹੈ ਕਿ ਇਸ ਜਨਤਕ ਮੀਟਿੰਗ ਨੂੰ ਕਾਂਗਰਸੀਆਂ ਅਤੇ ਸੁਖਜਿੰਦਰ ਰਾਜ ਲਾਲੀ ਦੇ ਅਪਰਾਧੀ ਸਮਰਥਕਾਂ ਨੇ ਹਾਈਜੈਕ ਕਰ ਲਿਆ ਸੀ।ਸਰਦਾਰ ਮਜੀਠੀਆ ਨੇ ਪੁਲਿਸ ਅਧਿਕਾਰੀ ਰਮਨਦੀਪ ਖਿਲਾਫ ਵੀ ਵੀਡਿਓ ਸਬੂਤ ਪੇਸ਼ ਕੀਤੇ , ਜਿਸ ਨੇ ਗੜਬੜ ਕਰਵਾਉਣ ਲਈ ਜਾਣਬੁੱਝ ਕੇ ਉਸ ਦੇ ਕਾਫਲੇ ਨੁੰ ਰੋਕਣ ਦੀ ਕੋਸ਼ਿਸ਼ ਕੀਤੀ ਸੀ। ਸਰਦਾਰ ਮਜੀਠੀਆ ਨੇ ਸੁਖਜਿੰਦਰ ਲਾਲੀ ਦੁਆਰਾ ਥਿਲਖੀ ਇੱਕ ਚਿੱਠੀ ਵੀ ਦਿੱਤੀ , ਜਿਸ ਵਿਚ ਚੋਣਾਂ ਤੋਂ ਪਹਿਲਾਂ ਲਾਲੀ ਨੇ ਏਐਸਆਈ ਅਵਤਾਰ ਸਿੰਘ ਨੂੰ ਆਪਣਾ ਗੰਨਮੈਨ ਲਾਏ ਜਾਣ ਦੀ ਮੰਗ ਕੀਤੀ ਸੀ। ਉਹਨਾਂ ਕਿਹਾ ਕਿ ਇਸ ਏਐਸਆਈ ਨੂੰ ਮੱਤੇਵਾਲ ਦਾ ਐਸਐਚਓ ਲਾਇਆ ਗਿਆ ਸੀ ਜਦਕਿ  ਪੁਲਿਸ ਦੇ ਨਿਯਮਾਂ ਵਿਚ ਸਾਫ ਲਿਖਿਆ ਹੈ ਕਿ ਏਐਸਆਈ ਨੂੰ ਕਿਸੇ ਪੁਲਿਸ ਸਟੇਸ਼ਨ ਦਾ ਮੁਖੀ ਨਹੀਂ ਬਣਾਇਆ ਜਾ ਸਕਦਾ। ਅਕਾਲੀ ਆਗੂ ਨੇ ਕਿਹਾ ਕਿ ਅਵਤਾਰ ਸਿੰਘ ਦੀ ਕਾਂਗਰਸ ਅਤੇ ਸੁਖਜਿੰਦਰ ਲਾਲੀ ਨਾਲ ਨੇੜਤਾ ਹੋਣ ਕਰਕੇ ਉਸ ਨੇ ਕਸ਼ਮੀਰ ਸਿੰਘ ਦੇ ਪਰਿਵਾਰ ਦੁਆਰਾ ਦਿੱਤੀ ਸ਼ਿਕਾਇਤ ਉੱਤੇ ਕੋਈ ਕਾਰਵਾਈ ਨਹੀਂ ਕੀਤੀ। ਉਲਟਾ ਜਦੋਂ 181 ਹੈਲਪਲਾਇਨ ਰਾਹੀਂ ਇਹ ਸ਼ਿਕਾਇਤ ਦਰਜ ਹੋਈ ਤਾਂ ਉਸ ਨੇ ਦੋਸ਼ੀਆਂ ਨੂੰ ਜਾ ਕੇ ਇਸ ਦੀ ਜਾਣਕਾਰੀ ਦੇ ਦਿੱਤੀ। ਫਰਜ਼ ਤੋਂ ਕੁਤਾਹੀ ਕਰਨ ਦੇ ਦੋਸ਼ ਵਿਚ ਏਐਸਆਈ ਦੀ ਤੁਰੰਤ ਮੁਅੱਤਲੀ ਦੀ ਮੰਗ ਕਰਦਿਆਂ ਉਹਨਾਂ ਕਿਹਾ ਕਿ ਏਐਸਆਈ ਨੇ ਦਲਿਤ ਪਰਿਵਾਰ ਨੂੰ ਨਾਜਾਇਜ਼ ਤੌਰ ਤੇ ਹਿਰਾਸਤ ਵਿਚ ਵੀ ਰੱਖਿਆ।

ਡੀਜੀਪੀ ਸੁਰੇਸ਼ ਅਰੋੜਾ ਨੇ ਇਸ ਮਾਮਲੇ ਵਿਚ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ। ਉਹਨਾਂ ਕਿਹਾ ਕਿ ਫਰਜ਼ ਤੋਂ ਕੁਤਾਹੀ ਕਰਨ ਦੇ ਦੋਸ਼ੀ ਸਾਰੇ ਪੁਲਿਸ ਅਧਿਕਾਰੀਆਂ ਖਿਲਾਫ ਵਿਭਾਗੀ ਜਾਂਚ ਕਰਵਾਈ ਜਾਵੇਗੀ। ਉਹਨਾਂ ਡੇਲੀਗੇਸ਼ਨ ਨੂੰ ਯਕੀਨ ਦਿਵਾਇਆ ਕਿ ਕਿਸੇ ਵੀ ਕਾਂਗਰਸ ਵਰਕਰ ਜਾਂ ਪੁਲਿਸ ਅਧਿਕਾਰੀ ਨੂੰ ਕਾਨੂੰਨ ਆਪਣੇ ਹੱਥਾਂ ਵਿਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਹਨਾਂ ਡੇਲੀਗੇਸ਼ਨ ਦੇ ਮੈਂਬਰਾਂ ਨੂੰ ਅਜਿਹੀ ਕੋਈ ਵੀ ਘਟਨਾ ਤੁਰੰਤ ਉਹਨਾਂ ਦੇ ਧਿਆਨ ਵਿਚ ਲਿਆਉਣ ਲਈ ਆਖਦੇ ਹੋਏ ਦੱਿਸਆ ਕਿ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ ਕਿ ਉਹ ਸਾਰੇ ਕੇਸਾਂ ਦੀ ਮੈਰਿਟ ਦੇ ਆਧਾਰ ਉੱਤੇ ਜਾਂਚ ਕਰਨ।ਸਰਦਾਰ ਮਜੀਠੀਆ ਨੇ ਭਾਜਪਾ ਨੁੰਮਾਇਦਿਆਂ ਸਮੇਤ ਅਕਾਲੀ ਦਲ ਦੇ ਮੁੱਖ ਦਫਤਰ ਵਿਚ ਇੱਕ ਪ੍ਰੈਸ ਕਾਨਫਰੰਸ ਨੂੰ ਵੀ ਸੰਬੋਧਨ ਕੀਤਾ। ਉਹਨਾਂ ਨੇ ਕਾਂਗਰਸ ਅਤੇ ਸੁਖਜਿੰਦਰ ਲਾਲੀ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਇੱਕ ਦਲਿਤ ਔਰਤ ਨੂੰ ਹੱਥ ਪਾਉਣ ਦੀ ਹਿੰਮਤ ਨਾ ਕਰਨ। ਅਸੀਂ ਆਪਣੇ ਦਲਿਤ ਭਰਾਵਾਂ ਦੇ ਸਮਰਥਨ ਵਿਚ ਸੜਕਾਂ ਉੱਤੇ ਨਿਕਲ ਆਵਾਂਗੇ। ਉਹਨਾਂ ਕਿਹਾ ਕਿ ਭਾਵੇਂ ਕਿ ਇਸ ਮਾਮਲੇ ਵਿਚ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਹੈ, ਪਰ ਜੇਕਰ ਅਜਿਹਾ ਨਾ ਹੋਇਆ ਤਾਂ ਅਕਾਲੀ ਦਲ ਦਲਿਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਸੂਬਾ ਪੱਧਰੀ ਅੰਦੋਲਨ ਸ਼ੁਰੂ ਕਰਨ ਤੋਂ ਵੀ ਨਹੀਂ ਝਿਜਕੇਗਾ।

 

Tags: Bikram Singh Majithia , Gulzar Singh Ranike , Vineet Joshi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD