Friday, 17 May 2024

 

 

ਖ਼ਾਸ ਖਬਰਾਂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ

 

ਸਾਧੂ ਸਿੰਘ ਧਰਮਸੋਤ ਵਲੋਂ ਕੇਂਦਰੀ ਮੰਤਰੀ ਥਾਵਰ ਚੰਦ ਗਹਿਲੋਤ ਨਾਲ ਮੁਲਾਕਾਤ

ਕੇਂਦਰ ਵੱਲ ਬਕਾਇਆ 1259 ਕਰੋੜ ਰੁਪਏ ਦੀ ਰਾਸ਼ੀ ਤੁਰੰਤ ਜਾਰੀ ਕਰਨ ਦੀ ਮੰਗ , ਗਹਿਲੋਤ ਨੇ ਬਕਾਇਆ ਰਾਸ਼ੀ ਜਲਦ ਜਾਰੀ ਕਰਨ ਦਾ ਦਿੱਤਾ ਭਰੋਸਾ

Web Admin

Web Admin

5 Dariya News

ਚੰਡੀਗੜ੍ਹ , 24 May 2017

ਪੰਜਾਬ ਦੇ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਭਾਰਤ ਸਰਕਾਰ ਨੂੰ ਪੰਜਾਬ ਸੂਬੇ ਨਾਲ ਸਬੰਧਤ ਵੱਖ-ਵੱਖ ਭਲਾਈ ਸਕੀਮਾਂ ਦੇ ਕੁੱਲ 1259 ਕਰੋੜ ਰੁਪਏ ਦੇ ਕੇਂਦਰੀ ਹਿੱਸੇ ਦੀ ਰਾਸ਼ੀ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ।ਅੱਜ ਨਵੀਂ ਦਿੱਲੀ ਦੇ ਸ਼ਾਸਤਰੀ ਭਵਨ ਵਿਖੇ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਤੇ ਸ਼ਸ਼ਕਤੀਕਰਨ ਮੰਤਰੀ ਸ੍ਰੀ ਥਾਵਰ ਚੰਦ ਗਹਿਲੋਤ ਨਾਲ ਮੀਟਿੰਗ ਮਗਰੋਂ ਸ. ਧਰਮਸੋਤ ਨੇ ਦੱਸਿਆ ਕਿ ਸੂਬੇ ਦੇ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਵਿਕਾਸ ਲਈ ਚਲਾਈਆਂ ਜਾ ਰਹੀਆਂ ਵਿਭਿੰਨ ਭਲਾਈ ਸਕੀਮਾਂ ਦੇ ਕੇਂਦਰੀ ਹਿੱਸੇ ਦੇ 1259 ਕਰੋੜ ਰੁਪਏ ਕੇਂਦਰ ਸਰਕਾਰ ਵੱਲ ਬਕਾਇਆ ਹਨ, ਜਿਨ੍ਹਾਂ ਨੂੰ ਤੁਰੰਤ ਜਾਰੀ ਕੀਤੇ ਜਾਣ ਲਈ ਸ੍ਰੀ ਥਾਵਰ ਚੰਦ ਗਹਿਲੋਤ ਤੱਕ ਪਹੁੰਚ ਕੀਤੀ ਗਈ ਹੈ।ਸ. ਧਰਮਸੋਤ ਨੇ ਦੱਸਿਆ ਕਿ ਸਾਲ 2016-2017 ਤਹਿਤ ਪ੍ਰੀ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ (9ਵੀਂ ਅਤੇ 10ਵੀਂ) ਦੇ 18 ਕਰੋੜ 42 ਲੱਖ, ਪ੍ਰੀ ਮੈਟ੍ਰਿਕ ਮਲੀਨ ਕਿੱਤਾ ਸਕੀਮ ਦੇ 48.71 ਲੱਖ ਰੁਪਏ ਕੇਂਦਰ ਵਲੋਂ ਜਾਰੀ ਕੀਤੇ ਜਾਣੇ ਹਨ। ਇਸੇ ਤਰ੍ਹਾਂ ਪ੍ਰੀ ਮੈਟ੍ਰਿਕ ਸਕਾਲਰਸ਼ਿਪ ਫਾਰ ਓ.ਬੀ.ਸੀ. ਸਟੂਡੈਂਟਸ ਸਕੀਮ ਦੇ ਸਾਲ 2011-12 ਤੋਂ ਸਾਲ 2016-17 ਦੇ 1036929 ਵਿਦਿਆਰਥੀਆਂ ਲਈ 25 ਕਰੋੜ 37 ਲੱਖ ਰੁਪਏ (ਸਾਲ 2011-12 ਦੇ 248.57 ਲੱਖ, 2012-13 ਦੇ 543.65 ਲੱਖ, 2013-14 ਦੇ 253.19 ਲੱਖ, 2014-15 ਦੇ 379.52 ਲੱਖ, 2015-16 ਦੇ 577.39 ਲੱਖ ਅਤੇ 2016-17 ਦੇ 534.38 ਲੱਖ ਰੁਪਏ) ਕੇਂਦਰ ਵੱਲ ਬਕਾਇਆ ਪਏ ਹਨ। 

ਭਲਾਈ ਮੰਤਰੀ ਨੇ ਅੱਗੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ. ਸਟੂਡੈਂਟਸ ਸਕੀਮ ਲਈ 1046 ਕਰੋੜ 47 ਲੱਖ (ਸਾਲ 2015-16 ਦੇ 328.71 ਕਰੋੜ ਅਤੇ 2016-17 ਦੇ 717.76 ਕਰੋੜ ਰੁਪਏ) ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਓ.ਬੀ.ਸੀ. ਸਟੂਡੈਂਟਸ ਸਕੀਮ ਦੇ 86 ਕਰੋੜ 41 ਲੱਖ ਰੁਪਏ ਭਾਰਤ ਸਰਕਾਰ ਵੱਲ ਬਕਾਇਆ ਹਨ। ਉਨ੍ਹਾਂ ਦੱਸਿਆ ਕਿ ਬਾਬੂ ਜਗਜੀਵਨ ਰਾਮ ਛਾਤਰਾਵਾਸ ਯੋਜਨਾ ਦੇ 76.33 ਕਰੋੜ ਰੁਪਏ ਜਦਕਿ ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਤਹਿਤ 5 ਕਰੋੜ 60 ਲੱਖ ਰੁਪਏ ਜਾਰੀ ਕਰਨੇ ਬਕਾਇਆ ਹਨ।ਸ. ਧਰਮਸੋਤ ਨੇ ਦੱਸਿਆ ਕਿ ਸਾਡੀ ਸਰਕਾਰ ਸੂਬੇ ਦੇ ਐਸ.ਸੀ., ਬੀ.ਸੀ. ਅਤੇ ਘੱਟ ਗਿਣਤੀ ਵਰਗ ਨਾਲ ਸਬੰਧਤ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਸਮੇਂ ਸਿਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸੂਬੇ ਨਾਲ ਸਬੰਧਤ ਭਲਾਈ ਸਕੀਮਾਂ ਦੇ ਕੇਂਦਰ ਵਲੋਂ ਹੁਣ ਤੱਕ ਜਾਰੀ ਕੀਤੀ ਰਾਸ਼ੀ ਦੇ ਵਰਤੋ ਵਰਟੀਫਿਕੇਟ ਭਾਰਤ ਸਰਕਾਰ ਨੂੰ ਭੇਜੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਸ੍ਰੀ ਗਹਿਲੋਤ ਨੇ ਸੂਬੇ ਦੇ ਭਲਾਈ ਵਿਭਾਗ ਨਾਲ ਸਬੰਧਤ ਬਕਾਇਆ ਰਾਸ਼ੀ ਨੂੰ ਜਲਦ ਜਾਰੀ ਕਰ ਦੇਣ ਦਾ ਭਰੋਸਾ ਦਿੱਤਾ ਹੈ।ਸ. ਧਰਮਸੋਤ ਨੇ ਇਸ ਮੌਕੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨਾਲ ਵੀ ਮੁਲਾਕਾਤ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਆਰ. ਵੈਂਕਟਰਤਨਮ, ਪ੍ਰਮੁੱਖ ਸਕੱਤਰ, ਭਲਾਈ ਵਿਭਾਗ, ਪੰਜਾਬ ਅਤੇ ਸ੍ਰੀ ਜਸਵਿੰਦਰ ਸਿੰਘ ਗਿੱਲ, ਡਿਪਟੀ ਡਾਇਰੈਕਟਰ, ਭਲਾਈ ਵਿਭਾਗ, ਪੰਜਾਬ ਵੀ ਹਾਜ਼ਰ ਸਨ।

 

Tags: Thaawar Chand Gehlot , Vijay Sampla , Sadhu Singh Dharamsot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD