Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਨੌਜਵਾਨਾਂ ਨੂੰ ਕਿੱਤਾਮੁੱਖੀ ਸਿਖਲਾਈ ਦੇਣ ਲਈ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਰੋਟਰੀ ਕਲੱਬਾਂ ਨੂੰ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰਨ ਦਾ ਸੱਦਾ

ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਤਕਨੀਕੀ ਸਿੱਖਿਆ ਮੰਤਰੀ ਵਲੋਂ ਵਿਸੇਸ਼ ਪਹਿਲ

Web Admin

Web Admin

5 Dariya News

ਚੰਡੀਗੜ੍ਹ , 29 May 2017

Last updated on: May 29, 2017, 00:00 IST

ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਨੇ ਰੋਟਰੀ ਕਲੱਬਾਂ ਨੂੰ ਸੂਬੇ ਦੇ ਨੌਜਵਾਨਾਂ ਨੂੰ ਵਿਸ਼ਵੀਕਰਨ ਦੇ ਇਸ ਦੌਰ ਵਿਚ ਸਮੇਂ ਦਾ ਹਾਣੀ ਬਣਾਉਣ ਅਤੇ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ ਹੈ।ਪੰਜ ਸੂਬਿਆਂ ਦੇ ਰੋਟਰੀ ਕਲੱਬਾਂ ਵਲੋਂ ਕਰਵਾਏ ਗਏ ਸੈਮੀਨਾਰ ਮੌਕੇ ਸੰਬੋਧਨ ਕਰਦਿਆਂ ਸ. ਚੰਨੀ ਨੇ ਕਿਹਾ ਸਮੇਂ ਦੀ ਲੋੜ ਹੈ ਨੌਜਵਾਨਾਂ ਨੂੰ ਕਿੱਤਾਮੁੱਖੀ ਸਿਖਲਾਈ ਦੇਣ ਸਾਂਝੇ ਯਤਨ ਕੀਤੇ ਜਾਣ।ਉਨ੍ਹਾਂ ਰੋਟਰੀ ਕਲੱਬਾਂ ਨੂੰ ਸੱਦਾ ਦਿੱਤਾ ਕਿ ਹੁਨਰ ਵਿਕਾਸ ਮਿਸ਼ਨ ਦੇ ਤਹਿਤ ਰੋਟਰੀ ਕਲੱਬ ਸਾਂਝੇ ਕੇਂਦਰ ਖੋਲ ਕੇ ਨੌਜਵਾਨਾਂ ਨੂੰ ਸਿਖਲਾਈ ਦੇਣ।ਉਨ੍ਹਾਂ ਕਿਹਾ ਕਿ ਇਸ ਖੇਤਰ ਵਿਚ ਰੋਟਰੀ ਕਲੱਬ ਅਹਿਮ ਯੋਗਦਾਨ ਪਾ ਸਕਦੇ ਹਨ, ਜਿਸ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਹਰ ਘਰ ਇੱਕ ਨੌਕਰੀ ਦਾ ਵਾਅਦਾ ਪੂਰਾ ਕਰਨ ਵਿਚ ਵੀ ਸਹਿਯੋਗ ਮਿਲੇਗਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਕਾਰਜ ਲਈ ਰੋਟਰੀ ਕਲੱਬਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਵੀ ਵਿਚਾਰ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਸਾਂਝੇ ਪ੍ਰੋਜੈਕਟ ਦੇ ਤਹਿਤ ਹੁਨਰ ਵਿਕਾਸ ਕੇਂਦਰ ਚਲਾਏ ਜਾ ਸਕਣ।

ਇਸ ਮੌਕੇ ਸ. ਚੰਨੀ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਖੇਤਰ ਵਿਚ ਨੌਜਵਾਨਾਂ ਨੂੰ ਟਰੇਨਿੰਗ ਦੇਣ 'ਤੇ ਵੀ ਜੋਰ ਦਿੰਦਿਆਂ ਕਿਹਾ ਕਿ ਇਸ ਖੇਤਰ ਵਿਚ ਨੌਜਵਾਨਾਂ ਨੂੰ ਸਿੱਖਿਅਤ ਕਰਕੇ ਰੁਜਗਾਰ ਮੁਹੱਈਆ ਕਰਵਾਉਣ ਦੀਆਂ ਵੀ ਬਹੁਤ ਸੰਭਾਵਨਾਵਾਂ ਮੌਜੂਦ ਹਨ।ਇਸ ਮੌਕੇ ਰੋਟਰੀ ਇੰਨਟਰਨੈਸ਼ਨਲ ਦੇ ਸਾਬਕਾ ਪ੍ਰਧਾਨ ਸ੍ਰੀ ਰਜਿੰਦਰ ਕੇ. ਸਾਬੂ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਰੋਟਰੀ ਇੰਨਟਰਨੈਸ਼ਨਲ ਵਲੋਂ ਸਮਾਜ ਸੇਵਾ ਦੇ ਖੇਤਰ ਵਿਚ ਸਿਹਤ, ਸਿੱਖਿਆ, ਜਲ ਅਤੇ ਸਫਾਈ ਅਤੇ ਵਾਤਾਵਰਨ ਵਿਚ ਕਾਫੀ ਕਾਰਜ਼ ਕੀਤੇ ਜਾ ਰਹੇ ਹਨ।ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵਲੋਂ 'ਗਿਫਟ ਆਫ ਲਾਈਫ' ਪ੍ਰੋਜੈਕਟ ਦੇ ਅਧੀਨ ਫੋਰਟਿਸ ਹਸਪਤਾਲ ਐਸ.ਏ.ਐਸ ਨਗਰ ਵਿਖੇ ਦਿਲ ਵਿਚ ਛੇਦ ਵਾਲੇ 600 ਤੋਂ ਵੱਧ ਬੱਚਿਆਂ ਦਾ ਹੁਣ ਤੱਕ ਸਫਲਤਾਪੂਰਵਕ ਇਲਾਜ਼ ਕਰਵਾਇਆ ਗਿਆ ਹੈ।ਸ੍ਰੀ ਸਾਬੂ ਨੇ ਅੱਗੇ ਕਿਹਾ ਕਿ ਰੋਟਰੀ ਕਲੱਬ ਪੰਜਾਬ ਸਰਕਾਰ ਨਾਲ ਮਿਲ ਕੇ ਨੌਜਵਾਨਾਂ ਨੂੰ ਅਜੋਕੇ ਦੌਰ ਦੀਆਂ ਲੋੜਾਂ ਅਨੁਸਾਰ ਰੋਜਗਾਰ ਮੁਹੱਈਆ ਕਰਵਾਉਣ ਲਈ ਕਿੱਤਾਮੁੱਖੀ ਸਿਖਲਾਈ ਦੇਣ ਲਈ ਸਾਂਝੇ ਤੌਰ 'ਤੇ ਕੰਮ ਕਰਨ ਲਈ ਤਿਆਰ ਹਨ।ਚੰਡੀਗੜ੍ਹ ਦੇ ਹੋਟਲ ਮਾਉਂਟਵਿਊ ਵਿਖੇ ਡਿਸਟ੍ਰਿਕਟ ਲੀਡਰਸ਼ਿਪ ਸਬੰਧੀ ਕਰਵਾਏ ਗਏ ਦੋ ਰੋਜਾ ਸੈਮੀਨਾਰ ਦੌਰਾਨ ਪੰਜਾਬ, ਹਰਿਆਣਾ, ਹਿਮਾਚਲ, ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਯੂ.ਟੀ ਚੰਡੀਗੜ੍ਹ ਦੇ ਰੋਟਟਰੀਅਨਾ ਨੇ ਭਾਗ ਲਿਆ।

 

Tags: Charanjit Singh Channi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD